ਬੀਬੀ ਜਗੀਰ ਕੌਰ ਵਲੋਂ ਜ਼ਿਲ੍ਹਾਵਾਰ ਕੋਆਰਡੀਨੇਟਰ ਅਤੇ ਸਹਾਇਕ ਕੋਆਰਡੀਨੇਟਰ ਨਿਯੁਕਤ
Published : Jul 22, 2018, 1:02 am IST
Updated : Jul 22, 2018, 1:02 am IST
SHARE ARTICLE
Bibi Jagir Kaur
Bibi Jagir Kaur

ਇਸਤਰੀ ਵਿੰਗ, ਸ਼੍ਰੋਮਣੀ ਅਕਾਲੀ ਦਲ ਦੀ ਪ੍ਰਧਾਨ ਬੀਬੀ ਜਗੀਰ ਕੌਰ ਨੇ ਇਕ ਅਹਿਮ ਫ਼ੈਸਲਾ ਕਰਦਿਆਂ ਵਿੰਗ ਦੀਆਂ ਸੀਨੀਅਰ ਆਗੂਆਂ ਨੂੰ ਜ਼ਿਲ੍ਹਾਵਾਰ ਕੋਆਰਡੀਨੇਟਰ.............

ਚੰਡੀਗੜ੍ਹ : ਇਸਤਰੀ ਵਿੰਗ, ਸ਼੍ਰੋਮਣੀ ਅਕਾਲੀ ਦਲ ਦੀ ਪ੍ਰਧਾਨ ਬੀਬੀ ਜਗੀਰ ਕੌਰ ਨੇ ਇਕ ਅਹਿਮ ਫ਼ੈਸਲਾ ਕਰਦਿਆਂ ਵਿੰਗ ਦੀਆਂ ਸੀਨੀਅਰ ਆਗੂਆਂ ਨੂੰ ਜ਼ਿਲ੍ਹਾਵਾਰ ਕੋਆਰਡੀਨੇਟਰ ਅਤੇ ਸਹਾਇਕ ਕੋਆਰਡੀਨੇਟਰ ਨਿਯੁਕਤ ਕਰਨ ਦਾ ਫ਼ੈਸਲਾ ਕੀਤਾ ਹੈ। ਪਾਰਟੀ ਦੇ ਮੁੱਖ ਦਫ਼ਤਰ ਤੋਂ ਇਸ ਸਬੰਧੀ ਜਾਣਕਾਰੀ ਦਿੰਦਿਆਂ ਬੀਬੀ ਜਗੀਰ ਕੌਰ ਨੇ ਦਸਿਆ ਕਿ ਮਾਨਯੋਗ ਪ੍ਰਧਾਨ, ਸ਼੍ਰੋਮਣੀ ਅਕਾਲੀ ਦਲ ਸ. ਸੁਖਬੀਰ ਸਿੰਘ ਬਾਦਲ ਦੀਆਂ ਹਦਾਇਤਾਂ ਮੁਤਾਬਕ ਵਿੰਗ ਦੇ ਜਥੇਬੰਦਕ ਢਾਂਚੇ ਨੂੰ ਪਿੰਡ ਪੱਧਰ ਤਕ ਮਜ਼ਬੁਤ ਕਰਨ ਲਈ ਇਹ ਫ਼ੈਸਲਾ ਕੀਤਾ ਗਿਆ ਹੈ।

ਉਨ੍ਹਾਂ ਦਸਿਆ ਕਿ ਅੱਜ ਜਿਨ੍ਹਾਂ ਸੀਨੀਅਰ ਇਸਤਰੀ ਆਗੂਆਂ ਨੂੰ ਜ਼ਿਲ੍ਹਾਵਾਰ ਕੋਆਰਡੀਨੇਟਰ ਅਤੇ ਸਹਾਇਕ ਕੋਆਰਡੀਨੇਟਰ ਲਾਇਆ ਗਿਆ ਹੈ ਉਨ੍ਹਾਂ ਵਿਚ ਜ਼ਿਲ੍ਹਾ ਅੰਮ੍ਰਿਤਸਰ ਲਈ ਬੀਬੀ ਗੁਰਦੇਵ ਕੌਰ ਸੰਘਾ ਕੋਆਰਡੀਨੇਟਰ ਅਤੇ ਬੀਬੀ ਪਰਮਿੰਦਰ ਕੌਰ ਪੰਨੂ ਸਹਾਇਕ ਕੋਆਰਡੀਨੇਟਰ, ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਲਈ ਬੀਬੀ ਮਹਿੰਦਰ ਕੌਰ ਜੋਸ਼ ਕੋਆਰਡੀਨੇਟਰ ਅਤੇ ਬੀਬੀ ਬਲਜਿੰਦਰ ਕੌਰ ਖੀਰਨੀਆਂ ਸਹਾਇਕ ਕੋਆਰਡੀਨੇਟਰ, ਜ਼ਿਲ੍ਹਾ ਮੋਹਾਲੀ ਲਈ ਬੀਬੀ ਵਨਿੰਦਰ ਕੌਰ ਲੂੰੁਬਾ ਕੋਆਰਡੀਨੇਟਰ ਅਤੇ ਬੀਬੀ ਗੁਰਮੀਤ ਕੌਰ ਬਰਾੜ ਸਹਾਇਕ ਕੋਆਰਡੀਨੇਟਰ, ਜ਼ਿਲ੍ਹਾ ਸੰਗਰੂਰ ਲਈ ਬੀਬੀ ਹਰਪ੍ਰੀਤ ਕੌਰ ਮੁਖਮੈਲਪੁਰ ਕੋਆਰਡੀਨੇਟਰ

ਅਤੇ ਬੀਬੀ ਬਲਵਿੰਦਰ ਕੌਰ ਚੀਮਾ ਸਹਾਇਕ ਕੋਆਰਡੀਨੇਟਰ, ਜ਼ਿਲ੍ਹਾ ਪਟਿਆਲਾ ਲਈ ਬੀਬੀ ਪਰਮਜੀਤ ਕੌਰ ਲਾਂਡਰਾ ਕੋਆਰਡੀਨੇਟਰ ਅਤੇ ਬੀਬੀ ਬਲਜਿੰਦਰ ਕੌਰ ਸੈਦਪੁਰਾ ਸਹਾਇਕ ਕੋਆਰਡੀਨੇਟਰ, ਜ਼ਿਲ੍ਹਾ ਫ਼ਤਿਹਗੜ੍ਹ ਸਾਹਿਬ ਲਈ ਬੀਬੀ ਹਰਪ੍ਰੀਤ ਕੌਰ ਬਰਨਾਲਾ ਕੋਆਰਡੀਨੇਟਰ ਅਤੇ ਬੀਬੀ ਰਜਿੰਦਰ ਕੌਰ ਵੀਨਾ ਮੱਕੜ ਸਹਾਇਕ ਕੋਆਰਡੀਨੇਟਰ, ਜ਼ਿਲ੍ਹਾ ਜਲੰਧਰ ਲਈ ਬੀਬੀ ਮਨਦੀਪ ਕੌਰ ਸੰਧੂ ਕੋਆਰਡੀਨੇਟਰ ਅਤੇ ਬੀਬੀ ਪੂਨਮ ਅਰੋੜਾ ਸਹਾਇਕ ਕੋਆਰਡੀਨੇਟਰ, ਜ਼ਿਲ੍ਹਾ ਰੋਪੜ ਲਈ ਬੀਬੀ ਕੁਲਦੀਪ ਕੌਰ ਕੰਗ ਕੋਆਰਡੀਨੇਟਰ ਅਤੇ ਬੀਬੀ ਕੁਲਵਿੰਦਰ ਕੌਰ ਵਿਰਕ ਸਹਾਇਕ ਕੋਆਰਡੀਨੇਟਰ,

ਜ਼ਿਲ੍ਹਾ ਬਰਨਾਲਾ ਲਈ ਬੀਬੀ ਸੀਮਾ ਸ਼ਰਮਾ ਕੋਆਡੀਨੇਟਰ, ਜ਼ਿਲ੍ਹਾ ਮੋਗਾ ਲਈ ਬੀਬੀ ਸੁਰਿੰਦਰ ਕੌਰ ਦਿਆਲ ਕੋਆਰਡੀਨੇਟਰ ਅਤੇ ਬੀਬੀ ਵੀਨਾ ਜੈਰਥ ਅਤੇ ਬੀਬੀ ਅਵਨੀਤ ਕੌਰ ਖਾਲਸਾ ਸਹਾਇਕ ਕੋਆਰਡੀਨੇਟਰ, ਜ਼ਿਲ੍ਹਾ ਗੁਰਦਾਸਪੁਰ ਲਈ ਬੀਬੀ ਸੁਖਦੇਵ ਕੌਰ ਸੱਲਾਂ ਕੋਆਰਡੀਨੇਟਰ ਅਤੇ ਬੀਬੀ ਰਾਜਵੰਤ ਕੌਰ ਅੰਮ੍ਰਿਤਸਰ ਸਹਾਇਕ ਕੋਆਰਡੀਨੇਟਰ, ਜ਼ਿਲ੍ਹਾ ਤਰਨ ਤਾਰਨ ਲਈ ਬੀਬੀ ਹਰਜੀਤ ਕੌਰ ਸਿੱਧੂ ਕੋਆਰਡੀਨੇਟਰ ਅਤੇ ਬੀਬੀ ਸਿਮਰਜੀਤ ਕੌਰ ਸਹਾਇਕ ਕੋਆਰਡੀਨੇਟਰ, ਜ਼ਿਲ੍ਹਾ ਕਪੂਰਥਲਾ ਲਈ   ਬੀਬੀ ਜਤਿੰਦਰ ਕੌਰ ਠੁਕਾਰਾਲ ਕੋਆਰਡੀਨੇਟਰ ਅਤੇ ਬੀਬੀ ਦਲਜੀਤ ਕੌਰ ਸਹਾਇਕ ਕੋਆਰਡੀਨੇਟਰ,

ਲੁਧਿਆਣਾ ਸ਼ਹਿਰੀ ਲਈ ਬੀਬੀ ਗੁਰਿੰਦਰ ਕੌਰ ਭੋਲੂਵਾਲਾ ਕੋਆਰਡੀਨੇਟਰ ਅਤੇ ਬੀਬੀ ਜੋਗਿੰਦਰ ਕੌਰ ਰਾਠੌਰ ਅਤੇ ਬੀਬੀ ਤਰਸਮੇ ਕੌਰ ਮਚਾਕੀ ਮੱਲ ਸਿੰਘ ਸਹਾਇਕ ਕੋਆਰਡੀਨੇਟਰ, ਪੁਲਿਸ ਜ਼ਿਲ੍ਹਾ ਖੰਨਾ ਲਈ ਬੀਬੀ ਪਰਮਜੀਤ ਕੌਰ ਭਗੜਾਣਾ ਕੋਆਰਡੀਨੇਟਰ ਅਤੇ ਬੀਬੀ ਮਨਪ੍ਰੀਤ ਕੌਰ ਹੁੰਦਲ ਸਹਾਇਕ ਕੋਆਰਡੀਨੇਟਰ, ਪੁਲਿਸ ਜ਼ਿਲ੍ਹਾ ਜਗਰਾਉਂ ਲਈ ਬੀਬੀ ਗੁਰਪ੍ਰੀਤ ਕੌਰ ਸਿਬੀਆ ਕੋਆਰਡੀਨੇਟਰ ਅਤੇ ਬੀਬੀ ਨਸੀਬ ਕੌਰ ਢਿੱਲੋਂ ਸਹਾਇਕ ਕੋਆਰਡੀਨੇਟਰ, ਜ਼ਿਲ੍ਹਾ ਮਾਨਸਾ ਲਈ ਬੀਬੀ ਪਰਮਜੀਤ ਕੌਰ ਵਿਰਕ ਕੋਆਰਡੀਨੇਟਰ ਅਤੇ ਬੀਬੀ ਪਰਮਿੰਦਰ ਕੌਰ ਰੰਧਾਵਾ ਸਹਾਇਕ ਕੋਆਰਡੀਨੇਟਰ,

ਜ਼ਿਲ੍ਹਾ ਫਾਜਲਿਕਾ ਲਈ ਬੀਬੀ ਗੁਰਮਿੰਦਰਪਾਲ ਕੌਰ ਢਿੱਲੋਂ ਕੋਆਰਡੀਨੇਟਰ ਅਤੇ ਡਾ. ਪ੍ਰਨੀਤ ਕੌਰ ਭਗਤਾ ਸਹਾਇਕ ਕੋਆਰਡੀਨੇਟਰ, ਜ਼ਿਲ੍ਹਾ ਹੁਸ਼ਿਆਰਪੁਰ ਲਈ ਬੀਬੀ ਸਤਿੰਦਰ ਕੌਰ ਬੀਸਲਾ ਕੋਆਰਡੀਨੇਟਰ ਅਤੇ ਬੀਬੀ ਰਾਜਵਿੰਦਰ ਕੌਰ ਰਾਜੂ ਜਲੰਧਰ ਸਹਾਇਕ ਕੋਆਰਡੀਨੇਟਰ, ਜ਼ਿਲ੍ਹਾ ਬਠਿੰਡਾ ਲਈ ਬੀਬੀ ਸੁਨੀਤਾ ਸ਼ਰਮਾ ਕੋਆਰਡੀਨੇਟਰ ਅਤੇ ਬੀਬੀ ਪਰਮਜੀਤ ਕੌਰ ਬਰਾੜ ਸਹਾਇਕ ਕੋਆਰਡੀਨੇਟਰ, ਜ਼ਿਲ੍ਹਾ ਸ਼ੀ੍ਰ ਮੁਕਤਸਰ ਸਾਹਿਬ ਲਈ ਬੀਬੀ ਸਿਮਰਜੀਤ ਕੌਰ ਸਿੰਮੀ ਕੋਆਰਡੀਨੇਟਰ ਅਤੇ ਬੀਬੀ ਸੂਰਜ ਕੌਰ ਖਿਆਲਾ ਸਹਾਇਕ ਕੋਆਰਡੀਨੇਟਰ, ਜ਼ਿਲ੍ਹਾ ਪਠਾਨਕੋਟ ਲਈ ਬੀਬੀ ਸ਼ਰਨਜੀਤ ਕੌਰ ਜੀਂਦੜ ਕੋਆਰਡੀਨੇਟਰ

ਅਤੇ ਪ੍ਰੋ. ਕਮਲਜੀਤ ਕੌਰ ਸਹਾਇਕ ਕੋਆਰਡੀਨੇਟਰ, ਜ਼ਿਲ੍ਹਾ ਫਿਰੋਜਪੁਰ ਲਈ ਬੀਬੀ ਇੰਦਰਜੀਤ ਕੌਰ ਮਾਨ ਕੋਆਰਡੀਨੇਟਰ ਅਤੇ ਬੀਬੀ ਗੁਰਪ੍ਰੀਤ ਕੌਰ ਰੂਹੀ ਸਹਾਇਕ ਕੋਆਰਡੀਨੇਟਰ, ਜ਼ਿਲ੍ਹਾ ਫਰੀਦਕੋਟ ਲਈ ਡਾ. ਅਮਰਜੀਤ ਕੌਰ ਕੋਟਫੱਤਾ ਕੋਆਰਡੀਨੇਟਰ ਅਤੇ ਬੀਬੀ ਮਨਦੀਪ ਕੌਰ ਖੰਭੇ ਸਹਾਇਕ ਕੋਆਰਡੀਨੇਟਰ ਨਿਯੁਕਤ ਕੀਤੇ ਗਏ ਹਨ। ਬੀਬੀ ਜਗੀਰ ਕੌਰ ਨੇ ਸਮੂਹ ਨਵ-ਨਿਯੁਕਤ ਕੋਆਰਡੀਨੇਟਰ ਅਤੇ ਸਹਾਇਕ ਕੋਅਰਾਡੀਨੇਟਰ ਨੂੰ ਅਪੀਲ ਕੀਤੀ ਕਿ ਉਹ ਜ਼ਲਦੀ ਤੋਂ ਜ਼ਲਦੀ ਅਪਣੇ ਮਿਲੇ ਜ਼ਿਲ੍ਹੇ ਨਾਲ ਸਬੰਧਤ ਜ਼ਿਲ੍ਹਾ ਜਥੇਬੰਦੀ ਦੀ ਮੀਟਿੰਗ ਬੁਲਾ ਕੇ ਜ਼ਿਲ੍ਹਾ ਜਥੇਬੰਦੀਆਂ ਮੁਕੰਮਲ ਕਰਵਾ ਕੇ ਪਾਰਟੀ ਦੇ ਮੁੱਖ ਦਫ਼ਤਰ ਨੂੰ ਭੇਜਣ। 

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

ਬੀਬੀ ਦਲੇਰ ਕੌਰ ਖ਼ਾਲਸਾ ਦੇ ਘਰ ਪਹੁੰਚ ਗਈ 13-13 ਜਥੇਬੰਦੀ, ਆਖ਼ਿਰ ਕੌਣ ਸੀ ਧਾਰਮਿਕ ਸਮਾਗਮ 'ਚ ਬੋਲਣ ਵਾਲਾ ਸ਼ਖ਼ਸ ?

24 Dec 2025 2:53 PM

Parmish Verma ਦੇ ਚੱਲਦੇ LIVE Show 'ਚ ਹੰਗਾਮਾ, ਦਰਸ਼ਕਾਂ ਨੇ ਤੋੜੇ ਬੈਰੀਕੇਡ, ਸਟੇਜ ਨੇੜੇ ਪਹੁੰਚੀ ਭਾਰੀ ਫੋਰਸ, ਰੱਦ ਕਰਨਾ ਪਿਆ ਸ਼ੋਅ

24 Dec 2025 2:52 PM

ਮਾਸਟਰ ਸਲੀਮ ਦੇ ਪਿਤਾ ਪੂਰਨ ਸ਼ਾਹ ਕੋਟੀ ਦਾ ਹੋਇਆ ਦੇਹਾਂਤ

22 Dec 2025 3:16 PM

328 Missing Guru Granth Sahib Saroop : '328 ਸਰੂਪ ਅਤੇ ਗੁਰੂ ਗ੍ਰੰਥ ਸਾਹਿਬ ਕਦੇ ਚੋਰੀ ਨਹੀਂ ਹੋਏ'

21 Dec 2025 3:16 PM

faridkot Rupinder kaur Case : 'ਪਤੀ ਨੂੰ ਮਾਰਨ ਵਾਲੀ Rupinder kaur ਨੂੰ ਜੇਲ੍ਹ 'ਚ ਵੀ ਕੋਈ ਪਛਤਾਵਾ ਨਹੀਂ'

21 Dec 2025 3:16 PM
Advertisement