
ਪ੍ਰਾਪਤ ਜਾਣਕਾਰੀ ਅਨੁਸਾਰ ਅੱਜ ਸਵੇਰੇ ਗੁਰਮੀਤ ਸਿੰਘ ਨਾਮੀ ਵਿਅਕਤੀ ਦੇ ਘਰ ਦੀ ਛੱਤ ਡਿੱਗ ਪਈ।
ਫ਼ਿਰੋਜ਼ਪੁਰ, 21 ਜੁਲਾਈ, (ਸੁਭਾਸ਼ ਕੱਕੜ): ਪਿੰਡ ਹਜ਼ਾਰਾ ਸਿੰਘ ਵਾਲਾ ਵਿਚ ਬੀਤੀ ਰਾਤ ਪਿਛਲੇ 3 ਦਿਨਾਂ ਤੋਂ ਪੈ ਰਹੀ ਭਾਰੀ ਬਾਰਸ਼ ਕਾਰਨ ਇਕ ਮਕਾਨ ਦੀ ਛੱਤ ਡਿਗ ਜਾਣ ਕਾਰਣ ਮਲਬੇ ਥੱਲੇ ਦੱਬ ਕੇ ਇਕ ਔਰਤ ਦੀ ਮੌਤ ਹੋਣ ਅਤੇ ਉਸ ਦੇੇ ਪਤੀ ਅਤੇ ਦੋ ਬੱਚਿਆਂ ਦੇ ਗੰਭੀਰ ਰੂਪ ਵਿਚ ਜ਼ਖ਼ਮੀ ਹੋ ਜਾਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਅੱਜ ਸਵੇਰੇ ਗੁਰਮੀਤ ਸਿੰਘ ਨਾਮੀ ਵਿਅਕਤੀ ਦੇ ਘਰ ਦੀ ਛੱਤ ਡਿੱਗ ਪਈ।
ਇਸ ਹਾਦਸੇ ਦੌਰਾਨ ਗੁਰਮੇਜ ਸਿੰਘ ਦੀ ਪਤਨੀ ਜਸਵਿੰਦਰ ਕੌਰ ਦੀ ਮੌਕੇ ਉਤੇ ਹੀ ਮੌਤ ਹੋ ਗਈ ਅਤੇ ਦੋ ਮਾਸੂਮ ਬੱਚੇ ਗੰਭੀਰ ਰੂਪ ਵਿਚ ਜ਼ਖ਼ਮੀ ਹੋ ਗਏ। ਜਿਨ੍ਹਾਂ ਨੂੰ ਫ਼ਿਰੋਜ਼ਪੁਰ ਦੇ ਸਿਵਲ ਹਸਪਤਾਲ ਅਤੇ ਖ਼ੁਦ ਗੁਰਮੇਜ ਸਿੰਘ ਨੂੰ ਫ਼ਰੀਦਕੋਟ ਵਿਖੇ ਇਲਾਜ ਲਈ ਭੇਜਿਆ ਗਿਆ। ਮੌਕੇ ਮੌਜੂਦ ਵਿਅਕਤੀਆਂ ਅਨੁਸਾਰ ਸਵੇਰੇ ਚਾਰ ਵਜੇ ਛੱਤ ਡਿੱਗਣ ਨਾਲ ਇਕ ਦਮ ਮਕਾਨ ਅੰਦਰ ਧਮਾਕਾ ਆਇਆ ਜਿਸ ਦੌਰਾਨ ਸਹਾਇਤਾ ਦੇ ਲਈ ਪਿੰਡ ਵਾਸੀ ਇਕੱਠੇ ਹੋ ਗਏ। ਮਲਬਾ ਹਟਾਉਂਦੇ ਹੋਏ ਗੁਰਮੀਤ ਸਿੰਘ ਦੀ ਪਤਨੀ ਜਸਵਿੰਦਰ ਕੌਰ ਦੀ ਮੌਕੇ ਉਤੇ ਹੀ ਮੌਤ ਹੋ ਗਈ ਸੀ।