ਪੰਜਾਬ ਪੁਲਿਸ ਭਰਤੀ ਬੋਰਡ ਰਾਹੀਂ ਹੋਵੇਗੀ ਜੇਲ੍ਹਾਂ ਲਈ 305 ਵਾਰਡਾਂ ਦੀ ਸਿੱਧੀ ਭਰਤੀ!
Published : Jul 22, 2020, 6:27 pm IST
Updated : Jul 22, 2020, 6:27 pm IST
SHARE ARTICLE
Capt Amrinder Singh
Capt Amrinder Singh

ਭਰਤੀ ਪ੍ਰਕਿਰਿਆ ਚਾਰ ਮਹੀਨਿਆਂ 'ਚ ਹੋਵੇਗੀ ਮੁਕੰਮਲ

ਚੰਡੀਗੜ੍ਹ : ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਹੇਠ ਪੰਜਾਬ ਮੰਤਰੀ ਮੰਡਲ ਨੇ ਅੱਜ ਜੇਲ ਵਾਰਡਾਂ ਦੀਆਂ 305 ਅਸਾਮੀਆਂ ਨੂੰ ਅਧੀਨ ਸੇਵਾਵਾਂ ਚੋਣ ਬੋਰਡ ਦੇ ਅਧਿਕਾਰ ਖੇਤਰ ਵਿਚੋਂ ਕੱਢ ਕੇ ਪੰਜਾਬ ਪੁਲਿਸ ਭਰਤੀ ਬੋਰਡ ਰਾਹੀਂ ਸਿੱਧੇ ਤੌਰ 'ਤੇ ਭਰੇ ਜਾਣ ਨੂੰ ਪ੍ਰਵਾਨਗੀ ਦੇ ਦਿੱਤੀ ਹੈ।

Capt Amrinder SinghCapt Amrinder Singh

ਮੁੱਖ ਮੰਤਰੀ ਦਫਤਰ ਦੇ ਇਕ ਬੁਲਾਰੇ ਅਨੁਸਾਰ ਇਹ ਫ਼ੈਸਲਾ ਜੇਲ੍ਹਾਂ ਦੇ ਪ੍ਰਬੰਧਨ 'ਚ ਸੁਧਾਰ ਲਈ ਢੁੱਕਵੀਂ ਅਮਲਾ ਸਮਰੱਥਾ ਮੁਹੱਈਆ ਕਰਵਾਉਣ ਵਿਚ  ਸਹਾਈ ਹੋਵੇਗਾ। ਇਹ ਸਮੁੱਚੀ ਭਰਤੀ ਪ੍ਰਕ੍ਰਿਆ ਚਾਰ ਮਹੀਨਿਆਂ ਦੇ ਅੰਦਰ ਹੀ ਮੁਕੰਮਲ ਕੀਤੀ ਜਾਵੇਗੀ।

Captain Amrinder Singh Captain Amrinder Singh

ਪੰਜਾਬ ਦੀਆਂ ਜੇਲ੍ਹ੍ਹਾਂ ਵਿਚ ਮੌਜੂਦਾ ਸਮੇਂ 24 ਹਜ਼ਾਰ ਤੋਂ ਵਧੇਰੇ ਮੁਜ਼ਰਿਮ/ਹਵਾਲਾਤੀ ਕੈਦੀ ਹਨ। ਇਨ੍ਹਾਂ ਕੈਦੀਆਂ ਦੀ ਨਿਗਰਾਨੀ ਲਈ ਲੋੜੀਂਦੇ ਸਟਾਫ਼ ਦੀ ਘਾਟ ਹੈ। 27 ਨਵੰਬਰ 2016 ਦੀ ਨਾਭਾ ਜੇਲ ਤੋੜਨ ਦੀ ਘਟਨਾ ਤੋਂ ਬਾਅਦ ਸਟਾਫ਼ ਦੀ ਘਾਟ ਵਧੇਰੇ ਮਹਿਸੂਸ ਕੀਤੀ ਜਾ ਰਹੀ ਸੀ ਅਤੇ ਕੈਬਨਿਟ ਅਨੁਸਾਰ ਅਜਿਹੀਆਂ ਘਟਨਾਵਾਂ ਨੂੰ  ਰੋਕੇ ਜਾਣ ਲਈ ਸਟਾਫ਼ ਦੀ ਸਮਰੱਥਾ ਨੂੰ ਵਧਾਉਣ ਦੀ ਜ਼ਰੂਰਤ ਹੈ।

Capt Amrinder SinghCapt Amrinder Singh

ਨਾਭਾ ਜੇਲ ਤੋੜਨ ਦੀ ਘਟਨਾ ਦੀ ਜਾਂਚ ਲਈ ਗਠਿਤ  ਉੱਚ ਤਾਕਤੀ ਕਮੇਟੀ ਵੱਲੋਂ ਵੀ ਜੇਲ ਅੰਦਰ ਘਟਨਾ ਦੇ ਕਾਰਨ ਵਜੋਂ ਸਟਾਫ਼ ਦੀ ਘਾਟ ਨੂੰ ਵੀ ਉਘਾੜਿਆ ਗਿਆ ਸੀ।

Capt Amrinder SinghCapt Amrinder Singh

ਇਸੇ ਦੌਰਾਨ ਕੈਬਨਿਟ ਵਲੋਂ ਸਾਲ 2017 ਲਈ ਗ੍ਰਹਿ ਮਾਮਲੇ ਅਤੇ ਨਿਆਂ ਵਿਭਾਗ ਦੀ ਸਾਲਾਨਾ ਪ੍ਰਸ਼ਾਸਕੀ ਰਿਪੋਰਟ ਨੂੰ ਵੀ ਪ੍ਰਵਾਨਗੀ ਦੇ ਦਿਤੀ ਗਈ ਹੈ।

Punjabi News  ਨਾਲ ਜੁੜੀ ਹੋਰ ਅਪਡੇਟ ਲਗਾਤਾਰ ਹਾਸਲ ਕਰਨ ਲਈ ਸਾਨੂੰ  Facebook  ਤੇ ਲਾਈਕ Twitter  ਤੇ follow  ਕਰੋ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

ਮੰਤਰੀ ਹਰਭਜਨ ਸਿੰਘ ETO ਦਾ ਬਾਜਵਾ ਨੂੰ ਮੋੜਵਾਂ ਜਵਾਬ

09 Feb 2026 3:29 PM

ਡੇਢ ਸਾਲ ਮਗਰੋਂ ਦੁਬਈ ਤੋਂ ਪਰਤੇ ਸ਼ਖ਼ਸ ਨੇ ਪਤਨੀ ਅਤੇ ਸਾਲ਼ੀ ਨਾਲ਼ ਆਹ ਕੀ ਕੀਤਾ ?

08 Feb 2026 2:08 PM

Lucky Oberoi ਦੇ ਕਤ.ਲ ਦੀ ਨਵੀਂ CCTV, ਹਮਲਾਵਰਾਂ ਦੀਆਂ ਤਸਵੀਰਾਂ ਆਈਆਂ ਸਾਹਮਣੇ, ਨੌਕਰ 'ਤੇ ਸ਼ੱਕ ਦੀ ਸੂਈ !

07 Feb 2026 2:09 PM

'ਜਿਹੜੀਆਂ ਮੈਂ ਪਿੰਨੀਆਂ ਬਣਾ ਕੇ ਲੈ ਕੇ ਗਈ ਜਰਮਨ, ਜਿਸ ਜਿਸ ਨੇ ਖਾਧੀਆਂ ਲੜ ਰਿਹਾ ਜ਼ਿੰਦਗੀ ਅਤੇ ਮੌਤ ਦੀ ਲੜਾਈ !

06 Feb 2026 3:07 PM

'ਮੁੱਛਾਂ ਨੂੰ ਜਿੰਨੇ ਮਰੋੜੇ ਦੇਣੇ ਨੇ ਦੇ ਲਵੇ, ਮੈਂ ਕਿਹੜਾ ਚੂੜੀਆਂ ਪਾਈਆਂ' | Talbir Gill Interview On Majithia

05 Feb 2026 3:00 PM
Advertisement