ਬਿਕਰਮ ਮਜੀਠੀਆ ਦੀ ਜ਼ਮਾਨਤ ਅਰਜ਼ੀ 'ਤੇ 29 ਜੁਲਾਈ ਨੂੰ ਹੋਵੇਗੀ ਸੁਣਵਾਈ
Published : Jul 22, 2022, 1:52 pm IST
Updated : Jul 22, 2022, 1:52 pm IST
SHARE ARTICLE
Bikram Singh Majithia
Bikram Singh Majithia

ਸਰਕਾਰੀ ਵਕੀਲ ਨੇ ਕਿਹਾ ਕਿ ਜਲਦ ਹੀ ਸੀਨੀਅਰ ਵਕੀਲ ਇਸ ਮਾਮਲੇ 'ਚ ਪੇਸ਼ ਹੋਣਗੇ। ਇਸ ਦੇ ਨਾਲ ਹੀ ਮਜੀਠੀਆ ਦੇ ਵਕੀਲ ਨੇ ਕੁਝ ਦਸਤਾਵੇਜ਼ ਪੂਰੇ ਕਰਨ ਦੀ ਗੱਲ ਵੀ ਕਹੀ।

 

ਚੰਡੀਗੜ੍ਹ: ਸੀਨੀਅਰ ਅਕਾਲੀ ਆਗੂ ਅਤੇ ਸਾਬਕਾ ਮੰਤਰੀ ਬਿਕਰਮ ਮਜੀਠੀਆ ਨੂੰ ਅੱਜ ਵੀ ਜ਼ਮਾਨਤ ਨਹੀਂ ਮਿਲੀ। ਪੰਜਾਬ ਅਤੇ ਹਰਿਆਣਾ ਹਾਈ ਕੋਰਟ ਵਿਚ ਉਸ ਦੀ ਸੁਣਵਾਈ ਮੁਲਤਵੀ ਕਰ ਦਿੱਤੀ ਗਈ ਸੀ। ਸ਼ੁੱਕਰਵਾਰ ਨੂੰ ਜਿਵੇਂ ਹੀ ਸੁਣਵਾਈ ਸ਼ੁਰੂ ਹੋਈ ਤਾਂ ਸਰਕਾਰੀ ਵਕੀਲ ਨੇ ਕਿਹਾ ਕਿ ਜਲਦ ਹੀ ਸੀਨੀਅਰ ਵਕੀਲ ਇਸ ਮਾਮਲੇ 'ਚ ਪੇਸ਼ ਹੋਣਗੇ। ਇਸ ਦੇ ਨਾਲ ਹੀ ਮਜੀਠੀਆ ਦੇ ਵਕੀਲ ਨੇ ਕੁਝ ਦਸਤਾਵੇਜ਼ ਪੂਰੇ ਕਰਨ ਦੀ ਗੱਲ ਵੀ ਕਹੀ। ਜਿਸ ਤੋਂ ਬਾਅਦ ਹਾਈਕੋਰਟ ਨੇ ਸੁਣਵਾਈ 29 ਜੁਲਾਈ ਤੱਕ ਮੁਲਤਵੀ ਕਰ ਦਿੱਤੀ।

Bikram Singh Majithia  Bikram Singh Majithia

ਮਜੀਠੀਆ ਇਸ ਸਮੇਂ ਪਟਿਆਲਾ ਜੇਲ੍ਹ ਵਿਚ ਬੰਦ ਹਨ। ਹੁਣ ਤੱਕ ਹਾਈ ਕੋਰਟ ਦੇ ਦੋ ਜੱਜ ਨਿੱਜੀ ਕਾਰਨਾਂ ਕਰਕੇ ਉਸ ਦੀ ਸੁਣਵਾਈ ਤੋਂ ਦੂਰ ਰਹੇ ਹਨ। ਚੀਫ਼ ਜਸਟਿਸ ਨੇ ਹੁਣ ਇਸ ਮਾਮਲੇ ਨੂੰ ਨਵੀਂ ਬੈਂਚ ਕੋਲ ਭੇਜ ਦਿੱਤਾ ਹੈ। ਪਿਛਲੀ ਕਾਂਗਰਸ ਸਰਕਾਰ ਵੱਲੋਂ ਮਜੀਠੀਆ ਖਿਲਾਫ ਅੰਤਰਰਾਸ਼ਟਰੀ ਨਸ਼ਾ ਤਸਕਰਾਂ ਨਾਲ ਸਬੰਧ ਹੋਣ ਦਾ ਮਾਮਲਾ ਦਰਜ ਕੀਤਾ ਗਿਆ ਸੀ, ਜਿਸ ਤੋਂ ਬਾਅਦ ਉਹਨਾਂ ਨੂੰ ਚੋਣ ਲੜਨ ਤੱਕ ਹੀ ਸੁਪਰੀਮ ਕੋਰਟ ਤੋਂ ਰਾਹਤ ਮਿਲੀ ਸੀ।

PUNJAB HARYANA HIGH COURT Punjab and Haryana High Court

ਬਿਕਰਮ ਮਜੀਠੀਆ ਨੇ ਇਸ ਸਾਲ 24 ਫਰਵਰੀ ਨੂੰ ਆਤਮ ਸਮਰਪਣ ਕੀਤਾ ਸੀ। ਕੁਝ ਮਹੀਨੇ ਪਹਿਲਾਂ ਉਹ ਨਸ਼ਿਆਂ ਦੇ ਕੇਸ ਨੂੰ ਖਾਰਜ ਕਰਵਾਉਣ ਲਈ ਸੁਪਰੀਮ ਕੋਰਟ ਗਏ ਸਨ। ਸੁਪਰੀਮ ਕੋਰਟ ਨੇ ਉਹਨਾਂ ਨੂੰ ਹਾਈ ਕੋਰਟ ਜਾਣ ਲਈ ਕਿਹਾ। ਹਾਈ ਕੋਰਟ ਦੇ ਚੀਫ਼ ਜਸਟਿਸ ਨੇ ਇਸ ਤੋਂ ਪਹਿਲਾਂ ਜਸਟਿਸ ਏਜੀ ਮਸੀਹ ਅਤੇ ਜਸਟਿਸ ਸੰਦੀਪ ਮੌਦਗਿਲ ਦੀ ਬੈਂਚ ਦਾ ਗਠਨ ਕੀਤਾ ਸੀ। ਇਹਨਾਂ ਵਿਚੋਂ ਜਸਟਿਸ ਮਸੀਹ ਨੇ ਸੁਣਵਾਈ ਕਰਨ ਤੋਂ ਇਨਕਾਰ ਕਰ ਦਿੱਤਾ।

Bikram Singh MajithiaBikram Singh Majithia

ਇਸ ਤੋਂ ਬਾਅਦ ਇਹ ਕੇਸ ਜਸਟਿਸ ਰਾਓ ਅਤੇ ਜਸਟਿਸ ਅਨੂਪ ਚਿਤਕਾਰਾ ਦੀ ਬੈਂਚ ਕੋਲ ਭੇਜ ਦਿੱਤਾ ਗਿਆ। ਹਾਲਾਂਕਿ ਜਸਟਿਸ ਅਨੂਪ ਚਿਤਕਾਰਾ ਨੇ ਸੁਣਵਾਈ ਕਰਨ ਤੋਂ ਇਨਕਾਰ ਕਰ ਦਿੱਤਾ। ਹੁਣ ਜਸਟਿਸ ਰਾਮਚੰਦਰ ਰਾਓ ਅਤੇ ਜਸਟਿਸ ਸੁਰੇਸ਼ਵਰ ਠਾਕੁਰ ਦੀ ਬੈਂਚ ਇਸ ਦੀ ਸੁਣਵਾਈ ਕਰ ਰਹੀ ਹੈ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

Kulgam Encounter: ਸ਼ਹੀਦ ਜਵਾਨ Pritpal Singh ਦੀ ਮ੍ਰਿਤਕ ਦੇਹ ਪਿੰਡ ਪਹੁੰਚਣ ਤੇ ਭੁੱਬਾਂ ਮਾਰ ਮਾਰ ਰੋਇਆ ਸਾਰਾ ਪਿੰਡ

10 Aug 2025 3:08 PM

Kulgam Encounter : ਫੌਜੀ ਸਨਮਾਨਾਂ ਨਾਲ਼ ਸ਼ਹੀਦ ਪ੍ਰਿਤਪਾਲ ਸਿੰਘ ਦਾ ਹੋਇਆ ਅੰਤਿਮ ਸਸਕਾਰ

10 Aug 2025 3:07 PM

Shaheed Udham singh grandson Story : 'ਮੈਨੂੰ ਚਪੜਾਸੀ ਦੀ ਹੀ ਨੌਕਰੀ ਦੇ ਦਿਓ, ਕੈਪਟਨ ਨੇ ਨੌਕਰੀ ਦੇਣ ਦਾ ਐਲਾਨ...

09 Aug 2025 12:37 PM

Punjab Latest Top News Today | ਦੇਖੋ ਕੀ ਕੁੱਝ ਹੈ ਖ਼ਾਸ | Spokesman TV | LIVE | Date 09/08/2025

09 Aug 2025 12:34 PM

ਕਿਉਂ ਪੰਜਾਬੀਆਂ 'ਚ ਸਭ ਤੋਂ ਵੱਧ ਵਿਦੇਸ਼ ਜਾਣ ਦਾ ਜਨੂੰਨ, ਕਿਵੇਂ ਘਟੇਗੀ ਵੱਧਦੀ ਪਰਵਾਸ ਦੀ ਪਰਵਾਜ਼ ?

06 Aug 2025 9:27 PM
Advertisement