ਸੂਬੇ ਵਿਚ ਟੇਲਾਂ ਉਤੇ ਨਹਿਰੀ ਪਾਣੀ ਪਹੁੰਚਾਉਣ ਲਈ ਯਤਨ ਜਾਰੀ-ਮੁੱਖ ਮੰਤਰੀ
Published : Jun 22, 2023, 7:42 pm IST
Updated : Jun 22, 2023, 7:43 pm IST
SHARE ARTICLE
CM Bhagwant Mann
CM Bhagwant Mann

ਸਰਕਾਰ ਦੇ ਸੁਹਿਰਦ ਯਤਨਾਂ ਸਦਕਾ ਪਹਿਲੀ ਵਾਰ ਸੂਬੇ ਦੇ ਦੂਰ-ਦੁਰਾਡੇ ਪਿੰਡਾਂ ਵਿਚ ਪਹੁੰਚਿਆ ਨਹਿਰੀ ਪਾਣੀ

 

ਚੰਡੀਗੜ੍ਹ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਸੂਬੇ ਵਿਚ ਟੇਲਾਂ ਉਤੇ (ਆਖਰੀ ਖੇਤਾਂ ਤਕ) ਨਹਿਰੀ ਪਾਣੀ ਦੀ ਸਪਲਾਈ ਨੂੰ ਯਕੀਨੀ ਬਣਾਉਣ ਲਈ ਅਪਣੀ ਸਰਕਾਰ ਦੀ ਦ੍ਰਿੜ ਵਚਨਬੱਧਤਾ ਨੂੰ ਦੁਹਰਾਇਆ। ਅੱਜ ਇਥੇ ਜਾਰੀ ਬਿਆਨ ਵਿਚ ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਇਸ ਕਾਰਜ ਲਈ ਪ੍ਰਤੀਬੱਧ ਹੈ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਦੇ ਅਣਥੱਕ ਯਤਨਾਂ ਸਦਕਾ ਫਾਜ਼ਿਲਕਾ ਜ਼ਿਲ੍ਹੇ ਦੇ ਦੂਰ-ਦੁਰਾਡੇ ਇਲਾਕਿਆਂ ਵਿਚ ਪਹਿਲਾਂ ਹੀ ਪਾਣੀ ਪਹੁੰਚਾਇਆ ਜਾ ਚੁੱਕਾ ਹੈ। ਭਗਵੰਤ ਮਾਨ ਨੇ ਕਿਹਾ ਕਿ ਪੰਜਾਬ ਸਰਕਾਰ ਨੇ ਸੂਬੇ ਦੇ ਨਰਮਾ ਕਾਸ਼ਤਕਾਰਾਂ ਨਾਲ ਇਕ ਅਪ੍ਰੈਲ ਤੋਂ ਨਹਿਰੀ ਪਾਣੀ ਦੇਣ ਦਾ ਵਾਅਦਾ ਕੀਤਾ ਸੀ ਅਤੇ ਮਿੱਥੇ ਸਮੇਂ ਉਤੇ ਉਨ੍ਹਾਂ ਦੇ ਖੇਤਾਂ ਤਕ ਪਾਣੀ ਪਹੁੰਚਾ ਕੇ ਇਹ ਵਾਅਦਾ ਇਸ ਵਾਰ ਪੂਰਾ ਕੀਤਾ ਗਿਆ।

ਇਹ ਵੀ ਪੜ੍ਹੋ: ਪੱਛੜੇ ਵਰਗਾਂ ਦੇ ਬੱਚਿਆਂ ਨੂੰ ਮੁੱਖ ਧਾਰਾ ਵਿਚ ਲਿਆਉਣ ਲਈ ਦਿਤੇ ਜਾਣ ਬਰਾਬਰ ਮੌਕੇ : ਹਾਈ ਕੋਰਟ

ਤੇਜ਼ੀ ਨਾਲ ਪਾਣੀ ਦਾ ਪੱਧਰ ਡਿੱਗਣ ਕਾਰਨ ਪੈਦਾ ਹੋ ਰਹੀ ਗੰਭੀਰ ਸਥਿਤੀ 'ਤੇ ਡੂੰਘੀ ਚਿੰਤਾ ਜ਼ਾਹਰ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਜਿਥੋਂ ਤਕ ਧਰਤੀ ਹੇਠਲੇ ਪਾਣੀ ਦਾ ਸਬੰਧ ਹੈ, ਸੂਬੇ ਦੇ ਲਗਭਗ ਸਾਰੇ ਬਲਾਕ ਡਾਰਕ ਜ਼ੋਨ (ਖਤਰੇ ਦੀ ਸਥਿਤੀ ਵਿਚ) ਵਿਚ ਹਨ। ਭਗਵੰਤ ਮਾਨ ਨੇ ਕਿਹਾ ਕਿ ਖੇਤਾਂ ਲਈ ਸੰਕੋਚ ਕੀਤੇ ਬਿਨਾਂ ਪਾਣੀ ਕੱਢਣ ਕਾਰਨ ਅਜਿਹਾ ਵਾਪਰਿਆ ਹੈ। ਉਨ੍ਹਾਂ ਕਿਹਾ ਕਿ ਇਸ ਰੁਝਾਨ ਨੂੰ ਤੁਰੰਤ ਠੱਲ੍ਹ ਪਾਉਣ ਦੀ ਲੋੜ ਹੈ ਤਾਂ ਜੋ ਸਾਡੀਆਂ ਆਉਣ ਵਾਲੀਆਂ ਪੀੜ੍ਹੀਆਂ ਨੂੰ ਪਾਣੀ ਦੇ ਸੰਕਟ ਨਾਲ ਨਾ ਜੂਝਣਾ ਪਵੇ। ਉਨ੍ਹਾਂ ਕਿਹਾ ਕਿ ਇਸ ਲਈ ਨਹਿਰੀ ਪਾਣੀ ਦੀ ਸੁਚੱਜੀ ਵਰਤੋਂ ਕਰਨ ਨਾਲ ਧਰਤੀ ਹੇਠਲੇ ਪਾਣੀ 'ਤੇ ਬੋਝ ਘਟਾਇਆ ਜਾ ਸਕਦਾ ਹੈ।

ਇਹ ਵੀ ਪੜ੍ਹੋ: ਬਿਹਾਰ 'ਚ ਦੋ ਵੱਡੀਆਂ ਬੈਂਕਾਂ ਚ ਮਾਰਿਆ ਡਾਕਾ, 45 ਲੱਖ ਤੋਂ ਵੱਧ ਦੀ ਹੋਈ ਲੁੱਟ

ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਧਰਤੀ ਹੇਠਲੇ ਪਾਣੀ ਨੂੰ ਬਚਾਉਣ ਲਈ ਨਹਿਰੀ ਪਾਣੀ ਦੀ ਵੱਧ ਤੋਂ ਵੱਧ ਵਰਤੋਂ ਕਰਨ ਵਾਸਤੇ ਵੱਡੇ ਕਦਮ ਚੁੱਕ ਰਹੀ ਹੈ। ਉਨ੍ਹਾਂ ਕਿਹਾ ਕਿ ਇਸ ਵੇਲੇ ਪੰਜਾਬ ਆਪਣੇ ਨਹਿਰੀ ਪਾਣੀ ਦੀ ਸਿਰਫ਼ 33 ਫ਼ੀ ਸਦੀ ਤੋਂ 34 ਫ਼ੀ ਸਦੀ ਵਰਤੋਂ ਕਰ ਰਿਹਾ ਹੈ ਅਤੇ ਆਉਣ ਵਾਲੇ ਦਿਨਾਂ ਵਿਚ ਇਸ ਵਿਚ ਹੋਰ ਇਜ਼ਾਫਾ ਕੀਤਾ ਜਾਵੇਗਾ। ਭਗਵੰਤ ਮਾਨ ਨੇ ਉਮੀਦ ਪ੍ਰਗਟਾਈ ਕਿ ਜੇਕਰ ਪੰਜਾਬ ਪਹਿਲੇ ਪੜਾਅ ਵਿਚ ਨਹਿਰੀ ਪਾਣੀ ਦੀ ਵਰਤੋਂ ਨੂੰ 60 ਫੀਸਦੀ ਤਕ ਵਧਾ ਦਿਤਾ ਜਾਵੇ ਤਾਂ ਕੁੱਲ 14 ਲੱਖ ਵਿਚੋਂ ਕਰੀਬ ਚਾਰ ਲੱਖ ਟਿਊਬਵੈੱਲ ਬੰਦ ਹੋ ਸਕਦੇ ਹਨ ਜਿਸ ਨਾਲ ਪਾਣੀ ਦੀ ਬੱਚਤ ਵਿਚ ਮਦਦ ਮਿਲੇਗੀ।

SHARE ARTICLE

ਏਜੰਸੀ

ਸਬੰਧਤ ਖ਼ਬਰਾਂ

Advertisement

ਪੁਲਿਸ ਕਤਲਕਾਂਡ ‘ਚ ਮਾਸਟਰਮਾਈਂਡ ਰਣਜੀਤ ਸਿੰਘ ਦੇ ਐਨਕਾਊਂਟਰ ‘ਤੇ ਪਰਿਵਾਰ ਨੇ ਚੁੱਕੇ ਸਵਾਲ

26 Feb 2026 1:38 PM

2027 ਵਿਧਾਨ ਸਭਾ ਚੋਣਾਂ ਲਈ ਸਾਰੀਆਂ ਪਾਰਟੀਆਂ ਪੱਬਾਂ ਭਾਰ, 14 ਮਾਰਚ ਨੂੰ ਮੋਗਾ 'ਚ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ...

26 Feb 2026 1:37 PM

'ਭਾਜਪਾ ਵੱਲੋਂ ਮੋਗਾ 'ਚ 14 ਮਾਰਚ ਨੂੰ ਕੀਤੀ ਜਾਵੇਗੀ ਬਦਲਾਅ ਰੈਲੀ'

26 Feb 2026 1:36 PM

ਸਰਕਾਰ ਦੀ ਸ਼ਹਿ ‘ਤੇ ਵਿੱਕ ਰਿਹਾ ਨਸ਼ਾ, ਨਸ਼ੇ ਦੇ ਮੁੱਦੇ ‘ਤੇ ਪੰਜਾਬ ਸਰਕਾਰ ਦਾ ਹਰਿਆਣਾ ‘ਤੇ ਵੱਡਾ ਇਲਜ਼ਾਮ

25 Feb 2026 2:12 PM

'ਮੈਂ ਹੈਰਾਨ ਹਾਂ, Chandigarh ਦੇ ਸੈਕਟਰ 32 Hospital ਦਾ ਸਾਢੇ 500 ਕਰੋੜ ਦਾ ਬਜਟ, ਪਰ ਸੁਵਿਧਾਵਾਂ ਬਿਲਕੁਲ ਜ਼ੀਰੋ'

25 Feb 2026 2:11 PM
Advertisement