ਫ਼ਿਰੋਜ਼ਪੁਰ ਪਹੁੰਚੇ ਕੇਂਦਰੀ ਮੰਤਰੀ ਅਰਜੁਨ ਰਾਮ ਮੇਘਵਾਲ, ਕ੍ਰਾਂਤੀਕਾਰੀਆਂ ਦੇ ਗੁਪਤ ਟਿਕਾਣਿਆਂ ਨੂੰ ਯਾਦਗਾਰ ਬਣਾਉਣ ਦਾ ਕੀਤਾ ਐਲਾਨ
Published : Jun 22, 2023, 6:04 pm IST
Updated : Jun 22, 2023, 6:04 pm IST
SHARE ARTICLE
Union Minister of State Arjun Ram Meghwal at Firozpur
Union Minister of State Arjun Ram Meghwal at Firozpur

ਹੁਸੈਨੀਵਾਲਾ ਵਿਖੇ ਸ਼ਹੀਦ-ਏ-ਆਜ਼ਮ ਭਗਤ ਸਿੰਘ, ਰਾਜਗੁਰੂ ਅਤੇ ਸੁਖਦੇਵ ਨੂੰ ਭੇਂਟ ਕੀਤੀ ਸ਼ਰਧਾਂਜਲੀ

 

ਫਿਰੋਜ਼ਪੁਰ: ਕੇਂਦਰੀ ਰਾਜ ਮੰਤਰੀ (ਕਾਨੂੰਨ ਅਤੇ ਨਿਆਂ ਮੰਤਰੀ ਅਤੇ ਕੇਂਦਰੀ ਸੱਭਿਆਚਾਰਕ ਅਤੇ ਸੰਸਦੀ ਮਾਮਲਿਆਂ ਬਾਰੇ ਮੰਤਰੀ) ਅਰਜੁਨ ਰਾਮ ਮੇਘਵਾਲ ਵੀਰਵਾਰ ਨੂੰ ਫਿਰੋਜ਼ਪੁਰ ਪਹੁੰਚੇ। ਇਸ ਦੌਰਾਨ ਉਨ੍ਹਾਂ ਸ਼ਹਿਰ ਦੇ ਤੂੜੀ ਬਾਜ਼ਾਰ ਵਿਖੇ ਸ਼ਹੀਦ-ਏ-ਆਜ਼ਮ ਭਗਤ ਸਿੰਘ ਅਤੇ ਉਨ੍ਹਾਂ ਦੇ ਕ੍ਰਾਂਤੀਕਾਰੀਆਂ ਦੇ ਗੁਪਤ ਟਿਕਾਣੇ ਦਾ ਜਾਇਜ਼ਾ ਲਿਆ।

ਇਹ ਵੀ ਪੜ੍ਹੋ: ਸ਼ਰਾਬ ਦੀਆਂ ਬੋਤਲਾਂ ’ਚ 38 ਕਰੋੜ ਦੀ ਕੋਕੀਨ ਭਰ ਕੇ ਲਿਆਈ ਕੀਨੀਆਈ ਮਹਿਲਾ, ਦਿੱਲੀ ਹਵਾਈ ਅੱਡੇ ’ਤੇ ਗ੍ਰਿਫ਼ਤਾਰ

ਮੇਘਵਾਲ ਨੇ ਕਿਹਾ ਕਿ ਸ਼ਹਿਰ ਦੇ ਤੂੜੀ ਬਾਜ਼ਾਰ ਵਿਖੇ ਸ਼ਹੀਦ-ਏ-ਆਜ਼ਮ ਭਗਤ ਸਿੰਘ ਅਤੇ ਉਨ੍ਹਾਂ ਦੇ ਕ੍ਰਾਂਤੀਕਾਰੀਆਂ ਦੇ ਗੁਪਤ ਟਿਕਾਣੇ ਨੂੰ ਜਲਦੀ ਹੀ ਯਾਦਗਾਰ ਬਣਾਇਆ ਜਾਵੇਗਾ। ਇਥੇ ਸ਼ਹੀਦਾਂ ਦੀ ਜੀਵਨੀ ਨਾਲ ਸਬੰਧਤ ਇਤਿਹਾਸ ਨੂੰ ਰਖਿਆ ਜਾਵੇਗਾ, ਤਾਂ ਜੋ ਆਉਣ ਵਾਲੀਆਂ ਪੀੜ੍ਹੀਆਂ ਨੂੰ ਸ਼ਹੀਦਾਂ ਬਾਰੇ ਜਾਣਕਾਰੀ ਮਿਲ ਸਕੇ। ਮੰਤਰੀ ਨੇ ਇਸ ਇਮਾਰਤ ਵਿਚ ਰਹਿ ਰਹੇ ਲੋਕਾਂ ਨਾਲ ਵੀ ਮੁਲਾਕਾਤ ਕੀਤੀ ਅਤੇ ਉਨ੍ਹਾਂ ਦੀਆਂ ਸਮੱਸਿਆਵਾਂ ਸੁਣੀਆਂ। ਇਸ ਤੋਂ ਪਹਿਲਾਂ ਮੰਤਰੀ ਮੇਘਵਾਲ ਨੇ ਹੁਸੈਨੀਵਾਲਾ ਵਿਖੇ ਸ਼ਹੀਦੀ ਸਮਾਰਕ 'ਤੇ ਸ਼ਹੀਦ-ਏ-ਆਜ਼ਮ ਭਗਤ ਸਿੰਘ, ਰਾਜਗੁਰੂ ਅਤੇ ਸੁਖਦੇਵ ਦੀ ਸਮਾਧ 'ਤੇ ਉਨ੍ਹਾਂ ਨੂੰ ਸ਼ਰਧਾਂਜਲੀ ਭੇਟ ਕੀਤੀ|

ਇਹ ਵੀ ਪੜ੍ਹੋ: ਮੋਗਾ: ਅੰਤਰਰਾਸ਼ਟਰੀ ਕਬੱਡੀ ਖਿਡਾਰੀ ਕੁਲਵਿੰਦਰ ਕਿੰਦਾ ਦੇ ਘਰ 'ਚ ਹਮਲਾ, ਮਾਂ ਜ਼ਖ਼ਮੀ, ਹਾਲਤ ਗੰਭੀਰ

ਮੇਘਵਾਲ ਨੇ ਕਿਹਾ ਕਿ ਅਸੀਂ ਇਸ ਇਮਾਰਤ ਦਾ ਦੌਰਾ ਕਰਨ ਆਏ ਹਾਂ ਤਾਂ ਜੋ ਇਸ ਨੂੰ ਯਾਦਗਾਰੀ ਬਣਾਇਆ ਜਾ ਸਕੇ। ਆਉਣ ਵਾਲੀ ਪੀੜ੍ਹੀ ਉਨ੍ਹਾਂ ਸ਼ਹੀਦਾਂ ਬਾਰੇ ਜਾਣ ਸਕਣ, ਜਿਨ੍ਹਾਂ ਨੇ ਦੇਸ਼ ਨੂੰ ਆਜ਼ਾਦ ਕਰਵਾਉਣ ਲਈ ਅਪਣਾ ਯੋਗਦਾਨ ਪਾਇਆ ਅਤੇ ਕੁਰਬਾਨੀਆਂ ਦਿਤੀਆਂ। ਸ਼ਹੀਦ-ਏ-ਆਜ਼ਮ ਭਗਤ ਸਿੰਘ ਅਤੇ ਉਨ੍ਹਾਂ ਦੇ ਕ੍ਰਾਂਤੀਕਾਰੀਆਂ ਨੇ ਦੇਸ਼ ਨੂੰ ਕਿਵੇਂ ਆਜ਼ਾਦ ਕਰਵਾਇਆ, ਇਹ ਸਿਰਫ਼ ਇਤਿਹਾਸ ਦੇ ਪੰਨਿਆਂ ਵਿਚ ਹੀ ਦਰਜ ਨਹੀਂ ਹੋਣਾ ਚਾਹੀਦਾ, ਦੇਸ਼ ਦੇ ਹਰ ਵਿਅਕਤੀ ਨੂੰ ਇਸ ਬਾਰੇ ਪਤਾ ਹੋਣਾ ਚਾਹੀਦਾ ਹੈ। ਅਜਿਹਾ ਉਦੋਂ ਹੀ ਹੋ ਸਕਦਾ ਹੈ ਜਦੋਂ ਇਸ ਇਮਾਰਤ ਨੂੰ ਯਾਦਗਾਰ ਬਣਾ ਕੇ ਇਥੇ ਸ਼ਹੀਦਾਂ ਦੀ ਜੀਵਨੀ ਨਾਲ ਸਬੰਧਤ ਯਾਦਾਂ ਰੱਖੀਆਂ ਜਾਣ। ਜਿਨ੍ਹਾਂ ਨੂੰ ਦੇਖ ਕੇ ਅਤੇ ਪੜ੍ਹ ਕੇ ਨੌਜਵਾਨ ਉਨ੍ਹਾਂ ਦੇ ਦਰਸਾਏ ਕਦਮਾਂ 'ਤੇ ਚੱਲਣ।

ਇਹ ਵੀ ਪੜ੍ਹੋ: ਕੌਮਾਂਤਰੀ ਸਰਹੱਦ ’ਤੇ ਪਾਕਿਸਤਾਨੀ ਡਰੋਨ ਦੀ ਦਸਤਕ

ਮੇਘਵਾਲ ਇਹ ਜਾਣ ਕੇ ਹੈਰਾਨ ਰਹਿ ਗਏ ਕਿ ਪਹਿਲੀ ਵਾਰ ਕੋਈ ਕੇਂਦਰੀ ਮੰਤਰੀ ਭਗਤ ਸਿੰਘ ਅਤੇ ਉਸ ਦੇ ਕ੍ਰਾਂਤੀਕਾਰੀਆਂ ਦੀ ਇਸ ਯਾਦਗਾਰ ਨੂੰ ਦੇਖਣ ਆਇਆ ਸੀ। ਉਨ੍ਹਾਂ ਕਿਹਾ ਕਿ ਕੋਈ ਵੀ ਮੰਤਰੀ ਸ਼ਹੀਦਾਂ ਦੀ ਇਸ ਯਾਦਗਾਰ ਨੂੰ ਦੇਖਣ ਨਹੀਂ ਆਇਆ। ਇਸ ਮੌਕੇ ਮੰਤਰੀ ਨੇ ਇਸ ਇਮਾਰਤ ਵਿਚ ਰਹਿ ਰਹੇ ਲੋਕਾਂ ਨੂੰ ਭਰੋਸਾ ਦਿਤਾ ਕਿ ਜੇਕਰ ਇਹ ਇਮਾਰਤ ਯਾਦਗਾਰ ਬਣ ਜਾਂਦੀ ਹੈ ਤਾਂ ਉਨ੍ਹਾਂ ਦਾ ਵਿਸ਼ੇਸ਼ ਧਿਆਨ ਰਖਿਆ ਜਾਵੇਗਾ। ਇਸ ਮੌਕੇ ਭਾਜਪਾ ਆਗੂ ਰਾਣਾ ਗੁਰਮੀਤ ਸਿੰਘ ਸੋਢੀ ਅਤੇ ਰੈੱਡ ਕਰਾਸ ਦੇ ਸਕੱਤਰ ਅਸ਼ੋਕ ਬਹਿਲ ਤੇ ਹੋਰ ਅਧਿਕਾਰੀ ਹਾਜ਼ਰ ਸਨ।

Location: India, Punjab, Firozpur

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

Batala Murder News : Batala 'ਚ ਰਾਤ ਨੂੰ ਗੋਲੀਆਂ ਮਾਰ ਕੇ ਕੀਤੇ Murder ਤੋਂ ਬਾਅਦ ਪਤਨੀ ਆਈ ਕੈਮਰੇ ਸਾਹਮਣੇ

03 Nov 2025 3:24 PM

Eyewitness of 1984 Anti Sikh Riots: 1984 ਦਿੱਲੀ ਸਿੱਖ ਕਤਲੇਆਮ ਦੀ ਇਕੱਲੀ-ਇਕੱਲੀ ਗੱਲ ਚਸ਼ਮਦੀਦਾਂ ਦੀ ਜ਼ੁਬਾਨੀ

02 Nov 2025 3:02 PM

'ਪੰਜਾਬ ਨਾਲ ਧੱਕਾ ਕਿਸੇ ਵੀ ਕੀਮਤ 'ਤੇ ਨਹੀਂ ਕੀਤਾ ਜਾਵੇਗਾ ਬਰਦਾਸ਼ਤ,'CM ਭਗਵੰਤ ਸਿੰਘ ਮਾਨ ਨੇ ਆਖ ਦਿੱਤੀ ਵੱਡੀ ਗੱਲ

02 Nov 2025 3:01 PM

ਪੁੱਤ ਨੂੰ ਯਾਦ ਕਰ ਬੇਹਾਲ ਹੋਈ ਮਾਂ ਦੇ ਨਹੀਂ ਰੁੱਕ ਰਹੇ ਹੰਝੂ | Tejpal Singh

01 Nov 2025 3:10 PM

ਅਮਿਤਾਭ ਦੇ ਪੈਰੀ ਹੱਥ ਲਾਉਣ ਨੂੰ ਲੈ ਕੇ ਦੋਸਾਂਝ ਦਾ ਕੀਤਾ ਜਾ ਰਿਹਾ ਵਿਰੋਧ

01 Nov 2025 3:09 PM
Advertisement