ਨਸ਼ਾ ਛੱਡਣ ਲਈ ਨੌਜਵਾਨਾਂ ਨੂੰ ਪ੍ਰੇਰਿਆ
Published : Jul 22, 2018, 11:11 am IST
Updated : Jul 22, 2018, 11:11 am IST
SHARE ARTICLE
Sub Inspector Rajinder Singh With others
Sub Inspector Rajinder Singh With others

ਪੰਜਾਬ ਸਰਕਾਰ ਦੀਆ ਸਖਤ ਹਦਾਇਤਾਂ ਕਾਰਨ ਪੁਲਿਸ ਪ੍ਰਸ਼ਾਸ਼ਨ ਤੇ ਸਮਾਜ ਸੇਵਾ ਸੰਸਥਾਵਾਂ ਨਸ਼ੇ ਦੇ ਕੋਹੜ ਨੂੰ ਖਤਮ ਕਰਨ ਲਈ ਦਿਨ-ਰਾਤ ਇੱਕ ਕਰ ਰਹੇ ਹਨ...

ਧਰਮਕੋਟ,  ਪੰਜਾਬ ਸਰਕਾਰ ਦੀਆ ਸਖਤ ਹਦਾਇਤਾਂ ਕਾਰਨ ਪੁਲਿਸ ਪ੍ਰਸ਼ਾਸ਼ਨ ਤੇ ਸਮਾਜ ਸੇਵਾ ਸੰਸਥਾਵਾਂ ਨਸ਼ੇ ਦੇ ਕੋਹੜ ਨੂੰ ਖਤਮ ਕਰਨ ਲਈ ਦਿਨ-ਰਾਤ ਇੱਕ ਕਰ ਰਹੇ ਹਨ। ਇਸੇ ਤਰ੍ਹਾਂ ਪਿੰਡ ਰੇੜਵਾ, ਭੋਏ ਪੁਰ ਵਿਖੇ ਸਬ ਇੰਸਪੈਕਟਰ ਰਜਿੰਦਰ ਸਿੰਘ, ਪ੍ਰਭਜੀਤ ਕੌਰ ਐਸ.ਆਈ ਵੱਲੋਂ ਨਸ਼ੇ ਦੇ ਆਦੀ ਨੌਜਵਾਨਾਂ ਨੂੰ ਨਸ਼ੇ ਤੋਂ ਬਚਣ ਲਈ ਪ੍ਰੇਰਿਆ।

ਇਸ ਮੌਕੇ ਜਗਰੂਪ ਸਿੰਘ ਰੇੜਵਾ, ਜਗਤਾਰ ਸਿੰਘ ਰੇੜਵਾ ਤੇ ਨਿਰਮਲ ਸਿੰਘ ਭੋਏ ਪੁਰ ਨੇ ਕਿਹਾ ਕਿ ਸਾਡਾ ਇਲਾਜ ਕਰਵਾਉ ਅਸੀ ਨਸ਼ਾ ਛੱਡਣ ਲਈ ਤਿਆਰ ਹਾਂ ਤਾਂ ਐਸ.ਆਈ ਰਜਿੰਦਰ ਸਿੰਘ ਤੇ ਪ੍ਰਭਜੀਤ ਕੌਰ ਵੱਲੋਂ ਇਹਨਾ ਨਸ਼ੇ ਦੇ ਆਦੀ ਨੌਜਵਾਨਾਂ ਨੂੰ ਡਾ.ਹਰਮੀਤ ਸਿੰਘ ਮੱਪੀ ਜੋ ਕਿ ਨਸ਼ੇ ਦਾ ਫਰੀ ਇਲਾਜ ਕਰ ਰਹੇ ਹਨ ਉਹਨਾਂ ਕੋਲੋ ਦਵਾਈ ਲੈ ਕੇ ਦਿੱਤੀ। ਇਸ ਮੌਕੇ ਪੁਲਿਸ ਮੁਲਾਜਮ ਗੋਪਾਲ ਸਿੰਘ, ਸਰਬਜੀਤ ਸਿੰਘ, ਜਸਕਰਨ ਸਿੰਘ, ਸੁਰਜੀਤ ਸਿੰਘ, ਸੁਖਵਿੰਦਰ ਸਿੰਘ ਹਾਜਰ ਸਨ।

Location: India, Punjab, Moga

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

40 ਤੋਂ ਵੱਧ ਹੋਈ Speed ਤਾਂ ਹੋਵੇਗਾ ਮੋਟਾ Challan, ਟ੍ਰੈਫ਼ਿਕ ਪੁਲਿਸ ਨੇ ਘੇਰ-ਘੇਰ ਕੇ ਸਕੂਲੀ ਬੱਸਾਂ ਦੇ ਕੀਤੇ ਚਲਾਨ

27 Apr 2024 1:21 PM

Chandigarh ਤੋਂ ਸਸਤੀ ਸ਼ਰਾਬ ਲਿਆਉਣ ਵਾਲੇ ਹੋ ਜਾਣ ਸਾਵਧਾਨ ! Punjab Police ਕਰ ਰਹੀ ਹਰ ਇੱਕ ਗੱਡੀ ਦੀ Checking !

27 Apr 2024 12:30 PM

UK ਜਾਣਾ ਚਾਹੁੰਦੇ ਹੋ ਤਾਂ ਇਹ ਇੰਟਰਵਿਊ ਪੂਰਾ ਵੇਖ ਲਿਓ, Agent ਨੇ ਦੱਸੀਆਂ ਸਾਰੀਆਂ ਅੰਦਰਲੀਆਂ ਗੱਲਾਂ

27 Apr 2024 11:26 AM

ਕਿਉਂ ਨਹੀਂ Sheetal Angural ਦਾ ਅਸਤੀਫ਼ਾ ਹੋਇਆ ਮਨਜ਼ੂਰ ? ਪਾਰਟੀ ਬਦਲਣ ਬਾਅਦ ਸ਼ੀਤਲ ਅੰਗੁਰਾਲ ਦਾ ਵੱਡਾ ਬਿਆਨ

27 Apr 2024 11:17 AM

'ਭਾਰਤ ਛੱਡ ਦੇਵਾਂਗੇ' Whatsapp ਨੇ ਕੋਰਟ 'ਚ ਦਿੱਤਾ ਵੱਡਾ ਬਿਆਨ, ਸੁਣੋ ਕੀ ਪੈ ਗਿਆ ਰੌਲਾ,ਕੀ ਬੰਦ ਹੋਵੇਗਾ Whatsapp

27 Apr 2024 9:38 AM
Advertisement