ਪੰਜਾਬ ਸਰਕਾਰ ਤੇ ਵਿਸ਼ੇਸ਼ ਕਰ ਮੁੱਖ ਮੰਤਰੀ ਨੂੰ ਵੱਡਾ ਝਟਕਾ
Published : Jul 22, 2020, 9:38 am IST
Updated : Jul 22, 2020, 9:38 am IST
SHARE ARTICLE
Suresh Kumar
Suresh Kumar

ਚੀਫ਼ ਪਿ੍ਰੰਸੀਪਲ ਸਕੱਤਰ ਸੁਰੇਸ਼ ਕੁਮਾਰ ਨੇ ਦਿਤਾ ਅਸਤੀਫ਼ਾ

ਚੰਡੀਗੜ੍ਹ, 21 ਜੁਲਾਈ (ਜੀ.ਸੀ. ਭਾਰਦਵਾਜ) : ਪੰਜਾਬ ਦੀ ਸਾਢੇ ਤਿੰਨ ਸਾਲ ਪੁਰਾਣੀ ਕਾਂਗਰਸ ਸਰਕਾਰ ਅਤੇ ਵਿਸ਼ੇਸ਼ ਕਰ ਕੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਅੱਜ ਫਿਰ ਇਕ ਵੱਡਾ ਝਟਕਾ ਲੱਗਾ ਜਦੋਂ 1983 ਬੈਚ ਦੇ ਸੇਵਾ ਮੁਕਤ ਆਈ.ਏ.ਐਸ. ਅਧਿਕਾਰੀ, ਚੀਫ਼ ਪਿ੍ਰੰਸੀਪਲ ਸਕੱਤਰ ਸੁਰੇਸ਼ ਕੁਮਾਰ ਨੇ ਅਪਣਾ ਅਸਤੀਫ਼ਾ ਮੁੱਖ ਮੰਤਰੀ ਨੂੰ ਸਿੱਧਾ ਭੇਜ ਦਿਤਾ। ਇਹ ਦੂਜੀ ਵਾਰ ਹੈ ਕਿ ਸੁਰੇਸ਼ ਕੁਮਾਰ ਨੇ ਇਹ ਕਦਮ ਉਠਾਇਆ ਹੈ।

Suresh KumarSuresh Kumar

ਪਿਛਲੀ ਵਾਰ ਦੋ ਸਾਲ ਪਹਿਲਾਂ ਉਨ੍ਹਾਂ ਅਪਣਾ ਅਸਤੀਫ਼ਾ ਦਿਤਾ ਸੀ ਜਦੋਂ ਹਾਈ ਕੋਰਟ ’ਚ ਉਨ੍ਹਾਂ ਦੀ ਨਿਯੁਕਤੀ ਨੂੰ ਲੈ ਕੇ ਉਨ੍ਹਾਂ ਵਿਰੁਧ ਪਾਈ ਪਟੀਸ਼ਨ ਦੀ ਸਰਕਾਰ ਵਲੋਂ ਪੈਰਵੀ ਕਰਨ ’ਚ ਢਿੱਲ ਹੋਈ ਸੀ। ਉਸ ਪਟੀਸ਼ਨ ਦੀ ਸੁਣਵਾਈ ਦੀ ਅਗਲੀ ਤਰੀਕ 14 ਸਤੰਬਰ ਦੀ ਲੱਗੀ ਹੈ ਅਤੇ ਕੋਰੋਨਾ ਵਾਇਰਸ ਦੇ ਮਾਹੌਲ ’ਚ ਕੇਵਲ ਤਰੀਕਾਂ ਹੀ ਪੈ ਰਹੀਆਂ ਹਨ। ਉਚ ਪਧਰੀ ਸੂਤਰਾਂ ਤੋਂ ਰੋਜ਼ਾਨਾ ਸਪੋਕਸਮੈਨ ਨੂੰ ਪਤਾ ਲੱਗਾ ਹੈ ਕਿ ਪਿਛਲੀ ਵਾਰ ਦੀ ਤਰ੍ਹਾਂ ਮੁੱਖ ਮੰਤਰੀ ਐਤਕੀਂ ਫਿਰ ਸੁਰੇਸ਼ ਕੁਮਾਰ ਨੂੰ ਮਨਾਉਣ ਲਈ ਕੈਪਟਨ ਅਮਰਿੰਦਰ ਸਿੰਘ ਖ਼ੁਦ ਉਸ ਦੇ ਘਰ ਜਾਣਗੇ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement