
ਬਾਕੀ ਮੁਲਜ਼ਮਾਂ ਦੀ ਭਾਲ ਲਈ ਪੁਲਿਸ ਵਲੋਂ ਕੀਤੀ ਜਾ ਰਹੀ ਛਾਪੇਮਾਰੀ ਜਾਰੀ
ਜਲੰਧਰ : ਜਲੰਧਰ ਵਿਖੇ ਨਾਬਾਲਗ ਬੱਚੇ ਦਾ ਜਿਸਮਾਨੀ ਸ਼ੋਸ਼ਣ ਕਰਨ ਦਾ ਮਾਮਲਾ ਸਾਹਮਣੇ ਆਇਆ ਸੀ ਜਿਸ ਵਿਚ ਪੁਲਿਸ ਨੇ ਤੁਰਤ ਕਾਰਵਾਈ ਕਰਦਿਆਂ ਮੁਖ ਮੁਲਜ਼ਮ ਨੂੰ ਗ੍ਰਿਫ਼ਤਾਰ ਕਰ ਲਿਆ ਹੈ। ਪੁਲਿਸ ਨੇ ਮੁਲਜ਼ਮ ਖ਼ਿਲਾਫ਼ ਕੇਸ ਦਰਜ ਕਰ ਕੇ ਉਸ ਦੇ ਸਾਥੀਆਂ ਵਿਰੁਧ ਛਾਪੇਮਾਰੀ ਸ਼ੁਰੂ ਕਰ ਦਿਤੀ ਹੈ। ਦੱਸ ਦੇਈਏ ਕਿ ਬੀਤੇ ਦਿਨ ਨਾਬਾਲਗ ਬੱਚੇ ਨੇ ਪੁਲਿਸ ਕੋਲ ਸ਼ਿਕਾਇਤ ਦਰਜ ਕਰਵਾਈ ਸੀ ਕਿ ਉਸ ਨੂੰ ਨਸ਼ਾ ਦੇ ਕੇ ਉਸ ਨਾਲ ਗ਼ਲਤ ਕੰਮ ਕੀਤਾ ਹੈ।
ਇਹ ਵੀ ਪੜ੍ਹੋ: ਪੱਛੜੇ ਵਰਗਾਂ ਦੇ ਬੱਚਿਆਂ ਨੂੰ ਮੁੱਖ ਧਾਰਾ ਵਿਚ ਲਿਆਉਣ ਲਈ ਦਿਤੇ ਜਾਣ ਬਰਾਬਰ ਮੌਕੇ : ਹਾਈ ਕੋਰਟ
ਏ.ਸੀ.ਪੀ ਉੱਤਰੀ ਦਮਨ ਵੀਰ ਸਿੰਘ ਨੇ ਦਸਿਆ ਕਿ ਨਾਬਾਲਗ ਬੱਚੇ ਪੁਲਿਸ ਨੂੰ ਸੂਚਿਤ ਕੀਤਾ ਸੀ ਕਿ ਉਸ ਨਾਲ ਜਬਰ ਜਨਾਹ ਹੋਇਆ ਹੈ, ਪੁਲਿਸ ਨੇ ਮੁੱਖ ਮੁਲਜ਼ਮ ਨੂੰ ਗ੍ਰਿਫ਼ਤਾਰ ਕਰ ਕੇ ਤੁਰਤ ਮਾਮਲਾ ਦਰਜ ਕਰ ਲਿਆ ਹੈ।
ਨਾਬਾਲਗ ਬੱਚੇ ਨੇ ਇੱਕ ਤੋਂ ਵੱਧ ਮੁਲਜ਼ਮਾਂ ਬਾਰੇ ਦਸਿਆ ਹੈ ਅਤੇ ਜਦੋਂ ਜਾਂਚ ਅੱਗੇ ਵਧੇਗੀ ਤਾਂ ਜਾਣਕਾਰੀ ਦਿਤੀ ਜਾਵੇਗੀ। ਉਨ੍ਹਾਂ ਦਸਿਆ ਕਿ ਮੁਲਜ਼ਮ ਨਾਬਾਲਗ ਬੱਚੇ ਨੂੰ ਜਾਣਦਾ ਸੀ ਅਤੇ ਉਸ ਦੇ ਪਰਿਵਾਰਕ ਸਬੰਧ ਵੀ ਸਨ।ਫਿਲਹਾਲ ਪੁਲਿਸ ਨੇ ਬਾਕੀਆਂ ਦੀ ਗ੍ਰਿਫ਼ਤਾਰੀ ਲਈ ਵੱਖ-ਵੱਖ ਪੁਲਿਸ ਟੀਮਾਂ ਦਾ ਗਠਨ ਕੀਤਾ ਹੈ ਅਤੇ ਉਨ੍ਹਾਂ ਦੀ ਭਾਲ ਲਈ ਛਾਪੇਮਾਰੀ ਕੀਤੀ ਜਾ ਰਹੀ ਹੈ।