'ਅਨੀਮੀਆਮੁਕਤਪੰਜਾਬ'ਮੁਹਿੰਮ ਤਹਿਤਹੁਣਤਕ 2.8 ਲੱਖ ਔਰਤਾਂ ਅਤੇਲੜਕੀਆਂ ਨੂੰ  ਕੀਤਾ ਜਾਗਰੂਕ ਅਰੁਨਾਚੌਧਰੀ
Published : Jul 22, 2021, 7:11 am IST
Updated : Jul 22, 2021, 7:11 am IST
SHARE ARTICLE
image
image

'ਅਨੀਮੀਆ ਮੁਕਤ ਪੰਜਾਬ' ਮੁਹਿੰਮ ਤਹਿਤ ਹੁਣ ਤਕ 2.8 ਲੱਖ ਔਰਤਾਂ ਅਤੇ ਲੜਕੀਆਂ ਨੂੰ  ਕੀਤਾ ਜਾਗਰੂਕ : ਅਰੁਨਾ ਚੌਧਰੀ

ਚੰਡੀਗੜ੍ਹ, 21 ਜੁਲਾਈ (ਭੁੱਲਰ) : ਪੰਜਾਬ ਦੇ ਸਮਾਜਕ ਸੁਰੱਖਿਆ, ਇਸਤਰੀ ਅਤੇ ਬਾਲ ਵਿਕਾਸ ਮੰਤਰੀ ਸ੍ਰੀਮਤੀ ਅਰੁਨਾ ਚੌਧਰੀ ਨੇ ਅੱਜ ਦਸਿਆ ਕਿ ਅਨੀਮੀਆ ਜਿਹੀ ਗੰਭੀਰ ਸਮਸਿਆ ਨਾਲ ਨਜਿੱਠਣ ਲਈ ਵਿਭਾਗ ਵਲੋਂ 'ਅਨੀਮੀਆ ਮੁਕਤ ਪੰਜਾਬ' ਮੁਹਿੰਮ ਦੀ ਸ਼ੁਰੂਆਤ ਤੋਂ ਹੁਣ ਤਕ ਸੂਬੇ ਦੀਆਂ ਲਗਭਗ 2.6 ਲੱਖ ਔਰਤਾਂ ਅਤੇ 20,000 ਲੜਕੀਆਂ ਨੂੰ  ਜਾਗਰੂਕ ਕੀਤਾ ਗਿਆ ਹੈ | ਇਸ ਤੋਂ ਇਲਾਵਾ ਤਿੰਨ ਲੱਖ ਤੋਂ ਵੱਧ ਬੱਚਿਆਂ ਅਤੇ ਗਰਭਵਤੀ ਔਰਤਾਂ ਨੂੰ  ਲਗਾਤਾਰ ਪੌਸ਼ਟਿਕ ਖੁਰਾਕ ਮੁਹੱਈਆ ਕਰਵਾਈ ਜਾ ਰਹੀ ਹੈ |
ਇਥੇ ਜਾਰੀ ਬਿਆਨ ਵਿਚ ਸ੍ਰੀਮਤੀ ਚੌਧਰੀ ਨੇ ਦਸਿਆ ਕਿ ਸੂਬਾ ਸਰਕਾਰ ਨੇ 7 ਜੁਲਾਈ ਨੂੰ  'ਅਨੀਮੀਆ ਮੁਕਤ ਪੰਜਾਬ' ਮੁਹਿੰਮ ਦੀ ਸ਼ੁਰੂਆਤ ਕੀਤੀ ਸੀ ਅਤੇ ਉਦੋਂ ਤੋਂ ਸਮਾਜਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਵਿਭਾਗ ਵਲੋਂ ਕੋਵਿਡ ਸਬੰਧੀ ਸਾਵਧਾਨੀਆਂ ਦੀ ਸਖ਼ਤੀ ਨਾਲ ਪਾਲਣਾ ਕਰਦਿਆਂ ਆਂਗਨਵਾੜੀ ਵਰਕਰਾਂ ਅਤੇ ਹੈਲਪਰਾਂ ਰਾਹੀਂ ਪਿੰਡਾਂ ਅਤੇ ਆਂਗਨਵਾੜੀ ਕੇਂਦਰਾਂ ਵਿੱਚ ਅਨੀਮੀਆ ਵਿਰੁਧ ਜਾਗਰੂਕਤਾ ਗਤੀਵਿਧੀਆਂ ਚਲਾਈਆਂ ਜਾ ਰਹੀਆਂ ਹਨ | 
ਸ੍ਰੀਮਤੀ ਚੌਧਰੀ ਨੇ ਕਿਹਾ ਕਿ ਅਨੀਮੀਆ ਲੋਕਾਂ ਦੀ ਸਿਹਤ ਲਈ ਇਕ ਚਿੰਤਾ ਦਾ ਮੁੱਦਾ ਹੈ | ਸੂਬੇ ਵਿਚ ਇਸ ਚੁਣੌਤੀ ਨੂੰ  ਠੱਲ੍ਹ ਪਾਉਣ ਲਈ ਕਈ ਪਹਿਲਕਦਮੀਆਂ ਅਰੰਭੀਆਂ ਗਈਆਂ ਹਨ | ਹਰ ਬੁੱਧਵਾਰ ਨੂੰ  ਅਨੀਮੀਆ 'ਤੇ ਕੇਂਦਰਿਤ ਕਮਿਊਨਿਟੀ ਆਧਾਰਤ ਜਾਗਰੂਕਤਾ ਪ੍ਰੋਗਰਾਮ ਕਰਵਾਇਆ ਜਾ ਰਿਹਾ ਹੈ | ਇਸ ਤੋਂ ਇਲਾਵਾ ਅਨੀਮੀਆ ਬਾਰੇ ਜਾਗਰੂਕ ਕਰਨ ਲਈ ਸੋੋਸ਼ਲ ਮੀਡੀਆ ਪਲੇਟਫਾਰਮਾਂ ਦੀ ਵਰਤੋਂ ਵੀ ਕੀਤੀ ਜਾ ਰਹੀ ਹੈ |
ਮੰਤਰੀ ਨੇ ਦਸਿਆ ਕਿ ਸਪਲੀਮੈਂਟਰੀ ਨਿਊਟ੍ਰੀਸ਼ਨਲ ਪ੍ਰੋਗਰਾਮ (ਐਸ.ਐਨ.ਪੀ.) ਤਹਿਤ ਪਿਛਲੇ ਮਹੀਨੇ ਨਵੀਆਂ ਪੌਸ਼ਟਿਕ ਖੁਰਾਕਾਂ ਵੰਡਣ ਦੀ ਸ਼ੁਰੂਆਤ ਕੀਤੀ ਗਈ ਜਿਸ ਵਿਚ ਮੂੰਗੀ ਦੀ ਦਾਲ, ਬੇਸਣ, ਸੋਇਆ ਆਟਾ ਅਤੇ ਸੋਇਆ ਬੜੀਆਂ ਸ਼ਾਮਲ ਹਨ ਅਤੇ ਇਹ ਪੌਸ਼ਟਿਕ ਖੁਰਾਕ ਮਾਰਕਫ਼ੈੱਡ ਵਲੋਂ ਤਿਆਰ ਕੀਤੀ ਗਈ ਹੈ | ਉਨ੍ਹਾਂ ਅੱਗੇ ਦਸਿਆ ਕਿ ਵਿਭਾਗ ਵਲੋਂ ਆਂਗਨਵਾੜੀ ਕੇਂਦਰਾਂ ਰਾਹੀਂ 0-6 ਸਾਲ ਦੇ 8,08,01 ਬੱਚਿਆਂ ਅਤੇ 2,40,093 ਗਰਭਵਤੀ ਤੇ ਦੁੱਧ ਪਿਲਾਉਣ ਵਾਲੀਆਂ ਮਾਵਾਂ ਨੂੰ  ਸਪਲੀਮੈਂਟਰੀ ਨਿਊਟ੍ਰੀਸ਼ਨਲ ਪ੍ਰੋਗਰਾਮ (ਐਸ.ਐਨ.ਪੀ.) ਤਹਿਤ ਪੌਸ਼ਟਿਕ ਖੁਰਾਕ ਮੁਹੱਈਆ ਕਰਵਾਈ ਜਾ ਰਹੀ ਹੈ ਤਾਂ ਜੋ ਉਨ੍ਹਾਂ ਦੀ ਖੁਰਾਕ ਦੀ ਪੌਸ਼ਿਟਕ ਗੁਣਵੱਤਾ ਵਧਾਈ ਜਾ ਸਕੇ | ਸ੍ਰੀਮਤੀ ਚੌਧਰੀ ਨੇ ਵਿਸ਼ੇਸ਼ ਤੌਰ 'ਤੇ ਦਸਿਆ ਕਿ ਇਕ ਹੋਰ ਪੁਲਾਂਘ ਪੁਟਦਿਆਂ ਵਿਭਾਗ ਨੇ ਅਨੀਮੀਆ ਵਿਰੁਧ ਵਿਆਪਕ ਮੁਹਿੰਮ ਸੁਰੂ ਕਰਨ ਦਾ ਫ਼ੈਸਲਾ ਕੀਤਾ ਹੈ ਅਤੇ ਜ਼ਮੀਨੀ ਪੱਧਰ 'ਤੇ ਅਨੀਮੀਆ ਕਾਰਨ ਵਿਹਾਰਕ ਤਬਦੀਲੀ ਰੁਝਾਨ ਨੂੰ  ਅਗਾਊਾ ਘੋਖਣ ਲਈ ਰਣਨੀਤੀ ਤਿਆਰ ਕੀਤੀ ਜਾ ਸਕੇ, ਜੋ ਖੁਰਾਕੀ ਵਿਭਿੰਨਤਾ ਦੇ ਕਾਰਨਾਂ, ਲੱਛਣਾਂ ਤੇ ਮਹੱਤਵ ਅਤੇ ਆਇਰਨ ਭਰਪੂਰ ਖੁਰਾਕ ਅਤੇ ਪੌਸ਼ਟਿਕ ਤੱਤਾਂ ਜਿਵੇਂ ਆਇਰਨ ਫੌਲਿਕ ਐਸਿਡ (ਆਈ.ਐਫ.ਏ.) ਦੀ ਵਰਤੋਂ 'ਤੇ ਜ਼ੋਰ ਦੇਵੇਗੀ |
ਕੈਪਸ਼ਨ : ਪੰਜਾਬ ਦੇ ਸਮਾਜਕ ਸੁਰੱਖਿਆ, ਇਸਤਰੀ ਅਤੇ ਬਾਲ ਵਿਕਾਸ ਮੰਤਰੀ ਅਰੁਨਾ ਚੌਧਰੀ ਨੇ ਜਲਿ੍ਹਾ ਐਸ.ਏ.ਐਸ. ਨਗਰ ਤੋਂ ਪਿਛਲੇ ਮਹੀਨੇ ਨਵੀਂ ਪੌਸਟਿਕ ਖੁਰਾਕ ਦੀ ਸੁਰੂਆਤ ਕੀਤੀ, ਜੋ ਤਿੰਨ ਲੱਖ ਤੋਂ ਵੱਧ ਬੱਚਿਆਂ ਅਤੇ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ ਮਾਂਵਾਂ ਨੂੰ  ਮੁਹੱਈਆ ਕਰਵਾਈ ਜਾ ਰਹੀ ਹੈ |
 

SHARE ARTICLE

ਏਜੰਸੀ

Advertisement

'ਮੈਂ ਕੀ ਬੋਲਣਾ ਕੀ ਨਹੀਂ, ਇਹ ਮੈਂ ਤੈਅ ਕਰਾਗਾਂ...' ਸੰਸਦ 'ਚ ਰਾਹੁਲ ਗਾਂਧੀ ਤੇ ਅਮਿਤ ਸ਼ਾਹ ਵਿਚਾਲੇ ਤਿੱਖੀ ਬਹਿਸ

11 Dec 2025 2:35 PM

ਸੰਸਦ 'ਚ ਗੈਂਗਸਟਰਾਂ 'ਤੇ ਖੁੱਲ੍ਹ ਕੇ ਬੋਲੇ MP ਰਾਜਾ ਵੜਿੰਗ

11 Dec 2025 2:21 PM

ਕੈਪਟਨ ਜਾਣਾ ਚਾਹੁੰਦੇ ਨੇ ਅਕਾਲੀ ਦਲ ਨਾਲ਼, ਕਿਹਾ ਜੇ ਇਕੱਠੇ ਚੋਣਾਂ ਲੜਾਂਗੇ ਤਾਂ ਹੀ ਜਿੱਤਾਂਗੇ,

03 Dec 2025 1:50 PM

ਨਸ਼ਾ ਛਡਾਊ ਕੇਂਦਰ ਦੀ ਆੜ 'ਚ Kaka ਨੇ ਬਣਾਏ ਲੱਖਾਂ ਰੁਪਏ, ਨੌਜਵਾਨਾਂ ਨੂੰ ਬੰਧਕ ਬਣਾ ਪਸ਼ੂਆਂ ਦਾ ਕੰਮ ਕਰਵਾਉਂਦਾ ਰਿਹਾ

03 Dec 2025 1:48 PM

Amit Arora Interview : ਆਪਣੇ 'ਤੇ ਹੋਏ ਹਮਲਿਆਂ ਨੂੰ ਲੈ ਕੇ ਖੁੱਲ੍ਹ ਕੇ ਬੋਲੇ Arora, ਮੈਨੂੰ ਰੋਜ਼ ਆਉਂਦੀਆਂ ਧਮਕੀ

03 Dec 2025 1:47 PM
Advertisement