ਸਰਕਾਰੀ ਸਕੂਲਾਂ 'ਚ ਸੋਲਰ ਪਾਵਰ ਸਿਸਟਮ ਸਥਾਪਤ ਕਰਨ ਦੀ ਯੋਜਨਾ
Published : Jul 22, 2019, 8:49 am IST
Updated : Jul 22, 2019, 8:49 am IST
SHARE ARTICLE
Plan to set up solar power system in government schools
Plan to set up solar power system in government schools

ਸਿਖਿਆ ਵਿਭਾਗ ਦਾ ਵਿਦਿਆਰਥੀਆਂ ਨੂੰ ਮਿਆਰੀ ਸਿਖਿਆ ਅਤੇ ਢੁਕਵਾਂ ਮਾਹੌਲ ਦੇਣ ਦਾ ਉਪਰਾਲਾ

ਸ੍ਰੀ ਅਨੰਦਪੁਰ ਸਾਹਿਬ: ਪੰਜਾਬ ਸਰਕਾਰ ਵਲੋਂ ਸੂਬੇ ਦੇ 880 ਸਰਕਾਰੀ ਸੀਨੀ.ਸੈਕੰ.ਅਤੇ ਹਾਈ ਸਕੂਲਾਂ ਵਿਚ 3080.00 ਲੱਖ ਰੁਪਏ ਦੀ ਲਾਗਤ ਨਾਲ ਸੋਲਰ ਪਾਵਰ ਸਿਸਟਮ ਲਗਾਉਣ ਦੀ ਯੋਜਨਾ ਉਲੀਕੀ ਗਈ ਹੈ। ਜਿਸ ਦੇ ਲਈ ਡਾਇਰੈਕਟਰ ਜਨਰਲ ਸਕੂਲ ਐਜੂਕੇਸ਼ਨ-ਕਮ-ਸਟੇਟ ਪ੍ਰਾਜੈਕਟ ਡਾਇਰੈਕਟਰ ਵਲੋਂ ਜ਼ਿਲ੍ਹਾ ਸਿਖਿਆ ਅਧਿਕਾਰੀਆਂ ਨੂੰ ਇਸ ਬਾਰੇ ਕਾਰਵਾਈ ਕਰਨ ਦੇ ਨਿਰਦੇਸ਼ ਜਾਰੀ ਕੀਤੇ ਗਏ ਹਨ।

Solar SistemSolar Power Systemਰੂਪਨਗਰ ਜ਼ਿਲ੍ਹੇ ਦੇ 20 ਸੈਕੰਡਰੀ ਸਕੂਲਾਂ ਵਿਚ ਇਹ ਸਹੂਲਤ ਉਪਲੱਬਧ ਕਰਵਾਈ ਜਾਵੇਗੀ। ਜ਼ਿਕਰਯੋਗ ਹੈ ਕਿ ਸਮੱਗਰਾ ਸਿਖਿਆ ਸਾਲ 2018-19 ਤਹਿਤ 880 ਸਰਕਾਰੀ ਹਾਈ ਅਤੇ ਸੀਨੀਅਰ ਸੈਕੰਡਰੀ ਸਕੂਲਾਂ ਵਿਚ ਸੋਲਰ ਪਾਵਰ ਸਿਸਟਮ ਸਥਾਪਤ ਕਰਨ ਲਈ 3080.00 ਲੱਖ ਰੁਪਏ ਦੀ ਰਾਸ਼ੀ ਪ੍ਰਵਾਨ ਕੀਤੀ ਗਈ ਹੈ। ਜਿਸ ਦੇ ਤਹਿਤ ਇਨ੍ਹਾਂ ਸਕੂਲਾਂ ਵਿਚ 5 ਕਿਲੋਵਾਟ ਦਾ ਸੋਲਰ ਪਾਵਰ ਸਿਸਟਮ ਸਥਾਪਤ ਕੀਤਾ ਜਾਣਾ ਹੈ।

ਇਸ ਬਾਰੇ ਨੈਟ ਮਿਟਰਿੰਗ ਲਈ ਵੈਬਸਾਈਟ 'ਤੇ ਆਨਲਾਈਨ ਅਪਲਾਈ ਕੀਤਾ ਜਾਵੇਗਾ। ਰੂਪਨਗਰ ਜ਼ਿਲ੍ਹੇ ਦੇ ਜਿਹੜੇ 20 ਸੀਨੀਅਰ ਸੈਕੰਡਰੀ ਸਕੂਲ ਇਸ ਲਈ ਚੁਣੇ ਗਏ ਹਨ ਉਨ੍ਹਾਂ ਵਿਚ ਸਰਕਾਰੀ ਸੀਨੀ.ਸੈਕ.ਸਕੂਲ ਘਨੋਲੀ, ਬਹਿਰਾਮਪੁਰ, ਮਸੇਵਾਲ, ਸੁਖਸਾਲ, ਕਾਹਨਪੂਰ ਖੂਹੀ, ਧਮਾਣਾ, ਮੋਰਿੰਡਾ, ਬੇਲਾ, ਗਰਲਜ ਸਕੂਲ ਸ੍ਰੀ ਅਨੰਦਪੁਰ ਸਾਹਿਬ, ਨੰਗਲ, ਰੂਪਨਗਰ, ਭਲਾਨ, ਲੜਕੇ ਨੰਗਲ, ਪੂਰਖਾਲੀ, ਬਾਸੋਵਾਲ, ਕੀਰਤਪੁਰ ਸਾਹਿਬ, ਝੱਜ, ਲੜਕੇ ਨੂਰਪੁਰ ਕਲਾ, ਭਰਤਗੜ੍ਹ, ਗਰਲਜ ਸਕੂਲ ਨੂਰਪੁਰ ਕਲਾਂ ਦੇ ਸਕੂਲ ਸ਼ਾਮਲ ਹਨ। 

ਪੰਜਾਬ ਸਰਕਾਰ ਵਲੋਂ ਸਕੂਲ ਸਿਖਿਆ ਵਿਭਾਗ ਰਾਹੀਂ ਸਰਕਾਰੀ ਸਕੂਲਾਂ ਦਾ ਪੱਧਰ ਉੱਚਾ ਚੁੱਕਣ ਅਤੇ ਉਥੇ ਬੁਨਿਆਦੀ ਸਹੂਲਤਾਂ ਮੁਹਈਆ ਕਰਵਾਉਣ ਲਈ ਨਿਰੰਤਰ ਉਪਰਾਲੇ ਕੀਤੇ ਜਾ ਰਹੇ ਹਨ। ਸਕੂਲਾਂ ਨੂੰ ਸਮਾਰਟ ਸਕੂਲ ਬਣਾ ਕੇ ਉਨ੍ਹਾਂ ਸਕੂਲਾਂ ਵਿਚ ਅਧੁਨਿਕ ਸਹੂਲਤਾਂ ਮੁਹਈਆ  ਕਰਵਾਈਆਂ ਜਾ ਰਹੀਆਂ ਹਨ। ਮੁਕਾਬਲੇਬਾਜ਼ੀ ਦੇ ਦੌਰ ਵਿਚ ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਨੂੰ ਸਮੇਂ ਦੇ ਹਾਣੀ ਬਣਾਉਣ ਲਈ ਮਿਆਰੀ ਸਿਖਿਆ ਦੇਣ ਦਾ ਉਪਰਾਲਾ ਕੀਤਾ ਜਾ ਰਿਹਾ ਹੈ।

Solar Panel Solar Power Systemਕਾਨਵੈਂਟ ਅਤੇ ਮਾਡਲ ਸਕੂਲਾਂ ਵਿਚ ਬੱਚਿਆ ਨੂੰ ਵਿਦਿਆ ਲਈ ਭੇਜਣ ਵਾਲੇ ਮਾਪਿਆਂ ਨੂੰ ਸਰਕਾਰੀ ਸਕੂਲਾਂ ਵਿਚ ਉੱਤਮ ਸਿਖਿਆ ਦਾ ਪ੍ਰਬੰਧ ਕਰਨ ਲਈ ਨਿਰੰਤਰ ਸਕੂਲ ਦੇ ਟੀਚਿੰਗ ਸਟਾਫ਼ ਨੂੰ ਸਮੇਂ ਸਮੇਂ ਤੇ ਸਿਖਲਾਈ ਦਿਤੀ ਜਾ ਰਹੀ ਹੈ ਸਰਕਾਰੀ ਸਕੂਲਾਂ ਵਿਚ ਵਿਦਿਆਰਥੀਆਂ ਨੂੰ ਵਿੱਦਿਆ ਲਈ ਢੁਕਵਾਂ ਮਾਹੌਲ ਦੇਣ ਲਈ ਅਜਿਹੇ ਉਪਰਾਲੇ ਬੇਹੱਦ ਸਾਰਥਕ ਸਿੱਧ ਹੋਣਗੇ।

ਅੱਜ ਸਿਖਿਆ ਸੰਸਥਾਵਾਂ ਵਲੋਂ ਵਿਦਿਆਰਥੀਆਂ ਨੂੰ ਦਿਤੀ ਜਾ ਰਹੀ ਵਿਦਿਆ ਨਾਲ ਪੰਜਾਬ ਦੇ ਸਰਕਾਰੀ ਸਕੂਲਾਂ ਵਿਚ ਪੜ੍ਹ ਰਹੇ ਵਿਦਿਆਰਥੀ ਦੇਸ਼ ਭਰ ਦੇ ਵੱਖ ਵੱਖ ਮੁਕਾਬਲਿਆਂ ਵਿਚ ਜ਼ਿਕਰਯੋਗ ਪ੍ਰਾਪਤੀਆਂ ਕਰ ਰਹੇ ਹਨ। ਪਿਛਲੇ ਸਮੇਂ ਦੌਰਾਨ ਸਕੂਲ ਸਿਖਿਆ ਵਿਚ ਚੌਖੇ ਸੁਧਾਰਾ ਨਾਲ ਸਰਕਾਰੀ ਸਕੂਲਾਂ ਦੇ ਨਤੀਜੇ ਪਹਿਲਾਂ ਤੋਂ ਬਿਹਤਰ ਹੋਏ ਹਨ ਅਤੇ ਸਰਕਾਰੀ ਸਕੂਲਾਂ ਵਿਚ ਦਾਖ਼ਲਿਆਂ ਦੀ ਗਿਣਤੀ ਵਿਚ ਚੌਖਾ ਵਾਧਾ ਹੋਇਆ ਹੈ।

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

ਦੇਖੋ ਆਖਰ ਕਿਹੜੀ ਦੁਸ਼ਮਣੀ ਬਣੀ ਵਾਰਦਾਤ ਦੀ ਵਜ੍ਹਾ?| Ludhiana

05 Nov 2025 3:27 PM

Batala Murder News : Batala 'ਚ ਰਾਤ ਨੂੰ ਗੋਲੀਆਂ ਮਾਰ ਕੇ ਕੀਤੇ Murder ਤੋਂ ਬਾਅਦ ਪਤਨੀ ਆਈ ਕੈਮਰੇ ਸਾਹਮਣੇ

03 Nov 2025 3:24 PM

Eyewitness of 1984 Anti Sikh Riots: 1984 ਦਿੱਲੀ ਸਿੱਖ ਕਤਲੇਆਮ ਦੀ ਇਕੱਲੀ-ਇਕੱਲੀ ਗੱਲ ਚਸ਼ਮਦੀਦਾਂ ਦੀ ਜ਼ੁਬਾਨੀ

02 Nov 2025 3:02 PM

'ਪੰਜਾਬ ਨਾਲ ਧੱਕਾ ਕਿਸੇ ਵੀ ਕੀਮਤ 'ਤੇ ਨਹੀਂ ਕੀਤਾ ਜਾਵੇਗਾ ਬਰਦਾਸ਼ਤ,'CM ਭਗਵੰਤ ਸਿੰਘ ਮਾਨ ਨੇ ਆਖ ਦਿੱਤੀ ਵੱਡੀ ਗੱਲ

02 Nov 2025 3:01 PM

ਪੁੱਤ ਨੂੰ ਯਾਦ ਕਰ ਬੇਹਾਲ ਹੋਈ ਮਾਂ ਦੇ ਨਹੀਂ ਰੁੱਕ ਰਹੇ ਹੰਝੂ | Tejpal Singh

01 Nov 2025 3:10 PM
Advertisement