ਰਾਜਾ ਵੜਿੰਗ ਨੇ ਪੰਜਾਬ ਸਰਕਾਰ ਤੋਂ ਸਿੱਧੂ ਮੂਸੇਵਾਲਾ ਦੇ ਪਿਤਾ ਦੀ ਸੁਰੱਖਿਆ ਯਕੀਨੀ ਬਣਾਉਣ ਦੀ ਕੀਤੀ ਮੰਗ
Published : Jul 22, 2022, 4:56 pm IST
Updated : Jul 22, 2022, 4:56 pm IST
SHARE ARTICLE
Raja Warring 
Raja Warring 

ਬੀਤੇ ਦਿਨੀਂ ਮੂਸੇਵਾਲਾ ਦੇ ਪਿਤਾ ਨੂੰ ਮਿਲੀ ਸੀ ਜਾਨੋਂ ਮਾਰਨ ਦੀ ਧਮਕੀ

 

ਚੰਡੀਗੜ੍ਹ: ਪ੍ਰਦੇਸ਼ ਕਾਂਗਰਸ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਸ਼ੁਭਦੀਪ ਸਿੰਘ ਉਰਫ਼ ਸਿੱਧੂ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਲਈ ਸੁਰੱਖਿਆ ਦੇ ਪੁਖਤਾ ਪ੍ਰਬੰਧ ਕੀਤੇ ਜਾਣ ਦੀ ਮੰਗ ਕੀਤੀ ਹੈ। ਉਨ੍ਹਾਂ ਨੇ ਇੱਕ ਵੀਡੀਓ ਜਾਰੀ ਕਰਦਿਆਂ ਕਿਹਾ ਕਿ ਕੱਲ੍ਹ ਕਿਸੇ ਨੇ ਸਿੱਧੂ ਦੇ ਪਿਤਾ ਨੂੰ ਇੰਸਟਾਗ੍ਰਾਮ 'ਤੇ ਜਾਨੋਂ ਮਾਰਨ ਦੀ ਧਮਕੀ ਦਿੱਤੀ ਹੈ।

 

Raja Warring Warning To BureaucracyRaja Warring 

 

ਧਮਕੀ  ਵਿਚ ਸਿੱਧੂ ਮੂਸੇਵਾਲਾ ਦੇ ਪਿਤਾ ਨੂੰ ਉਨ੍ਹਾਂ ਦੇ ਪੁੱਤਰ ਕੋਲ ਭੇਜਣ ਬਾਰੇ ਕਿਹਾ ਗਿਆ। ਜਿਸ ਤੋਂ ਬਾਅਦ ਰਾਜਾ ਵੜਿੰਗ ਨੇ ਪੰਜਾਬ ਸਰਕਾਰ ਅਤੇ ਡੀਜੀਪੀ ਪੰਜਾਬ ਤੋਂ ਮੰਗ ਕੀਤੀ ਹੈ ਕਿ ਮੂਸੇਵਾਲਾ ਦੇ ਪਰਿਵਾਰ ਨੂੰ ਸੁਰੱਖਿਆ ਦਿੱਤੀ ਜਾਵੇ। ਪੁਲਿਸ ਨੂੰ ਅਜਿਹੀਆਂ ਧਮਕੀਆਂ ਦੇਣ ਵਾਲੇ ਅਨਸਰਾਂ ਨੂੰ ਤੁਰੰਤ ਗ੍ਰਿਫ਼ਤਾਰ ਕਰਨਾ ਚਾਹੀਦਾ ਹੈ।

 

Raja Warring Raja Warring

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

Ludhiana By Election 2025 : ਗਿਣਤੀ 'ਚ ਹੋ ਗਈ ਪੂਰੀ ਟੱਕਰ, ਫੱਸ ਗਏ ਪੇਚ, ਸਟੀਕ ਨਤੀਜੇ

23 Jun 2025 2:03 PM

Ludhiana west ByPoll Result Update Live : ਹੋ ਗਿਆ ਨਿਪਟਾਰਾ

23 Jun 2025 2:01 PM

Ludhiana West bypoll ਦੇ ਪਹਿਲੇ ਰੁਝਾਨਾਂ ਨੇ ਕਰ 'ਤਾ ਸਭ ਨੂੰ ਹੈਰਾਨ, ਕਾਂਗਰਸ ਨੂੰ ਵੱਡਾ ਝਟਕਾ

23 Jun 2025 9:38 AM

ਮੋਹਾਲੀ ਦੇ GD Goenka Public ਸਕੂਲ 'ਚ ਕਰਵਾਇਆ ਜਾ ਰਿਹਾ ਕਾਰਪੋਰੇਟ ਕ੍ਰਿਕੇਟ ਚੈਲੇਂਜ - ਸੀਜ਼ਨ 3

22 Jun 2025 2:53 PM

Trump Bombs Iran LIVE: Trump's Address to Nation | Trump Attacks Iran | U.S Attacks Iran

22 Jun 2025 2:52 PM
Advertisement