
ਕਿਹਾ, ਮੇਰਾ ਇਰਾਦਾ ਕਿਸੇ ਦੀਆਂ ਭਾਵਨਾਵਾਂ ਨੂੰ ਠੇਸ ਪਹੁੰਚਾਉਣਾ ਨਹੀਂ ਸੀ
Punjab News: ਕੌਮਾਂਤਰੀ ਯੋਗ ਦਿਵਸ ਮੌਕੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੀ ਪਰਿਕਰਮਾ ’ਚ ਯੋਗਾ ਕਰਨ ਦੀ ਤਸਵੀਰ ਸਾਂਝੀ ਕਰਨ ਵਾਲੀ ਸੋਸ਼ਲ ਮੀਡੀਆ ਇਨਫਲੂਐਂਸਰ ਅਰਚਨਾ ਮਕਵਾਨਾ ਨੇ ਮੁਆਫ਼ੀ ਮੰਗ ਲਈ ਹੈ। ਉਸ ਦਾ ਕਹਿਣਾ ਹੈ ਕਿ ਉਸ ਦਾ ਇਰਾਦਾ ਕਿਸੇ ਦੀਆਂ ਭਾਵਨਾਵਾਂ ਨੂੰ ਠੇਸ ਪਹੁੰਚਾਉਣਾ ਨਹੀਂ ਸੀ। ਇਸ ਪੋਸਟ ਵਿਚ ਉਸ ਨੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੂੰ ਵੀ ਟੈਗ ਕੀਤਾ ਹੈ।
ਅਰਚਨਾ ਮਕਵਾਨਾ ਨੇ ਇੰਸਟਾਗ੍ਰਾਮ ਉਤੇ ਲਿਖਿਆ, “ਮੈਂ ਕਿਸੇ ਦੀਆਂ ਧਾਰਮਿਕ ਭਾਵਨਾਵਾਂ ਨੂੰ ਠੇਸ ਪਹੁੰਚਾਉਣ ਦੇ ਇਰਾਦੇ ਤੋਂ ਬਿਨਾਂ ਹਾਲ ਹੀ ਵਿਚ ਕੁੱਝ ਪੋਸਟ ਕੀਤਾ ਸੀ। ਮੈਂ ਇਸ ਗੱਲ ਤੋਂ ਅਣਜਾਣ ਸੀ ਕਿ ਗੁਰਦੁਆਰਾ ਸਾਹਿਬ ਦੀ ਪਰਿਕਰਮਾ ਵਿਚ ਯੋਗਾ ਕਰਨਾ ਕੁੱਝ ਲੋਕਾਂ ਨੂੰ ਠੇਸ ਪਹੁੰਚਾ ਸਕਦਾ ਹੈ ਕਿਉਂਕਿ ਮੈਂ ਸਿਰਫ ਇਥੇ ਨਤਮਸਤਕ ਹੋ ਰਹੀ ਸੀ ਅਤੇ ਇਸ ਦਾ ਮਤਲਬ ਕਿਸੇ ਨੂੰ ਠੇਸ ਪਹੁੰਚਾਉਣਾ ਨਹੀਂ ਸੀ। ਜੇਕਰ ਕਿਸੇ ਨੂੰ ਠੇਸ ਪਹੁੰਚੀ ਹੈ ਤਾਂ ਮੈਂ ਦਿਲੋਂ ਮੁਆਫੀ ਮੰਗਦੀ ਹਾਂ ਅਤੇ ਭਵਿੱਖ ਵਿਚ ਇਸ ਦਾ ਧਿਆਨ ਰੱਖਾਂਗੀ। ਕਿਰਪਾ ਕਰਕੇ ਮੇਰੀ ਮੁਆਫੀ ਸਵੀਕਾਰ ਕਰੋ।”
ਜ਼ਿਕਰਯੋਗ ਹੈ ਕਿ ਇਸ ਪੋਸਟ ਲਈ ਸੋਸ਼ਲ ਮੀਡੀਆ ਇਨਫਲੂਐਂਸਰ ਨੂੰ ਕਾਫ਼ੀ ਟਰੋਲ ਵੀ ਕੀਤਾ ਗਿਆ।
(For more Punjabi news apart from yoga girl at Sri Harmandir Sahibpunjab apology over sikh sentiments news, stay tuned to Rozana Spokesman)