ਦਲ ਖ਼ਾਲਸਾ ਤੇ ਅਕਾਲੀ ਦਲ (ਅ) ਨੇ ਲਵਪ੍ਰੀਤ ਸਿੰਘ ਦੀ ਖ਼ੁਦਕੁਸ਼ੀ ਦੀ ਨਿਆਇਕ ਜਾਂਚ ਮੰਗੀ
Published : Jul 22, 2020, 11:08 am IST
Updated : Jul 22, 2020, 11:08 am IST
SHARE ARTICLE
Lovepreet Singh
Lovepreet Singh

ਦਲ ਖ਼ਾਲਸਾ ਤੇ ਅਕਾਲੀ ਦਲ (ਅੰਮ੍ਰਿਤਸਰ) ਵਲੋਂ ਇਸ ਮਾਮਲੇ ਦੀ ਹਾਈ ਕੋਰਟ ਦੇ ਕਿਸੇ ਮੌਜੂਦ ਜੱਜ ਤੋਂ ਨਿਆਂਇਕ ਜਾਂਚ ਦੀ ਮੰਗ ਕੀਤੀ ਹੈ।

ਚੰਡੀਗੜ੍ਹ, 21 ਜੁਲਾਈ (ਗੁਰਉਪਦੇਸ਼ ਭੁੱਲਰ): ਜ਼ਿਲ੍ਹਾ ਸੰਗਰੂਰ ਦੇ ਪਿੰਡ ਰੱਤਾ ਖੇੜੀ ਦੇ ਦਲਿਤ ਸਿੱਖ ਨੌਜਵਾਨ ਵਲੋਂ ਚੰਡੀਗੜ੍ਹ ਐਨ.ਆਈ.ਏ. ਵਲੋਂ ਯੂ.ਏ.ਪੀ.ਏ. ਤਹਿਤ ਦਰਜ ਕੇਸ ਸਬੰਧੀ ਪੁਛਗਿੱਛ ਲਈ ਸੱਦੇ ਜਾਣ ਸਮੇਂ ਕੀਤੀ ਖ਼ੁਦਕੁਸ਼ੀ ਦੇ ਮਾਮਲੇ ਵਿਰੁਧ ਸਿੱਖ ਜਥੇਬੰਦੀਆਂ ਵਲੋਂ ਸਖ਼ਤ ਰੋਸ ਦੇ ਪ੍ਰਗਟਾਵੇ ਕੀਤੇ ਜਾ ਰਹੇ ਹਨ। ਦਲ ਖ਼ਾਲਸਾ ਤੇ ਅਕਾਲੀ ਦਲ (ਅੰਮ੍ਰਿਤਸਰ) ਵਲੋਂ ਇਸ ਮਾਮਲੇ ਦੀ ਹਾਈ ਕੋਰਟ ਦੇ ਕਿਸੇ ਮੌਜੂਦ ਜੱਜ ਤੋਂ ਨਿਆਂਇਕ ਜਾਂਚ ਦੀ ਮੰਗ ਕੀਤੀ ਹੈ।

ਦਲ ਖ਼ਾਲਸਾ ਦੇ ਬੁਲਾਰੇ ਭਾਈ ਕੰਵਰਪਾਲ ਸਿੰਘ ਨੇ ਕਿਹਾ ਕਿ ਲਵਪ੍ਰੀਤ ਸਿੰਘ ਦੀ ਐਨ.ਆਈ.ਏ. ਦੀ ਪੁਛਗਿੱਛ ਬਾਅਦ ਰਹੱਸਮਈ ਹਾਲਤ ਵਿਚ ਮੋਹਾਲੀ ਵਿਚ ਖ਼ੁਦਕੁਸ਼ੀ ਕਈ ਸਵਾਲ ਖੜੇ ਕਰਦੀ ਹੈ। ਉਨ੍ਹਾਂ ਕਿਹਾ ਕਿ ਰੈਫ਼ਰੈਂਡਮ 2020 ਦੀ ਆੜ ਹੇਠ ਪੁਲਿਸ ਸਿੱਖ ਨੌਜਵਾਨਾਂ ਨੂੰ ਨਾਜਾਇਜ਼ ਤੰਗ ਪ੍ਰੇਸ਼ਾਨ ਕਰ ਰਹੀ ਹੈ ਤੇ ਯੂ.ਏ.ਪੀ.ਏ. ਦੀ ਦੁਰਵਰਤੋਂ ਹੋ ਰਹੀ ਹੈ। ਉਨ੍ਹਾਂ ਕਿਹਾ ਕਿ ਲਵਪ੍ਰੀਤ ਵੀ ਇਸ ਕਾਲੇ ਕਾਨੂੰਨ ਦੀ ਭੇਂਟ ਚੜ੍ਹ ਗਿਆ ਹੈ ਤੇ ਹੋਰ ਨੌਜਵਾਨਾਂ ਨੂੰ ਅਜਿਹੀਸਥਿਤੀ ਤੋਂ ਬਚਾਉਣਾ ਚਾਹੀਦਾ ਹੈ।

PhotoPhoto

ਅਕਾਲੀ ਦਲ (ਅੰਮ੍ਰਿਤਸਰ) ਦੇ ਜਨਰਲ ਸਕੱਤਰ ਜਸਕਰਨ ਸਿੰਘ ਕਾਹਨ ਸਿੰਘ ਵਾਲਾ ਨੇ ਕਿਹਾ ਕਿ ਲਵਪ੍ਰੀਤ ਦੀ ਖ਼ੁਦਕੁਸ਼ੀ ਦੇ ਕਾਰਨਾਂ ਦੀ ਸਚਾਈ ਪਤਾ ਲਾਉਣ ਲਈ ਹਾਈ ਕੋਰਟ ਦੇ ਮੌਜੂਦਾ ਜੱਜ ਦੀ ਜਾਂਚ ਜ਼ਰੂਰੀ ਹੈ। ਉਨ੍ਹਾਂ ਕਿਹਾ ਕਿ ਰੈਫ਼ਰੈਂਡਮ 2020 ਦੇ ਨਾਂ ਹੇਠ ਪੰਜਾਬ ਵਿਚ ਪੁਲਿਸ ਯੂ.ਏ.ਪੀ.ਏ. ਦੀ ਗ਼ਲਤ ਵਰਤੋਂ ਕਰ ਕੇ ਸਿੱਖ ਨੌਜਵਾਨਾਂ ਵਿਚ ਦਹਿਸ਼ਤ ਪੈਦਾ ਕਰ ਰਹੀ ਹੈ। ਇਸੇ ਨੀਤੀ ਦਾ ਨਤੀਜਾ ਹੀ ਲਵਪ੍ਰੀਤ ਸਿੰਘ ਦੀ ਖ਼ੁਦਕੁਸ਼ੀ ਹੈ। ਉਨ੍ਹਾਂ ਕਿਹਾ ਕਿ ਖ਼ਾਲਿਸਤਾਨ ਦੀ ਗੱਲ ਕਰਨਾ ਕੋਈ ਗ਼ੈਰ ਕਾਨੂੰਨੀ ਨਹੀਂ ਤੇ ਸੁਪਰੀਮ ਕੋਰਟ ਤੋਂ ਇਸ ਬਾਰੇ ਸਿਮਰਨਜੀਤ ਸਿੰਘ ਮਾਨ ਕੇਸ ਜਿੱਤ ਚੁਕੇ ਹਨ। ਉਨ੍ਹਾਂ ਕਿਹਾ ਕਿ ਪੁਲਿਸ ਬੇਕਸੂਰ ਸਿੱਖ ਨੌਜਵਾਨਾਂ ਨੂੰ ਤੰਗ ਪ੍ਰੇਸ਼ਾਨ ਕਰ ਕੇ ਸੂਬੇ ਦਾ ਮਾਹੌਲ ਖ਼ਰਾਬ ਕਰ ਰਹੀ ਹੈ। 

Location: India, Chandigarh

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਕਿਸਾਨਾਂ ਨੇ ਅੱਗੇ ਹੋ ਕੇ ਰੋਕ ਲਈ ਭਾਜਪਾ ਦੀ ਗੱਡੀ, ਵੋਟਾਂ ਮੰਗਣ ਆਈ ਨੂੰ ਬੀਬੀ ਨੂੰ ਕੀਤੇ ਤਿੱਖੇ ਸਵਾਲ ਤਾਂ ਜੋੜੇ ਹੱਥ

03 May 2024 11:17 AM

Government School ਦੇ ਸਾਹਮਣੇ ਵਾਪਰਿਆ ਖ਼ਤਰਨਾਕ ਹਾਦਸਾ, ਖ਼ਤਰੇ 'ਚ ਪਈ ਬੱਚਿਆਂ ਦੀ ਜ਼ਿੰਦਗੀ

03 May 2024 10:57 AM

Indira Gandhi ਨੂੰ ਮਾਰਨ ਵਾਲੇ Beant Singh ਦੇ ਬੇਟੇ ਨੇ ਕੀਤੇ ਖ਼ੁਲਾਸੇ ਕਿ ਕਿਵੇਂ ਕੱਟੀਆਂ ਉਨ੍ਹਾਂ ਰਾਤਾਂ..

03 May 2024 8:34 AM

Congress ਨੂੰ ਕੋਸਣ ਵਾਲੇ ਖੱਬੇਪੱਖੀ ਗਾਂਧੀ ਕਿਵੇਂ ਬਣੇ ਕਾਂਗਰਸੀ? Preneet Kaur ਨੂੰ ਹਰਾਉਣ ਵਾਲ਼ੇ ਗਾਂਧੀ ਨੂੰ ਇਸ..

02 May 2024 1:40 PM

ਮਜ਼ਦੂਰਾਂ ਦੇ ਨਾਂ 'ਤੇ ਛੁੱਟੀ ਮਨਾਉਣ ਵਾਲਿਓ ਸੁਣ ਲਓ ਮਜ਼ਦੂਰਾਂ ਦੇ ਦੁੱਖੜੇ "ਸਾਨੂੰ ਛੁੱਟੀ ਨਹੀਂ ਕੰਮ ਚਾਹੀਦਾ ਹੈ

02 May 2024 12:57 PM
Advertisement