ਅਬੋਹਰ 'ਚ ਪਾਣੀ ਵਾਲੀ ਮੋਟਰ ਤੋਂ ਕਰੰਟ ਲੱਗਣ ਨਾਲ ਇਕ ਵਿਅਕਤੀ ਦੀ ਹੋਈ ਮੌਤ

By : GAGANDEEP

Published : Jul 22, 2023, 2:42 pm IST
Updated : Jul 22, 2023, 2:42 pm IST
SHARE ARTICLE
photo
photo

ਅਪਣੀ ਧੀ ਨਾਲ ਕਿਰਾਏ ਦੇ ਮਕਾਨ 'ਤੇ ਰਹਿੰਦਾ ਸੀ ਮ੍ਰਿਤਕ

 

ਅਬੋਹਰ: ਅਬੋਹਰ ਦੇ ਨਵਾਂ ਆਦੀ ਵਿਚ ਇਕ ਉਸਾਰੀ ਅਧੀਨ ਘਰ ਵਿਚ ਕਰੰਟ ਲੱਗਣ ਨਾਲ ਇਕ ਮਜ਼ਦੂਰ ਦੀ ਮੌਤ ਹੋ ਗਈ।  ਮ੍ਰਿਤਕ ਦੀ ਪਹਿਚਾਣ  ਦਲੀਪ ਕੁਮਾਰ (35) ਵਜੋਂ ਹੋਈ ਹੈ।  ਮ੍ਰਿਤਕ ਦੀ ਲਾਸ਼ ਨੂੰ ਥਾਣਾ ਸਿਟੀ ਦੀ ਪੁਲਿਸ ਵਲੋਂ ਸਰਕਾਰੀ ਹਸਪਤਾਲ ਦੇ ਮੁਰਦਾਘਰ ਵਿਚ ਰਖਵਾਇਆ ਗਿਆ ਹੈ।

ਇਹ ਵੀ ਪੜ੍ਹੋ: ਇਟਲੀ 'ਚ ਅਸਮਾਨ ਤੋਂ ਡਿੱਗੇ ਟੈਨਿਸ ਬਾਲ ਦੇ ਆਕਾਰ ਦੇ ਗੜੇ, 100 ਤੋਂ ਵੱਧ ਲੋਕ ਜ਼ਖ਼ਮੀ  

ਦਸਿਆ ਜਾ ਰਿਹਾ ਹੈ ਕਿ ਮ੍ਰਿਤਕ ਇਕ ਲੜਕੀ ਦਾ ਪਿਤਾ ਸੀ ਅਤੇ ਕਿਰਾਏ ਦੇ ਮਕਾਨ ਵਿਚ ਰਹਿੰਦਾ ਸੀ। ਬੀਤੇ ਦਿਨ ਨਵੀਂ ਅਬਾਦੀ ਗਲੀ ਨੰਬਰ 2 ਸਥਿਤ ਰਿਸ਼ੀ ਕੁਮਾਰ ਦੇ ਘਰ ਉਸਾਰੀ ਦੇ ਕੰਮ ਦੌਰਾਨ ਮਜ਼ਦੂਰ ਵਜੋਂ ਕੰਮ ਕਰ ਰਿਹਾ ਸੀ। ਜਦੋਂ ਉਹ ਪਾਣੀ ਦੀ ਮੋਟਰ ਚਲਾਉਣ ਲੱਗਾ ਤਾਂ ਅਚਾਨਕ ਕਰੰਟ ਲੱਗਣ ਕਾਰਨ ਉਹ ਬੇਹੋਸ਼ ਹੋ ਗਿਆ। ਮਕਾਨ ਮਾਲਕ ਉਸ ਨੂੰ ਇਲਾਜ ਲਈ ਸਰਕਾਰੀ ਹਸਪਤਾਲ ਲੈ ਗਿਆ। ਜਿਥੇ ਡਾਕਟਰਾਂ ਨੇ ਉਸ ਨੂੰ ਮ੍ਰਿਤਕ ਐਲਾਨ ਦਿਤਾ।

ਇਹ ਵੀ ਪੜ੍ਹੋ: ਕਪੂਰਥਲਾ 'ਚ ਦਿਮਾਗੀ ਤੌਰ 'ਤੇ ਪ੍ਰੇਸ਼ਾਨ ਨੌਜਵਾਨ ਨੇ ਫਾਹਾ ਲੈ ਕੇ ਕੀਤੀ ਖ਼ੁਦਕੁਸ਼ੀ  

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

Ludhiana News Update: ਕੈਨੇਡਾ ਜਾ ਕੇ ਮੁੱਕਰੀ ਇੱਕ ਹੋਰ ਪੰਜਾਬਣ, ਨੇਪਾਲ ਤੋਂ ਚੜ੍ਹੀ ਪੁਲਿਸ ਅੜ੍ਹਿੱਕੇ, ਪਰਿਵਾਰ ਨਾਲ

17 May 2024 4:33 PM

Today Top News Live - ਵੇਖੋ ਅੱਜ ਦੀਆਂ ਮੁੱਖ ਖ਼ਬਰਾ, ਜਾਣੋ ਕੀ ਕੁੱਝ ਹੈ ਖ਼ਾਸ Bulletin LIVE

17 May 2024 1:48 PM

ਕਰੋੜ ਰੁਪਏ ਦੀ ਆਫ਼ਰ ਨੂੰ ਠੋਕਰ ਮਾਰਨ ਵਾਲੀ ਲੁਧਿਆਣਾ ਦੀ MLA ਨੇ ਖੜਕਾਏ ਵਿਰੋਧੀ, '400 ਤਾਂ ਦੂਰ ਦੀ ਗੱਲ, ਭਾਜਪਾ ਦੀ

17 May 2024 11:53 AM

Amit Shah ਜਾਂ Rajnath Singh ਕਿਉਂ ਨਹੀਂ ਬਣ ਸਕਦੇ PM? Yogi ਤੇ Modi ਦੇ ਦਿਲਾਂ ਚ ਬਹੁਤ ਦੂਰੀਆਂ ਨੇ Debate Live

17 May 2024 10:54 AM

Speed News

17 May 2024 10:33 AM
Advertisement