ਕਪੂਰਥਲਾ 'ਚ ਟਿੱਪਰ ਨੇ ਮੋਟਰਸਾਈਕਲ ਸਵਾਰ ਨੂੰ ਕੁਚਲਿਆ, ਮੌਤ

By : GAGANDEEP

Published : Jun 22, 2023, 4:37 pm IST
Updated : Jun 22, 2023, 4:37 pm IST
SHARE ARTICLE
photo
photo

ਹਾਦਸਾ ਇੰਨਾ ਭਿਆਨਕ ਸੀ ਕਿ ਮੋਟਰਸਾਈਕਲ ਦੇ ਉੱਡੇ ਪਰਖੱਚੇ

 

ਕਪੂਰਥਲਾ: ਕਪੂਰਥਲਾ ਜ਼ਿਲ੍ਹੇ ਦੇ ਨਡਾਲਾ ਨੇੜੇ ਤਲਵੰਡੀ ਕੂਕਾ ਵਿਖੇ ਇਕ ਟਿੱਪਰ ਨੇ ਇਕ ਮੋਟਰਸਾਈਕਲ ਸਵਾਰ ਨੌਜਵਾਨ ਨੂੰ ਕੁਚਲ ਦਿਤਾ। ਹਾਦਸੇ ਵਿਚ ਗੰਭੀਰ ਜ਼ਖ਼ਮੀ ਨੌਜਵਾਨ ਦੀ ਹਸਪਤਾਲ ਲਿਜਾਂਦੇ ਸਮੇਂ ਰਸਤੇ ਵਿਚ ਹੀ ਮੌਤ ਹੋ ਗਈ। ਹਾਦਸੇ ਤੋਂ ਬਾਅਦ ਟਿੱਪਰ ਚਾਲਕ ਗੱਡੀ ਭਜਾ ਕੇ ਲੈ ਗਿਆ। ਮ੍ਰਿਤਕ ਦੀ ਪਛਾਣ 35 ਸਾਲਾ ਰਣਜੀਤ ਸਿੰਘ ਵਾਸੀ ਪਿੰਡ ਟਾਂਡੀ ਢੱਕਲੀ ਵਜੋਂ ਹੋਈ ਹੈ।

ਇਹ ਵੀ ਪੜ੍ਹੋ: ਮੁਕੇਰੀਆਂ 'ਚ ਦੋ ਭੈਣਾਂ ਦੇ ਇਕਲੌਤੇ ਭਰਾ ਦੀ ਸ਼ੱਕੀ ਹਾਲਾਤ 'ਚ ਮੌਤ, ਸੈਲੂਨ ਚ ਕੰਮ ਕਰਦਾ ਸੀ ਮ੍ਰਿਤਕ ਨੌਜਵਾਨ

ਮ੍ਰਿਤਕ ਦੇ ਚਾਚਾ ਲਖਵਿੰਦਰ ਸਿੰਘ ਵਾਸੀ ਪਿੰਡ ਟਾਂਡੀ ਢੱਕੀ ਨੇ ਦਸਿਆ ਕਿ ਉਸ ਦਾ ਭਤੀਜਾ ਰਣਜੀਤ ਸਿੰਘ ਪਿੰਡ ਕੂਕਾ ਤਲਵੰਡੀ ਵਿਖੇ ਆਪਣੇ ਸਹੁਰੇ ਘਰ ਆਇਆ ਹੋਇਆ ਸੀ। ਉਸ ਦਾ ਸਹੁਰਾ ਘਰ ਸੜਕ ਦੇ ਪਾਰ ਹੈ। ਵੀਰਵਾਰ ਸਵੇਰੇ ਰਣਜੀਤ ਵਾਪਸ ਜਾਣ ਲਈ ਖੜ੍ਹਾ ਹੋਇਆ। ਉਦੋਂ ਅਚਾਨਕ ਬੇਗੋਵਾਲ ਵਾਲੇ ਪਾਸੇ ਤੋਂ ਤੇਜ਼ ਰਫ਼ਤਾਰ ਟਿੱਪਰ ਨੇ ਕੁਚਲ ਦਿਤਾ।

ਇਹ ਵੀ ਪੜ੍ਹੋ: ਉੱਤਰਾਖੰਡ 'ਚ ਖੱਡ 'ਚ ਡਿੱਗੀ ਕਾਰ, 9 ਲੋਕਾਂ ਦੀ ਮੌਤ 

ਟੱਕਰ ਤੋਂ ਬਾਅਦ ਡਰਾਈਵਰ ਟਿੱਪਰ ਭਜਾ ਕੇ ਲੈ ਗਿਆ। ਹਾਦਸੇ ਵਿਚ ਰਣਜੀਤ ਸਿੰਘ ਦੀਆਂ ਦੋਵੇਂ ਲੱਤਾਂ ਟੁੱਟ ਗਈਆਂ। ਉਸ ਨੂੰ ਤੁਰੰਤ ਇਲਾਜ ਲਈ ਸੁਭਾਨਪੁਰ ਦੇ ਹਸਪਤਾਲ ਲਿਜਾਇਆ ਗਿਆ, ਜਿਥੋਂ ਡਾਕਟਰਾਂ ਨੇ ਉਸ ਨੂੰ ਰੈਫਰ ਕਰ ਦਿਤਾ। ਜਲੰਧਰ ਲਿਜਾਂਦੇ ਸਮੇਂ ਰਸਤੇ ਵਿਚ ਹੀ ਉਸਦੀ ਮੌਤ ਹੋ ਗਈ। ਥਾਣਾ ਬੇਗੋਵਾਲ ਦੇ ਸਬ ਇੰਸਪੈਕਟਰ ਸੰਜੀਵ ਕੁਮਾਰ ਨੇ ਦਸਿਆ ਕਿ ਟਿੱਪਰ ਨੂੰ ਕਬਜ਼ੇ ਵਿਚ ਲੈ ਲਿਆ ਗਿਆ ਹੈ। ਪੋਸਟਮਾਰਟਮ ਕਰਵਾ ਕੇ ਲਾਸ਼ ਪਰਿਵਾਰ ਵਾਲਿਆਂ ਨੂੰ ਸੌਂਪ ਦਿੱਤੀ ਗਈ ਹੈ।

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

Dog Lover ਨੇ ਖੋਲ੍ਹੇ ਰਾਜ, ਕੁੱਤੇ ਪਾਲਣ ਤੋਂ ਪਹਿਲਾਂ ਜਾਣ ਲਵੋ ਇਹ ਗੱਲਾਂ

17 Mar 2026 3:13 PM

3 Vehicles Collide: Tractor ਦੇ ਹੋਏ 2 ਹਿੱਸੇ, ਕਿਸ ਦੀ ਗਲਤੀ?

17 Mar 2026 3:11 PM

ਵਿਧਾਨ ਸਭਾ 'ਚ ਕੇਂਦਰ ਸਰਕਾਰ ਖਿਲਾਫ਼ ਲੱਗੇ ਨਾਅਰੇ

16 Mar 2026 3:06 PM

ਕੈਨੇਡਾ 'ਚ ਪੰਜਾਬੀ ਡਰਾਈਵਰ ਦਾ ਗੋਲੀਆਂ ਮਾਰ ਕੇ ਕਤਲ

15 Mar 2026 12:09 PM

ਭਾਜਪਾ ਨੇਤਾ ਤਰੁਣ ਚੁੱਘ ਨੂੰ ਮੈਨੇਜਿੰਗ ਐਡੀਟਰ ਨਿਮਰਤ ਕੌਰ ਦੇ ਪੰਜਾਬ ਪੱਖੀ ਸਿੱਧੇ ਸਵਾਲ

14 Mar 2026 4:07 PM
Advertisement