Punjab News : ਸੋਸ਼ਲ ਮੀਡੀਆ ਉੱਤੇ ਲੱਚਰਤਾ ਬਰਦਾਸ਼ਤ ਨਹੀਂ: ਡਾ. ਬਲਜੀਤ ਕੌਰ

By : BALJINDERK

Published : Jun 22, 2025, 8:12 pm IST
Updated : Jun 22, 2025, 8:12 pm IST
SHARE ARTICLE
 Dr. Baljit Kaur
Dr. Baljit Kaur

Punjab News : ਬੱਚਿਆਂ ਦੇ ਮਨ ‘ਤੇ ਮਾੜਾ ਅਸਰ ਪਾਉਣ ਵਾਲੀਆਂ ਗਤੀਵਿਧੀਆਂ ‘ਤੇ ਰੱਖੀ ਜਾਵੇਗੀ ਨਜ਼ਰ

Punjab News in Punjabi : ਸਮਾਜਿਕ ਸੁਰੱਖਿਆ, ਇਸਤਰੀ ਅਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ ਸੋਸ਼ਲ ਮੀਡੀਆ ਪਲੇਟਫਾਰਮਾਂ ’ਤੇ ਲੱਚਰ ਅਤੇ ਅਸ਼ਲੀਲ ਸਮੱਗਰੀ ਦੇ ਵਧ ਰਹੇ ਰੁਝਾਨ ’ਤੇ ਗੰਭੀਰ ਚਿੰਤਾ ਜਤਾਈ ਹੈ, ਜੋ ਕਿ ਬੱਚਿਆਂ ਦੀ ਮਨੋਵਿਗਿਆਨਕ ਅਤੇ ਸਮਾਜਿਕ ਸਿਹਤ ਲਈ ਸਿੱਧਾ ਖ਼ਤਰਾ ਬਣ ਰਹੀ ਹੈ।

ਸਮਾਜਿਕ ਸੁਰੱਖਿਆ ਇਸਤਰੀ ਅਤੇ ਬਾਲ ਵਿਕਾਸ ਮੰਤਰੀ ਡਾ ਬਲਜੀਤ ਕੌਰ ਨੇ ਪੰਜਾਬ ਰਾਜ ਬਾਲ ਅਧਿਕਾਰ ਕਮਿਸ਼ਨ ਵੱਲੋਂ ਸੋਸ਼ਲ ਮੀਡੀਆ ’ਤੇ ਅਜਿਹੀ ਸਮੱਗਰੀ ਪੋਸਟ ਕਰਨ ਵਾਲਿਆਂ ਖ਼ਿਲਾਫ਼ ਕਾਰਵਾਈ ਕਰਨ ਲਈ ਏ.ਡੀ.ਜੀ.ਪੀ. (ਸਾਇਬਰ ਕ੍ਰਾਈਮ) ਨੂੰ ਜਾਰੀ ਕੀਤੇ ਆਦੇਸ਼ਾਂ ਦਾ ਸਵਾਗਤ ਕਰਦਿਆਂ ਕਿਹਾ ਕਿ ਪੰਜਾਬ ਸਰਕਾਰ ਬੱਚਿਆਂ ਦੀ ਰੱਖਿਆ ਅਤੇ ਉਨ੍ਹਾਂ ਦੇ ਅਧਿਕਾਰਾਂ ਦੀ ਸੁਰੱਖਿਆ ਲਈ ਪੂਰੀ ਤਰ੍ਹਾਂ ਵਚਨਬੱਧ ਹੈ।

ਡਾ. ਬਲਜੀਤ ਕੌਰ ਨੇ ਵਿਭਾਗ ਦੇ ਸਮੂਹ ਜ਼ਿਲ੍ਹਾ ਸਮਾਜਿਕ ਸੁਰੱਖਿਆ, ਇਸਤਰੀ ਅਤੇ ਬਾਲ ਵਿਕਾਸ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਹਨ ਕਿ ਉਹ ਆਪਣੇ ਪੱਧਰ 'ਤੇ  ਸੋਸ਼ਲ ਮੀਡੀਆ ਉੱਤੇ ਚੱਲ ਰਹੀ ਅਜਿਹੀ ਅਸ਼ਲੀਲ ਸਮੱਗਰੀ ’ਤੇ ਨਜ਼ਰ ਰੱਖੀ ਜਾਵੇ। ਜੇਕਰ ਕਿਸੇ ਵੀ ਕਿਸਮ ਦੀ ਸ਼ਿਕਾਇਤ ਜਾਂ ਜਾਣਕਾਰੀ ਮਿਲਦੀ ਹੈ, ਤਾਂ ਤੁਰੰਤ ਪੁਲਿਸ ਅਤੇ ਬਾਲ ਅਧਿਕਾਰ ਕਮਿਸ਼ਨ ਨੂੰ ਜਾਣੂ ਕਰਵਾ ਕੇ ਸਥਾਨਕ ਪੱਧਰ ’ਤੇ ਜਾਗਰੂਕਤਾ ਮੁਹਿੰਮਾਂ ਰਾਹੀਂ ਮਾਪਿਆਂ, ਅਧਿਆਪਕਾਂ ਅਤੇ ਨੌਜਵਾਨਾਂ ਨੂੰ ਸੁਚੇਤ ਕੀਤਾ ਜਾਵੇ।

ਬੱਚਿਆਂ ਲਈ ਸੁਰੱਖਿਅਤ ਵਾਤਾਵਰਣ ਅਤੇ ਉਹਨਾਂ ਦੇ ਸਰਵਪੱਖੀ ਵਿਕਾਸ ਲਈ ਆਪਣੀ ਸਰਕਾਰ ਦੀ ਵਚਨਬੱਧਤਾ ਨੂੰ ਦੁਹਰਾਉਂਦਿਆਂ ਡਾ. ਬਲਜੀਤ ਕੌਰ ਨੇ ਕਿਹਾ ਕਿ ਜੋ ਵੀ ਤੱਤ ਬੱਚਿਆਂ ਦੀ ਮਾਨਸਿਕਤਾ ਉੱਤੇ ਮਾੜਾ ਅਸਰ ਪਾਉਂਦੇ ਹਨ, ਉਹਨਾਂ ਨੂੰ ਕਿਸੇ ਵੀ ਕੀਮਤ ’ਤੇ ਬਰਦਾਸ਼ਤ ਨਹੀਂ ਕੀਤਾ ਜਾਵੇਗਾ। ਦੋਸ਼ੀਆਂ ਵਿਰੁੱਧ ਸਖ਼ਤ ਤੋਂ ਸਖ਼ਤ ਕਾਰਵਾਈ ਹੋਵੇਗੀ ਅਤੇ ਉਹਨਾਂ ਨੂੰ ਕਾਨੂੰਨੀ ਤੌਰ ’ਤੇ ਉਦਾਹਰਨ ਬਣਾਇਆ ਜਾਵੇਗਾ, ਤਾਂ ਜੋ ਹੋਰ ਕਿਸੇ ਦੀ ਹਿੰਮਤ ਨਾ ਹੋਵੇ ਕਿ ਉਹ ਸੋਸ਼ਲ ਮੀਡੀਆ ਤੇ ਅਸ਼ਲੀਲ ਸਮੱਗਰੀ ਪੋਸਟ ਕਰੇ।

ਡਾ. ਬਲਜੀਤ ਕੌਰ ਨੇ ਪੁਲਿਸ ਵਿਭਾਗ ਨੂੰ ਹਦਾਇਤ ਕੀਤੀ ਕਿ ਸੋਸ਼ਲ ਮੀਡੀਆ ਉੱਤੇ ਅਜਿਹੀ ਸਮੱਗਰੀ ਦੀ ਸਖ਼ਤ ਨਿਗਰਾਨੀ ਕੀਤੀ ਜਾਵੇ ਅਤੇ ਜੋ ਵਿਅਕਤੀ ਅਜਿਹੀ ਸਮੱਗਰੀ ਤਿਆਰ ਜਾਂ ਅਪਲੋਡ ਕਰਦੇ ਹਨ, ਉਨ੍ਹਾਂ ਖ਼ਿਲਾਫ਼ ਬੀ.ਐਨ.ਐਸ. 2023, ਆਈ.ਟੀ. ਐਕਟ 2000 ਅਤੇ ਪੀ.ਓ.ਸੀ.ਸੋ ਐਕਟ 2012 ਅਧੀਨ ਤੁਰੰਤ ਕਾਰਵਾਈ ਕੀਤੀ ਜਾਵੇ।

ਮੰਤਰੀ ਨੇ ਮਾਪਿਆਂ, ਅਧਿਆਪਕਾਂ, ਸਮਾਜਿਕ ਸੰਸਥਾਵਾਂ ਅਤੇ ਆਮ ਲੋਕਾਂ ਨੂੰ ਅਪੀਲ ਕੀਤੀ ਕਿ ਜੇਕਰ ਉਨ੍ਹਾਂ ਕੋਲ ਅਜਿਹੀ ਸਮੱਗਰੀ ਜਾਂ ਵਿਅਕਤੀਆਂ ਬਾਰੇ ਕੋਈ ਜਾਣਕਾਰੀ ਹੋਵੇ, ਤਾਂ ਬਿਨਾਂ ਦੇਰੀ ਪੁਲਿਸ ਜਾਂ ਬਾਲ ਅਧਿਕਾਰ ਕਮਿਸ਼ਨ ਨੂੰ ਜਾਣੂ ਕਰਵਾਇਆ ਜਾਵੇ। ਉਨ੍ਹਾਂ ਕਿਹਾ ਕਿ “ਬੱਚਿਆਂ ਲਈ ਇੱਕ ਸੁਰੱਖਿਅਤ, ਸਿਹਤਮੰਦ ਅਤੇ ਸਕਾਰਾਤਮਕ ਡਿਜ਼ੀਟਲ ਮਾਹੌਲ ਬਣਾਉਣਾ ਸਾਡੀ ਸਾਰਿਆਂ ਦੀ ਸਾਂਝੀ ਜ਼ਿੰਮੇਵਾਰੀ ਹੈ।"

(For more news apart from Vulgarity will not be tolerated on social media: Dr. Baljit Kaur News in Punjabi, stay tuned to Rozana Spokesman)

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਕਿਉਂ ਪੰਜਾਬੀਆਂ 'ਚ ਸਭ ਤੋਂ ਵੱਧ ਵਿਦੇਸ਼ ਜਾਣ ਦਾ ਜਨੂੰਨ, ਕਿਵੇਂ ਘਟੇਗੀ ਵੱਧਦੀ ਪਰਵਾਸ ਦੀ ਪਰਵਾਜ਼ ?

06 Aug 2025 9:27 PM

Donald Trump ਨੇ India 'ਤੇ ਲੱਗਾ ਦਿੱਤਾ 50% Tariff, 24 ਘੰਟਿਆਂ 'ਚ ਲਗਾਉਣ ਦੀ ਦਿੱਤੀ ਸੀ ਧਮਕੀ

06 Aug 2025 9:20 PM

Punjab Latest Top News Today | ਦੇਖੋ ਕੀ ਕੁੱਝ ਹੈ ਖ਼ਾਸ | Spokesman TV | LIVE | Date 03/08/2025

03 Aug 2025 1:23 PM

ਸ: ਜੋਗਿੰਦਰ ਸਿੰਘ ਦੇ ਸ਼ਰਧਾਂਜਲੀ ਸਮਾਗਮ ਮੌਕੇ ਕੀਰਤਨ ਸਰਵਣ ਕਰ ਰਹੀਆਂ ਸੰਗਤਾਂ

03 Aug 2025 1:18 PM

Ranjit Singh Gill Home Live Raid :ਰਣਜੀਤ ਗਿੱਲ ਦੇ ਘਰ ਬਾਹਰ ਦੇਖੋ ਕਿੱਦਾਂ ਦਾ ਮਾਹੌਲ.. Vigilance raid Gillco

02 Aug 2025 3:20 PM
Advertisement