ਭਾਰਤ-ਪਾਕਿ ਸਰਹੱਦ ਰਾਹੀਂ ਸੰਭਾਵੀ ਹਥਿਆਰ ਤਸਕਰੀ ਦੀ ਕੋਸ਼ਿਸ ਨਾਕਾਮ, ਚਾਰ .30 ਬੋਰ ਦੇ ਪਿਸਤੌਲ ਬਰਾਮਦ
Published : Jun 22, 2023, 7:51 pm IST
Updated : Jun 22, 2023, 7:52 pm IST
SHARE ARTICLE
PUNJAB POLICE FOIL CROSS-BORDER WEAPON SMUGGLING BID THROUGH INDO-PAK BORDER; FOUR PISTOLS RECOVERED
PUNJAB POLICE FOIL CROSS-BORDER WEAPON SMUGGLING BID THROUGH INDO-PAK BORDER; FOUR PISTOLS RECOVERED

ਇਕ ਹਫਤੇ ਤੋਂ ਵੀ ਘੱਟ ਸਮੇਂ ਵਿਚ ਹਥਿਆਰ ਤਸਕਰੀ ਕਰਨ ਵਾਲੇ ਤੀਜੇ ਮਾਡਿਊਲ ਦਾ ਪਰਦਾਫ਼ਾਸ਼

 

ਚੰਡੀਗੜ: ਪੰਜਾਬ ਪੁਲਿਸ ਨੇ ਵੀਰਵਾਰ ਨੂੰ ਅੰਮ੍ਰਿਤਸਰ ਵਿਚ ਪੈਂਦੇ ਲੋਪੋਕੇ ਦੇ ਪਿੰਡ ਕੱਕੜ ਦੇ ਇਲਾਕੇ ਚੋਂ ਚਾਰ .30 ਬੋਰ ਦੇ ਪਿਸਤੌਲ ਬਰਾਮਦ ਕਰਕੇ ਸਰਹੱਦ ਪਾਰੋਂ ਹੋ ਰਹੀ ਹਥਿਆਰਾਂ ਦੀ ਤਸਕਰੀ ਦੀ ਵੱਡੀ ਕੋਸ਼ਿਸ਼ ਨਾਕਾਮ ਕੀਤੀ ਹੈ। ਕਾਊਂਟਰ ਇੰਟੈਲੀਜੈਂਸ ਅੰਮ੍ਰਿਤਸਰ ਦੇ ਏ.ਆਈ.ਜੀ ਸੁਖਮਿੰਦਰ ਸਿੰਘ ਮਾਨ ਨੇ ਦਸਿਆ ਕਿ ਸਰਹੱਦ ਪਾਰ ਤੋਂ ਹਥਿਆਰਾਂ ਅਤੇ ਗੋਲੀ-ਸਿੱਕੇ ਦੀ ਤਸਕਰੀ ਸਬੰਧੀ ਮਿਲੀ ਖ਼ੁਫ਼ੀਆ ਇਤਲਾਹ ਦੇ ਆਧਾਰ ‘ਤੇ ਕਾਊਂਟਰ ਇੰਟੈਲੀਜੈਂਸ ਅੰਮ੍ਰਿਤਸਰ ਦੀ ਟੀਮ ਨੇ ਪਿੰਡ ਕੱਕੜ ਦੇ ਇਲਾਕੇ ‘ਚ ਸਰਚ ਅਪ੍ਰੇਸ਼ਨ ਚਲਾਇਆ ਅਤੇ ਸਫਲਤਾਪੂਰਵਕ ਚਾਰ ਪਿਸਤੌਲਾਂ ਸਮੇਤ ਮੈਗਜ਼ੀਨ ਬਰਾਮਦ ਕੀਤੇ ਹਨ।

ਇਹ ਵੀ ਪੜ੍ਹੋ: ACMM ਅਦਾਲ ਕਰੇਗੀ ਬ੍ਰਿਜ ਭੂਸ਼ਣ ਵਿਰੁਧ ਜਿਨਸੀ ਸ਼ੋਸ਼ਣ ਮਾਮਲੇ ਦੀ ਸੁਣਵਾਈ

ਉਨ੍ਹਾਂ ਕਿਹਾ ਕਿ ਇਹ ਖੇਪ ਡਰੋਨ ਰਾਹੀਂ ਡਿਲੀਵਰ ਕੀਤੀ ਪ੍ਰਤੀਤ ਹੁੰਦੀ ਹੈ, ਪਰ ਬੀ.ਐਸ.ਐਫ. ਅਤੇ ਸੂਬਾ ਪੁਲਿਸ ਦੀਆਂ ਮੁਸਤੈਦ ਗਤੀਵਿਧੀਆਂ ਕਾਰਨ ਖੇਪ ਪ੍ਰਾਪਤ ਕਰਨ ਵਾਲੀ ਧਿਰ ਖੇਪ ਹਾਸਲ ਨਹੀਂ ਕਰ ਸਕੀ। ਉਨ੍ਹਾਂ ਕਿਹਾ ਕਿ ਪੁਲਿਸ ਟੀਮਾਂ ਖੇਪ ਭੇਜਣ ਵਾਲੇ ਅਤੇ ਪ੍ਰਾਪਤ ਕਰਨ ਵਾਲੇ ਦੀ ਪਛਾਣ ਕਰਨ ਲਈ ਜਾਂਚ ਕਰ ਰਹੀਆਂ ਹਨ।  ਇਸ ਸਬੰਧੀ ਥਾਣਾ ਸਟੇਟ ਸਪੈਸ਼ਲ ਆਪ੍ਰੇਸ਼ਨ ਸੈੱਲ, ਅੰਮ੍ਰਿਤਸਰ ਵਿਖੇ ਅਸਲਾ ਐਕਟ ਦੀਆਂ ਧਾਰਾਵਾਂ 25/54/59 ਤਹਿਤ 22-06-23 ਨੂੰ ਮੁਕੱਦਮਾ ਨੰਬਰ 18 ਦਰਜ ਕੀਤਾ ਗਿਆ ਹੈ।

ਇਹ ਵੀ ਪੜ੍ਹੋ: ਸੂਬੇ ਵਿਚ ਟੇਲਾਂ ਉਤੇ ਨਹਿਰੀ ਪਾਣੀ ਪਹੁੰਚਾਉਣ ਲਈ ਯਤਨ ਜਾਰੀ-ਮੁੱਖ ਮੰਤਰੀ

ਜ਼ਿਕਰਯੋਗ ਹੈ ਕਿ ਅੰਮ੍ਰਿਤਸਰ ਕਾਊਂਟਰ ਇੰਟੈਲੀਜੈਂਸ ਟੀਮ ਵੱਲੋਂ ਇਕ ਹਫਤੇ ਤੋਂ ਵੀ ਘੱਟ ਸਮੇਂ ਵਿਚ ਸਰਹੱਦ ਪਾਰ ਤੋਂ ਹਥਿਆਰ ਤਸਕਰੀ ਦਾ ਇਹ ਤੀਜਾ ਅਜਿਹਾ ਮਾਡਿਊਲ ਹੈ, ਜਿਸ ਨਾਲ ਗ਼ੋਲੀ-ਸਿੱਕਾ ਸਮੇਤ ਕੁੱਲ 11 ਪਿਸਤੌਲਾਂ ਦੀ ਬਰਾਮਦਗੀ ਹੋਈ ਹੈ।

ਇਹ ਵੀ ਪੜ੍ਹੋ: ਨਾਬਾਲਗ ਨੂੰ ਹਵਸ ਦਾ ਸ਼ਿਕਾਰ ਬਣਾਉਣ ਵਾਲਾ ਮੁੱਖ ਮੁਲਜ਼ਮ ਕਾਬੂ  

ਦੱਸਣਯੋਗ ਹੈ ਕਿ ਇਸ ਤੋਂ ਪਹਿਲਾਂ 16 ਜੂਨ ਨੂੰ ਸੀ.ਆਈ. ਅੰਮ੍ਰਿਤਸਰ ਨੇ ਰਜਿੰਦਰ ਕੁਮਾਰ ਉਰਫ ਘੁੱਦੀ, ਜਗਜੀਤ ਸਿੰਘ, ਇੰਦਰਜੀਤ ਸਿੰਘ ਉਰਫ ਮੱਲੀ ਅਤੇ ਜਸ਼ਨਦੀਪ ਸਿੰਘ ਉਰਫ ਬੂਰਾ, ਸਾਰੇ ਵਾਸੀ ਅੰਮ੍ਰਿਤਸਰ, ਨੂੰ ਕਾਬੂ ਕਰਕੇ ਉਨਾਂ ਕੋਲੋਂ ਚਾਰ ਪਿਸਤੌਲਾਂ ਬਰਾਮਦ ਕੀਤੀਆਂ ਸਨ। ਇਸੇ ਤਰਾਂ 19 ਜੂਨ ਨੂੰ ਇਕ ਹੋਰ ਵਿਅਕਤੀ ਜਿਸ ਦੀ ਪਛਾਣ ਰਾਜਨ ਸਿੰਘ ਵਾਸੀ ਪੱਟੀ, ਤਰਨਤਾਰਨ ਵਜੋਂ ਹੋਈ ਹੈ, ਨੂੰ ਤਿੰਨ .32 ਬੋਰ ਦੀਆਂ ਪਿਸਤੌਲਾਂ ਅਤੇ ਅਸਲੇ ਸਣੇ ਕਾਬੂ ਕੀਤਾ ਗਿਆ ਸੀ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

ਕਈ ਖੁਲਾਸੇ ਕਰਨ ਤੋਂ ਬਾਅਦ ਸਾਬਕਾ ਅਸਫਰ ਨੇ ਚੋਣ ਮੈਦਾਨ 'ਚ ਮਾਰੀ ਛਾਲ , ਭਾਜਪਾ ਨੂੰ ਛੱਡਕੇ ਆਏ ਅਫ਼ਸਰ ਤੋਂ ਸੁਣੋ .....

20 May 2024 11:46 AM

Bhagwant LIVE | ਫਰੀਦਕੋਟ 'ਚ CM ਮਾਨ ਦਾ ਧਮਾਕੇਦਾਰ ਭਾਸ਼ਣ, ਵਿਰੋਧੀਆਂ 'ਤੇ ਸਾਧੇ ਨਿਸ਼ਾਨੇ!

20 May 2024 11:09 AM

Punjab Weather Alert : ਮੌਸਮ ਨੂੰ ਲੈ ਕੇ Red Alert ਜਾਰੀ, ਸੂਬੇ ਦੇ 10 ਜ਼ਿਲ੍ਹਿਆਂ ਦਾ ਪਾਰਾ 44 ਡਿਗਰੀ ਤੋਂ ਪਾਰ

20 May 2024 10:52 AM

Bank Fraud :ਬੈਂਕ ਖਾਤਿਆਂ 'ਤੇ ਧਿਆਨ ਰੱਖਿਆ ਕਰੋ! ਇਸ ਬੰਦੇ ਦੇ ਖਾਤੇ 'ਚੋਂ ਕਢਾ ਲਏ ਗਏ 65 ਲੱਖ ਅਤੇ 90 ਹਜ਼ਾਰ ਰੁਪਏ

20 May 2024 10:40 AM

Organic Farming : ਕਿਸਾਨ ਨੇ ਸਮਝਾਏ ਜੈਵਿਕ ਖੇਤੀ ਦੇ ਲਾਭ, ਹੋ ਰਿਹਾ ਮੋਟਾ ਮੁਨਾਫ਼ਾ

20 May 2024 10:07 AM
Advertisement