ਜੰਗਲਾਤ ਮੰਤਰੀ ਵੱਲੋਂ ਸਮਾਜ ਸੇਵੀ ਸੰਸਥਾਵਾਂ ਨੂੰ ਬੂਟੇ ਲਾਉਣ ’ਚ ਸਹਿਯੋਗ ਕਰਨ ਦਾ ਸੱਦਾ
Published : Jul 22, 2020, 5:48 pm IST
Updated : Jul 22, 2020, 5:48 pm IST
SHARE ARTICLE
Minister of Forests
Minister of Forests

‘ਅੰਤਰਰਾਸ਼ਟਰੀ ਮੇਰਾ ਰੁੱਖ ਦਿਵਸ’ ਮਨਾਉਣ ਲਈ ‘ਗੋ ਗਰੀਨ ਆਰਗੇਨਾਈਜੇਸ਼ਨ’ ਦੀ ਸ਼ਲਾਘਾ

ਚੰਡੀਗੜ੍ਹ: ਪੰਜਾਬ ਦੇ ਜੰਗਲਾਤ ਮੰਤਰੀ ਸ. ਸਾਧੂ ਸਿੰਘ ਧਰਮਸੋਤ ਨੇ ਸੂਬੇ ਭਰ ’ਚ ਕੰਮ ਕਰਦੀਆਂ ਸਮਾਜ ਸੇਵੀ ਸੰਸਥਾਵਾਂ ਨੂੰ ਵਾਤਾਵਰਣ ਦੀ ਸੰਭਾਲ ਲਈ ਅੱਗੇ ਆਉਣ ਦਾ ਸੱਦਾ ਦਿੱਤਾ ਹੈ। ਉਨਾਂ ਕਿਹਾ ਕਿ ਵਾਤਾਵਰਨ ਨੂੰ ਹਰਿਆ-ਭਰਿਆ ਬਣਾਉਣ ਲਈ ਬੂਟੇ ਲਾਉਣ ਅਤੇ ਬੂਟਿਆਂ ਦੀ ਸੰਭਾਲ ਕਰਨ ਕਰਨ ਲਈ ਸੂਬੇ ਦੀ ਹਰ ਚਾਹਵਾਨ ਸੰਸਥਾ ਦਾ ਸਹਿਯੋਗ ਲਿਆ ਜਾਵੇਗਾ।

Sadhu Singh DharmsotSadhu Singh Dharmsot

ਸ. ਧਰਮਸੋਤ ਨੇ ਕਿਹਾ ਕਿ ਸਰਕਾਰ ਵਲੋਂ ਹਰ ਉਸ ਸੰਸਥਾ ਦਾ ਸਵਾਗਤ ਹੈ ਜੋ ਪੰਜਾਬ ਸਰਕਾਰ ਦਾ ਸਹਿਯੋਗ ਕਰਨ ਦੀ ਇੱਛਾ ਰੱਖਦੀ ਹੈ। ਉਨਾਂ ਕਿਹਾ ਕਿ ਸੂਬੇ ਦੇ ਹਰ ਇੱਕ ਵਿਅਕਤੀ ਨੂੰ ਸਵੈ-ਇੱਛਾ ਨਾਲ ਬੂਟੇ ਲਾਉਣ ਅਤੇ ਉਨਾਂ ਦੀ ਸੰਭਾਲ ਕਰਨ ਲਈ ਪ੍ਰੇਰਿਤ ਕਰਨਾ ਅਜੋਕੇ ਸਮੇਂ ਦੀ ਮੁੱਖ ਲੋੜ ਹੈ।

Sadhu Singh DharmsotSadhu Singh Dharmsot

ਸੂਬੇ ਭਰ ’ਚ ਵੱਧ ਤੋਂ ਵੱਧ ਬੂਟੇ ਲਾਉਣ ’ਤੇ ਜ਼ੋਰ ਦਿੰਦਿਆਂ ਸ. ਧਰਮਸੋਤ ਨੇ ਕਿਹਾ ਕਿ ਸੂਬੇ ਦੇ ਹਰ ਵਾਸੀ ਦੇ ਸਹਿਯੋਗ ਨਾਲ ਹੀ ਘਰ-ਘਰ ਹਰਿਆਲੀ ਲਿਆਂਦੀ ਜਾ ਸਕਦੀ ਹੈ।

Baobab TreeTree

ਸ. ਧਰਮਸੋਤ ਨੇ ਜੰਗਲਾਤ ਦੇ ਸਮੂਹ ਜ਼ਿਲਾ ਅਧਿਕਾਰੀਆਂ ਨੂੰ ਜ਼ਿਲਾ ਪੱਧਰ ’ਤੇ 26 ਜੁਲਾਈ, 2020 ਨੂੰ ‘ਮੇਰਾ ਰੁੱਖ ਦਿਵਸ’ ਮਨਾਉਣ ਲਈ ਅਪੀਲ ਕਰਦਿਆਂ ਕਿਹਾ ਕਿ ਜ਼ਿਲੇ ਦੀਆਂ ਵੱਖ-ਵੱਖ ਸਮਾਜ ਸੇਵੀ ਸੰਸਥਾਵਾਂ ਦੇ ਸਹਿਯੋਗ ਨਾਲ ਇਸ ਦਿਵਸ ਮੌਕੇ ਲੋਕਾਂ ਨੂੰ ਬੂਟੇ ਲਾਉਣ ਲਈ ਪ੍ਰੇਰਿਤ ਕੀਤਾ ਜਾਵੇ।

ਉਨਾਂ ਨੇ ਹਰ ਸਾਲ ਜੁਲਾਈ ਦੇ ਆਖ਼ਰੀ ਐਤਵਾਰ ਨੂੰ ਮਨਾਏ ਜਾਂਦੇ ‘ਅੰਤਰਰਾਸ਼ਟਰੀ ਮੇਰਾ ਰੁੱਖ ਦਿਵਸ’ ਸਬੰਧੀ ‘ਗੋ ਗਰੀਨ ਇੰਟਰਨੈਸ਼ਨਲ ਆਰਗੇਨਾਈਜੇਸ਼ਨ’ ਦੀ ਸ਼ਲਾਘਾ ਕੀਤੀ।

ਜ਼ਿਕਰਯੋਗ ਹੈ ਕਿ ਸ਼ਹੀਦ ਭਗਤ ਸਿੰਘ ਨਗਰ ਨਾਲ ਸਬੰਧਤ ਸ੍ਰੀ ਅਸ਼ਵਨੀ ਜੋਸ਼ੀ ਨੇ ‘ਗੋ ਗਰੀਨ ਇੰਟਰਨੈਸ਼ਨਲ ਆਰਗੇਨਾਈਜੇਸ਼ਨ’ ਨਾਂ ਦੀ ਜਥੇਬੰਦੀ ਬਣਾ ਕੇ ਸਾਲ 2010 ’ਚ ਪਹਿਲੀ ਵਾਰ ‘ਅੰਤਰਰਾਸ਼ਟਰੀ ਮੇਰਾ ਰੁੱਖ ਦਿਵਸ’ ਮਨਾਉਣਾ ਸ਼ੁਰੂ ਕੀਤਾ ਸੀ।

ਇਹ ਸੰਸਥਾ ਪਿਛਲੇ 11 ਸਾਲਾਂ ਤੋਂ ਆਪਣੇ ਵਿਲੱਖਣ ਯਤਨਾਂ ਨਾਲ ਪੰਜਾਬ ਵਾਸੀਆਂ ਨੂੰ ਵਾਤਾਵਰਣ ਦੀ ਸੰਭਾਲ ਲਈ ਸਵੈ-ਇੱਛਾ ਨਾਲ ਰੁੱਖ ਲਾਉਣ ਤੇ ਉਨਾਂ ਦੀ ਸੰਭਾਲ ਲਈ ਪ੍ਰੇਰਿਤ ਕਰਦੀ ਆ ਰਹੀ ਹੈ।

ਇਸ ਸੰਸਥਾ ਨੇ ਸਾਲ 2010 ’ਚ ਹੋਰਨਾਂ ਅੰਤਰਰਾਸ਼ਟਰੀ ਦਿਵਸਾਂ ਦੀ ਤਰਜ਼ ’ਤੇ ਸੂੁਬੇ ਦੇ ਨਾਗਰਿਕਾਂ ਨੂੰ ਰੁੱਖਾਂ ਨਾਲ ਨਿੱਜੀ ਤੌਰ ’ਤੇ ਜੋੜਨ ਲਈ ਹਰ ਸਾਲ ਜੁਲਾਈ ਮਹੀਨੇ ਦੇ ਆਖ਼ਰੀ ਐਤਵਾਰ ਨੂੰ ‘ਅੰਤਰਰਾਸ਼ਟਰੀ ਮੇਰਾ ਰੁੱਖ ਦਿਵਸ’ ਮਨਾਉਣਾ ਆਰੰਭ ਕੀਤਾ ਸੀ।


 

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

ਪੱਥਰੀ ਕੱਢਣ ਵਾਲੇ ਬਾਬਿਆਂ ਤੋਂ ਸਾਵਧਾਨ! ਖਰਾਬ ਹੋ ਸਕਦੀ ਹੈ Kidney ਜਾਂ Liver..ਸਮੇਂ ਸਿਰ ਇਲਾਜ ਲਈ ਮਾਹਰ ਡਾਕਟਰ...

02 May 2024 11:32 AM

Sukhjinder Singh Randhawa Exclusive Interview || ਹਥਿਆਈ ਗੁਰਦਾਸਪੁਰ ਦੀ ਟਿਕਟ? ਹਰ ਮਸਲੇ 'ਤੇ ਤਿੱਖੇ ਸਵਾਲ

02 May 2024 10:32 AM

Baba Balwinder Singh Murder Case 'ਚ ਵੱਡੀ ਅਪਡੇਟ, Police ਨੂੰ ਕਾਤਲ ਬਾਰੇ ਮਿਲੀ ਅਹਿਮ ਸੂਹ..

02 May 2024 8:48 AM

ਮੂਸੇਵਾਲਾ ਦੇ ਕਾ+ਤਲਾਂ 'ਤੇ ਦੋਸ਼ ਦਾਇਰ ਹੋਣ ਬਾਅਦ, ਬੋਲੇ ਬਲਕੌਰ ਸਿੰਘ, "24 ਮਹੀਨਿਆਂ ਬਾਅਦ ਮਿਲਿਆ ਥੋੜ੍ਹਾ ਸੁਕੂਨ"

02 May 2024 8:33 AM

Raja Warring LIVE | ਮੈਨੂੰ ਦੁੱਖ ਹੈ ਕਿ ਅੱਜ Goldy ਨੇ 'ਸਿਆਸੀ ਖ਼ੁਦ+ਕੁਸ਼ੀ' ਕਰ ਲਈ-ਰਾਜਾ ਵੜਿੰਗ | Latest News

01 May 2024 4:38 PM
Advertisement