ਰਾਜਾਂ ਦੇ ਅਧਿਕਾਰਾਂ 'ਤੇ ਸਿੱਧਾ ਡਾਕਾ ਹੈ ਨਵਾਂ ਬਿਜਲੀ ਸੋਧ ਬਿਲ: ਭਗਵੰਤ ਮਾਨ
Published : Jul 22, 2021, 7:08 pm IST
Updated : Jul 22, 2021, 7:08 pm IST
SHARE ARTICLE
 Aam Aadmi Party
Aam Aadmi Party

ਸਾਜ਼ਿਸ਼ ਤਹਿਤ ਖੇਤੀ ਖੇਤਰ ਨੂੰ ਕੀਤਾ ਜਾ ਰਿਹਾ ਬੇਹੱਦ ਮਹਿੰਗਾ

ਚੰਡੀਗੜ੍ਹ: ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਪ੍ਰਧਾਨ ਅਤੇ ਸੰਸਦ ਮੈਂਬਰ ਭਗਵੰਤ ਮਾਨ ਨੇ ਮੋਦੀ ਸਰਕਾਰ ਵੱਲੋਂ ਸੰਸਦ 'ਚ ਪੇਸ਼ ਕੀਤਾ ਜਾ ਰਿਹਾ ਬਿਜਲੀ ਸੋਧ ਬਿਲ 2021 ਕਿਸਾਨਾਂ ਅਤੇ ਗਰੀਬਾਂ ਉੱਤੇ ਇੱਕ ਹੋਰ ਵਿੱਤੀ ਹਮਲਾ ਅਤੇ ਰਾਜਾਂ ਦੇ ਅਧਿਕਾਰਾਂ 'ਤੇ ਸਿੱਧਾ ਡਾਕਾ ਹੈ। ਵੀਰਵਾਰ ਨੂੰ ਇੱਥੇ ਪਾਰਟੀ ਮੁੱਖ ਦਫ਼ਤਰ ਵਿਖੇ ਭਗਵੰਤ ਮਾਨ ਅਤੇ ਪੰਜਾਬ ਮਾਮਲਿਆਂ ਦੇ ਇੰਚਾਰਜ ਤੇ ਦਿੱਲੀ ਤੋਂ ਵਿਧਾਇਕ ਜਰਨੈਲ ਸਿੰਘ ਨੇ ਪ੍ਰਸਤਾਵਿਤ ਬਿਜਲੀ ਸੋਧ ਕਾਨੂੰਨ ਨੂੰ ਲੈ ਕੇ ਕੇਂਦਰ ਦੀ ਮੋਦੀ ਸਰਕਾਰ 'ਤੇ ਤਿੱਖੇ ਹਮਲੇ ਕੀਤੇ।

Bhagwant MannBhagwant Mann

ਭਗਵੰਤ ਮਾਨ ਅਤੇ ਜਰਨੈਲ ਸਿੰਘ ਨੇ ਕਿਹਾ ਕਿ ਇੱਕ ਪਾਸੇ ਦੇਸ਼ ਦਾ ਅੰਨਦਾਤਾ ਕੇਂਦਰ ਦੇ ਖੇਤੀ ਵਿਰੋਧੀ ਕਾਲੇ ਕਾਨੂੰਨਾਂ ਨੂੰ ਵਾਪਸ ਕਰਨ ਦੀ ਮੰਗ ਕਰਦਾ ਹੋਇਆ ਪਿਛਲੇ 8 ਮਹੀਨਿਆਂ ਤੋਂ ਦਿੱਲੀ ਦੀਆਂ ਹੱਦਾਂ 'ਤੇ ਬੈਠਾ ਅੰਦੋਲਨ ਕਰ ਰਿਹਾ ਹੈ, ਦੂਜੇ ਪਾਸੇ ਬੇਰਹਿਮੀ ਅਤੇ ਬੇਸ਼ਰਮੀ ਦੀਆਂ ਸਾਰੀਆਂ ਹੱਦਾਂ ਟੱਪਦੀ ਹੋਈ ਮੋਦੀ ਸਰਕਾਰ ਕਿਸਾਨਾਂ ਸਮੇਤ ਬਿਜਲੀ ਸਬਸਿਡੀ ਦਾ ਲਾਭ ਲੈਣ ਵਾਲੇ ਸਾਰੇ ਵਰਗਾਂ ਉੱਤੇ ਇੱਕ ਹੋਰ ਵਿੱਤੀ ਹਮਲਾ ਕਰਨ ਜਾ ਰਹੀ ਹੈ।

Farmers Protest Farmers Protest

'ਆਪ' ਆਗੂਆਂ ਨੇ ਕਿਹਾ ਕਿ ਬਿਜਲੀ ਸੋਧ ਬਿਲ 2021 ਜੇਕਰ ਲਾਗੂ ਹੋ ਗਿਆ ਤਾਂ ਖੇਤੀ ਖੇਤਰ ਅਤੇ ਗਰੀਬਾਂ ਸਮੇਤ ਹੋਰਨਾਂ ਨੂੰ ਬਿਜਲੀ 'ਤੇ ਮਿਲਣ ਵਾਲੀਆਂ ਸਾਰੀਆਂ ਸਬਸਿਡੀਆਂ ਬੰਦ ਹੋ ਜਾਣਗੀਆਂ। ਭਗਵੰਤ ਮਾਨ ਨੇ ਕਿਹਾ ਕਿ ਖੇਤੀ ਕਾਨੂੰਨਾਂ ਨੂੰ ਲੈ ਕੇ ਕਿਸਾਨਾਂ ਨਾਲ ਹੋਈਆਂ 11 ਦੌਰ ਦੀਆਂ ਬੈਠਕਾਂ ਦੌਰਾਨ ਕੇਂਦਰੀ ਮੰਤਰੀ ਪਿਯੂਸ ਗੋਇਲ ਅਤੇ ਨਰਿੰਦਰ ਸਿੰਘ ਤੋਮਰ ਨੇ ਭਰੋਸਾ ਦਿੱਤਾ ਸੀ ਬਿਜਲੀ ਸੋਧ ਬਿਲ ਸੰਸਦ 'ਚ ਪੇਸ਼ ਨਹੀਂ ਕੀਤਾ ਜਾਵੇਗਾ।

Narendra Singh TomarNarendra Singh Tomar

ਬਾਅਦ ਵਿੱਚ ਜਦੋਂ ਸਰਬ ਪਾਰਟੀ ਬੈਠਕ ਦੌਰਾਨ ਉਨ੍ਹਾਂ (ਮਾਨ) ਨੇ ਇਸ ਬਾਰੇ ਸਵਾਲ ਕੀਤਾ ਤਾਂ ਜਵਾਬ ਮਿਲਿਆ ਕਿ ਉਹ ਤਾਂ ਕਿਸਾਨਾਂ ਨਾਲ ਗੱਲਬਾਤ ਸਿਰੇ ਚੜ੍ਹਨ ਦੀ ਸ਼ਰਤ 'ਤੇ ਸੀ ਕਿ ਬਿਜਲੀ ਸੋਧ ਬਿਲ ਪੇਸ਼ ਨਹੀਂ ਕੀਤਾ ਜਾਵੇਗਾ। ਭਗਵੰਤ ਮਾਨ ਨੇ ਕਿਹਾ ਕਿ ਬਿਜਲੀ ਸੋਧ ਬਿਲ ਪਾਸ ਹੋਣ ਪਿੱਛੋਂ ਬਿਜਲੀ ਰਾਜਾਂ ਦੇ ਅਧਿਕਾਰ ਦਾ ਵਿਸ਼ਾ ਨਹੀਂ ਰਹੇਗੀ। ਉਨ੍ਹਾਂ ਕਿਹਾ ਕਿ ਸਿੱਖਿਆ, ਸਿਹਤ, ਖੇਤੀ ਅਤੇ ਟੈਕਸ (ਜੀ.ਐਸ.ਟੀ) ਪਿੱਛੋਂ ਹੁਣ ਬਿਜਲੀ ਦੇ ਅਧਿਕਾਰ 'ਤੇ ਵੀ ਡਾਕਾ ਮਾਰਿਆ ਜਾ ਰਿਹਾ ਹੈ, ਜੋ ਸੰਘੀ ਢਾਂਚੇ ਦੀ ਸ਼ਰੇਆਮ ਉਲੰਘਣਾ ਹੈ।

Bhagwant MannBhagwant Mann

ਭਗਵੰਤ ਮਾਨ ਨੇ ਕਿਹਾ ਕਿ ਕੇਂਦਰੀ ਅਨਾਜ ਭੰਡਾਰ 'ਚ 40 ਫ਼ੀਸਦੀ ਹਿੱਸਾ ਪਾਉਣ ਵਾਲੇ ਪੰਜਾਬ ਦੇ ਕਿਸਾਨਾਂ ਨੂੰ ਖੇਤੀ ਖੇਤਰ ਦੇ ਟਿਊਬਵੈੱਲਾਂ ਲਈ ਮੁਫ਼ਤ ਬਿਜਲੀ ਮਿਲਦੀ ਹੈ ਅਤੇ ਪੰਜਾਬ ਸਰਕਾਰ ਇਹ ਸਬਸਿਡੀ ਚੁੱਕਦੀ ਹੈ, ਪਰੰਤੂ ਨਵੇਂ ਬਿਜਲੀ ਸੋਧ ਬਿਲ ਵੀ ਦੀਆਂ ਸ਼ਰਤਾਂ ਤਹਿਤ ਬਿਜਲੀ ਖੇਤਰ ਦੀਆਂ ਸਾਰੀਆਂ ਸਬਸਿਡੀਆਂ ਬੰਦ ਹੋ ਜਾਣਗੀਆਂ।

ਭਗਵੰਤ ਮਾਨ ਨੇ ਕਿਹਾ ਕਿ ਇਹ ਡੂੰਘੀ ਸਾਜ਼ਿਸ਼ ਤਹਿਤ ਖੇਤੀ ਖੇਤਰ ਨੂੰ ਇਸ ਕਦਰ ਮਹਿੰਗਾ ਬਣਾਇਆ ਜਾ ਰਿਹਾ ਹੈ, ਤਾਂ ਕਿ ਕਿਸਾਨ ਮਜਬੂਰ ਹੋ ਕੇ ਕਾਰਪੋਰੇਟ ਘਰਾਣਿਆਂ ਅੱਗੇ ਆਤਮ ਸਮਰਪਣ ਕਰ ਦੇਵੇ। ਉਨ੍ਹਾਂ ਕਿਹਾ ਕਿ ਮੋਦੀ ਸਰਕਾਰ ਕਿਸਾਨਾਂ ਨੂੰ ਬਦਲੇ ਦੀ ਭਾਵਨਾ ਨਾਲ ਪ੍ਰੇਸ਼ਾਨ ਕਰ ਰਹੀ ਹੈ। ਇਸੇ ਸਿਲਸਿਲੇ ਤਹਿਤ ਹਵਾ ਪ੍ਰਦੂਸ਼ਣ ਬਿਲ ਲਿਆਂਦਾ ਜਾ ਰਿਹਾ ਹੈ। ਮਾਨ ਨੇ ਕਿਹਾ ਕਿ ਉਹ ਕਾਲੇ ਖੇਤੀ ਕਾਨੂੰਨਾਂ ਦੇ ਨਾਲ ਨਾਲ ਬਿਜਲੀ ਸੋਧ ਬਿਲ ਅਤੇ ਹਵਾ ਪ੍ਰਦੂਸ਼ਣ ਬਿਲ ਦਾ ਸੰਸਦ ਤੋਂ ਸੜਕ ਤੱਕ ਬੁਲੰਦ ਆਵਾਜ਼ ਨਾਲ ਵਿਰੋਧ ਜਾਰੀ ਰੱਖਣਗੇ

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਕੀ ਵਾਪਿਸ India ਆਵੇਗਾ Goldy Brar ! Court ਨੇ ਸੁਣਾਇਆ ਸਖ਼ਤ ਫੈਸਲਾ

08 Jan 2026 4:44 PM

ਜਨਮਦਿਨ ਵਾਲੇ ਦਿਨ ਹੀ ਕੀਤਾ ਕਤਲ ਚਸ਼ਮਦੀਦ ਨੇ ਦੱਸਿਆ ਪੂਰਾ ਮਾਮਲਾ

08 Jan 2026 4:43 PM

ਬੰਦੀ ਸਿੰਘਾ ਤੇ ਭਾਜਪਾਈਆਂ ਦੇ ਦਿੱਤੇ ਬਿਆਨਾ ਦਾ ਭਰੋਸਾ ਨਾ ਕਰੋ-UAD Gurdeep Brar|Ram Rahim|BJP On bandi singh

07 Jan 2026 3:21 PM

ਕ/*ਤ*ਲ ਕੀਤੇ ਸਰਪੰਚ ਦੀ ਆਹ ਗਰੁੱਪ ਨੇ ਲਈ ਜ਼ਿੰਮੇਵਾਰੀ, ਦੱਸ'ਤੀ ਅੰਦਰਲੀ ਗੱਲ

05 Jan 2026 3:06 PM

ਪਾਕਿਸਤਾਨ 'ਚ ਪਤੀ ਸਮੇਤ ਸਰਬਜੀਤ ਕੌਰ ਗ੍ਰਿਫ਼ਤਾਰ, ਪਤੀ ਨਾਸਿਰ ਹੁਸੈਨ ਨੂੰ ਨਨਕਾਣਾ ਸਾਹਿਬ ਤੋਂ ਕੀਤਾ ਕਾਬੂ

05 Jan 2026 3:06 PM
Advertisement