ਨਸ਼ੇ ਨੇ ਉਜਾੜਿਆ ਇਕ ਹੋਰ ਘਰ, ਦੋ ਧੀਆਂ ਦੇ ਪਿਓ ਦੀ ਲਈ ਜਾਨ 

By : KOMALJEET

Published : Jun 22, 2023, 1:38 pm IST
Updated : Jun 22, 2023, 3:11 pm IST
SHARE ARTICLE
Gurjant Singh (file photo)
Gurjant Singh (file photo)

ਨਸ਼ੇ ਦਾ ਟੀਕਾ ਲਗਾਉਣ ਕਾਰਨ ਹੋਈ ਹੋਈ ਮੌਤ

ਤਰਨ ਤਾਰਨ : ਆਏ ਦਿਨ ਨਸ਼ੇ ਕਾਰਨ ਹੁੰਦੀਆਂ ਮੌਤਾਂ ਚਿੰਤਾ ਦਾ ਵਿਸ਼ਾ ਹਨ। ਤਾਜ਼ਾ ਜਾਣਕਾਰੀ  ਜ਼ਿਲ੍ਹਾ ਤਰਨ ਤਾਰਨ ਅਧੀਨ ਅਉਂਦੇ ਪਿੰਡ ਸੁਰਸਿੰਘ ਤੋਂ ਹੈ ਜਿਥੇ ਨਸ਼ੇ ਨੇ ਇਕ ਨੌਜੁਆਨ ਦੀ ਜਾਨ ਲੈ ਲਈ।

ਇਹ ਵੀ ਪੜ੍ਹੋ: SGPC ਨੂੰ  ਕਹਾਂਗਾ ਕਿ ਵਿਰਸਾ ਸਿੰਘ ਵਲਟੋਹਾ ਨੂੰ ਦੇ ਦੇਣ ਜਥੇਦਾਰ ਸਾਹਬ ਦੀ ਸੇਵਾ : ਗਿਆਨੀ ਹਰਪ੍ਰੀਤ ਸਿੰਘ

ਮ੍ਰਿਤਕ ਦੀ ਪਛਾਣ ਗੁਰਜੰਟ ਸਿੰਘ ਪੁੱਤਰ ਨਰਿੰਦਰ ਸਿੰਘ ਵਾਸੀ ਸੁਰਸਿੰਘ ਵਜੋਂ ਹੋਈ ਹੈ। ਦਸਿਆ ਜਾ ਰਿਹਾ ਹੈ ਕਿ ਨਸ਼ੇ ਦਾ ਟੀਕਾ ਲਗਾਉਣ ਕਾਰਨ ਨੌਜੁਆਨ ਦੀ ਮੌਤ ਹੋ ਗਈ ਹੈ। ਜਾਣਕਾਰੀ ਅਨੁਸਾਰ ਮ੍ਰਿਤਕ ਦੀਆਂ ਦੋ ਧੀਆਂ ਹਨ। ਗੁਰਜੰਟ ਸਿੰਘ ਭਲਵਾਨੀ ਦੇ ਨਾਲ-ਨਾਲ ਖੇਤੀਬਾੜੀ ਦਾ ਕੰਮ ਕਰਦਾ ਸੀ। ਮ੍ਰਿਤਕ ਆਪਣੇ ਪਿੱਛੇ ਦੋ ਮਾਸੂਮ ਧੀਆਂ ਅਤੇ ਪਤਨੀ ਛੱਡ ਗਿਆ ਹੈ।

ਉਧਰ ਮੌਕੇ 'ਤੇ ਹਾਜ਼ਰ ਥਾਣਾ ਭਿੱਖੀਵਿੰਡ ਦੇ ਐਸ.ਐਚ.ਓ. ਬਲਜਿੰਦਰ ਸਿੰਘ ਨੇ ਕਿਹਾ ਕਿ ਪ੍ਰਵਾਰ ਕੋਈ ਵੀ ਬਿਆਨ ਦਰਜ ਨਹੀ ਕਰਵਾ ਰਿਹਾ ਹੈ ਅਤੇ ਨਾ ਹੀ ਕਾਰਵਾਈ ਕਰਾਉਣ ਲਈ ਤਿਆਰ ਹੈ ਜੇਕਰ ਪ੍ਰਵਾਰ ਬਿਆਨ ਦਰਜ ਕਰਵਾਉਂਦਾ ਹੈ ਤਾਂ ਜਾਂਚ ਕਰ ਕੇ ਕਾਰਵਾਈ ਕੀਤੀ ਜਾਵੇਗੀ।

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

'ਮੁੱਛਾਂ ਨੂੰ ਜਿੰਨੇ ਮਰੋੜੇ ਦੇਣੇ ਨੇ ਦੇ ਲਵੇ, ਮੈਂ ਕਿਹੜਾ ਚੂੜੀਆਂ ਪਾਈਆਂ' | Talbir Gill Interview On Majithia

05 Feb 2026 3:00 PM

ਇੱਕੋ ਪਿੰਡ ਦੇ ਮੁੰਡਾ ਕੁੜੀ ਨੇ ਆਪਸ 'ਚ ਕੀਤਾ ਵਿਆਹ, ਦੇਖੋ ਪੁਲਿਸ ਨੇ ਕੀ ਕਿਹਾ ?

05 Feb 2026 2:58 PM

ਸੰਸਦ ਬਾਹਰ ਰਵਨੀਤ ਬਿੱਟੂ ਤੇ ਰਾਹੁਲ ਗਾਂਧੀ ਦੀ ਬਹਿਸ ਨਾਲ਼ ਗਰਮਾਈ ਸਿਆਸਤ,

04 Feb 2026 3:11 PM

ਰਾਹੁਲ ਦੇ ਗੱਦਾਰ ਵਾਲੇ ਬਿਆਨ ਮਗਰੋਂ ਭੜਕੇ ਰਵਨੀਤ ਬਿੱਟੂ

04 Feb 2026 3:10 PM

PM ਮੋਦੀ ਦੀ ਪੰਜਾਬ ਫੇਰੀ 'ਤੇ ਬਝੀਆਂ ਆਸਾਂ, ਸਪੀਕਰ ਸੰਧਵਾਂ ਨੇ PM ਮੋਦੀ ਨੂੰ ਲਿਖੀ ਚਿੱਠੀ

01 Feb 2026 3:19 PM
Advertisement