
ਸਾਬਕਾ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਵੀ ਸਮਾਗਮ ਵਿਚ ਸ਼ਾਮਿਲ ਹੋਏ ਹਨ।
ਅੰਮ੍ਰਿਤਸਰ : ਅਕਾਲ ਤਖਤ ਸਾਹਿਬ ਵਿਖੇ ਨਵੇਂ ਜਥੇਦਾਰ ਗਿਆਨੀ ਰਘੁਬੀਰ ਸਿੰਘ ਸੇਵਾ ਸੰਭਾਲ ਰਹੇ ਹਨ। ਜਿਸ ਨੂੰ ਲੈ ਕੇ ਸ੍ਰੀ ਅਕਾਲ ਤਖਤ ਸਾਹਿਬ ਵਿਖੇ ਵੱਡੀ ਗਿਣਤੀ ਵਿਚ ਵੱਡਿਆਂ ਧਾਰਮਿਕ ਹਸਤੀਆਂ ਅਤੇ ਬਾਕੀ ਲੋਕ ਸ਼ਾਮਿਲ ਹਨ। ਦੱਸ ਦੇਈਏ ਕਿ ਸਾਬਕਾ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਵੀ ਸਮਾਗਮ ਵਿਚ ਸ਼ਾਮਿਲ ਹੋਏ ਹਨ।
ਦੱਸ ਦੇਈਏ ਕਿ ਬੀਤੇ ਦਿਨੀ ਹੀ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (ਐਸਜੀਪੀਸੀ) ਨੇ ਗਿਆਨੀ ਰਘੁਬੀਰ ਸਿੰਘ ਨੂੰ ਅਕਾਲ ਤਖ਼ਤ ਦਾ ਨਵਾਂ ਜਥੇਦਾਰ ਨਿਯੁਕਤ ਕੀਤਾ ਗਿਆ ਸੀ। ਉਨ੍ਹਾਂ ਨੇ ਗਿਆਨੀ ਹਰਪ੍ਰੀਤ ਸਿੰਘ ਦੀ ਥਾਂ ਲਈ ਹੈ। ਸ਼੍ਰੋਮਣੀ ਕਮੇਟੀ ਨੂੰ ਸਿੱਖਾਂ ਦੀ ਮਿੰਨੀ ਪਾਰਲੀਮੈਂਟ ਕਿਹਾ ਜਾਂਦਾ ਹੈ।
ਜ਼ਿਕਰਯੋਗ ਹੈ ਕਿ ਐੱਸ.ਜੀ.ਪੀ.ਸੀ. ਵੱਲੋਂ ਅੰਤ੍ਰਿਗ ਕਮੇਟੀ ਦੀ ਵਿਸ਼ੇਸ਼ ਮੀਟਿੰਗ 'ਚ ਮਤਾ ਨੰਬਰ 609 ਮਿਤੀ 16-6-2023 'ਚ ਰਾਹੀਂ ਹੋਈ ਪ੍ਰਵਾਨਗੀ ਤਹਿਤ ਗਿਆਨੀ ਰਘਬੀਰ ਸਿੰਘ ਜੀ ਨੂੰ ਬਤੌਰ ਜਥੇਦਾਰ ਸ੍ਰੀ ਅਕਾਲ ਤਖ਼ਤ ਸਾਹਿਬ ਜੀ ਥਾਪਣ ਫ਼ੈਸਲਾ ਕੀਤਾ ਗਿਆ ਸੀ।
ਇਸ ਮੌਕੇ ਐੱਸ.ਜੀ.ਪੀ.ਸੀ. ਦੇ ਪ੍ਰਧਾਨ ਐਡਵੋਕੇਟ ਧਾਮੀ ਨੇ ਨਵੇਂ ਐਲਾਨੇ ਗਏ ਜਥੇਦਾਰ ਗਿਆਨੀ ਰਘਬੀਰ ਸਿੰਘ ਨੂੰ ਜਥੇਦਾਰ ਵਜੋਂ ਅਹੁਦਾ ਤੇ ਸੇਵਾ ਸੰਭਾਲਣ ਦੀ ਵਧਾਈ ਦਿੱਤੀ ਹੈ। ਉਨ੍ਹਾਂ ਕਿਹਾ ਕਿ ਇਨ੍ਹਾਂ ਨੂੰ ਤੋਂ ਪਹਿਲਾਂ ਸਾਬਕਾ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਵੀ ਬਾਖੂਬੀ ਆਪਣੀਆਂ ਸੇਵਾਵਾਂ ਨਿਭਾਈਆਂ ਸਨ।
ਇਸ ਦੌਰਾਨ ਜਥੇਦਾਰ ਗਿਆਨੀ ਰਘਬੀਰ ਸਿੰਘ ਨੂੰ ਜਥੇਦਾਰ ਵਜੋਂ ਅਹੁਦਾ ਸੰਭਾਲਣ 'ਤੇ ਤਖ਼ਤਾਂ ਦੇ ਜਥੇਦਾਰਾਂ ਵੱਲੋਂ ਸਿਰੋਪਾਓ ਬਕਸ਼ ਕੇ ਵਧਾਈਆਂ ਦਿੱਤੀਆਂ ।