
ਉੱਥੇ ਹੀ ਪਰਿਵਾਰ ਦੇ ਮੈਂਬਰਾਂ ਨੇ ਕਿਹਾ ਕਿ ਉਹਨਾਂ ਨੂੰ ਬਹੁਤ...
ਅੰਮ੍ਰਿਤਸਰ: ਅੰਮ੍ਰਿਤਸਰ ਵਿਚ ਦਿਨ ਦਿਹਾੜੇ ਪਰਿਵਾਰ ਨਾਲ ਕੁੱਟਮਾਰ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਪਰਿਵਾਰ ਵੱਲੋਂ ਇਲਜ਼ਾਮ ਲਗਾਏ ਜਾ ਰਹੇ ਹਨ ਕਿ ਮੁਹੱਲੇ ਦੇ ਕੁੱਝ ਲੋਕਾਂ ਵੱਲੋਂ ਗੁੰਡਾਗਰਦੀ ਕਰਦਿਆਂ ਉਹਨਾਂ ਦੇ ਘਰ ਵਿਚ ਵੜ ਕੇ ਪਰਿਵਾਰ ਨਾਲ ਕੁੱਟਮਾਰ ਕੀਤੀ ਗਈ ਹੈ।
Family
ਪਰਿਵਾਰ ਦੇ ਮੈਂਬਰਾਂ ਦਾ ਕਹਿਣਾ ਹੈ ਛੋਟੀ ਜਿਹੀ ਰੈੱਡ ਲਾਈਟ ਟੁੱਟਣ ਕਾਰਨ ਪਰਿਵਾਰ ਨਾਲ ਬਹੁਤ ਬੁਰੀ ਤਰ੍ਹਾਂ ਕੁੱਟਮਾਰ ਕੀਤੀ ਗਈ ਹੈ। ਪ੍ਰਸ਼ਾਸਨ ਵੱਲੋਂ ਵੀ ਉਹਨਾਂ ਦਾ ਸਾਥ ਨਹੀਂ ਦਿੱਤਾ ਜਾ ਰਿਹਾ ਜਿਸ ਕਰ ਕੇ ਉਹਨਾਂ ਦੀ ਅਜੇ ਤਕ ਕੋਈ ਵੀ ਸੁਣਵਾਈ ਨਹੀਂ ਹੋ ਰਹੀ।
Police officer
ਉੱਥੇ ਹੀ ਪਰਿਵਾਰ ਦੇ ਮੈਂਬਰਾਂ ਨੇ ਕਿਹਾ ਕਿ ਉਹਨਾਂ ਨੂੰ ਬਹੁਤ ਬੇਰਹਿਮੀ ਨਾਲ ਕੁੱਟਿਆ ਮਾਰਿਆ ਗਿਆ ਹੈ। ਉਹਨਾਂ ਦੇ ਬੇਟੇ ਤੇ ਹੀ ਇਲਜ਼ਾਮ ਲਗਾਏ ਜਾ ਰਹੇ ਹਨ ਕਿ ਉਹਨਾਂ ਨੇ ਕੁੱਟਿਆ ਹੈ। ਉਹਨਾਂ ਨੇ ਪੁਲਿਸ ਸਟੇਸ਼ਨ ਵਿਚ ਕਈ ਫੋਨ ਕੀਤੇ ਪਰ ਪੁਲਿਸ ਉਹਨਾਂ ਦਾ ਹਾਲ ਜਾਣਨ ਨਹੀਂ ਆਈ ਤੇ ਨਾ ਹੀ ਉਹਨਾਂ ਦੀ ਸੁਣਵਾਈ ਕੀਤੀ ਗਈ। ਪਰਿਵਾਰ ਨੇ ਅੱਗੇ ਕਿਹਾ ਕਿ ਉਹਨਾਂ ਦੇ ਸਾਰੇ ਪਰਿਵਾਰ ਨੂੰ ਉਹਨਾਂ ਤੋਂ ਖ਼ਤਰਾ ਹੈ।
Family
ਪੁਲਿਸ ਅਫ਼ਸਰ ਦਾ ਕਹਿਣਾ ਹੈ ਕਿ ਮਾਰਕਿਟ ਪਰਿਵਾਰ ਦੇ ਬੇਟੇ ਦੀ ਗੱਡੀ ਮੋਟਰਸਾਈਕਲ ’ਚ ਵੱਜੀ। ਉੱਥੇ ਦੋ ਔਰਤਾਂ ਵੀ ਸਨ ਉਹਨਾਂ ਤੇ ਗੱਡੀ ਚੜ੍ਹਾਉਣ ਲੱਗਾ ਸੀ। ਉਸ ਤੋਂ ਬਾਅਦ ਉਹਨਾਂ ਵਿਚ ਬਹਿਸ ਸ਼ੁਰੂ ਹੋ ਗਈ।
Family
ਉੱਥੇ ਹੀ ਪਰਿਵਾਰ ਦੇ ਮੈਂਬਰ ਛਡਾਉਣ ਲਈ ਆਏ ਤਾਂ ਉਹਨਾਂ ਨੂੰ ਵੀ ਕੁੱਟਣਾ ਸ਼ੁਰੂ ਕਰ ਦਿੱਤਾ ਗਿਆ। ਸੋ ਪਰਿਵਾਰ ਵੱਲੋਂ ਮੰਗ ਕੀਤੀ ਜਾ ਰਹੀ ਹੈ ਕਿ ਉਹਨਾਂ ਨਾਲ ਇਨਸਾਫ਼ ਕੀਤਾ ਜਾਵੇ ਤੇ ਜਿਹੜੇ ਲੋਕਾਂ ਨੇ ਉਹਨਾਂ ਦੇ ਪਰਿਵਾਰ ਨਾਲ ਕੁੱਟਮਾਰ ਕੀਤੀ ਹੈ ਉਹਨਾਂ ਤੇ ਬਣਦੀ ਕਾਰਵਾਈ ਕੀਤੀ ਜਾਵੇ।
Punjabi News ਨਾਲ ਜੁੜੀ ਹੋਰ ਅਪਡੇਟ ਲਗਾਤਾਰ ਹਾਸਲ ਕਰਨ ਲਈ ਸਾਨੂੰ Facebook ਤੇ ਲਾਈਕ Twitter ਤੇ follow ਕਰੋ।