
ਅੱਜ ਟਰੱਕ ਆਪ੍ਰੇਟਰ ਯੂਨੀਅਨ ਸਰਹਿੰਦ ਦੇ ਟਰੱਕ ਆਪ੍ਰੇਟਰਾਂ ਵਲੋਂ ਆਲ ਇੰਡੀਆ ਮੋਟਰ ਟਰਾਂਸਪੋਰਟ ਦੇ ਸੱਦੇ 'ਤੇ ਹੜਤਾਲ ਕੀਤੀ ਗਈ। ਇਸ ਦੌਰਾਨ ਆਪ੍ਰੇਟਰਾਂ ਵਲੋਂ ਕੇਂਦਰ...
ਫਤਿਹਗੜ੍ਹ ਸਾਹਿਬ, ਅੱਜ ਟਰੱਕ ਆਪ੍ਰੇਟਰ ਯੂਨੀਅਨ ਸਰਹਿੰਦ ਦੇ ਟਰੱਕ ਆਪ੍ਰੇਟਰਾਂ ਵਲੋਂ ਆਲ ਇੰਡੀਆ ਮੋਟਰ ਟਰਾਂਸਪੋਰਟ ਦੇ ਸੱਦੇ 'ਤੇ ਹੜਤਾਲ ਕੀਤੀ ਗਈ। ਇਸ ਦੌਰਾਨ ਆਪ੍ਰੇਟਰਾਂ ਵਲੋਂ ਕੇਂਦਰ ਸਰਕਾਰ ਵਿਰੁੱਧ ਨਾਅਰੇਬਾਜ਼ੀ ਵੀ ਕੀਤੀ ਗਈ। ਯੂਨੀਅਨ ਦੇ ਪ੍ਰਧਾਨ ਜਗਤਾਰ ਸਿੰਘ ਖੱਟੜਾ, ਚਰਨਜੀਤ ਸਿੰਘ, ਮਹਿੰਦਰ ਸਿੰਘ ਤੇ ਹਰਚੰਦ ਸਿੰਘ ਨੇ ਦੱਸਿਆ ਕਿ ਡੀਜ਼ਲ ਦੀਆਂ ਕੀਮਤਾਂ ਵਿਚ ਹੋ ਰਹੇ ਲਗਾਤਾਰ ਵਾਧੇ ਕਾਰਨ ਟਰਾਂਸਪੋਰਟਰ ਲਗਾਤਾਰ ਮੰਦੇ ਵਿਚ ਚੱਲ ਰਹੇ ਹਨ
ਅਤੇ ਭਾੜੇ ਵਿਚੋਂ ਖਰਚੇ ਕੱਢਣ ਤੋਂ ਬਾਅਦ ਉਨ੍ਹਾਂ ਦੇ ਹੱਥ ਕੁਝ ਵੀ ਨਹੀਂ ਬਚਦਾ। ਉਨ੍ਹਾਂ ਕਿਹਾ ਕਿ ਡੀਜ਼ਲ ਨੂੰ ਜੀ.ਐੱਸ.ਟੀ. ਦੇ ਦਾਇਰੇ ਵਿਚ ਲਿਆਇਆ ਜਾਵੇ ਅਤੇ ਡੀਜ਼ਲ 'ਤੇ 18 ਪ੍ਰਤੀਸ਼ਤ ਜੀ.ਐੱਸ.ਟੀ. ਲਗਾਇਆ ਜਾਵੇ। ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਸੜਕਾਂ 'ਤੇ ਟੋਲ ਟੈਕਸ ਲਗਾ ਕੇ ਟਰਾਂਸਪੋਰਟਰਾਂ ਦੀ ਲੁੱਟ ਕਰ ਰਹੀ ਹੈ, ਜਦੋਂ ਕਿ ਟਰਾਂਸਪੋਰਟਰ ਪ੍ਰਤੀ ਲੀਟਰ ਡੀਜ਼ਲ 'ਤੇ 8 ਰੁਪਏ ਡਿਵੈਂਲਮੈਂਟ ਟੈਕਸ ਅਦਾ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਸਰਕਾਰ ਵਲੋਂ ਟਰੱਕਾਂ ਦੇ ਬੀਮੇ ਵਿਚ ਕੀਤੇ ਭਾਰੀ ਵਾਧੇ ਨੇ ਵੀ ਟਰਾਂਸਪੋਰਟਰਾਂ ਦਾ ਲੱਕ ਤੋੜ ਕੇ ਰੱਖ ਦਿੱਤਾ ਹੈ।
ਉਨ੍ਹਾਂ ਕਿਹਾ ਕਿ ਜੇਕਰ ਸਰਕਾਰ ਟਰਾਂਸਪੋਟਰਾਂ ਦੀਆਂ ਮੰਗਾਂ ਨਹੀਂ ਮੰਨਦੀ ਤਾਂ ਉਹ ਸਰਕਾਰ ਵਿਰੁੱਧ ਆਪਣੇ ਸੰਘਰਸ਼ ਨੂੰ ਹੋਰ ਤੇਜ਼ ਕਰਨਗੇ। ਇਸ ਮੌਕੇ ਕਰਨੈਲ ਸਿੰਘ, ਸੋਹਨ ਸਿੰਘ , ਬਲਵੀਰ ਸਿੰਘ, ਭੁਪਿੰਦਰ ਸਿੰਘ, ਹਰਦੇਵ ਸਿੰਘ, ਸਰਬਜੀਤ ਸਿੰਘ, ਗਰੀਬ ਸਿੰਘ, ਕੇਸਰ ਸਿੰਘ, ਗੁਰਭੇਜ ਸਿੰਘ, ਨਰੰਜਣ ਸਿੰਘ, ਦਵਿੰਦਰ ਸਿੰਘ ਆਦਿ ਵੱਡੀ ਗਿਣਤੀ ਵਿਚ ਟਰੱਕ ਡਰਾਈਵਰ ਹਾਜ਼ਰ ਸਨ।