ਭਾਖੜਾ ਡੈਮ 'ਚ ਪਾਣੀ ਦਾ ਪੱਧਰ ਵਧਣ ਦੀ ਸੰਭਾਵਨਾਂ, ਦਰਿਆ ਨਾਲ ਲੱਗਦੇ ਪਿੰਡਾਂ ਨੂੰ ਸਥਿਤੀ ਅਨੁਸਾਰ ਖਾਲੀ ਕਰਵਾਉਣ ਦੇ ਆਦੇਸ਼ 
Published : Jul 22, 2023, 3:56 pm IST
Updated : Jul 22, 2023, 3:56 pm IST
SHARE ARTICLE
Bhakra Dam
Bhakra Dam

ਸਵੇਰੇ ਦਰਜ ਕੀਤੇ ਗਏ ਅੰਕੜਿਆਂ ਅਨੁਸਾਰ ਭਾਖੜਾ ਡੈਮ ਦੇ ਪਾਣੀ ਦਾ ਪੱਧਰ 1651 ਫੁੱਟ ਤੱਕ ਪਹੁੰਚਿਆ

ਰੂਪਨਗਰ - ਪੰਜਾਬ ਦੇ ਭਾਖੜਾ ਡੈਮ ਦੇ ਪਾਣੀ ਦਾ ਪੱਧਰ ਵਧਦਾ ਜਾ ਰਿਹਾ ਹੈ। ਤਾਜ਼ਾ ਸਥਿਤੀ ਦੇ ਮੱਦੇਨਜ਼ਰ ਭਾਖੜਾ ਡੈਮ ਦੇ ਫਲੱਡ ਗੇਟ ਖੋਲ੍ਹਣ ਦੀਆਂ ਤਿਆਰੀਆਂ ਚੱਲ ਰਹੀਆਂ ਹਨ। ਇਸੇ ਦੇ ਮੱਦੇਨਜ਼ਰ ਉਪ ਮੰਡਲ ਮੈਜਿਸਟਰੇਟ ਨੰਗਲ ਵੱਲੋਂ ਇਕ ਪੱਤਰ ਜਾਰੀ ਕੀਤਾ ਗਿਆ ਹੈ। ਜਿਸ ਵਿਚ ਭਾਖੜਾ ਡੈਮ ਵਿਚ ਪਾਣੀ ਦਾ ਪੱਧਰ ਵਧਣ ਦੀ ਸੰਭਾਵਨਾਂ ਦੇ ਮੱਦੇਨਜ਼ਰ ਦਰਿਆ ਨਾਲ ਲੱਗਦੇ ਪਿੰਡਾਂ ਨੂੰ ਸਥਿਤੀ ਅਨੁਸਾਰ ਖਾਲੀ ਕਰਵਾਉਣ ਦੇ ਆਦੇਸ਼ ਦਿੱਤੇ ਗਏ ਹਨ। 

ਅੱਜ ਸਵੇਰੇ ਦਰਜ ਕੀਤੇ ਗਏ ਅੰਕੜਿਆਂ ਅਨੁਸਾਰ ਭਾਖੜਾ ਡੈਮ ਦੇ ਪਾਣੀ ਦਾ ਪੱਧਰ 1651 ਫੁੱਟ ਤੱਕ ਪਹੁੰਚ ਗਿਆ ਹੈ, ਜਦੋਂ ਕਿ ਖ਼ਤਰੇ ਦਾ ਪੱਧਰ 1680 ਫੁੱਟ ਹੈ। ਜ਼ਿਕਰਯੋਗ ਹੈ ਕਿ ਪਿਛਲੇ ਸਾਲ ਅੱਜ ਦੇ ਦਿਨ ਭਾਖੜਾ ਡੈਮ ਦੇ ਪਾਣੀ ਦਾ ਪੱਧਰ 1587 ਫੁੱਟ ਸੀ ਜੋ ਕਿ ਪਿਛਲੇ ਸਾਲ ਨਾਲੋਂ 64 ਫੁੱਟ ਵੱਧ ਹੈ। ਰਾਹਤ ਦੀ ਗੱਲ ਇਹ ਹੈ ਕਿ ਭਾਖੜਾ ਡੈਮ ਵਿਚ ਪਾਣੀ ਦਾ ਪੱਧਰ ਅਜੇ ਵੀ ਖ਼ਤਰੇ ਵਾਲੇ ਖੇਤਰ ਤੋਂ 29 ਫੁੱਟ ਦੂਰ ਹੈ। 

ਮੌਸਮ ਵਿਭਾਗ ਦੀ ਸਲਾਹ ਮੁਤਾਬਕ ਪ੍ਰਸ਼ਾਸਨ ਕਿਸੇ ਵੀ ਤਰ੍ਹਾਂ ਦਾ ਖਤਰਾ ਨਹੀਂ ਉਠਾ ਰਿਹਾ ਹੈ। ਭਾਖੜਾ ਦੇ ਲਗਾਤਾਰ ਵੱਧ ਰਹੇ ਪਾਣੀ ਦੇ ਪੱਧਰ ਅਤੇ ਸਤਲੁਜ ਦਰਿਆ ਵਿਚ ਛੱਡੇ ਜਾ ਰਹੇ ਪਾਣੀ ਦੀ ਸਥਿਤੀ ਦੇ ਮੱਦੇਨਜ਼ਰ ਉਪ ਮੰਡਲ ਮੈਜਿਸਟਰੇਟ ਨੰਗਲ ਵੱਲੋਂ ਇਹ ਹੁਕਮ ਜਾਰੀ ਕੀਤੇ ਗਏ ਹਨ, ਜਿਸ ਵਿਚ ਉਨ੍ਹਾਂ ਸਪੱਸ਼ਟ ਲਿਖਿਆ ਹੈ ਕਿ ਭਾਖੜਾ ਵਿਚ ਪਾਣੀ ਦਾ ਪੱਧਰ ਵੱਧਣ ਕਾਰਨ ਇਸ ਵਿੱਚੋਂ ਨਿਕਲਦੀਆਂ ਨਦੀਆਂ ਅਤੇ ਨਾਲੇ ਪੂਰੀ ਸਮਰੱਥਾ ਨਾਲ ਵਹਿ ਰਹੇ ਹਨ।

ਪੱਤਰ ਵਿਚ ਤਾਜ਼ਾ ਸਥਿਤੀ ਅਨੁਸਾਰ ਭਾਖੜਾ ਡੈਮ ਦੇ ਫਲੱਡ ਗੇਟ ਕਿਸੇ ਵੇਲੇ ਵੀ ਖੋਲ੍ਹੇ ਜਾਣ ਦੀ ਸੰਭਾਵਨਾ ਹੈ। ਅਜਿਹੀ ਸਥਿਤੀ ਵਿਚ ਮੈਜਿਸਟਰੇਟ ਨੇ ਬੀਡੀਪੀਓ ਦਫ਼ਤਰ ਅਤੇ ਹੋਰ ਸਬੰਧਤ ਵਿਭਾਗਾਂ ਨੂੰ ਦਰਿਆ ਦੇ ਕੰਢੇ ਵਸੇ ਲੋਕਾਂ ਅਤੇ ਹੜ੍ਹ ਪ੍ਰਭਾਵਿਤ ਇਲਾਕਿਆਂ ਦੇ ਲੋਕਾਂ ਨੂੰ ਸੁਰੱਖਿਅਤ ਥਾਵਾਂ ’ਤੇ ਪਹੁੰਚਾਉਣ ਦੇ ਹੁਕਮ ਦਿੱਤੇ ਹਨ। ਇਸ ਕੰਮ ਵਿਚ ਪਿੰਡਾਂ ਦੇ ਸਰਪੰਚਾਂ ਨਾਲ ਸੰਪਰਕ ਕਰਕੇ ਮਦਦ ਲਈ ਜਾਵੇ। 

SHARE ARTICLE

ਏਜੰਸੀ

Advertisement

Batala Murder News : Batala 'ਚ ਰਾਤ ਨੂੰ ਗੋਲੀਆਂ ਮਾਰ ਕੇ ਕੀਤੇ Murder ਤੋਂ ਬਾਅਦ ਪਤਨੀ ਆਈ ਕੈਮਰੇ ਸਾਹਮਣੇ

03 Nov 2025 3:24 PM

Eyewitness of 1984 Anti Sikh Riots: 1984 ਦਿੱਲੀ ਸਿੱਖ ਕਤਲੇਆਮ ਦੀ ਇਕੱਲੀ-ਇਕੱਲੀ ਗੱਲ ਚਸ਼ਮਦੀਦਾਂ ਦੀ ਜ਼ੁਬਾਨੀ

02 Nov 2025 3:02 PM

'ਪੰਜਾਬ ਨਾਲ ਧੱਕਾ ਕਿਸੇ ਵੀ ਕੀਮਤ 'ਤੇ ਨਹੀਂ ਕੀਤਾ ਜਾਵੇਗਾ ਬਰਦਾਸ਼ਤ,'CM ਭਗਵੰਤ ਸਿੰਘ ਮਾਨ ਨੇ ਆਖ ਦਿੱਤੀ ਵੱਡੀ ਗੱਲ

02 Nov 2025 3:01 PM

ਪੁੱਤ ਨੂੰ ਯਾਦ ਕਰ ਬੇਹਾਲ ਹੋਈ ਮਾਂ ਦੇ ਨਹੀਂ ਰੁੱਕ ਰਹੇ ਹੰਝੂ | Tejpal Singh

01 Nov 2025 3:10 PM

ਅਮਿਤਾਭ ਦੇ ਪੈਰੀ ਹੱਥ ਲਾਉਣ ਨੂੰ ਲੈ ਕੇ ਦੋਸਾਂਝ ਦਾ ਕੀਤਾ ਜਾ ਰਿਹਾ ਵਿਰੋਧ

01 Nov 2025 3:09 PM
Advertisement