ਬਲਬੀਰ ਸਿੰਘ ਸਿੱਧੂ ਨੇ 5 ਐਡਵਾਂਸ ਲਾਈਫ ਸੇਵਿੰਗ ਐਂਬੂਲੈਂਸਾਂ ਨੂੰ ਹਰੀ ਝੰਡੀ ਦੇ ਕੇ ਰਵਾਨਾ ਕੀਤਾ
Published : Jul 22, 2020, 8:09 pm IST
Updated : Jul 22, 2020, 8:09 pm IST
SHARE ARTICLE
Balbir Singh Sidhu
Balbir Singh Sidhu

ਮਹਾਂਮਾਰੀ ਦੇ ਸੰਕਟਕਾਲੀ ਦੌਰ ਵਿਚ ਫੌਰੀ ਐਮਰਜੈਂਸੀ ਸਿਹਤ ਸੇਵਾਵਾਂ ਮੁਹੱਈਆ ਕਰਵਾਉਣ ਦੇ ਮੱਦੇਨਜ਼ਰ ਸਿਹਤ ਮੰਤਰੀ ਬਲਬੀਰ ...............

ਚੰਡੀਗੜ੍ਹ: ਮਹਾਂਮਾਰੀ ਦੇ ਸੰਕਟਕਾਲੀ ਦੌਰ ਵਿਚ ਫੌਰੀ ਐਮਰਜੈਂਸੀ ਸਿਹਤ ਸੇਵਾਵਾਂ ਮੁਹੱਈਆ ਕਰਵਾਉਣ ਦੇ ਮੱਦੇਨਜ਼ਰ ਸਿਹਤ ਮੰਤਰੀ ਬਲਬੀਰ ਸਿੰਘ ਸਿੱਧੂ ਨੇ ਅੱਜ 5 ਐਡਵਾਂਸ ਲਾਈਫ ਸੇਵਿੰਗ ਐਂਬੂਲੈਂਸਾਂ ਦੀ ਸ਼ੁਰੂਆਤ ਕੀਤੀ।

photophoto

ਇਸ ਸਬੰਧੀ ਜਾਣਕਾਰੀ ਦਿੰਦਿਆਂ ਸਿਹਤ ਮੰਤਰੀ ਨੇ ਕਿਹਾ ਕਿ ਸਰਕਾਰੀ ਹਸਪਤਾਲਾਂ ਵਿਚ ਐਂਬੂਲੈਂਸਾਂ  ਦੀ ਘਾਟ ਨੂੰ ਪੂਰਾ ਕਰਨ ਹਿੱਤ  ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ 17 ਏਐਲਐਸ ਅਤੇ 60 ਬੀਐਲਐਸ ਐਂਬੂਲੈਂਸਾਂ ਖਰੀਦਣ ਦਾ ਫੈਸਲਾ ਕੀਤਾ ਹੈ।

photophoto

ਉਨ੍ਹਾਂ ਕਿਹਾ ਮੇਕ ਇਨ ਪੰਜਾਬ ਪਾਲਿਸੀ ਨੂੰ ਧਿਆਨ ਵਿਚ ਰੱਖਦਿਆਂ ਜੈਮ ਪੋਰਟਲ ਰਾਹੀਂ ਮੈਸਰਜ਼ ਐਸ.ਐਮ.ਐਲ. ਇਸੂਜੂ ਲਿਮਟਡ ਨੂੰ ਇਨ੍ਹਾਂ ਐਂਬੂਲੈਂਸਾਂ ਦਾ ਆਰਡਰ ਦਿੱਤਾ ਗਿਆ ਸੀ ਜਿਸ ਤਹਿਤ 5 ਐਡਵਾਂਸ ਲਾਈਫ ਸੇਵਿੰਗ ਐਂਬੂਲੈਂਸਾਂ ਅੱਜ ਪ੍ਰਾਪਤ ਹੋਈਆਂ ਹਨ।

photophoto

ਮੰਤਰੀ ਨੇ ਕਿਹਾ ਕਿ ਸਾਰੀਆਂ 17 ਏਐਲਐਸ ਐਂਬੂਲੈਂਸਾਂ ਜੀਵਨ ਬਚਾਉਣ ਵਾਲੇ ਉਪਕਰਣਾਂ ਜਿਵੇਂ ਵੈਂਟੀਲੇਟਰਾਂ, ਡਿਫਿਬ੍ਰਿਲੇਟਰਾਂ, ਮਲਟੀ-ਪੈਰਾ ਮਰੀਜ਼ਾਂ ਦੀ ਨਿਗਰਾਨੀ, ਸੱਕਸ਼ਨ ਮਸ਼ੀਨ, ਨਿਬੂਲਾਈਜ਼ਰਜ਼ ਆਦਿ ਨਾਲ ਪੂਰੀ ਤਰ੍ਹਾਂ ਲੈਸ ਹਨ। ਇਨ੍ਹਾਂ ਐਂਬੂਲੈਂਸਾਂ ਦੀ ਡਿਲੀਵਰੀ ਸ਼ੁਰੂ ਕਰ ਦਿੱਤੀ ਗਈ ਹੈ ਅਤੇ ਬਾਕੀ ਰਹਿੰਦੀਆਂ ਐਂਬੂਲਲੈਂਸਾਂ ਇੱਕ ਮਹੀਨੇ ਦੇ ਅੰਦਰ ਪਾ੍ਰਾਪਤ ਹੋ ਜਾਣਗੀਆਂ ।

photophoto

ਉਨ੍ਹਾਂ ਕਿਹਾ ਕਿ ਅੱਜ ਦੀ ਤਾਰੀਕ ਵਿੱਚ ਪੰਜਾਬ ਕੋਲ 5 ਏਐਲਐਸ ਅਤੇ 245 ਬੀਐਲਐਸ ਐਂਬੂਲੈਂਸਾਂ ਮੌਜੂਦ ਹਨ ਜਿਨ੍ਹਾਂ ਨੂੰ ਪਹਿਲਾਂ ਹੀ ਰਣਨੀਤਕ ਥਾਵਾਂ 'ਤੇ ਭੇਜਿਆ ਗਿਆ ਹੈ ਅਤੇ 108 'ਕਾਲ ਸੈਂਟਰ ਨਾਲ ਜੋੜਿਆ ਗਿਆ ਹੈ। ਸਿੱਧੂ ਨੇ ਕਿਹਾ ਕਿ ਇਹ ਐਂਬੂਲੈਂਸਾਂ ਸਾਹ ਲੈਣ ਵਿੱਚ ਤਕਲੀਫ ਅਤੇ ਹੋਰ ਗੰਭੀਰ ਸਮੱਸਿਆਵਾਂ ਵਾਲੇ ਮਰੀਜ਼ਾਂ ਲਈ ਜੀਵਨ ਰੱਖਿਅਕ ਸਾਬਤ ਹੋਣਗੀਆਂ।

ਉਨ੍ਹਾਂ ਕਿਹਾ ਕਿ ਅਸੀਂ ਇਹ ਯਕੀਨੀ ਬਣਾ ਰਹੇ ਹਾਂ ਕਿ ਐਮਰਜੈਂਸੀ ਐਂਬੂਲੈਂਸਾਂ ਸ਼ਹਿਰੀ ਖੇਤਰਾਂ ਵਿੱਚ 20 ਮਿੰਟ ਦੇ ਅੰਦਰ ਅਤੇ ਪੇਂਡੂ ਖੇਤਰਾਂ ਵਿੱਚ 30 ਮਿੰਟ ਦੇ ਅੰਦਰ ਅੰਦਰ ਪਹੁੰਚ ਸਕਣ।

Punjabi News  ਨਾਲ ਜੁੜੀ ਹੋਰ ਅਪਡੇਟ ਲਗਾਤਾਰ ਹਾਸਲ ਕਰਨ ਲਈ ਸਾਨੂੰ  Facebook  ਤੇ ਲਾਈਕ Twitter  ਤੇ follow  ਕਰੋ

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

Balachauria ਦੇ ਅਸਲ ਕਾਤਲ ਪੁਲਿਸ ਦੀ ਗ੍ਰਿਫ਼ਤ ਤੋਂ ਦੂਰ,ਕਾਤਲਾਂ ਦੀ ਮਦਦ ਕਰਨ ਵਾਲ਼ਾ ਢੇਰ, ਰੂਸ ਤੱਕ ਜੁੜੇ ਤਾਰ

18 Dec 2025 3:13 PM

Rana Balachauria Murder Case | Gangster Harpinder Singh Encounter :ਪੁਲਿਸ ਨੇ ਆਖਿਰ ਕਿਵੇਂ ਕੀਤਾ ਐਨਕਾਊਂਟਰ

18 Dec 2025 3:12 PM

Rana Balachauria Murder : ਕਬੱਡੀ ਖਿਡਾਰੀ ਦੇ ਸਿਰ ‘ਚ ਮਾਰੀਆਂ ਗੋਲ਼ੀਆਂ, ਸਿੱਧੂ ਮੂਸੇਵਾਲਾ ਕਤਲ ਨਾਲ਼ ਸੰਪਰਕ ਨਹੀਂ

17 Dec 2025 3:28 PM

28 ਸਾਲ ਦੀ ਕੁੜੀ ਨੇ ਅਕਾਲੀ ਦਲ ਦਾ ਖੋਲ੍ਹਿਆ ਖਾਤਾ, ਅਕਾਲੀ ਦਲ ਨੂੰ ਨਵੇਂ ਨੌਜਵਾਨਾਂ ਦੀ ਲੋੜ ?

17 Dec 2025 3:27 PM

ਡਿਪਰੈਸ਼ਨ 'ਚ ਚਲੇ ਗਏ ਰਾਜਾ ਵੜਿੰਗ, ਹਾਈ ਕਮਾਨ ਦੇ ਦਬਾਅ ਹੇਠ ਨੇ ਰਾਜਾ | The Spokesman Debate

16 Dec 2025 2:55 PM
Advertisement