
ਵੱਡੀ ਵਾਰਦਾਤ ਨੂੰ ਅੰਜਾਮ ਦੇਣ ਦੀ ਫਿਰਾਕ 'ਚ ਸਨ ਇਹ ਮੁਲਜ਼ਮ
ਮੋਗਾ: ਮੋਗਾ ਪੁਲਿਸ ਨੇ ਨਾਕਾਬੰਦੀ ਦੌਰਾਨ ਚਾਰ ਨੌਜਵਾਨਾਂ ਨੂੰ ਗ੍ਰਿਫ਼ਤਾਰ ਕੀਤਾ ਹੈ, ਜਿਨ੍ਹਾਂ ਦੇ ਕਬਜ਼ੇ ’ਚੋਂ ਹਥਿਆਰ ਤੇ ਅੱਠ ਲੱਖ ਰੁਪਏ ਵੀ ਬਰਾਮਦ ਹੋਏ ਹਨ। ਪ੍ਰੈਸ ਕਾਨਫਰੰਸ ਦੌਰਾਨ ਐਸਐਸਪੀ ਜੇ ਏਲੀਚੇਲੀਅਨ ਨੇ ਦਸਿਆ ਕਿ ਮੋਗਾ ਪੁਲਿਸ ਵਲੋਂ ਅਪਰਾਧਿਕ ਮਾਮਲਿਆਂ ਵਿਚ ਸ਼ਾਮਲ ਨੌਜਵਾਨਾਂ ਦੀ ਭਾਲ ਵਿਚ ਗਸ਼ਤ ਦੌਰਾਨ ਤਲਵੰਡੀ ਭੰਗੇਰੀਆ ਨੇੜੇ ਨਾਕਾਬੰਦੀ ਕੀਤੀ ਗਈ ਸੀ।
ਇਹ ਵੀ ਪੜ੍ਹੋ: ਬਦਲਿਆ ਗਿਆ 'ਆਦਿਪੁਰਸ਼' ਦਾ ਵਿਵਾਦਿਤ ਡਾਇਲਾਗ 'ਕੱਪੜਾ ਤੇਰੇ ਬਾਪ ਕਾ...ਤੋਂ ਜਲੇਗੀ ਭੀ ਤੇਰੀ ਬਾਪ ਕੀ'
ਇਸ ਦੌਰਾਨ ਸੂਰਜ ਮਸੀਹ, ਕਮਲਜੀਤ ਸਿੰਘ, ਮਨਪ੍ਰੀਤ ਸਿੰਘ ਆਦਿ ਜੋ ਵੱਡੀ ਵਾਰਦਾਤ ਨੂੰ ਅੰਜਾਮ ਦੇਣ ਦੀ ਫਿਰਾਕ 'ਚ ਸਨ ਨੂੰ ਗ੍ਰਿਫਤਾਰ ਕੀਤਾ ਗਿਆ। ਜਦੋਂ ਉਨ੍ਹਾਂ ਦੀ ਤਲਾਸ਼ੀ ਲਈ ਗਈ ਤਾਂ ਉਨ੍ਹਾਂ ਕੋਲੋਂ 32 ਬੋਰ ਦੇ 4 ਦੇਸੀ ਪਿਸਤੌਲ, 8 ਜਿੰਦਾ ਕਾਰਤੂਸ ਅਤੇ 8 ਲੱਖ ਰੁਪਏ ਦੀ ਨਕਦੀ ਬਰਾਮਦ ਹੋਈ। ਇਸ ਦੇ ਨਾਲ ਹੀ ਪੁਲਿਸ ਇਨ੍ਹਾਂ ਨੂੰ ਰਿਮਾਂਡ 'ਤੇ ਲੈ ਕੇ ਡੂੰਘਾਈ ਨਾਲ ਪੁੱਛਗਿੱਛ ਕਰੇਗੀ।
ਇਹ ਵੀ ਪੜ੍ਹੋ: ਕਪੂਰਥਲਾ 'ਚ ਟਿੱਪਰ ਨੇ ਮੋਟਰਸਾਈਕਲ ਸਵਾਰ ਨੂੰ ਕੁਚਲਿਆ, ਮੌਤ
ਜਾਣਕਾਰੀ ਅਨੁਸਾਰ ਉਹਨਾਂ ਦੇ ਵਿਦੇਸ਼ ਬੈਠੇ ਮਨਪ੍ਰੀਤ ਸਿੰਘ ਨਾਲ ਸਬੰਧ ਹਨ ਅਤੇ ਉਹ ਉਹਨਾਂ ਦੇ ਗਰੋਹ ਦਾ ਸਰਗਨਾ ਵੀ ਹੈ, ਜਿਸ ਸਬੰਧੀ ਹੋਰ ਵੀ ਪੁੱਛਗਿੱਛ ਕੀਤੀ ਜਾ ਰਹੀ ਹੈ।