ਮੀਂਹ ਨੇ ਧੋ ਸੁੱਟੇ ਬਾਦਲਾਂ ਦੇ ਵਿਕਾਸ ਦੇ ਦਾਅਵੇ-ਹਰਪਾਲ ਸਿੰਘ ਚੀਮਾ
Published : Jul 22, 2020, 6:51 pm IST
Updated : Jul 22, 2020, 9:35 pm IST
SHARE ARTICLE
 FILE PHOTO
FILE PHOTO

ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਸੀਨੀਅਰ ਆਗੂ ਅਤੇ ਵਿਰੋਧੀ ਧਿਰ ਦੇ ਨੇਤਾ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਇੱਕ .......

ਚੰਡੀਗੜ੍ਹ: ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਸੀਨੀਅਰ ਆਗੂ ਅਤੇ ਵਿਰੋਧੀ ਧਿਰ ਦੇ ਨੇਤਾ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਇੱਕ ਮੀਂਹ ਨੇ ਹੀ ਨਾ ਕੇਵਲ ਕੈਪਟਨ ਅਮਰਿੰਦਰ ਸਿੰਘ ਸਗੋਂ ਬਾਦਲਾਂ ਦੀ ਪਿਛਲੀ 10 ਸਾਲਾ ਸਰਕਾਰ ਦੇ ਵਿਕਾਸ ਦੇ ਫੋਕੇ ਦਾਅਵਿਆਂ ਨੂੰ ਧੋ ਸੁੱਟਿਆ ਹੈ।

Harpal Singh CheemaHarpal Singh Cheema

ਪਾਰਟੀ ਹੈੱਡਕੁਆਟਰ ਤੋਂ ਜਾਰੀ ਬਿਆਨ ਰਾਹੀਂ ਹਰਪਾਲ ਸਿੰਘ ਚੀਮਾ ਨੇ ਕਿਹਾ, '' ਅਜੇ ਕੁੱਝ ਦਿਨ ਪਹਿਲਾਂ ਹੀ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਬਰਸਾਤਾਂ ਦੇ ਮੱਦੇਨਜ਼ਰ 50 ਕਰੋੜ ਰੁਪਏ ਖ਼ਰਚੇ ਜਾਣ ਦਾ ਦਾਅਵਾ ਕੀਤਾ ਸੀ।

MoneyMoney

ਕੀ ਕੈਪਟਨ ਅਮਰਿੰਦਰ ਸਿੰਘ ਜਨਤਾ ਦੇ ਇਸ ਪੈਸੇ ਦੀ ਜਾਂਚ ਕਰਾਉਣਗੇ ਕਿ ਕਿਥੇ ਖ਼ਰਚਿਆ ਦਿਖਾਇਆ ਗਿਆ ਹੈ?' ਚੀਮਾ ਨੇ ਕਿਹਾ ਕਿ ਹਰ ਸਾਲ ਮਾਨਸੂਨ ਤੋਂ ਪਹਿਲਾਂ ਕਰੋੜ-ਅਰਬਾਂ ਰੁਪਏ ਪਿੰਡਾਂ-ਸ਼ਹਿਰਾਂ ਦੇ ਨਿਕਾਸੀ ਅਤੇ ਬਰਸਾਤੀ ਨਾਲਿਆਂ ਦੀ ਸਾਫ-ਸਫਾਈ ਅਤੇ ਦਰਿਆਵਾਂ ਦੇ ਬੰਨ੍ਹਾਂ ਦੀ ਮਜ਼ਬੂਤੀ ਲਈ ਖ਼ਰਚ ਹੁੰਦੇ ਹਨ।

Amarinder Singh Amarinder Singh

ਪਰੰਤੂ ਮੁੱਖ ਮੰਤਰੀ ਦਫ਼ਤਰ ਤੋਂ ਲੈ ਕੇ ਹੇਠਾਂ ਤੱਕ ਫੈਲੇ ਅੱਤ ਦੇ ਭ੍ਰਿਸ਼ਟਾਚਾਰ ਕਾਰਨ ਇਹ ਖ਼ਰਚ ਸਿਰਫ਼ ਕਾਗ਼ਜ਼ੀ ਹੁੰਦਾ ਹੈ। ਜਿਸ ਦੀ ਜੁਡੀਸ਼ੀਅਲ ਜਾਂਚ ਹੋਣੀ ਚਾਹੀਦੀ ਹੈ।

Sukhbir Singh BadalSukhbir Singh Badal

ਹਰਪਾਲ ਸਿੰਘ ਚੀਮਾ ਨੇ ਪਿਛਲੀ ਬਾਦਲ ਸਰਕਾਰ ਬਾਰੇ ਤਿੱਖੀ ਟਿੱਪਣੀ ਕਰਦੇ ਹੋਏ ਕਿਹਾ, ''ਬੀਬਾ ਹਰਸਿਮਰਤ ਕੌਰ ਬਾਦਲ ਅਤੇ ਸੁਖਬੀਰ ਸਿੰਘ ਬਾਦਲ ਬਠਿੰਡਾ ਨੂੰ ਪੈਰਿਸ ਅਤੇ ਪੰਜਾਬ ਨੂੰ ਕੈਲੇਫੋਰਨੀਆ ਬਣਾਉਣ ਦੇ ਦਾਅਵੇ ਕਰਦੇ ਰਹੇ ਹਨ।

Sukhbir Badal With Harsimrat Badal Sukhbir Badal With Harsimrat Badal

ਇੱਕ ਮੀਂਹ ਨੇ ਹੀ ਜਿੱਥੇ ਬਠਿੰਡਾ ਸਮੇਤ ਅਬੋਹਰ, ਸ੍ਰੀ ਮੁਕਤਸਰ ਸਾਹਿਬ, ਫ਼ਾਜ਼ਿਲਕਾ, ਮਾਨਸਾ, ਪਟਿਆਲਾ, ਨਾਭਾ ਆਦਿ ਨੂੰ ਵੈਨਿਸ ਬਣਾ ਦਿੱਤਾ ਹੈ।'' ਵੈਨਿਸ਼ ਯੂਰਪ ਦਾ ਉਹ ਸ਼ਹਿਰ ਹੈ ਜਿੱਥੇ ਸੜਕਾਂ-ਗਲੀਆਂ ਦੀ ਥਾਂ ਨਦੀਆਂ ਹਨ ਅਤੇ ਲੋਕ ਆਵਾਜਾਈ ਲਈ ਕਿਸ਼ਤੀਆਂ ਦਾ ਇਸਤੇਮਾਲ ਕਰਦੇ ਹਨ।

ਚੀਮਾ ਨੇ ਕਿਹਾ ਕਿ ਲੋਕਾਂ ਦੇ ਘਰਾਂ ਅਤੇ ਦੁਕਾਨਾਂ 'ਚ ਸੀਵਰੇਜ ਦਾ ਗੰਦਾ ਪਾਣੀ ਭਰ ਗਿਆ ਹੈ। ਗੰਦੇ ਬਰਸਾਤੀ ਪਾਣੀ ਦੇ ਟੂਟੀਆਂ (ਪੀਣ) ਵਾਲੇ ਪਾਣੀ 'ਚ ਰਲੇਵੇਂ ਹੋਣ ਕਾਰਨ ਘਾਤਕ ਬਿਮਾਰੀਆਂ ਦੇ ਖ਼ਤਰੇ ਖੜੇ ਹੋ ਗਏ ਹਨ।

ਪੰਜਾਬ ਦੇ ਵੱਖ-ਵੱਖ ਹਿੱਸਿਆਂ 'ਚ ਹਜ਼ਾਰਾਂ ਏਕੜ ਫ਼ਸਲ ਪਾਣੀ ਦੀ ਮਾਰ ਥੱਲੇ ਆ ਗਈ ਹੈ। ਜਿਸ ਦੇ ਨੁਕਸਾਨ ਦੀ 100 ਫ਼ੀਸਦੀ ਭਰਪਾਈ ਲਈ ਪੰਜਾਬ ਸਰਕਾਰ ਨੂੰ ਤੁਰੰਤ ਗਿਰਦਾਵਰੀ ਅਤੇ ਪਾਣੀ ਦੀ ਨਿਕਾਸੀ ਲਈ ਜੰਗੀ ਪੱਧਰ 'ਤੇ ਕੰਮ ਕਰਨ ਦੀ ਲੋੜ ਹੈ।

ਚੀਮਾ ਨੇ ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ ਨੂੰ ਕਿਹਾ ਕਿ ਉਹ ਪੂਰੇ ਪੰਜਾਬ ਦੇ ਲੋਕਾਂ ਤੋਂ ਨਾ ਸਹੀ ਘੱਟੋ-ਘੱਟ ਬਠਿੰਡਾ ਦੇ ਲੋਕਾਂ ਤੋਂ ਹੀ ਝੂਠੇ ਵਾਅਦੇ ਅਤੇ ਦਾਅਵੇ ਕਰਨ ਬਾਰੇ ਮਾਫ਼ੀ ਮੰਗ ਕੇ ਆਪਣੇ ਉਸ ਹਲਕੇ ਦਾ ਜਾ ਕੇ ਹਾਲ ਦੇਖਣ ਜਿਸ ਨੇ ਲਗਾਤਾਰ ਹਾਰਦੇ ਆ ਰਹੇ ਮਨਪ੍ਰੀਤ ਸਿੰਘ ਬਾਦਲ ਨੂੰ ਤਰਸ ਖਾ ਕੇ ਅਤੇ ਵੱਡੀਆਂ ਉਮੀਦਾਂ ਨਾਲ ਵਿਧਾਨ ਸਭਾ ਭੇਜਿਆ ਸੀ।

Punjabi News  ਨਾਲ ਜੁੜੀ ਹੋਰ ਅਪਡੇਟ ਲਗਾਤਾਰ ਹਾਸਲ ਕਰਨ ਲਈ ਸਾਨੂੰ  Facebook  ਤੇ ਲਾਈਕ Twitter  ਤੇ follow  ਕਰੋ

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

ਕੈਪਟਨ ਜਾਣਾ ਚਾਹੁੰਦੇ ਨੇ ਅਕਾਲੀ ਦਲ ਨਾਲ਼, ਕਿਹਾ ਜੇ ਇਕੱਠੇ ਚੋਣਾਂ ਲੜਾਂਗੇ ਤਾਂ ਹੀ ਜਿੱਤਾਂਗੇ,

03 Dec 2025 1:50 PM

ਨਸ਼ਾ ਛਡਾਊ ਕੇਂਦਰ ਦੀ ਆੜ 'ਚ Kaka ਨੇ ਬਣਾਏ ਲੱਖਾਂ ਰੁਪਏ, ਨੌਜਵਾਨਾਂ ਨੂੰ ਬੰਧਕ ਬਣਾ ਪਸ਼ੂਆਂ ਦਾ ਕੰਮ ਕਰਵਾਉਂਦਾ ਰਿਹਾ

03 Dec 2025 1:48 PM

Amit Arora Interview : ਆਪਣੇ 'ਤੇ ਹੋਏ ਹਮਲਿਆਂ ਨੂੰ ਲੈ ਕੇ ਖੁੱਲ੍ਹ ਕੇ ਬੋਲੇ Arora, ਮੈਨੂੰ ਰੋਜ਼ ਆਉਂਦੀਆਂ ਧਮਕੀ

03 Dec 2025 1:47 PM

ਕੁੜੀਆਂ ਨੂੰ ਛੇੜਨ ਵਾਲੇ ਜ਼ਰੂਰ ਵੇਖ ਲੈਣ ਇਹ ਵੀਡੀਓ ਪੁਲਿਸ ਨੇ ਗੰਜੇ, ਮੂੰਹ ਕਾਲਾ ਕਰ ਕੇ ਸਾਰੇ ਬਜ਼ਾਰ 'ਚ ਘੁਮਾਇਆ

29 Nov 2025 1:13 PM

'ਰਾਜਵੀਰ ਜਵੰਦਾ ਦਾ 'ਮਾਂ' ਗਾਣਾ ਸੁਣ ਕੇ ਇੰਝ ਲੱਗਦਾ ਜਿਵੇਂ ਉਸ ਨੂੰ ਅਣਹੋਣੀ ਦਾ ਪਤਾ ਸੀ'

28 Nov 2025 3:02 PM
Advertisement