Ludhiana News : ਜਮਾਲਪੁਰ ’ਚ ਬਿਰਧ ਹੋ ਚੁੱਕੇ ਸ੍ਰੀ ਗੁਰੂ ਗ੍ਰੰਥ ਸਾਹਿਬ ਦੇ ਪਵਿੱਤਰ ਅੰਗਾਂ ਨੂੰ ਪਹੁੰਚਿਆ ਨੁਕਸਾਨ, ਸੰਗਤਾਂ ’ਚ ਰੋਸ

By : BALJINDERK

Published : Jun 22, 2024, 3:05 pm IST
Updated : Jun 22, 2024, 3:05 pm IST
SHARE ARTICLE
ਗੁਰਦੁਆਰਾ ਸਾਹਿਬ ’ਚ ਪਹੁੰਚੇ ਹੋਏ ਨਿਹੰਗ ਸਿੰਘ ਅਤੇ ਸੰਗਤ
ਗੁਰਦੁਆਰਾ ਸਾਹਿਬ ’ਚ ਪਹੁੰਚੇ ਹੋਏ ਨਿਹੰਗ ਸਿੰਘ ਅਤੇ ਸੰਗਤ

Ludhiana News : ਗੁਰਦੁਆਰਾ ਪ੍ਰਬੰਧਕਾਂ ਉੱਪਰ ਬਿਰਧ ਗੁਰੂ ਗ੍ਰੰਥ ਸਾਹਿਬ ਰੱਖਣ ਦੇ ਲੱਗੇ ਦੋਸ਼

Ludhiana News : ਲੁਧਿਆਣਾ ਦੇ ਜਮਾਲਪੁਰ ਸਥਿਤ ਗੁਰਦੁਆਰਾ ਸਿੰਘ ਸਾਹਿਬ ਵਿਖੇ ਉਸ ਸਮੇਂ ਹੰਗਾਮਾ ਹੋ ਗਿਆ, ਜਦੋਂ ਨਿਹੰਗ ਸਿੰਘਾਂ ਦੀ ਫੌਜ ਉੱਥੇ ਪਹੁੰਚ ਗਈ। ਉਨ੍ਹਾਂ ਨੇ ਗੁਰਦੁਆਰਾ ਪ੍ਰਬੰਧਕਾਂ ਉੱਪਰ ਬਿਰਧ (ਖਸਤਾ ਹਾਲ) ਗੁਰੂ ਗ੍ਰੰਥ ਸਾਹਿਬ ਰੱਖਣ ਦੇ ਦੋਸ਼ ਲਗਾਏ ਹਨ। ਉਨ੍ਹਾਂ ਨੇ ਕਿਹਾ ਕਿ ਪਾਠੀ ਵੱਲੋਂ ਗੁਰਦੁਆਰਾ ਦੇ ਪ੍ਰਬੰਧਕਾਂ ਨੂੰ ਵਾਰ-ਵਾਰ ਕਿਹਾ ਗਿਆ, ਕਿ ਗੁਰੂ ਗ੍ਰੰਥ ਸਾਹਿਬ ਬਹੁਤ ਖਸਤਾ ਹਾਲਤ ਵਿਚ ਹੈ ਉਸ ਨੂੰ ਬਦਲਿਆ ਜਾਵੇ। ਪ੍ਰੰਤੂ ਪ੍ਰਬੰਧਕਾਂ ਵੱਲੋਂ ਨਹੀਂ ਬਦਲਿਆ ਗਿਆ ਹੈ।

ਇਹ ਵੀ ਪੜੋ:Moga News : ਨੂੰਹ ਨੇ ਸੱਸ ਦੀ ਹੱਤਿਆ ਦਾ ਜੁਰਮ ਕਬੂਲਿਆ, ਸੱਸ 15 ਦਿਨਾਂ ਬਾਅਦ ਪੁੱਜੀ ਥਾਣੇ  

ਨਿਹੰਗ ਸਿੰਘਾਂ ਨੇ ਕਿਹਾ ਉਨ੍ਹਾਂ ਨੂੰ ਸ਼ਿਕਾਇਤ ਮਿਲੀ ਸੀ ਜਿਸ ਤੋਂ ਬਾਅਦ ਉਹ ਇੱਥੇ ਪਹੁੰਚੇ ਹਨ। ਉਨ੍ਹਾਂ ਨੇ ਕਿਹਾ ਕਿ ਉਹ ਇੱਥੇ ਪਹੁੰਚਣ ਤੋਂ ਬਾਅਦ ਗੁਰਦੁਆਰਾ ਦੇ ਪ੍ਰਬੰਧਕਾਂ ਨੂੰ ਵਾਰ-ਵਾਰ ਫੋਨ ਕਰ ਰਹੇ ਹਨ ਮਗਰ ਕੋਈ ਵੀ ਮੌਕੇ ’ਤੇ ਨਹੀਂ ਆ ਰਿਹਾ ਹੈ। ਨਿਹੰਗ ਸਿੰਘਾਂ ਨੇ ਕਿਹਾ ਕਿ ਖਸਤਾ ਹਾਲ ਗੁਰੂ ਗ੍ਰੰਥ ਸਾਹਿਬ ਰੱਖਣਾ ਵੀ ਇੱਕ ਤਰ੍ਹਾਂ ਦਾ ਬੇਅਦਬੀ ਹੈ, ਉਨ੍ਹਾਂ ਨੇ ਕਿਹਾ ਕਿ ਜੇਕਰ ਗੁਰੂ ਗ੍ਰੰਥ ਸਾਹਿਬ ਦੀ ਹਾਲਤ ਖਸਤਾ ਹੋ ਜਾਵੇ ਤਾਂ ਉਸਦਾ ਸੰਸਕਾਰ ਕਰਨਾ ਜ਼ਰੂਰੀ ਹੁੰਦਾ ਹੈ। 
ਉੱਥੇ ਹੀ ਇਸ ਮੌਕੇ ਗੁਰਦੁਆਰਾ ਸਾਹਿਬ ਦੇ ਪਾਠੀ ਨੇ ਕਿਹਾ ਕਿ ਉਨ੍ਹਾਂ ਵੱਲੋਂ ਪ੍ਰਬੰਧਕਾਂ ਨੂੰ ਵਾਰ-ਵਾਰ ਇਸ ਬਾਰੇ ਕਿਹਾ ਜਾ ਚੁੱਕਾ ਹੈ ਪਰ ਕੋਈ ਵੀ ਸੁਣਵਾਈ ਨਹੀਂ ਹੋਈ ਹੈ।

(For more news apart from  Shri Guru Granth Sahib Damage to sacred organs of the aged in Jamalpur News in Punjabi, stay tuned to Rozana Spokesman)

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

'ਜ਼ਮੀਰ ਜਾਗਣ ਮਗਰੋਂ ਨਾ ਮੈਂ ਸਹੁਰਿਆਂ ਤੋਂ ਡਰੀ ਅਤੇ ਨਾ ਹੀ ਪੇਕਿਆਂ ਤੋਂ', ਕਿੰਨਾ ਔਖਾ ਸੀ ਪੰਜਾਬੀ ਗਾਇਕਾ ਸੁੱਖੀ ਬਰਾੜ ਦੀ ਜ਼ਿੰਦਗੀ ਦਾ ਸਫ਼ਰ ?

31 Jan 2026 3:27 PM

CIA ਸਟਾਫ਼ ਦੇ ਮੁਲਾਜ਼ਮ ਬਣੇ ਬੰਧੀ, ਬਿਨ੍ਹਾਂ ਸੂਚਨਾ 2 ਨੌਜਵਾਨਾਂ ਨੂੰ ਫੜ੍ਹਨ 'ਤੇ ਟਾਸਕ ਫੋਰਸ ਮੁਲਾਜ਼ਮਾਂ ਨੇ ਕੀਤੀ ਸੀ ਕਾਰਵਾਈ

30 Jan 2026 3:01 PM

"ਸ਼ਰਮਿੰਦਗੀ ਮਹਿਸੂਸ ਕਰ ਕੇ ਰੌਸ਼ਨ ਪ੍ਰਿੰਸ ਨੇ ਖੁਦ ਨੂੰ ਦਿੱਤੀ ਆਹ ਸਜ਼ਾ !

29 Jan 2026 3:10 PM

Jaswinder Bhalla Mother Death News: ਮਰਹੂਮ ਜਸਵਿੰਦਰ ਭੱਲਾ ਦੇ ਪਰਿਵਾਰ 'ਤੇ ਟੁੱਟਿਆ ਦੁੱਖਾਂ ਦਾ ਪਹਾੜ

28 Jan 2026 3:20 PM

ਗੈਂਗਸਟਰ ਗੋਲਡੀ ਬਰਾੜ ਦੇ ਮਾਤਾ-ਪਿਤਾ ਨੂੰ ਕੀਤਾ ਗਿਆ ਗ੍ਰਿਫ਼ਤਾਰ

27 Jan 2026 10:38 AM
Advertisement