
ਇਹ ਹੁਕਮ ਉਨ੍ਹਾਂ ਸਿੱਖਿਆ ਸੰਸਥਾਵਾਂ, ਯੂਨੀਵਰਸਿਟੀਆਂ, ਬੋਰਡ ਸਕੂਲਾਂ ਅਤੇ ਕਾਲਜ ਆਦਿ ਵਿਚ ਲਾਗੂ ਨਹੀਂ ਹੋਣਗੇ ਜਿੱਥੇ ਇਮਿਤਾਨ ਚੱਲ ਰਹੇ ਹੋਣ।
ਮਾਲੇਰਕੋਟਲ : ਮਾਲੇਰਕੋਟਲਾ ਜ਼ਿਲ੍ਹੇ ਵਿਚ 29 ਜੁਲਾਈ ਨੂੰ ਸਰਕਾਰੀ ਛੁੱਟੀ ਹੋਵੇਗੀ। ਡੀ. ਸੀ. ਸੰਯਮ ਅਗਰਵਾਲ ਨੇ ਇਹ ਹੁਕਮ ਜਾਰੀ ਕੀਤੇ ਹਨ। ਇਹ ਛੁੱਟੀ ਮੁਹੱਰਮ ਦੇ ਕਰ ਕੇ ਹੋਵੇਗੀ। ਹੁਕਮ ਵਿਚ ਡੀਸੀ ਨੇ ਕਿਹਾ ਹੈ ਕਿ ਇਸ ਦਿਨ ਮਾਲੇਰਕੋਟਲਾ ਦੇ ਸਾਰੇ ਸਰਕਾਰੀ ਅਤੇ ਅਰਧਸਰਕਾਰੀ ਦਫ਼ਤਰਾਂ ਤੋਂ ਇਲਾਵਾ ਪ੍ਰਾਈਵੇਟ ਸਕੂਲ, ਬੈਂਕ, ਵਿੱਦਿਅਕ ਅਦਾਰੇ ਬੰਦ ਰਹਿਣਗੇ।
ਡੀ. ਸੀ. ਵਲੋਂ ਜਾਰੀ ਹੁਕਮਾਂ ਵਿਚ ਇਹ ਵੀ ਕਿਹਾ ਗਿਆ ਹੈ ਕਿ ਇਹ ਹੁਕਮ ਉਨ੍ਹਾਂ ਸਿੱਖਿਆ ਸੰਸਥਾਵਾਂ, ਯੂਨੀਵਰਸਿਟੀਆਂ, ਬੋਰਡ ਸਕੂਲਾਂ ਅਤੇ ਕਾਲਜ ਆਦਿ ਵਿਚ ਲਾਗੂ ਨਹੀਂ ਹੋਣਗੇ ਜਿੱਥੇ ਇਮਿਤਾਨ ਚੱਲ ਰਹੇ ਹਨ।