
ਲੋਕ ਇੰਸਾਫ਼ ਪਾਰਟੀ ਨੇਤਾ ਅਤੇ ਵਿਧਾਇਕ ਸਿਮਰਜੀਤ ਸਿੰਘ ਬੈਂਸ ਨੇ ਅੱਜ ਕਿਹਾ ਕਿ ਨਵਜੋਤ ਸਿੰਘ ਸਿੱਧੂ...
ਲੁਧਿਆਣਾ: ਲੋਕ ਇੰਸਾਫ਼ ਪਾਰਟੀ ਨੇਤਾ ਅਤੇ ਵਿਧਾਇਕ ਸਿਮਰਜੀਤ ਸਿੰਘ ਬੈਂਸ ਨੇ ਅੱਜ ਕਿਹਾ ਕਿ ਨਵਜੋਤ ਸਿੰਘ ਸਿੱਧੂ ਵਰਗੇ ਇਮਾਨਦਾਰ ਨੇਤਾ ਦਾਕਾਂਕਰਸ ਵਿਚ ਕੋਈ ਸਥਾਨ ਯਕੀਨਨ ਨਹੀਂ ਹੈ। ਸਿੱਧੂ ਨੇ ਲੋਕਸਭਾ ਚੋਣਾਂ ਤੋਂ ਬਾਅਦ ਅਪਣਾ ਵਿਭਾਗ ਬਦਲੇ ਜਾਣ ਦੇ ਕਾਰਨ ਮੰਤਰੀ ਅਹੁਦੇ ਤੋਂ ਅਸਤੀਫ਼ਾ ਦੇ ਦਿੱਤਾ ਸੀ ਅਤੇ ਹਾਲ ਵਿਚ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਉਨ੍ਹਾਂ ਦਾ ਅਸਤੀਫ਼ਾ ਮੰਜ਼ੂਰ ਕਰ ਲਿਆ ਸੀ।
Navjot singh sidhu
ਸਿੱਧੂ ਨੇ ਮੰਤਰੀ ਅਹੁਦੇ ਤੋਂ ਅਸਤੀਫ਼ੇ ਨੂੰ ਜਨਤਕ ਕਰਨ ਤੋਂ ਬਾਅਦ ਤੋਂ ਹੀ ਆਮ ਆਦਮੀ ਪਾਰਟੀ,ਦ ਪੰਜਾਬ ਏਕਤਾ ਪਾਰਟੀ ਦੇ ਨੇਤਾਵਾਂ ਨਾਲ ਇਸ ਦੇ ਸੰਬੰਧ ਵਿਚ ਬਿਆਨ ਆਏ ਹਨ ਕਿ ਸਿੱਧੂ ਨੂੰ ਸੰਕੇਤ ਦਿੱਤਾ ਜਾ ਰਿਹਾ ਹੈ ਕਿ ਉਹ ਕਾਂਗਰਸ ਛੱਡ ਦੇਣ ਅਤੇ ਉਨ੍ਹਾਂ ਦੀ ਪਾਰਟੀ ਵਿਚ ਸ਼ਾਮਲ ਹੋ ਸਕਦੇ ਹਨ। ਬੈਂਸ ਦਾ ਬਿਆਨ ਵੀ ਇਸ ਕੜੀ ਦਾ ਹਿੱਸਾ ਮੰਨਿਆ ਜਾ ਸਕਦਾ ਹੈ। ਬੈਂਸ ਇੱਥੇ ਦੁੱਗਰੀ ਇਲਾਕੇ ਵਿਚ ਪਾਰਟੀ ਕਾਰਜਕਾਰੀਆਂ ਦੀ ਬੈਠਕ ਵਿਚ ਹਿੱਸਾ ਲੈਣ ਆਏ ਸੀ।
Navjot Sidhu
ਪੱਤਰਕਾਰਾਂ ਨਾਲ ਗੱਲਬਾਤ ਵਿਚ ਉਨ੍ਹਾਂ ਨੇ ਮੁੱਖ ਮੰਤਰੀ ਦੀ ਘੱਘਰ ਨਦੀ ਵਿਚ ਪਏ ਪਾੜ ਨੂੰ ਲੈ ਵੀ ਨਿਸ਼ਾਨਾ ਸਾਧਿਆ ਹੈ ਅਤੇ ਕਿਹਾ ਹੈ ਕਿ ਇਕ ਪਾਸੇ ਤਾਂ ਮੁੱਖ ਮੰਤਰੀ ਵੱਡੇ-ਵੱਡੇ ਦਾਅਵੇ ਕਰਦੇ ਹਨ ਪਰ ਘੱਘਰ ਦੇ ਕਿਨਾਰੇ ਦੀ ਮੁਰੰਮਤ ਕਰਾਉਣ ਲਈ ਉਨ੍ਹਾਂ ਕੋਲ ਪੈਸੇ ਨਹੀਂ ਹਨ। ਬੈਂਸ ਨੇ ਹੜ੍ਹ ਦੇ ਕਾਰਨ ਕਿਸਾਨਾਂ ਦੇ ਨੁਕਸਾਨ ਦੀ ਭਰਪਾਈ ਦੀ ਮੰਗ ਕੀਤੀ ਹੈ।
Punjab News ਨਾਲ ਜੁੜੀ ਹੋਰ ਅਪਡੇਟ ਲਗਾਤਾਰ ਹਾਸਲ ਕਰਨ ਲਈ ਸਾਨੂੰ Facebook ਤੇ ਲਾਈਕ Twitter ਤੇ follow ਕਰੋ