ਤੇਲ ਕੀਮਤਾਂ 'ਤੇ ਆਪਣੇ ਹਿੱਸੇ ਦਾ ਟੈਕਸ ਛੱਡੇ ਕਾਂਗਰਸ ਸਰਕਾਰ- ਕੁਲਤਾਰ ਸਿੰਘ ਸੰਧਵਾਂ
Published : Jul 22, 2021, 6:50 pm IST
Updated : Jul 22, 2021, 6:51 pm IST
SHARE ARTICLE
Kultar Singh Sandhwan
Kultar Singh Sandhwan

ਸੂਬਾ ਸਰਕਾਰ ਨੂੰ ਆਪਣੇ ਪੱਧਰ 'ਤੇ ਲੋੜੀਂਦੇ ਕਦਮ ਤੁਰੰਤ ਚੁੱਕਣੇ ਚਾਹੀਦੇ

ਚੰਡੀਗੜ੍ਹ: ਆਮ ਆਦਮੀ ਪਾਰਟੀ (ਆਪ) ਪੰਜਾਬ ਨੇ ਸੱਤਾਧਾਰੀ ਕਾਂਗਰਸ ਕੋਲੋਂ ਮੰਗ ਕੀਤੀ ਹੈ ਕਿ ਕਿਸਾਨਾਂ ਸਮੇਤ ਸਾਰੇ ਵਰਗਾਂ ਨੂੰ ਡੀਜ਼ਲ-ਪੈਟਰੋਲ ਦੀਆਂ ਬੇਕਾਬੂ ਕੀਮਤਾਂ ਤੋਂ ਰਾਹਤ ਦੇਣ ਲਈ ਆਪਣੇ (ਸੂਬੇ) ਦੇ ਹਿੱਸੇ ਦੇ ਟੈਕਸ ਤੋਂ ਛੋਟ ਦਿੱਤੀ ਜਾਵੇ। ਵੀਰਵਾਰ ਨੂੰ ਪਾਰਟੀ ਹੈੱਡਕੁਆਟਰ ਤੋਂ ਜਾਰੀ ਪ੍ਰੈੱਸ ਬਿਆਨ ਰਾਹੀਂ ਪਾਰਟੀ ਦੇ ਕਿਸਾਨ ਵਿੰਗ ਦੇ ਸੂਬਾ ਪ੍ਰਧਾਨ ਅਤੇ ਵਿਧਾਇਕ ਕੁਲਤਾਰ ਸਿੰਘ ਸੰਧਵਾਂ ਨੇ ਕਿਹਾ ਕਿ ਜੇਕਰ ਮੋਦੀ ਸਰਕਾਰ ਦੇਸ਼ ਦੇ ਲੋਕਾਂ ਨੂੰ ਡੀਜ਼ਲ, ਪੈਟਰੋਲ ਅਤੇ ਰਸੋਈ ਗੈਸ ਦੀਆਂ ਲਗਾਤਾਰ ਵੱਧ ਰਹੀਆਂ ਕੀਮਤਾਂ ਨੂੰ ਕਾਬੂ 'ਚ ਰੱਖਣਾ ਜ਼ਰੂਰੀ ਨਹੀਂ ਸਮਝਦੀ ਤਾਂ ਸੂਬਾ ਸਰਕਾਰ ਨੂੰ ਆਪਣੇ ਪੱਧਰ 'ਤੇ ਲੋੜੀਂਦੇ ਕਦਮ ਤੁਰੰਤ ਚੁੱਕਣੇ ਚਾਹੀਦੇ ਹਨ।

Kultar Singh SandhwanKultar Singh Sandhwan

ਕੁਲਤਾਰ ਸਿੰਘ ਸੰਧਵਾਂ ਨੇ ਕਿਹਾ ਕਿ ਅੱਜ ਪੰਜਾਬ 'ਚ ਡੀਜ਼ਲ 90 ਰੁਪਏ ਅਤੇ ਪੈਟਰੋਲ ਪ੍ਰਤੀ ਲੀਟਰ 100 ਤੋਂ ਪਾਰ ਟੱਪ ਗਿਆ ਹੈ ਅਤੇ ਲੰਘੇ ਢਾਈ ਮਹੀਨਿਆਂ 'ਚ ਡੀਜ਼ਲ-ਪੈਟਰੋਲ ਦੀਆਂ ਕੀਮਤਾਂ 'ਚ 35 ਵਾਰ ਹੋਏ ਵਾਧੇ ਕਾਰਨ ਹਰੇਕ ਵਰਗ ਤ੍ਰਾਹ-ਤ੍ਰਾਹ ਕਰ ਰਿਹਾ ਹੈ, ਪਰੰਤੂ ਜਨਤਾ ਦੀ ਇਸ ਹਾਹਾਕਾਰ ਨੂੰ ਨਾ ਤਾਂ ਕੇਂਦਰ ਦੀ ਮੋਦੀ ਸਰਕਾਰ ਅਤੇ ਨਾ ਹੀ ਪੰਜਾਬ ਦੀ ਕੈਪਟਨ ਸਰਕਾਰ ਨੂੰ ਸੁਣਾਈ ਦੇ ਰਹੀ ਹੈ।

CM Capt. Amarinder SinghCM Capt. Amarinder Singh

ਸੰਧਵਾਂ ਨੇ ਸਵਾਲ ਕੀਤਾ ਕਿ ਦੇਸ਼ ਦੇ ਸੰਘੀ ਢਾਂਚੇ ਦਾ ਗਲ਼ਾ ਘੁੱਟ ਕੇ ਰਾਜਾਂ 'ਤੇ ਥੋਪੀ ਗਈ ਜੀਐਸਟੀ ਪ੍ਰਣਾਲੀ ਅਧੀਨ ਪੈਟਰੋਲੀਅਮ ਪਦਾਰਥਾਂ ਨੂੰ ਜੀਐਸਟੀ ਤੋਂ ਬਾਹਰ ਕਿਉਂ ਰੱਖਿਆ ਗਿਆ ਹੈ? ਸੰਧਵਾਂ ਨੇ ਕਿਹਾ ਕਿ ਕੇਂਦਰ ਅਤੇ ਸੂਬਾ ਸਰਕਾਰ ਤੇਲ ਪਦਾਰਥਾਂ ਉੱਤੇ ਕਰੀਬ 60 ਪ੍ਰਤੀਸ਼ਤ ਟੈਕਸ ਵਸੂਲ ਰਹੀਆਂ ਹਨ, ਜਿਸ 'ਚ ਪੰਜਾਬ ਸਰਕਾਰ ਡੀਜ਼ਲ ਉੱਪਰ 19 ਪ੍ਰਤੀਸ਼ਤ ਅਤੇ ਪੈਟਰੋਲ ਉੱਤੇ 31 ਪ੍ਰਤੀਸ਼ਤ ਤੋਂ ਵੱਧ ਵੈਟ ਵਸੂਲ ਰਹੀ ਹੈ

Petrol DieselPetrol Diesel

ਜਿਸ ਕਾਰਨ ਪੰਜਾਬ ਅੰਦਰ ਡੀਜ਼ਲ ਪੈਟਰੋਲ ਦੀਆਂ ਕੀਮਤਾਂ ਚੰਡੀਗੜ੍ਹ, ਹਰਿਆਣਾ, ਹਿਮਾਚਲ ਪ੍ਰਦੇਸ਼ ਅਤੇ ਦਿੱਲੀ ਨਾਲ ਵੱਧ ਹਨ, ਜਦਕਿ ਖੇਤੀ ਪ੍ਰਧਾਨ ਸੂਬਾ ਹੋਣ ਕਰਕੇ ਪੰਜਾਬ 'ਚ ਡੀਜ਼ਲ ਦੀ ਖਪਤ ਸਭ ਤੋਂ ਵੱਧ ਹੈ ਅਤੇ ਕੁੱਲ ਖਪਤ ਦਾ ਇੱਕ ਤਿਹਾਈ ਡੀਜ਼ਲ ਖੇਤੀ ਖੇਤਰ 'ਚ ਵਰਤਿਆ ਜਾਂਦਾ ਹੈ। ਉਨ੍ਹਾਂ ਕਿਹਾ ਕਿ ਮੋਦੀ ਸਰਕਾਰ ਤਾਂ ਕਾਰਪੋਰੇਟ ਖੇਤਰ ਦੀਆਂ ਤੇਲ ਕੰਪਨੀਆਂ ਦੇ ਦਬਾਅ ਹੇਠ ਕੰਮ ਕਰ ਰਹੀ ਹੈ।

ਉਸ ਕੋਲੋਂ ਆਮ ਜਨਤਾ ਦੇ ਹਿੱਤ ਦੀ ਉਮੀਦ ਨਹੀਂ ਕੀਤੀ ਜਾ ਸਕਦੀ, ਮੰਦਭਾਗੀ ਗੱਲ ਇਹ ਹੈ ਕਿ ਪੰਜਾਬ ਦੀ ਕੈਪਟਨ ਅਮਰਿੰਦਰ ਸਿੰਘ ਸਰਕਾਰ ਵੀ ਮੋਦੀ ਸਰਕਾਰ ਦੇ ਨਕਸ਼ੇ ਕਦਮ 'ਤੇ ਚੱਲ ਰਹੀ ਹੈ। ਸੰਧਵਾਂ ਨੇ ਦੱਸਿਆ ਕਿ ਆਮ ਆਦਮੀ ਪਾਰਟੀ ਇਸ ਤੋਂ ਪਹਿਲਾਂ 19 ਜੁਲਾਈ ਨੂੰ ਬੇਕਾਬੂ ਤੇਲ ਕੀਮਤਾਂ ਵਿਰੁੱਧ ਸਾਰੇ ਡਿਪਟੀ ਕਮਿਸ਼ਨਰਾਂ ਰਾਹੀਂ ਕੇਂਦਰ ਸਰਕਾਰ ਨੂੰ ਮੰਗ ਪੱਤਰ ਭੇਜ ਚੁੱਕੀ ਹੈ।   

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਮਾਸਟਰ ਸਲੀਮ ਦੇ ਪਿਤਾ ਪੂਰਨ ਸ਼ਾਹ ਕੋਟੀ ਦਾ ਹੋਇਆ ਦੇਹਾਂਤ

22 Dec 2025 3:16 PM

328 Missing Guru Granth Sahib Saroop : '328 ਸਰੂਪ ਅਤੇ ਗੁਰੂ ਗ੍ਰੰਥ ਸਾਹਿਬ ਕਦੇ ਚੋਰੀ ਨਹੀਂ ਹੋਏ'

21 Dec 2025 3:16 PM

faridkot Rupinder kaur Case : 'ਪਤੀ ਨੂੰ ਮਾਰਨ ਵਾਲੀ Rupinder kaur ਨੂੰ ਜੇਲ੍ਹ 'ਚ ਵੀ ਕੋਈ ਪਛਤਾਵਾ ਨਹੀਂ'

21 Dec 2025 3:16 PM

Rana Balachauria: ਪ੍ਰਬਧੰਕਾਂ ਨੇ ਖੂਨੀ ਖ਼ੌਫ਼ਨਾਕ ਮੰਜ਼ਰ ਦੀ ਦੱਸੀ ਇਕੱਲੀ-ਇਕੱਲੀ ਗੱਲ,Mankirat ਕਿੱਥੋਂ ਮੁੜਿਆ ਵਾਪਸ?

20 Dec 2025 3:21 PM

''ਪੰਜਾਬ ਦੇ ਹਿੱਤਾਂ ਲਈ ਜੇ ਜ਼ਰੂਰੀ ਹੋਇਆ ਤਾਂ ਗਠਜੋੜ ਜ਼ਰੂਰ ਹੋਵੇਗਾ'', ਪੰਜਾਬ ਭਾਜਪਾ ਪ੍ਰਧਾਨ ਸੁਨੀਲ ਜਾਖੜ ਦਾ ਬਿਆਨ

20 Dec 2025 3:21 PM
Advertisement