ਸੰਸਦ ਮੈਂਬਰ ਰਾਘਵ ਚੱਢਾ ਨੇ ਵਧਦੀ ਮਹਿੰਗਾਈ ਅਤੇ ਟੈਕਸਾਂ ਦੀ ਮਾੜੀ ਵਰਤੋਂ ਨੂੰ ਲੈ ਕੇ ਕੇਂਦਰ ਸਰਕਾਰ ਨੂੰ ਘੇਰਿਆ
Published : Jul 22, 2022, 4:37 pm IST
Updated : Jul 22, 2022, 4:37 pm IST
SHARE ARTICLE
Raghav Chadha
Raghav Chadha

ਮੋਦੀ ਦੀ ਅਗਵਾਈ ਵਾਲੀ ਕੇਂਦਰ ਸਰਕਾਰ 'ਚ ਆਮ ਆਦਮੀ 'ਤੇ ਮਹਿੰਗਾਈ ਅਤੇ ਬੇਰੁਜ਼ਗਾਰੀ ਦੀ ਦੋਹਰੀ ਮਾਰ: ਰਾਘਵ ਚੱਢਾ

 

ਚੰਡੀਗੜ੍ਹ, 22 ਜੁਲਾਈ: ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਅਤੇ ਰਾਜ ਸਭਾ ਮੈਂਬਰ ਰਾਘਵ ਚੱਢਾ ਨੇ ਸ਼ੁੱਕਰਵਾਰ ਨੂੰ ਕੇਂਦਰ ਸਰਕਾਰ ਨੂੰ ਘੇਰਦਿਆਂ ਕਿਹਾ ਕਿ ਆਮ ਆਦਮੀ ਮਹਿੰਗਾਈ ਦੀ ਮਾਰ ਹੇਠ ਕਿਉਂ ਆ ਰਿਹਾ ਹੈ ਜਦੋਂ ਕਿ ਪਿਛਲੇ ਛੇ ਸਾਲਾਂ 'ਚ ਕੇਂਦਰ ਸਰਕਾਰ ਨੇ ਸਿਰਫ਼ ਆਬਕਾਰੀ ਡਿਊਟੀ (ਐਕਸਾਈਜ਼ ਡਿਊਟੀ ਕੁਲੈਕਸ਼ਨ) ਤੋਂ 16 ਲੱਖ ਕਰੋੜ ਰੁਪਏ ਤੋਂ ਵੱਧ ਦੀ ਵਸੂਲੀ ਕੀਤੀ ਹੈ। 

Raghav ChadhaRaghav Chadha

ਸੰਸਦ ਮੈਂਬਰ ਰਾਘਵ ਚੱਢਾ ਵੱਲੋਂ ਪੁੱਛੇ ਇੱਕ ਸਵਾਲ ਦੇ ਜਵਾਬ ਵਿੱਚ ਕੇਂਦਰ ਸਰਕਾਰ ਨੇ ਸੰਸਦ ਵਿੱਚ ਖੁਲਾਸਾ ਕੀਤਾ ਕਿ ਸਰਕਾਰ ਨੇ 2016 ਤੋਂ ਲੈ ਕੇ ਹੁਣ ਤੱਕ ਪੈਟਰੋਲੀਅਮ ਪਦਾਰਥਾਂ 'ਤੇ ਐਕਸਾਈਜ਼ ਡਿਊਟੀ ਤੋਂ 16 ਲੱਖ ਕਰੋੜ ਰੁਪਏ ਇਕੱਠੇ ਕੀਤੇ ਹਨ। ਅੰਕੜਿਆਂ ਤੋਂ ਪਤਾ ਲੱਗਿਆ ਹੈ ਕਿ 2021-22 ਵਿੱਤੀ ਸਾਲ ਵਿੱਚ ਸਰਕਾਰ ਦੁਆਰਾ ਪੈਟਰੋਲੀਅਮ ਸੈਕਟਰ ਤੋਂ ਐਕਸਾਈਜ਼ ਡਿਊਟੀ ਦੇ ਰੂਪ 'ਚ 3.63 ਲੱਖ ਕਰੋੜ ਰੁਪਏ ਵਸੂਲੇ ਗਏ। ਇਹ ਕੁਲੈਕਸ਼ਨ 2020-21 ਵਿੱਚ 3.72 ਲੱਖ ਕਰੋੜ ਰੁਪਏ, 2019-20 ਵਿੱਚ 2.23 ਲੱਖ ਕਰੋੜ ਰੁਪਏ,  2018-19 ਵਿੱਚ 2.14 ਲੱਖ ਕਰੋੜ ਰੁਪਏ, 2017-18 ਵਿੱਚ 2.29 ਲੱਖ ਕਰੋੜ ਰੁਪਏ ਅਤੇ 2016-17 ਵਿੱਤੀ ਸਾਲ ਵਿੱਚ 2.42 ਲੱਖ ਕਰੋੜ ਰੁਪਏ ਸੀ।

ਰਾਘਵ ਚੱਢਾ ਨੇ ਆਪਣੇ ਟਵੀਟ ਵਿੱਚ ਕਿਹਾ, ''ਸੰਸਦ 'ਚ ਦਾਇਰ ਕੀਤੇ ਗਏ ਮੇਰੇ ਸਵਾਲ ਦੇ ਜਵਾਬ 'ਚ ਕੇਂਦਰ ਸਰਕਾਰ ਨੇ ਦੱਸਿਆ ਹੈ ਕਿ ਪਿਛਲੇ ਛੇ ਸਾਲਾਂ 'ਚ ਸਰਕਾਰ ਨੇ 16 ਲੱਖ ਕਰੋੜ ਰੁਪਏ ਤੋਂ ਜ਼ਿਆਦਾ ਦੀ ਐਕਸਾਈਜ਼ ਡਿਊਟੀ ਦੀ ਵਸੂਲੀ ਕੀਤੀ ਹੈ। ਇੰਨੀ ਵਸੂਲੀ ਤੋਂ ਬਾਅਦ ਵੀ ਦੇਸ਼ ਦੇ ਆਮ ਲੋਕ ਨੂੰ 100 ਰੁਪਏ ਦਾ ਪੈਟਰੋਲ ਅਤੇ ਮਹਿੰਗਾ ਦੁੱਧ-ਦਹੀ-ਆਟਾ ਖਰੀਦਣਾ ਪਵੇਗਾ?"

Raghav ChadhaRaghav Chadha

ਚੱਢਾ ਨੇ ਕਿਹਾ ਕਿ ਆਮ ਲੋਕ ਮਹਿੰਗਾਈ ਅਤੇ ਬੇਰੁਜ਼ਗਾਰੀ ਦੀ ਦੋਹਰੀ ਮਾਰ ਝੱਲ ਰਹੇ ਹਨ। ਜਿਹੜੇ ਛੇ ਸਾਲਾਂ ਦੌਰਾਨ ਕੇਂਦਰ ਨੇ 16 ਲੱਖ ਕਰੋੜ ਰੁਪਏ ਇਕੱਠੇ ਕੀਤੇ ਉਸੇ ਸਮੇਂ ਵਿੱਚ ਪੈਟਰੋਲ ਅਤੇ ਡੀਜ਼ਲ 'ਤੇ ਐਕਸਾਈਜ਼ ਡਿਊਟੀ 5 ਵਾਰ ਵਧਾਈ ਗਈ ਸੀ। ਸਰਕਾਰ ਨੇ ਤੇਲ ਦੀਆਂ ਕੀਮਤਾਂ ਵਧਾ ਕੇ 16 ਲੱਖ ਕਰੋੜ ਰੁਪਏ ਇਕੱਠੇ ਕਰ ਲਏ ਪਰ ਫਿਰ ਵੀ ਆਮ ਲੋਕ ਖਾਣ-ਪੀਣ ਦੀਆਂ ਜ਼ਰੂਰੀ ਵਸਤਾਂ 'ਤੇ ਜੀਐਸਟੀ ਅਦਾ ਕਰਨ ਲਈ ਮਜ਼ਬੂਰ ਹਨ। ਆਬਕਾਰੀ ਡਿਊਟੀ ਦੀ ਮਾੜੀ ਵਰਤੋਂ ਨੂੰ ਲੈ ਕੇ ਭਾਜਪਾ ਸਰਕਾਰ 'ਤੇ ਸਵਾਲ ਉਠਾਉਂਦੇ ਹੋਏ ਉਨ੍ਹਾਂ ਨੇ ਜਵਾਬ ਮੰਗਿਆ ਕਿ ਦੇਸ਼ ਦੇ ਆਮ ਲੋਕਾਂ ਨੂੰ ਇਸ ਵੱਡੀ ਮਾਲੀਆ ਵਸੂਲੀ ਦਾ ਕੋਈ ਲਾਭ ਕਿਉਂ ਨਹੀਂ ਮਿਲ ਰਿਹਾ।

SHARE ARTICLE

ਏਜੰਸੀ

Advertisement

Raja Warring ਨੇ ਜਿੱਤਣ ਸਾਰ ਕਰ'ਤਾ ਕੰਮ ਸ਼ੁਰੂ, ਵੱਡੇ ਐਲਾਨਾਂ ਨਾਲ ਖਿੱਚ ਲਈ ਤਿਆਰੀ ! Live

14 Jun 2024 4:52 PM

ਦੇਖੋ ਕਿਵੇਂ ਸਾਫ਼ ਸੁਥਰੇ ਪਾਣੀ ਨੂੰ ਕਰ ਰਹੇ Polluted, ਤਰਕਸ਼ੀਲ ਵਿਭਾਗ ਦੇ ਦਿੱਤੇ ਤਰਕਾਂ ਦਾ ਵੀ ਕੋਈ ਅਸਰ ਨਹੀਂ |

14 Jun 2024 4:46 PM

Amritsar News: 16 ਜੂਨ ਨੂੰ ਰੱਖਿਆ ਧੀ ਦਾ Marriage, ਪਰ ਗ਼ਰੀਬੀ ਕਰਕੇ ਨਹੀਂ ਕੋਈ ਤਿਆਰੀ, ਰੋਂਦੇ ਮਾਪੇ ਸਮਾਜ..

14 Jun 2024 2:59 PM

Ravneet Bittu ਨੂੰ ਮੰਤਰੀ ਬਣਾ ਕੇ ਵੱਡਾ ਦਾਅ ਖੇਡ ਗਈ BJP, ਕਿਸਾਨਾਂ ਤੋਂ ਲੈ ਕੇ Kangana ਤੱਕ ਤੇ ਬਦਲੇ ਸੁਰ !

14 Jun 2024 2:42 PM

"ਪੰਜਾਬ ਪੁਲਿਸ ਦੇ ਇਨ੍ਹਾਂ ਮੁਲਾਜ਼ਮਾਂ ਦੀ ਤਰੀਫ਼ ਕਰਨੀ ਤਾਂ ਬਣਦੀ ਆ ਯਾਰ, ਗੱਡੀ ਚੋਰ ਨੂੰ ਕੁਝ ਘੰਟਿਆਂ 'ਚ ਹੀ ਕਰ

14 Jun 2024 12:33 PM
Advertisement