ਡਾ.ਬਲਜੀਤ ਕੌਰ ਨੇ ਸ੍ਰੀ ਮੁਕਤਸਰ ਸਾਹਿਬ ਬਲਾਕ ਦੇ ਪਿੰਡਾਂ ਨੂੰ ਵੰਡੀਆਂ ਪਾਣੀ ਵਾਲੀਆਂ ਟੈਂਕੀਆਂ
Published : Jul 22, 2023, 6:33 pm IST
Updated : Jul 22, 2023, 6:33 pm IST
SHARE ARTICLE
photo
photo

- ਔਰਤਾਂ ਨੂੰ ਬਾਹਰਲੇ ਦੇਸ਼ਾਂ ਵਿੱਚ ਨੌਕਰੀਆਂ ਦੇਣ ਦੇ ਬਹਾਨੇ ਸੋਸ਼ਨ ਕਰਨ ਵਾਲਿਆਂ ਖਿਲਾਫ ਸਖਤ ਕਰਵਾਈ ਕਰਨ ਲਈ ਜਲਦੀ ਲਾਗੂ ਕੀਤਾ ਜਾਵੇਗਾ ਕਾਨੂੰਨ

 

ਸ੍ਰੀ ਮੁਕਤਸਰ ਸਾਹਿਬ  - ਪੰੰਜਾਬ ਸਰਕਾਰ ਸੂਬੇ ਦੇ ਵਸਨੀਕਾਂ ਨੂੰ ਬੇਹਤਰ ਬੁਨਿਆਦੀ ਸਹੂਲਤਾ ਦੇਣ ਲਈ ਹਰ ਸੰਭਵ ਯਤਨ ਕਰ ਰਹੀ ਹੈ  ਤਾਂ ਜੋ ਉਹਨਾਂ ਨੂੰ ਕਿਸੇ ਵੀ ਪ੍ਰਕਾਰ ਦੀ ਕੋਈ ਸਮੱਸਿਆਵਾਂ ਪੇਸ਼ ਨਾ ਆਵੇ, ਇਸ ਗੱਲ ਦਾ ਪ੍ਰਗਟਾਵਾਂ ਡਾ.ਬਲਜੀਤ ਕੌਰ    ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਅਤੇ ਸਮਾਜਿਕ ਨਿਆਂ, ਅਧਿਕਾਰਤਾ ਤੇ ਘੱਟ ਗਿਣਤੀ ਮੰਤਰੀ ਪੰਜਾਬ ਨੇ ਪਿੰਡ ਬਲਮਗੜ੍ਹ, ਭਾਗਸਰ, ਚੱਕ ਤਾਮਕੋਟ,ਰੁਪਾਣਾ, ਗੰਧੜ, ਮਹਾਂਬੱਧਰ ਅਤੇ ਮੰਡੀ ਲੱਖੇਵਾਲੀ ਨੂੰ ਪਾਣੀ ਦੀਆਂ ਟੈਂਕੀਆਂ ਤਕਸੀਮ ਕਰਨ ਮੌਕੇ ਇੱਥੇ ਕੀਤਾ।

ਉਹਨਾਂ ਕਿਹਾ ਕਿ ਇਹ ਪਾਣੀ ਦੀਆਂ ਟੈਂਕੀਆਂ ਬਲਾਕ ਸੰਮਤੀ ਸ੍ਰੀ ਮੁਕਤਸਰ ਸਾਹਿਬ ਦੇ ਸਹਿਯੋਗ ਨਾਲ ਦਿੱਤੀਆਂ ਜਾ ਰਹੀਆਂ ਹਨ
ਉਹਨਾਂ ਦੱਸਿਆ ਕਿ ਇਹਨਾਂ ਟੈਂਕੀਆਂ ਰਾਹੀਂ ਲੋੜਵੰਦ ਵਿਅਕਤੀਆਂ ਤੱਕ ਸਾਫ ਸੁਥਰਾ ਪੀਣ ਵਾਲਾ ਪਾਣੀ ਪਿੰਡ ਵਾਸੀਆਂ ਤੱਕ ਪਹੁੰਚੇਗਾ।
ਉਹਨਾਂ ਕਿਹਾ ਕਿ ਪੰਜਾਬ ਸਰਕਾਰ ਸਿੱਖਿਆ ਦਾ ਪੱਧਰ ਉਚੱਾ ਚੁੱਕਣ ਅਤੇ ਸਿਹਤ ਸਹੂਲਤਾਂ ਪ੍ਰਦਾਨ ਕਰਨ ਯਤਨ ਕਰ ਰਹੀ ਹੈ ਅਤੇ ਸਰਕਾਰੀ ਸਕੂਲਾਂ ਵਿੱਚ ਸਕੂਲੀ ਬੱਚਿਆਂ ਨੂੰ ਮਿਆਰੀ ਸਿੱਖਿਆ ਦੇਣ ਲਈ ਅਧਿਆਪਕਾਂ ਦਾ ਪ੍ਰਬੰਧ ਕਰ ਰਹੀ ਹੈ।

ਉਹਨਾਂ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਦੱਸਿਆ ਕਿ ਸਮਾਜਿਕ ਸੁਰੱਖਿਆ,ਇਸਤਰੀ ਤੇ ਬਾਲ ਵਿਕਾਸ ਵਿਭਾਗ ਵਲੋਂ ਔਰਤਾਂ ਦਾ ਸਮਾਜਿਕ ਅਤੇ ਆਰਥਿਕ ਪੱਧਰ ਉਚਾ ਚੁੱਕਣ ਲਈ ਅਨੇਕਾਂ ਭਲਾਈ ਸਕੀਮਾਂ ਦੀ ਸ਼ੁਰੂਆਤ ਕੀਤੀ ਜਾ ਰਹੀ ਹੈ।

ਔਰਤਾਂ ਨੂੰ ਬਾਹਰਲੇ ਦੇਸ਼ਾਂ ਵਿੱਚ ਨੌਕਰੀਆਂ ਦੇਣ ਦੇ ਬਹਾਨੇ ਸਰੀਰਕ ਸੋਸ਼ਣ ਕਰਨ ਵਾਲਿਆਂ ਖਿਲਾਫ ਸਖਤ ਕਾਰਵਾਈ ਕਰਨ ਲਈ ਪੰਜਾਬ ਸਰਕਾਰ ਵਲੋਂ ਜਲਦੀ ਕਾਨੂੰਨ ਬਣਾਇਆ ਜਾ ਰਿਹਾ ਹੈ ਤਾਂ ਜੋ ਜੁੰਮੇਵਾਰ ਏਜੰਟਾਂ ਅਤੇ ਸਬੰਧਿਤ ਦੋਸ਼ੀਆਂ ਨੂੰ ਸਖਤ ਸਜਾਵਾਂ ਦਿੱਤੀਆਂ ਜਾ ਸਕਣ।

ਔਰਤਾਂ ਤੇ ਵੱਧ ਰਹੇ ਜੁਲਮ ਤੇ ਅਫਸੋਸ ਪ੍ਰਗਟ ਕਰਦਿਆਂ ਕਿਹਾ ਕਿ ਮਨੀਪੁਰ ਵਿੱਚ ਔਰਤਾਂ ਤੇ ਜੋ ਜੁਲਮ ਹੋਇਆ ਹੈ, ਇਹ ਬਹੁਤ ਹੀ ਸ਼ਰਮਨਾਕ ਅਤੇ ਦਿਲ ਦਹਿਲਾਉਣ ਵਾਲੀ ਘਟਨਾਂ ਹੈ ਅਤੇ ਸਬੰਧਿਤ ਦੋਸ਼ੀਆਂ ਨੂੰ ਸਖਤ ਸਜਾ ਮਿਲਣੀ ਚਾਹੀਦੀ ਹੈ।

SHARE ARTICLE

ਏਜੰਸੀ

Advertisement

Rana balachauria Murder Case : Rana balachauria ਦੇ ਘਰ ਜਾਣ ਦੀ ਥਾਂ ਪ੍ਰਬੰਧਕ Security ਲੈਣ ਤੁਰ ਪਏ

19 Dec 2025 3:12 PM

Rana balachauria Father Interview : Rana balachauria ਦੇ ਕਾਤਲ ਦੇ Encounter ਮਗਰੋਂ ਖੁੱਲ੍ਹ ਕੇ ਬੋਲੇ ਪਿਤਾ

19 Dec 2025 3:11 PM

Balachauria ਦੇ ਅਸਲ ਕਾਤਲ ਪੁਲਿਸ ਦੀ ਗ੍ਰਿਫ਼ਤ ਤੋਂ ਦੂਰ,ਕਾਤਲਾਂ ਦੀ ਮਦਦ ਕਰਨ ਵਾਲ਼ਾ ਢੇਰ, ਰੂਸ ਤੱਕ ਜੁੜੇ ਤਾਰ

18 Dec 2025 3:13 PM

Rana Balachauria Murder Case | Gangster Harpinder Singh Encounter :ਪੁਲਿਸ ਨੇ ਆਖਿਰ ਕਿਵੇਂ ਕੀਤਾ ਐਨਕਾਊਂਟਰ

18 Dec 2025 3:12 PM

Rana Balachauria Murder : ਕਬੱਡੀ ਖਿਡਾਰੀ ਦੇ ਸਿਰ ‘ਚ ਮਾਰੀਆਂ ਗੋਲ਼ੀਆਂ, ਸਿੱਧੂ ਮੂਸੇਵਾਲਾ ਕਤਲ ਨਾਲ਼ ਸੰਪਰਕ ਨਹੀਂ

17 Dec 2025 3:28 PM
Advertisement