ਮੋਗਾ: ਅੰਤਰਰਾਸ਼ਟਰੀ ਕਬੱਡੀ ਖਿਡਾਰੀ ਕੁਲਵਿੰਦਰ ਕਿੰਦਾ ਦੇ ਘਰ 'ਚ ਹਮਲਾ, ਮਾਂ ਜ਼ਖ਼ਮੀ, ਹਾਲਤ ਗੰਭੀਰ
Published : Jun 22, 2023, 2:09 pm IST
Updated : Jun 22, 2023, 2:09 pm IST
SHARE ARTICLE
photo
photo

ਹਾਲਤ ਨਾਜ਼ੁਕ ਹੋਣ 'ਤੇ ਉਸ ਨੂੰ ਲੁਧਿਆਣਾ ਡੀ.ਐਮ.ਸੀ. ਰੈਫਰ ਕਰ ਦਿਤਾ ਗਿਆ

 

ਬੱਧਨੀ ਕਲਾਂ : ਮੋਗਾ ਦੇ ਬੱਧਨੀ ਕਲਾਂ 'ਚ ਬੁੱਧਵਾਰ ਦੇਰ ਰਾਤ ਅੰਤਰਰਾਸ਼ਟਰੀ ਕਬੱਡੀ ਖਿਡਾਰੀ ਕੁਲਵਿੰਦਰ ਕਿੰਦਾ ਦੇ ਘਰ 'ਤੇ ਕੁਝ ਅਣਪਛਾਤੇ ਲੋਕਾਂ ਨੇ ਹਮਲਾ ਕਰ ਦਿਤਾ। ਹਮਲੇ 'ਚ ਕੁਲਵਿੰਦਰ ਦੀ ਮਾਤਾ ਰਸਪਾਲ ਕੌਰ ਬੁਰੀ ਤਰ੍ਹਾਂ ਜ਼ਖ਼ਮੀ ਹੋ ਗਈ, ਜਿਨ੍ਹਾਂ ਨੂੰ ਮੋਗਾ ਦੇ ਸਰਕਾਰੀ ਹਸਪਤਾਲ ਲਿਜਾਇਆ ਗਿਆ। ਹਾਲਤ ਨਾਜ਼ੁਕ ਹੋਣ 'ਤੇ ਉਸ ਨੂੰ ਲੁਧਿਆਣਾ ਡੀ.ਐਮ.ਸੀ. ਰੈਫਰ ਕਰ ਦਿਤਾ ਗਿਆ।

ਕੁਲਵਿੰਦਰ ਕਿੰਦਾ ਆਪਣੇ ਪਰਿਵਾਰ ਨਾਲ ਮੋਗਾ ਦੇ ਬੱਧਨੀ ਕਲਾਂ ਵਿਚ ਰਹਿੰਦਾ ਹੈ। ਰਾਤ ਦੀ ਘਟਨਾ ਤੋਂ ਬਾਅਦ ਪੂਰਾ ਪਰਿਵਾਰ ਲੁਧਿਆਣਾ ਡੀ.ਐਮ.ਸੀ. ਇਸ ਘਟਨਾ ਤੋਂ ਬਾਅਦ ਕੁਲਵਿੰਦਰ ਕਿੰਦਾ ਨੇ ਇੱਕ ਵੀਡੀਓ ਸਾਂਝੀ ਕੀਤੀ ਜਿਸ ਵਿੱਚ ਉਸ ਨੇ ਦੋਸ਼ ਲਾਇਆ ਕਿ ਕਬੱਡੀ ਦੀ ਖੇਡ ਨੂੰ ਲੈ ਕੇ ਨਿੱਜੀ ਦੁਸ਼ਮਣੀ ਵਿੱਚ ਉਸ ਦੇ ਘਰ ’ਤੇ ਹਮਲਾ ਕੀਤਾ ਗਿਆ।

ਸੂਚਨਾ ਮਿਲਦੇ ਹੀ ਡੀਐਸਪੀ ਨਿਹਾਲ ਸਿੰਘ ਵਾਲਾ ਮਨਜੀਤ ਸਿੰਘ ਨੇ ਮੌਕੇ ’ਤੇ ਪਹੁੰਚ ਕੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ। ਡੀਐਸਪੀ ਮਨਜੀਤ ਸਿੰਘ ਨੇ ਦੱਸਿਆ ਕਿ ਬੀਤੀ ਰਾਤ ਖਿਡਾਰੀ ਕੁਲਵਿੰਦਰ ਕਿੰਦਾ ਦੇ ਘਰ ਅਣਪਛਾਤੇ ਵਿਅਕਤੀਆਂ ਵੱਲੋਂ ਹਮਲਾ ਕਰਨ ਦੀ ਸੂਚਨਾ ਮਿਲੀ ਸੀ, ਜਿਸ ਵਿੱਚ ਕਿੰਦਾ ਦੀ ਮਾਂ ਗੰਭੀਰ ਜ਼ਖ਼ਮੀ ਹੋ ਗਈ ਸੀ। ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ, ਜੋ ਵੀ ਸਾਹਮਣੇ ਆਵੇਗਾ ਉਸ ਅਨੁਸਾਰ ਕਾਰਵਾਈ ਕੀਤੀ ਜਾਵੇਗੀ।
 

SHARE ARTICLE

ਏਜੰਸੀ

Advertisement

'ਰਾਜਵੀਰ ਜਵੰਦਾ ਦਾ 'ਮਾਂ' ਗਾਣਾ ਸੁਣ ਕੇ ਇੰਝ ਲੱਗਦਾ ਜਿਵੇਂ ਉਸ ਨੂੰ ਅਣਹੋਣੀ ਦਾ ਪਤਾ ਸੀ'

28 Nov 2025 3:02 PM

ਦਿਲਰੋਜ਼ ਦੇ ਪਾਪਾ ਪਹੁੰਚੇ 13 ਸਾਲਾ ਕੁੜੀ ਦੀ ਅੰਤਮ ਅਰਦਾਸ 'ਚ

28 Nov 2025 3:01 PM

13 ਸਾਲਾ ਬੱਚੀ ਦੇ ਕਤਲ ਮਾਮਲੇ 'ਚ ਬੋਲੇ Jathedar Gargaj | Jalandhar Murder Case

27 Nov 2025 3:11 PM

13 ਸਾਲਾ ਕੁੜੀ ਦੇ ਕਾਤਲ ਕੋਲੋਂ ਹੁਣ ਤੁਰਿਆ ਵੀ ਨਹੀਂ ਜਾਂਦਾ, ਦੇਖੋ...

26 Nov 2025 1:59 PM

ਵਿਆਹ ਤੋਂ 3 ਦਿਨ ਬਾਅਦ ਲਾੜੀ ਦੀ ਮੌਤ ਤੇ ਲਾੜਾ ਗੰਭੀਰ ਜ਼ਖ਼ਮੀ

26 Nov 2025 1:58 PM
Advertisement