ਵਿਜੀਲੈਂਸ ਵਲੋਂ ਪੀ.ਐਸ.ਪੀ.ਸੀ.ਐਲ. ਦਾ ਲਾਈਨਮੈਨ 40 ਹਜ਼ਾਰ ਰੁਪਏ ਰਿਸ਼ਵਤ ਲੈਂਦਾ ਰੰਗੇ ਹੱਥੀਂ ਕਾਬੂ

By : KOMALJEET

Published : Jun 22, 2023, 4:32 pm IST
Updated : Jun 22, 2023, 4:32 pm IST
SHARE ARTICLE
representational Image
representational Image

ਬਿਜਲੀ ਬਿੱਲ ਦਾ ਨਿਪਟਾਰਾ ਕਰਵਾਉਣ ਬਦਲੇ ਪਹਿਲਾਂ ਵੀ ਲੈ ਚੁੱਕਾ ਸੀ 21 ਹਜ਼ਾਰ ਰੁਪਏ

ਚੰਡੀਗੜ੍ਹ : ਪੰਜਾਬ ਵਿਜੀਲੈਂਸ ਬਿਊਰੋ ਨੇ ਫ਼ਾਜ਼ਿਲਕਾ ਜ਼ਿਲ੍ਹੇ ਦੇ ਖੂਈ ਖੇੜਾ ਵਿਖੇ ਤਾਇਨਾਤ ਪੀ.ਐਸ.ਪੀ.ਸੀ.ਐਲ. ਦੇ ਲਾਈਨਮੈਨ ਮਹਿੰਦਰ ਕੁਮਾਰ ਨੂੰ 40,000 ਰੁਪਏ ਰਿਸ਼ਵਤ ਲੈਣ ਦੇ ਦੋਸ਼ ਹੇਠ ਕਾਬੂ ਕੀਤਾ ਹੈ। ਉਕਤ ਲਾਈਨਮੈਨ ਨੂੰ ਪ੍ਰਦੀਪ ਕੁਮਾਰ ਵਾਸੀ ਪਿੰਡ ਬਾਜ਼ੀਦਪੁਰ ਕੱਟਿਆਂਵਾਲੀ, ਜੋ ਆਪਣੇ ਪਿੰਡ ਵਿਚ ਬਾਲਾਜੀ ਮਿਲਕ ਸੈਂਟਰ ਚਲਾਉਂਦਾ ਹੈ, ਦੀ ਸ਼ਿਕਾਇਤ ਉਤੇ ਗ੍ਰਿਫ਼ਤਾਰ ਕੀਤਾ ਗਿਆ ਹੈ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦਸਿਆ ਕਿ ਸ਼ਿਕਾਇਤਕਰਤਾ ਪ੍ਰਦੀਪ ਕੁਮਾਰ ਨੇ ਵਿਜੀਲੈਂਸ ਬਿਊਰੋ ਫ਼ਿਰੋਜ਼ਪੁਰ ਰੇਂਜ ਦੇ ਫ਼ਾਜ਼ਿਲਕਾ ਯੂਨਿਟ ਕੋਲ ਪਹੁੰਚ ਕਰਕੇ ਸ਼ਿਕਾਇਤ ਦਰਜ ਕਰਵਾਈ ਸੀ ਕਿ ਲਾਈਨਮੈਨ ਮਹਿੰਦਰ ਕੁਮਾਰ ਨੇ ਬਾਲਾਜੀ ਮਿਲਕ ਸੈਂਟਰ ਦੇ ਅਪ੍ਰੈਲ, 2023 ਮਹੀਨੇ ਵਿਚ 73,790 ਰੁਪਏ ਦੇ ਆਏ ਬਿਜਲੀ ਬਿੱਲ ਦਾ ਨਿਪਟਾਰਾ ਕਰਨ ਬਦਲੇ ਰਿਸ਼ਵਤ ਵਜੋਂ 40,000 ਰੁਪਏ ਦੀ ਮੰਗ ਕੀਤੀ ਸੀ। 

ਇਹ ਵੀ ਪੜ੍ਹੋ:  ਅਮਰਨਾਥ ਯਾਤਰਾ 'ਤੇ ਡਿਊਟੀ ਦੌਰਾਨ ਆਈ.ਟੀ.ਬੀ.ਪੀ. ਮੁਲਾਜ਼ਮ ਦੀ ਮੌਤ

ਸ਼ਿਕਾਇਤਕਰਤਾ ਨੇ ਦਸਿਆ ਕਿ ਉਸ ਨੂੰ ਇਸ ਤੋਂ ਪਹਿਲਾਂ ਫਰਵਰੀ ਮਹੀਨੇ 52,360 ਰੁਪਏ ਬਿਜਲੀ ਦਾ ਬਿੱਲ ਆਇਆ ਸੀ ਅਤੇ ਉਕਤ ਲਾਈਨਮੈਨ ਨੇ ਇਸ ਬਿਜਲੀ ਦੇ ਬਿੱਲ ਨੂੰ ਠੀਕ ਕਰਵਾਉਣ ਬਦਲੇ ਉਸ ਤੋਂ 21,000 ਰੁਪਏ ਲਏ ਸਨ ਪਰ ਜਦੋਂ ਉਸ ਦਾ ਅਪ੍ਰੈਲ ਮਹੀਨੇ ਦਾ ਬਿਜਲੀ ਦਾ ਬਿੱਲ 73,790 ਰੁਪਏ ਆਇਆ ਤਾਂ ਉਸ ਨੂੰ ਪਤਾ ਲੱਗਾ ਕਿ ਇਸ ਵਿਚ ਫਰਵਰੀ ਮਹੀਨੇ ਦਾ ਬਿੱਲ ਵੀ ਜੋੜਿਆ ਹੋਇਆ ਸੀ। ਇਸ ਲਈ ਉਸ ਨੇ ਦੁਬਾਰਾ ਲਾਈਨਮੈਨ ਨਾਲ ਸੰਪਰਕ ਕੀਤਾ ਤਾਂ ਲਾਈਨਮੈਨ ਨੇ ਉਸ (ਸ਼ਿਕਾਇਤਕਰਤਾ) ਤੋਂ ਹੋਰ 40,000 ਰੁਪਏ ਦੀ ਮੰਗ ਕੀਤੀ।

ਬੁਲਾਰੇ ਨੇ ਦਸਿਆ ਕਿ ਇਸ ਸ਼ਿਕਾਇਤ ਦੀ ਮੁੱਢਲੀ ਜਾਂਚ ਉਪਰੰਤ ਵਿਜੀਲੈਂਸ ਬਿਊਰੋ ਦੀ ਟੀਮ ਨੇ ਜਾਲ ਵਿਛਾਇਆ ਅਤੇ ਇਸ ਲਾਈਨਮੈਨ ਨੂੰ ਦੋ ਸਰਕਾਰੀ ਗਵਾਹਾਂ ਦੀ ਹਾਜ਼ਰੀ ਵਿਚ ਸ਼ਿਕਾਇਤਕਰਤਾ ਤੋਂ 40,000 ਰੁਪਏ ਦੀ ਰਿਸ਼ਵਤ ਲੈਂਦਿਆਂ ਮੌਕੇ 'ਤੇ ਹੀ ਕਾਬੂ ਕਰ ਲਿਆ।
ਇਸ ਸਬੰਧੀ ਲਾਈਨਮੈਨ ਵਿਰੁਧ ਥਾਣਾ ਵਿਜੀਲੈਂਸ ਫ਼ਿਰੋਜ਼ਪੁਰ ਰੇਂਜ ਵਿਖੇ ਭ੍ਰਿਸ਼ਟਾਚਾਰ ਰੋਕੂ ਐਕਟ ਤਹਿਤ ਕੇਸ ਦਰਜ ਕਰ ਲਿਆ ਗਿਆ ਹੈ ਅਤੇ ਇਸ ਮਾਮਲੇ ਦੀ ਅਗਲੇਰੀ ਜਾਂਚ ਜਾਰੀ ਹੈ।

Location: India, Chandigarh

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

Punjab Flood Emotional Video : ਮੀਂਹ ਨਾਲ ਚੋਂਦੀ ਛੱਤ ਥੱਲੇ ਬੈਠੀ ਬਜ਼ੁਰਗ ਮਾਤਾ, ਹਾਲਾਤ ਦੱਸਦਿਆਂ ਰੋ ਪਈ

29 Aug 2025 3:12 PM

Flood News : Madhopur ਹੈੱਡ ਵਰਕਸ ਦੇ ਕਿਉਂ ਟੁੱਟੇ Flood Gate? ਹੁਣ ਕਿੰਝ ਕਾਬੂ ਹੋਵੇਗਾ Ravi River ਦਾ ਪਾਣੀ ?

29 Aug 2025 3:11 PM

kartik baggan murder Case : ਦੇਖੋ ਕਿਵੇਂ ਕੀਤਾ ਗਿਆ Ludhiana Influencer Kartik Baggan ਦਾ murder

28 Aug 2025 2:56 PM

Punjab Flood Rescue Operation : ਲੋਕਾਂ ਦੀ ਜਾਨ ਬਚਾਉਣ ਲਈ ਪਾਣੀ 'ਚ ਉਤਰਿਆ ਫੌਜ ਦਾ 'HULK'

28 Aug 2025 2:55 PM

Gurdwara Sri Kartarpur Sahib completely submerged in water after heavy rain Pakistan|Punjab Floods

27 Aug 2025 3:16 PM
Advertisement