ਬਾਰ੍ਹਵੀਂ ਦੇ ਨਤੀਜਿਆਂ ਦੇ ਸਬੰਧ ਵਿਚ ਸਰਕਾਰੀ ਸਕੂਲ ਲਗਾਤਾਰ ਐਫ਼ੀਲੀਏਟਿਡ ਅਤੇ ਐਸੋਸੀਏਟਿਡ ਸਕੂਲਾਂ...
Published : Jul 22, 2020, 9:42 am IST
Updated : Jul 22, 2020, 9:42 am IST
SHARE ARTICLE
Vijay Inder Singla
Vijay Inder Singla

94.32 ਪਾਸ ਫ਼ੀ ਸਦੀ ਨਾਲ ਪੰਜਾਬ ਦੇ ਸਰਕਾਰੀ ਸਕੂਲ ਦੇ ਨਤੀਜਿਆਂ ’ਚ ਲਗਾਤਾਰ ਹੋ ਰਿਹੈ ਸੁਧਾਰ 

ਚੰਡੀਗੜ੍ਹ, 21 ਜੁਲਾਈ (ਸਪੋਕਸਮੈਨ ਸਮਾਚਾਰ ਸੇਵਾ) : ਪੰਜਾਬ  ਸਕੂਲ ਸਿੱਖਿਆ ਬੋਰਡ (ਪੀ.ਐਸ.ਈ.ਬੀ.) ਨੇ ਮੰਗਲਵਾਰ ਨੂੰ ਸੱਭ ਤੋਂ ਵਧੀਆ ਕਾਰਗੁਜ਼ਾਰੀ ਵਿਸ਼ਾ ਫਾਰਮੂਲੇ ਦੇ ਆਧਾਰ ’ਤੇ ਬਾਰਵੀਂ ਦੇ ਨਤੀਜੇ ਦਾ ਐਲਾਨ ਕਰ ਦਿਤਾ ਹੈ। ਇਸ ਦੀ ਵਿਸਤ੍ਰਤ ਜਾਣਕਾਰੀ ਦਿੰਦੇ ਹੋਏ ਸਕੂਲ ਸਿਖਿਆ ਮੰਤਰੀ ਸ੍ਰੀ ਵਿਜੇ ਇੰਦਰ ਸਿੰਗਲਾ ਨੇ ਦਸਿਆ ਕਿ ਕੋਵਿਡ-19 ਸ਼ੁਰੂ ਹੋਣ ਤੋਂ ਪਹਿਲਾਂ 2,86,378 ਵਿਦਿਆਰਥੀਆਂ ਨੇ ਇਹ ਇਮਤਿਹਾਨ ਦਿਤਾ ਜਿਨ੍ਹਾਂ ਵਿਚੋਂ 2,60,547 ਵਿਦਿਆਰਥੀ (90.98 ਫ਼ੀ ਸਦੀ) ਪਾਸ ਹੋਏ ਹਨ।

ਕੈਬਨਿਟ ਮੰਤਰੀ ਨੇ ਦਸਿਆ ਕਿ ਲਗਾਤਾਰ ਦੂਜੇ ਸਾਲ ਸਰਕਾਰੀ ਸਕੂਲਾਂ ਦਾ ਨਤੀਜੇ ਐਫ਼ੀਲੀਏਟਿਡ ਅਤੇ ਐਸੋਸੀਏਟਿਡ ਸਕੂਲਾਂ ਨਾਲੋਂ ਵਧੀਆ ਰਿਹਾ ਹੈ। ਸਰਕਾਰੀ ਸਕੂਲਾਂ ਦੀ ਪਾਸ ਫ਼ੀ ਸਦੀ 94.32 ਫ਼ੀ ਸਦੀ ਰਹੀ ਹੈ ਜਦਕਿ ਐਫ਼ੀਲੀਏਟਿਡ ਸਕੂਲਾਂ ਦੀ 91.84 ਫ਼ੀ ਸਦੀ ਅਤੇ ਐਸੋਸੀਏਟਿਡ ਸਕੂਲਾਂ ਦੀ 87.04 ਫ਼ੀ ਸਦੀ ਰਹੀ ਹੈ। ਉਨ੍ਹਾਂ ਦਸਿਆ ਕਿ 92.77 ਫ਼ੀ ਸਦੀ ਰੈਗੂਲਰ ਵਿਦਿਆਰਥੀਆਂ ਨੇ ਇਹ ਇਮਤਿਹਾਨ ਪਾਸ ਕੀਤਾ ਹੈ।

ਸ੍ਰੀ ਵਿਜੇ ਇੰਦਰ ਸਿੰਗਲਾ ਨੇ ਕਿਹਾ, ‘‘ਪੰਜਾਬ ਵਿਚ ਸਰਕਾਰ ਦੇ ਗਠਨ ਤੋਂ ਬਾਅਦ ਅਸੀਂ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਯੋਗ ਅਗਵਾਈ ਵਿਚ ਸਿਖਿਆ ਦਾ ਪੱਧਰ ਉੱਚ ਚੁੱਕਣ ਲਈ ਲਗਾਤਾਰ ਅਣਥੱਕ ਕੋਸ਼ਿਸ਼ਾਂ ਕਰ ਰਹੇ ਹਾਂ। ਸਾਡੀਆਂ ਕੋਸ਼ਿਸ਼ਾਂ ਨੇ ਸਾਲ ਦਰ ਸਾਲ ਸ਼ਾਨਦਾਰ ਨਤੀਜੇ ਵਿਖਾਉਣੇ ਸ਼ੁਰੂ ਕਰ ਦਿਤੇ ਹਨ। ਅਸੀਂ ਬੋਰਡ ਦੇ ਇਮਤਿਹਾਨਾਂ ਵਿਚ ਪਾਸ ਫ਼ੀ ਸਦੀ ’ਚ ਵਾਧਾ ਦਰਜ ਕੀਤਾ ਹੈ।’’ ਉਨ੍ਹਾਂ ਅੱਗੇ ਕਿਹਾ ਕਿ ਸਾਲ 2017 ਵਿਚ ਬਾਰ੍ਹਵੀਂ ਦੀ ਪਾਸ ਫ਼ੀ ਸਦੀ 63 ਫ਼ੀ ਸਦੀ ਤੋਂ ਵੀ ਘੱਟ ਸੀ ਜਦ ਕਿ 2018 ਵਿਚ ਇਹ ਵਧ ਕੇ 65.97 ਫ਼ੀ ਸਦੀ ਹੋ ਗਈ। ਉਨ੍ਹਾਂ ਦਸਿਆ ਕਿ ਪਿਛਲੇ ਸਾਲ 2019 ਵਿਚ ਨਤੀਜੇ 86.41 ਫ਼ੀ ਸਦੀ ਸਨ ਜੋ ਕਿ ਪਿਛਲੇ ਸਾਲਾਂ ਨਾਲੋਂ ਵੱਧ ਸਨ।

Education MinisterEducation Minister Punjab

ਸ੍ਰੀ ਵਿਜੇ ਇੰਦਰ ਸਿੰਗਲਾ ਨੇ ਕਿਹਾ ਕਿ ਕੁੱਝ ਵਿਸ਼ਿਆਂ ਦਾ ਇਮਤਿਹਾਨ ਰੱਦ ਕੀਤਾ ਗਿਆ ਸੀ ਅਤੇ ਪੀ.ਐਸ.ਈ.ਬੀ. ਨੇ ਵਧੀਆ ਕਾਰਗੁਜ਼ਾਰੀ ਵਿਸ਼ਾ ਫਾਰਮੂਲਾ ਨੂੰ ਅਪਣਾਇਆ। ਇਸ ਫਾਰਮੂਲੇ ਦੀ ਵਿਸਤ੍ਰਿਤ ਜਾਣਕਾਰੀ ਦਿੰਦਿਆਂ ਉਨ੍ਹਾਂ ਦਸਿਆ ਕਿ ਜੇ ਕੋਈ ਵਿਦਿਆਰਥੀ ਚਾਰ ਵਿਸ਼ਿਆਂ ਦੇ ਇਮਤਿਹਾਨ ਵਿੱਚ ਬੈਠਦਾ ਹੈ ਤਾਂ ਉਸ ਦੇ ਸੱਭ ਤੋਂ ਵਧੀਆ ਤਿੰਨ ਵਿਸ਼ਿਆਂ ਦੇ ਅੰਕਾਂ ਦੀ ਔਸਤ ਦੇ ਆਧਾਰ ’ਤੇ ਰੱਦ ਵਿਸ਼ੇ ਦਾ ਨੰਬਰ ਦਿਤੇ ਜਾਂਦੇ ਹਨ।

ਸ੍ਰੀ ਸਿੰਗਲਾ ਨੇ ਦਸਿਆ ਕਿ ਜਿਹੜੇ ਵਿਦਿਆਰਥੀ ਇੱਕ ਤੋਂ ਵੱਧ ਵਿਸ਼ਿਆਂ ਲਈ ਡਵੀਜ਼ਨ ’ਚ ਸੁਧਾਰ ਕਰਨ ਦੇ ਇਰਾਦੇ ਨਾਲ ਇਮਤਿਹਾਨ ਵਿਚ ਬੈਠੇ ਸਨ, ਉਨ੍ਹਾਂ ’ਤੇ ਵੀ ਏਹੋ ਫਾਰਮੂਲਾ ਲਾਗੂ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਕੰਪਾਰਮੈਂਟ ਦੇ ਆਖਰੀ ਮੌਕੇ ਵਾਲੇ ਵਿਦਿਆਰਥੀਆਂ ਨੂੰ ਵੀ ਉਨ੍ਹਾਂ ਵਲੋਂ ਪਹਿਲਾਂ ਪਾਸ ਕੀਤੇ ਵਿਸ਼ਿਆਂ ਦੇ ਆਧਾਰ ’ਤੇ ਪਾਸ ਐਲਾਨਿਆ ਗਿਆ ਹੈ। ਸਕੂਲ ਸਿਖਿਆ ਮੰਤਰੀ ਨੇ ਦਸਿਆ ਕਿ ਜਿਹੜੇ ਵਿਦਿਆਰਥੀਆਂ ਨੇ ਸਿਰਫ਼ ਇਕ ਵਿਸ਼ੇ ਦੀ ਇੰਪਰੂਵਮੈਂਟ ਜਾਂ ਵਾਧੂ ਵਿਸ਼ੇ ਲਈ ਦਾਖ਼ਲਾ ਭਰਿਆ ਸੀ, ਉਨ੍ਹਾਂ ਦਾ ਨਤੀਜਾ ਨਹੀਂ ਐਲਾਨਿਆ ਗਿਆ। ਉਨ੍ਹਾਂ ਨੂੰ ਸਥਿਤੀ ਆਮ ਵਰਗੀ ਹੋਣ ਤੋਂ ਬਾਅਦ ਇਮਤਿਹਾਨ ਵਿਚ ਬੈਠਣ ਲਈ ਹੋਰ ਮੌਕਾ ਦਿਤਾ ਜਵੇਗਾ।

ਕੈਬਨਿਟ ਮੰਤਰੀ ਨੇ ਦਸਿਆ ਕਿ ਦਿਹਾਤੀ ਇਲਾਕਿਆਂ ਨਾਲ ਸਬੰਧਤ ਵਿਦਿਆਰਥੀਆਂ ਦੀ ਪਾਸ ਫ਼ੀ ਸਦੀ ਸ਼ਹਿਰੀ ਇਲਾਕਿਆਂ ਦੇ ਵਿਦਿਆਰਥੀਆਂ ਨਾਲੋਂ ਵੱਧ ਰਹੀ ਹੈ। ਇਹ ਕ੍ਰਮਵਾਰ 93.39 ਫ਼ੀ ਸਦੀ ਅਤੇ 91.26 ਫ਼ੀ ਸਦੀ ਰਹੀ ਹੈ। ਉਨ੍ਹਾਂ ਦਸਿਆ ਕਿ ਇਸ ਸਾਲ ਬਾਰ੍ਹਵੀਂ ਦੀ ਓਪਨ ਸਕੂਲ ਸ਼੍ਰੇਣੀ ਵਿਚ 68.26 ਫ਼ੀ ਸਦੀ ਵਿਦਿਆਰਥੀ ਪਾਸ ਹੋਏ।
 

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਕ/*ਤ*ਲ ਕੀਤੇ ਸਰਪੰਚ ਦੀ ਆਹ ਗਰੁੱਪ ਨੇ ਲਈ ਜ਼ਿੰਮੇਵਾਰੀ, ਦੱਸ'ਤੀ ਅੰਦਰਲੀ ਗੱਲ

05 Jan 2026 3:06 PM

ਪਾਕਿਸਤਾਨ 'ਚ ਪਤੀ ਸਮੇਤ ਸਰਬਜੀਤ ਕੌਰ ਗ੍ਰਿਫ਼ਤਾਰ, ਪਤੀ ਨਾਸਿਰ ਹੁਸੈਨ ਨੂੰ ਨਨਕਾਣਾ ਸਾਹਿਬ ਤੋਂ ਕੀਤਾ ਕਾਬੂ

05 Jan 2026 3:06 PM

ਸਰਪੰਚ ਜਰਮਨ ਸਿੰਘ ਨੂੰ ਫਿਰੌਤੀ ਲਈ ਮਿਲ ਰਹੀਆਂ ਸਨ ਧਮਕੀਆਂ : ਦੋਸਤ

05 Jan 2026 3:05 PM

"ਓ ਤੈਨੂੰ ਸ਼ਰਮ ਨਾ ਆਈ"Tarn Taran court complex ਦੇ ਬਾਹਰ ਹੰਗਾਮਾ |Absconding Pathanmajra Murdabad slogans

04 Jan 2026 3:26 PM

'CA ਸਤਿੰਦਰ ਕੋਹਲੀ ਤੋਂ ਚੰਗੀ ਤਰ੍ਹਾਂ ਪੁੱਛਗਿੱਛ ਹੋਵੇ, ਫਿਰ ਹੀ ਸੱਚ ਸਿੱਖ ਕੌਮ ਦੇ ਸਾਹਮਣੇ ਆਏਗਾ'

03 Jan 2026 1:55 PM
Advertisement