
ਪੰਜਾਬ ਸਿਵਲ ਸਕੱਤਰੇਤ-1 ਅਤੇ 2 ਚੰਡੀਗੜ੍ਹ ਵਿਚ ਆਉਣ ਵਾਲੇ ਉਨ੍ਹਾਂ ਮੁਲਾਕਾਤੀਆਂ ਨੂੰ ਹੀ ਐਂਟਰੀ ਪਾਸ ਜਾਰੀ ਕੀਤੇ ਜਾਣਗੇ।
ਚੰਡੀਗੜ੍ਹ: ਪੰਜਾਬ ਸਰਕਾਰ (Punjab Government) ਨੇ ਕੋਵਿਡ-19 (Covid-19) ਦੀ ਦੂਜੀ ਲਹਿਰ ਨੂੰ ਸਫ਼ਲਤਾਪੂਰਵਕ ਨਜਿੱਠਣ ਮਗਰੋਂ ਪਾਬੰਦੀਆਂ ਨੂੰ ਘੱਟ ਕਰਦਿਆਂ ਕੋਵਿਡ ਦੀਆਂ ਦੋਵੇਂ ਖੁਰਾਕਾਂ ਲੁਆ ਚੁੱਕੇ ਮੁਲਾਕਾਤੀਆਂ ਨੂੰ ਪੰਜਾਬ ਸਿਵਲ ਸਕੱਤਰੇਤ-1 ਅਤੇ 2 (Punjab Civil Secretariat-1 and 2) ਵਿੱਚ ਪ੍ਰਵੇਸ਼ ਕਰਨ ਦੀ ਆਗਿਆ (Vaccinated Visitors are allowed to enter) ਦੇਣ ਦਾ ਫ਼ੈਸਲਾ ਕੀਤਾ ਹੈ।
ਹੋਰ ਪੜ੍ਹੋ: ਸੰਸਦ ਬਾਹਰ ਪ੍ਰਦਰਸ਼ਨ ਦੌਰਾਨ ਪ੍ਰਤਾਪ ਬਾਜਵਾ ਦੀ ਦਿੱਲੀ ਪੁਲਿਸ ਨਾਲ ਹੋਈ ਤਿੱਖੀ ਬਹਿਸ
Punjab Civil Secretariat
ਹੋਰ ਪੜ੍ਹੋ: Cannes: ਪਾਇਲ ਕਪਾਡੀਆ ਦੀ ਦਸਤਾਵੇਜ਼ੀ ਫ਼ਿਲਮ ਨੂੰ ਮਿਲਿਆ Oeil d’or (ਗੋਲਡਨ ਆਈ) ਪੁਰਸਕਾਰ
ਇਹ ਜਾਣਕਾਰੀ ਦਿੰਦਿਆਂ ਆਮ ਰਾਜ ਪ੍ਰਬੰਧ ਵਿਭਾਗ ਦੇ ਬੁਲਾਰੇ ਨੇ ਦੱਸਿਆ ਕਿ ਪੰਜਾਬ ਸਿਵਲ ਸਕੱਤਰੇਤ-1 ਅਤੇ 2 ਚੰਡੀਗੜ੍ਹ ਵਿੱਚ ਆਉਣ ਵਾਲੇ ਉਨ੍ਹਾਂ ਮੁਲਾਕਾਤੀਆਂ ਨੂੰ ਹੀ ਐਂਟਰੀ ਪਾਸ ਜਾਰੀ ਕੀਤੇ ਜਾਣਗੇ, ਜਿਨ੍ਹਾਂ ਨੇ ਕੋਵਿਡ-19 ਦੀਆਂ ਦੋਵੇਂ ਖ਼ੁਰਾਕਾਂ ਲੁਆ ਲਈਆਂ ਹਨ। ਉਨ੍ਹਾਂ ਦੱਸਿਆ ਕਿ ਇਨ੍ਹਾਂ ਇਮਾਰਤਾਂ ਵਿੱਚ ਦਾਖ਼ਲੇ ਸਮੇਂ ਸਵਾਗਤੀ ਕਾਊਂਟਰਾਂ ਉਤੇ ਕੋਵਿਡ ਦੀ ਦਵਾਈ ਲੱਗਣ ਦਾ ਸਬੂਤ ਪੇਸ਼ ਕਰਨਾ ਲਾਜ਼ਮੀ ਹੋਵੇਗਾ।