ਬੇਸ਼ਕੀਮਤੀ ਜਲ ਸਰੋਤ ਬਚਾਉਣਾ ਸਮੇਂ ਦੀ ਮੁੱਖ ਲੋੜ : ਮੀਤ ਹੇਅਰ

By : KOMALJEET

Published : Jun 22, 2023, 2:06 pm IST
Updated : Jun 22, 2023, 2:06 pm IST
SHARE ARTICLE
Punjab News
Punjab News

ਭਗਵੰਤ ਮਾਨ ਦੀ ਅਗਵਾਈ ਵਾਲੀ ਸਰਕਾਰ ਸੂਬੇ ਦੇ ਹਰੇਕ ਹਿੱਸੇ ਚ ਜ਼ਮੀਨਦੋਜ਼ ਪਾਈਪਾਂ ਵਿਛਾਉਣ ‘ਤੇ ਦੇ ਰਹੀ ਹੈ ਜ਼ੋਰ

ਭੂਮੀ ਅਤੇ ਜਲ ਸੰਭਾਲ ਮੰਤਰੀ ਨੇ ਵਿਭਾਗੀ ਕੰਮਕਾਜ ਦੀ ਕੀਤੀ ਸਮੀਖਿਆ

ਚੰਡੀਗੜ੍ਹ : ਸੂਬੇ ਦੇ ਧਰਤੀ ਹੇਠਲੇ ਪਾਣੀ ਦੇ ਡਿਗਦੇ ਪੱਧਰ ਦੇ ਮੱਦੇਨਜ਼ਰ ਭੂਮੀ ਤੇ ਜਲ ਸੰਭਾਲ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਨੇ ਸੂਬੇ ਦੇ ਕਿਸਾਨਾਂ ਪ੍ਰਤੀ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਦੀ ਵਚਨਬੱਧਤਾ ਅਤੇ ਬੇਸ਼ਕੀਮਤੀ ਜਲ ਸਰੋਤਾਂ ਨੂੰ ਬਚਾਉਣ 'ਤੇ ਜ਼ੋਰ ਦਿੰਦਿਆਂ ਵਿਭਾਗ ਨੂੰ ਨਵੇਂ ਪ੍ਰੋਗਰਾਮ ਉਲੀਕਣ ਅਤੇ ਚੱਲ ਰਹੇ ਪਾਣੀ ਦੀ ਸੰਭਾਲ ਅਤੇ ਪ੍ਰਬੰਧਨ ਨੂੰ ਹੋਰ ਤੇਜ਼ ਕਰਨ ਲਈ ਕਿਹਾ। 

ਮੀਤ ਹੇਅਰ ਨੇ ਖੇਤੀਬਾੜੀ ਲਈ ਸਿੰਜਾਈ ਵਾਸਤੇ ਨਹਿਰੀ ਪਾਣੀ ਅਤੇ ਸੋਧੇ ਹੋਏ ਪਾਣੀ ਦੀ ਵਰਤੋਂ ਵੱਧ ਤੋਂ ਵੱਧ ਕਰਨ ਅਤੇ ਜ਼ਮੀਨਦੋਜ਼ ਪਾਈਪਲਾਈਨ ਪ੍ਰੋਗਰਾਮ ਨੂੰ ਸੂਬੇ ਦੇ ਕੋਨੇ-ਕੋਨੇ ਤਕ ਪਹੁੰਚਾਉਣ 'ਤੇ ਵੀ ਜ਼ੋਰ ਦਿਤਾ। ਉਨ੍ਹਾਂ ਵਿਭਾਗ ਨੂੰ ਜ਼ਮੀਨੀ ਪੱਧਰ 'ਤੇ ਜਾਗਰੂਕਤਾ ਪੈਦਾ ਕਰਕੇ ਸੂਬੇ ਵਿਚ ਜਲ ਪ੍ਰਬੰਧਨ ਅਤੇ ਸੰਭਾਲ ਲਈ ਲੋਕ ਲਹਿਰ ਸ਼ੁਰੂ ਕਰਨ ਦਾ ਸੱਦਾ ਦਿਤਾ। ਮੀਤ ਹੇਅਰ ਨੇ ਇਹ ਨਿਰਦੇਸ਼ ਪੰਜਾਬ ਭਵਨ ਚੰਡੀਗੜ੍ਹ ਵਿਖੇ ਹੋਈ ਭੂਮੀ ਅਤੇ ਜਲ ਸੰਭਾਲ ਵਿਭਾਗ ਦੇ ਕੰਮਕਾਜ ਦਾ ਜਾਇਜ਼ਾ ਲੈਣ ਲਈ ਸੱਦੀ ਮੀਟਿੰਗ ਦੌਰਾਨ ਦਿਤੇ। 

ਇਹ ਵੀ ਪੜ੍ਹੋ: ਨਸ਼ੇ ਨੇ ਉਜਾੜਿਆ ਇਕ ਹੋਰ ਘਰ, ਦੋ ਧੀਆਂ ਦੇ ਪਿਓ ਦੀ ਲਈ ਜਾਨ 

ਵਿਭਾਗ ਦੀ ਵਾਟਰਸ਼ੈੱਡ ਸਕੀਮ ਦਾ ਜਾਇਜ਼ਾ ਲੈਂਦਿਆਂ ਭੂਮੀ ਤੇ ਜਲ ਸੰਭਾਲ ਮੰਤਰੀ ਨੇ ਬੇਜ਼ਮੀਨੇ ਕਿਸਾਨਾਂ ਅਤੇ ਮਹਿਲਾਵਾਂ ਨੂੰ ਪ੍ਰਾਜੈਕਟ ਖੇਤਰਾਂ ਵਿਚ ਸਵੈ-ਸਹਾਇਤਾ ਗਰੁੱਪ ਬਣਾ ਕੇ ਵਿੱਤੀ ਸਹਾਇਤਾ ਪ੍ਰਦਾਨ ਕਰਕੇ ਉਨ੍ਹਾਂ ਨੂੰ ਵੱਧ ਤੋਂ ਵੱਧ ਲਾਭ ਦੇਣ 'ਤੇ ਜ਼ੋਰ ਦਿਤਾ। ਉਨ੍ਹਾਂ ਮਾਨਸੂਨ ਸੀਜ਼ਨ ਵਿਚ ਬਰਸਾਤੀ ਪਾਣੀ ਦੀ ਸੰਭਾਲ ਲਈ ਜਲ ਤਲਾਬ ਅਤੇ ਚੈਕ ਡੈਮਾਂ ਦੀ ਉਸਾਰੀ 'ਤੇ ਕੰਮ ਤੇਜ਼ ਕਰਨ 'ਤੇ ਵੀ ਜ਼ੋਰ ਦਿਤਾ।

ਵਿਭਾਗੀ ਅਧਿਕਾਰੀਆਂ ਨੇ ਮੰਤਰੀ ਨੂੰ ਇਕ ਪੇਸ਼ਕਾਰੀ ਦਿੰਦਿਆਂ ਦਸਿਆ ਕਿ ਵਿਭਾਗ ਦੇ ਕੰਮਾਂ ਦਾ ਮੁੱਖ ਉਦੇਸ਼ ਸਿੰਜਾਈ ਵਾਲੇ ਪਾਣੀ ਦੀ ਵਰਤੋਂ ਕੁਸ਼ਲਤਾ ਵਿਚ ਵਾਧਾ ਅਤੇ ਬਦਲਵੇਂ ਸਿੰਜਾਈ ਜਲ ਸਰੋਤਾਂ ਦਾ ਵਿਕਾਸ ਕਰਨਾ ਹੈ ਕਿਉਂਕਿ ਸੂਬੇ ਦੇ 90 ਫ਼ੀ ਸਦੀ ਤੋਂ ਵੱਧ ਜਲ ਸਰੋਤਾਂ ਦੀ ਵਰਤੋਂ ਇਕੱਲੇ ਖੇਤੀਬਾੜੀ ਖੇਤਰ ਵਿੱਚ ਕੀਤੀ ਜਾ ਰਹੀ ਹੈ।ਵਿਭਾਗ ਦੇ ਮੁੱਖ ਕੰਮਾਂ ਵਿਚ ਜ਼ਮੀਨਦੋਜ਼ ਪਾਈਪਲਾਈਨ ਸਿਸਟਮ, ਖੇਤੀਬਾੜੀ ਵਿੱਚ ਸੋਧੇ ਪਾਣੀ ਦੀ ਵਰਤੋਂ, ਤੁਪਕਾ ਅਤੇ ਫੁਆਰਾਂ ਸਿਸਟਮ, ਬਰਸਾਤੀ ਪਾਣੀ ਦੀ ਸੰਭਾਲ, ਵਾਟਰਸ਼ੈੱਡ ਅਧਾਰਤ ਪ੍ਰੋਗਰਾਮਾਂ ਤੋਂ ਇਲਾਵਾ ਹੋਰ ਕੰਮ ਸ਼ਾਮਲ ਹਨ।

ਇਹ ਵੀ ਪੜ੍ਹੋ: SGPC ਨੂੰ  ਕਹਾਂਗਾ ਕਿ ਵਿਰਸਾ ਸਿੰਘ ਵਲਟੋਹਾ ਨੂੰ ਦੇ ਦੇਣ ਜਥੇਦਾਰ ਸਾਹਬ ਦੀ ਸੇਵਾ : ਗਿਆਨੀ ਹਰਪ੍ਰੀਤ ਸਿੰਘ

ਮੀਟਿੰਗ ਦੌਰਾਨ ਵਿਭਾਗ ਵਲੋਂ ਪ੍ਰਸਤਾਵਿਤ ਅਸਾਮੀਆਂ ਦੇ ਪੁਨਰਗਠਨ ਬਾਰੇ ਵੀ ਚਰਚਾ ਕੀਤੀ ਗਈ।ਭੂਮੀ ਤੇ ਜਲ ਸੰਭਾਲ ਮੰਤਰੀ ਨੇ ਦਸਿਆ ਕਿ ਜਲਦੀ ਹੀ ਇਸ ਪੁਨਰਗਠਨ ਅੰਤਿਮ ਰੂਪ ਦੇਣ ਤੋਂ ਬਾਅਦ ਨਵੀਂ ਭਰਤੀ ਮੁਹਿੰਮ ਚਲਾਈ ਜਾਵੇਗੀ। ਮੀਟਿੰਗ ਵਿਚ ਵਧੀਕ ਮੁੱਖ ਸਕੱਤਰ ਭੂਮੀ ਤੇ ਜਲ ਸੰਭਾਲ ਕੇ.ਏ.ਪੀ.ਸਿਨਹਾ, ਮੁੱਖ ਭੂਮੀ ਪਾਲ ਮਹਿੰਦਰ ਸਿੰਘ ਸੈਣੀ ਸਮੇਤ ਵਿਭਾਗ ਦੇ ਹੋਰ ਉੱਚ ਅਧਿਕਾਰੀ ਵੀ ਹਾਜ਼ਰ ਸਨ।

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

Ludhiana News Update: 26 Lakh's ਦੀ fraud ਮਾਰਨ ਵਾਲੀ ਨੂੰਹ ਬਾਰੇ ਸਹੁਰੇ ਨੇ ਕੀਤੇ ਨਵੇਂ ਖੁਲਾਸੇ | Latest News

18 May 2024 4:23 PM

ਪੰਜਾਬੀ ਨੇ ਲਾਇਆ ਦੇਸੀ ਜੁਗਾੜ, 1990 ਮਾਡਲ ਮਾਰੂਤੀ ‘ਤੇ ਫਿੱਟ ਕੀਤੀ ਗੰਨੇ ਦੇ ਰਸ ਵਾਲੀ ਮਸ਼ੀਨ

18 May 2024 4:03 PM

Spokesman Live || Darbar-E-Siyasat || Amarinder Raja Singh Warring

18 May 2024 3:35 PM

TODAY TOP NEWS LIVE - ਵੇਖੋ ਅੱਜ ਦੀਆਂ ਮੁੱਖ ਖ਼ਬਰਾ, ਜਾਣੋ ਕੀ ਕੁੱਝ ਹੈ ਖ਼ਾਸ SPEED NEWS

18 May 2024 2:27 PM

ਅੱਜ ਦੀਆਂ ਮੁੱਖ ਖ਼ਬਰਾਂ , ਹਰਿਆਣਾ ਦੇ ਨੂੰਹ 'ਚ ਵੱਡਾ ਹਾਦਸਾ, ਸ਼ਰਧਾਲੂਆਂ ਨਾਲ ਭਰੀ ਟੂਰਿਸਟ ਬੱਸ ਨੂੰ ਅਚਾਨਕ ਲੱਗੀ ਅੱਗ

18 May 2024 2:19 PM
Advertisement