ਕੋਟਕਪੂਰਾ ਦੇ ਸਾਬਕਾ ਐਸ.ਐਚ.ਓ. ਨੂੰ ਪੁਛਗਿਛ ਲਈ ਭੇਜਿਆ ਦੋ ਦਿਨਾਂ ਪੁਲਿਸ ਰਿਮਾਂਡ ’ਤੇ
Published : Jul 22, 2020, 10:22 am IST
Updated : Jul 22, 2020, 10:22 am IST
SHARE ARTICLE
Photo
Photo

ਕੋਟਕਪੂਰਾ ਗੋਲੀਕਾਂਡ ’ਚ ਸ਼ਾਮਲ ਤਫ਼ਤੀਸ਼ ਲਈ ਐਸਪੀ ਦੇ ਮੰਗੇ ਗਿ੍ਰਫ਼ਤਾਰੀ ਵਰੰਟ

ਫ਼ਰੀਦਕੋਟ, 21 ਜੁਲਾਈ (ਗੁਰਿੰਦਰ ਸਿੰਘ) : ਬੇਅਦਬੀ ਕਾਂਡ ਤੋਂ ਬਾਅਦ ਕੋਟਕਪੂਰਾ ਅਤੇ ਬਹਿਬਲ ਕਲਾਂ ਵਿਖੇ ਸ਼ਾਂਤਮਈ ਧਰਨੇ ’ਤੇ ਬੈਠੀਆਂ ਸੰਗਤਾਂ ਉਪਰ ਢਾਹੇ ਗਏ ਪੁਲਿਸੀਆ ਅਤਿਆਚਾਰ ਵਾਲੀਆਂ ਘਟਨਾਵਾਂ ਦੀ ਜਾਂਚ ਕਰ ਰਹੀ ਐਸਆਈਟੀ ਵਲੋਂ ਬਹਿਬਲ ਕਲਾਂ ਗੋਡੀਕਾਂਡ ਵਿੱਚ ਨਾਮਜ਼ਦ ਕੀਤੇ ਗਏ ਸਿਟੀ ਥਾਣਾ ਕੋਟਕਪੂਰਾ ਦੇ ਤਤਕਾਲੀ ਐਸਐਚਓ ਗੁਰਦੀਪ ਸਿੰਘ ਪੰਧੇਰ ਨੂੰ ਅੱਜ ਪ੍ਰੋਡਕਸ਼ਨ ਵਰੰਟ ’ਤੇ ਲਿਆ ਕੇ ਜੁਡੀਸ਼ੀਅਲ ਮੈਜਿਸਟ੍ਰੇਟ ਚੇਤਨ ਸ਼ਰਮਾ ਦੀ ਅਦਾਲਤ ਵਿੱਚ ਪੇਸ਼ ਕੀਤਾ ਗਿਆ, ਜਿਸ ’ਤੇ ਅਦਾਲਤ ਨੇ ਉਸ ਨੂੰ ਦੋ ਦਿਨਾਂ ਲਈ ਪੁਲੀਸ ਹਿਰਾਸਤ ਵਿਚ ਰੱਖਣ ਦਾ ਹੁਕਮ ਦਿਤਾ ਹੈ।

ਪ੍ਰਾਪਤ ਜਾਣਕਾਰੀ ਅਨੁਸਾਰ ਐਸਐਚਓ ਗੁਰਦੀਪ ਸਿੰਘ ਪੰਧੇਰ ਨੂੰ ਪਹਿਲਾਂ ਕੋਟਕਪੂਰਾ ਗੋਲੀਕਾਂਡ ’ਚ ਗਿ੍ਰਫ਼ਤਾਰ ਕੀਤਾ ਗਿਆ ਸੀ, ਜਿਸ ਨੂੰ ਅਦਾਲਤ ਨੇ ਜੁਡੀਸ਼ੀਅਲ ਹਿਰਾਸਤ ਵਿਚ ਰੱਖਣ ਦੇ ਹੁਕਮ ਦਿਤੇ ਸਨ ਪਰ ਇਸ ਨੂੰ ਐਸਆਈਟੀ ਵਲੋਂ ਬਹਿਬਲ ਕਲਾਂ ਗੋਲੀਕਾਂਡ ਵਿਚ ਨਾਮਜ਼ਦ ਕਰਨ ’ਤੇ ਇਸ ਦਾ ਅਦਾਲਤ ਵਿਚੋਂ ਪੋਡਕਸ਼ਨ ਵਰੰਟ ਜਾਰੀ ਕਰਵਾ ਕੇ ਇਸ ਨੂੰ ਜੇਲ ਵਿਚੋਂ ਲਿਆ ਕੇ ਅਦਾਲਤ ਵਿਚ ਪੇਸ਼ ਕੀਤਾ ਗਿਆ। 

PhotoPhoto

ਦਸਣਯੋਗ ਹੈ ਕਿ ਗੁਰਦੀਪ ਸਿੰਘ ਪੰਧੇਰ ਨੂੰ ਕੋਟਕਪੂਰਾ ਗੋਲੀਕਾਂਡ ਮਾਮਲੇ ਵਿਚ ਗਿ੍ਰਫ਼ਤਾਰ ਕਰਨ ਤੋਂ ਬਾਅਦ ਬਹਿਬਲ ਕਲਾਂ ਗੋਡੀਕਾਂਡ ਵਿਚ ਥਾਣਾ ਬਾਜਾਖਾਨਾ ਵਿਖੇ ਦਰਜ ਐਫਆਈਆਰ ਨੰਬਰ 130 ’ਚ ਧਾਰਾ 120 ਦਾ ਵਾਧਾ ਕਰਦੇ ਹੋਏ ਗੁਰਦੀਪ ਸਿੰਘ ਪੰਧੇਰ ਨੂੰ ਬਹਿਬਲ ਕਲਾਂ ਗੋਲੀਕਾਂਡ ਵਿਚ ਨਾਮਜ਼ਦ ਕੀਤਾ ਗਿਆ, ਜਿਥੇ ਜਾਂਚ ਟੀਮ ਵਲੋਂ 7 ਦਿਨ ਦੇ ਪੁਲਿਸ ਰਿਮਾਂਡ ਦੀ ਮੰਗ ਕੀਤੀ ਗਈ ਪਰ ਅਦਾਲਤ ਵਲੋਂ ਤਤਕਾਲੀ ਐਸਐਚਓ ਨੂੰ ਦੋ ਦਿਨ ਦੇ ਪੁਲਿਸ ਰਿਮਾਂਡ ’ਤੇ ਭੇਜ ਦਿਤਾ ਗਿਆ। 

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement