Punjab News : ਅਮਨ ਅਰੋੜਾ ਦਾ ਕਾਂਗਰਸ ਆਗੂ ਪ੍ਰਤਾਪ ਬਾਜਵਾ 'ਤੇ ਤਿੱਖਾ ਹਮਲਾ

By : BALJINDERK

Published : Jun 22, 2025, 3:31 pm IST
Updated : Jun 22, 2025, 3:31 pm IST
SHARE ARTICLE
ਅਮਨ ਅਰੋੜਾ ਦਾ ਕਾਂਗਰਸ ਆਗੂ ਪ੍ਰਤਾਪ ਬਾਜਵਾ 'ਤੇ ਤਿੱਖਾ ਹਮਲਾ
ਅਮਨ ਅਰੋੜਾ ਦਾ ਕਾਂਗਰਸ ਆਗੂ ਪ੍ਰਤਾਪ ਬਾਜਵਾ 'ਤੇ ਤਿੱਖਾ ਹਮਲਾ

Punjab News : ਕਿਹਾ - ‘‘ਕਾਂਗਰਸ ਪੰਜਾਬ ਦੇ ਅਧਿਕਾਰੀਆਂ ਦਾ ਅਪਮਾਨ ਕਰ ਰਹੀ ਹੈ’’, ਵੜਿੰਗ ਤੇ ਬਾਜਵਾ ਆਪਣੇ ਅੰਦਰ ਝਾਤੀ ਮਾਰਨ

Punjab News in Punjabi : ‘ਆਪ’ ਪੰਜਾਬ ਪ੍ਰਧਾਨ ਅਮਨ ਅਰੋੜਾ ਦਾ ਕਾਂਗਰਸ ਆਗੂ ਪ੍ਰਤਾਪ ਬਾਜਵਾ 'ਤੇ ਤਿੱਖਾ ਨਿਸ਼ਾਨਾ ਸਾਧਿਆ ਹੈ। ਉਨ੍ਹਾਂ ਕਿਹਾ ਕਿ ਬੀਤੇ ਦਿਨੀਂ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ’ਚ ਪੰਜਾਬ ਕੈਬਨਿਟ ਵਿਚ ਅਹਿਮ ਫ਼ੈਸਲਾ ਲਏ ਗਏ । ਉਨ੍ਹਾਂ ’ਚੋਂ ਇੱਕ ਲੋਕਲ ਹਾਊਸਿੰਗ ਆਥਰਟੀ ਨੇ ਜਿਵੇਂ ਕਿ ਗਮਾਡਾ, ਗਲਾਡਾ, ਜੀਡੀਏ ਦਾ ਚੇਅਰਮੈਨ ਨੂੰ ਮੁੱਖ ਮੰਤਰੀ ਮਾਨ ਨੇ ਆਪਣੀ ਜਗ੍ਹਾ ਪੰਜਾਬ ਦੀ ਚੀਫ਼ ਸੈਕਟਰੀ ਨੂੰ ਬਣਾਇਆ ਹੈ। ਉਸ ਸਮੇਂ ਤੋਂ ਹੀ ਵਿਰੋਧੀ ਪਾਰਟੀਆਂ ਖ਼ਾਸ ਕਰਕੇ ਕਾਂਗਰਸ ਦੇ ਲੀਡਰ ਰਾਜਾ ਵੜਿੰਗ ਤੇ ਪ੍ਰਤਾਪ ਬਾਜਵਾ ਕੂੜ ਪ੍ਰਚਾਰ ਕਰ ਰਹੇ ਹਨ ਕਿ ਇਸ ਨਾਲ ਮੁੱਖ ਮੰਤਰੀ ਅਥਾਰਟੀ ਨੂੰ ਅਪਮਾਨ ਕੀਤਾ ਗਿਆ ਹੈ। ਅਮਨ ਅਰੋੜਾ ਨੇ ਕਿਹਾ ਕਿ ਬਾਜਵਾ ਨੂੰ ਆਪਣੇ ਅੰਦਰ ਝਾਤੀ ਮਾਰਨੀ ਚਾਹੀਦੀ ਹੈ। 

ਅਮਨ ਅਰੋੜਾ ਨੇ ਕਿਹਾ ਕਿ ਕਾਂਗਰਸੀ ਲੀਡਰਾਂ ਨੂੰ ਕਹਿਣਾ ਚਾਹੁੰਦਾ ਹਾਂ ਕਿ ਚੀਫ਼ ਸੈਕਟਰੀ ਸਭ ਤੋਂ ਉੱਚ ਅਹੁਦਾ ਹੈ। ਉਨ੍ਹਾਂ ਕਿਹਾ ਕਿ ਜੋ ਸੰਵਿਧਾਨ ਦੀ ਸੇਵਾ ਕਰ ਰਹੇ ਹਨ ਤੁਸੀਂ ਉਨ੍ਹਾਂ ਅਹੁਦਿਆਂ ’ਤੇ ਉਗਲਾਂ ਉਠਾ ਰਹੇ ਹਨ। ਤੁਸੀਂ ਆਪਣੀਆਂ ਸਿਆਸੀ ਰੋਟੀਆਂ ਸੇਕਣ ਲਈ ਪੰਜਾਬ ਦਾ ਨੁਕਸਾਨ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਪੁਡਾ ਬੋਰਡ ਅਥਾਰਟੀ ਦੇ ਚੇਅਰਮੈਨ ਉਹ ਮੁੱਖ ਮੰਤਰੀ ਪੰਜਾਬ ਹੀ ਰਹਿਣਗੇ। ਅਮਨ ਅਰੋੜਾ ਨੇ ਕਿਹਾ ਕਿ ਲੋਕਲ ਆਥਰਟੀ ਜੋ ਫ਼ੈਸਲੇ ਕਰਨਗੀਆਂ ਉਹ ਮੁੜ ਕੇ ਕੈਬਨਿਟ ਵਿਚ ਆਉਣਗੇ।  

ਅਮਨ ਅਰੋੜਾ ਨੇ ਕਿਹਾ ਕਿ ਲੋਕਾਂ ਨੂੰ ਗੁੰਮਰਾਹ ਕਰਨਾ ਵਿਰੋਧੀ ਪਾਰਟੀਆਂ ਦਾ ਕੰਮ ਬਣ ਗਿਆ ਹੈ। ਇਸ ਤਰ੍ਹਾਂ ਦੇ ਪ੍ਰਚਾਰ ਤੇ ਭਰਮ ਭੁਲੇਖੇ ਤੇ ਝੂਠ ਨਾਲ ਪੰਜਾਬ ਦਾ ਨੁਕਸਾਨ ਕਰ ਰਹੇ ਹਨ।  ਜਿਸ ਲਈ ਇਹ ਆਪਣੀ ਖ਼ਤਮ ਹੋਈ ਰਾਜਨੀਤੀ ਨੂੰ ਚਮਕਾਉਣਾ ਚਾਹੁੰਦੇ ਹਨ।  ਉਨ੍ਹਾਂ ਕਿਹਾ ਆਜਿਹੀਆਂ ਬੇਤੁਕੀਆਂ ਗੱਲਾਂ ਬੰਦ ਕਰਨ ਤੇ ‘ਆਪ’ ਸਰਕਾਰ  ਨੂੰ ਪੰਜਾਬ ਲਈ ਕੰਮ ਕਰਨ ਦਿਉ। 

(For more news apart from Aman Arora sharp attack on Congress leader Pratap Bajwa News in Punjabi, stay tuned to Rozana Spokesman)

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

Shaheed Udham singh grandson Story : 'ਮੈਨੂੰ ਚਪੜਾਸੀ ਦੀ ਹੀ ਨੌਕਰੀ ਦੇ ਦਿਓ, ਕੈਪਟਨ ਨੇ ਨੌਕਰੀ ਦੇਣ ਦਾ ਐਲਾਨ...

09 Aug 2025 12:37 PM

Punjab Latest Top News Today | ਦੇਖੋ ਕੀ ਕੁੱਝ ਹੈ ਖ਼ਾਸ | Spokesman TV | LIVE | Date 09/08/2025

09 Aug 2025 12:34 PM

ਕਿਉਂ ਪੰਜਾਬੀਆਂ 'ਚ ਸਭ ਤੋਂ ਵੱਧ ਵਿਦੇਸ਼ ਜਾਣ ਦਾ ਜਨੂੰਨ, ਕਿਵੇਂ ਘਟੇਗੀ ਵੱਧਦੀ ਪਰਵਾਸ ਦੀ ਪਰਵਾਜ਼ ?

06 Aug 2025 9:27 PM

Donald Trump ਨੇ India 'ਤੇ ਲੱਗਾ ਦਿੱਤਾ 50% Tariff, 24 ਘੰਟਿਆਂ 'ਚ ਲਗਾਉਣ ਦੀ ਦਿੱਤੀ ਸੀ ਧਮਕੀ

06 Aug 2025 9:20 PM

Punjab Latest Top News Today | ਦੇਖੋ ਕੀ ਕੁੱਝ ਹੈ ਖ਼ਾਸ | Spokesman TV | LIVE | Date 03/08/2025

03 Aug 2025 1:23 PM
Advertisement