ਪੰਜਾਬ ਦੇ ਆਂਗਣਵਾੜੀ ਸੈਂਟਰਾਂ ’ਚ ਸ਼ੁਰੂਆਤੀ ਬਚਪਨ ਦੀ ਦੇਖਭਾਲ ਅਤੇ ਸਿੱਖਿਆ ਦਿਨ ਮਨਾਇਆ
Published : Jul 22, 2023, 8:40 pm IST
Updated : Jul 22, 2023, 8:40 pm IST
SHARE ARTICLE
 Early Childhood Care and Education Day was celebrated in Anganwadi Centers of Punjab
Early Childhood Care and Education Day was celebrated in Anganwadi Centers of Punjab

ਬੱਚੇ ਨੂੰ ਪੂਰਵ ਪੜ੍ਹਨ ਤੋਂ ਪੂਰਵ ਲਿਖਣ ਦਾ ਅਭਿਆਸ ਕਰਵਾਇਆ ਜਾਂਦਾ ਹੈ ਤਾਂ ਜੋ ਬੱਚਾ ਸਕੂਲ ਵਿੱਚ ਪੜਨ ਲਈ ਤਿਆਰ ਹੋ ਸਕੇ।

ਚੰਡੀਗੜ੍ਹ - ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਦੇ ਦਿਸ਼ਾ-ਨਿਰਦੇਸ਼ਾਂ ਹੇਠ ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਵਿਭਾਗ ਵੱਲੋਂ ਸੂਬੇ ਦੇ ਆਂਗਣਵਾੜੀ ਸੈਂਟਰਾਂ  ਵਿੱਚ ਬੱਚਿਆਂ ਲਈ ਸ਼ੁਰੂਆਤੀ ਬਚਪਨ ਦੀ ਦੇਖਭਾਲ ਅਤੇ ਸਿੱਖਿਆ ਦੀ ਮਹੱਤਤਾ ਬਾਰੇ ਜਾਗਰੂਕਤਾ ਪੈਦਾ ਕਰਨ ਦੇ ਉਦੇਸ਼ ਨਾਲ ਸ਼ੁਰੂਆਤੀ ਬਚਪਨ ਦੀ ਦੇਖਭਾਲ ਅਤੇ ਸਿੱਖਿਆ (ਈਸੀਸੀਈ) ਦਿਨ ਮਨਾਇਆ ਗਿਆ।

ਇਸ ਸਬੰਧੀ ਵਧੇਰੇ ਜਾਣਕਾਰੀ ਦਿੰਦਿਆਂ ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਨੇ ਦੱਸਿਆ ਕਿ ਇਸ ਦਿਨ ਦਾ ਮੁੱਖ ਉਦੇਸ਼ ਆਂਗਣਵਾੜੀ ਸੈਂਟਰਾਂ ਵਿਚ ਬੱਚਿਆਂ ਨੂੰ ਕਰਵਾਈਆਂ ਜਾ ਰਹੀਆਂ ਪੂਰਵ ਸਕੂਲ ਸਿੱਖਿਆ ਦੀਆਂ ਗਤੀਵਿਧੀਆਂ ਤੋਂ ਉਨ੍ਹਾਂ ਦੇ ਮਾਂ ਬਾਪ ਨੂੰ ਜਾਣੂ ਕਰਵਾਉਣਾ ਹੈ। ਮੰਤਰੀ ਨੇ ਅੱਗੇ ਕਿਹਾ ਕਿ ਨਵੀਂ ਸਿੱਖਿਆ ਨੀਤੀ (2020), ਫਾਊਂਡੇਸ਼ਨਲ ਲਰਨਿੰਗ ਲਈ ਰਾਸ਼ਟਰੀ ਪਾਠਕ੍ਰਮ ਫਰੇਮਵਰਕ (2022) ਅਤੇ ਸਕਸ਼ਮ ਆਂਗਣਵਾੜੀ ਅਤੇ ਪੋਸ਼ਣ 2.0 ਦੇ ਦਿਸ਼ਾ-ਨਿਰਦੇਸ਼ਾਂ ਦੇ ਨਾਲ, ਉੱਚ-ਗੁਣਵੱਤਾ ਵਾਲੇ ਈਸੀਸੀਈ ਦੀ ਮਹੱਤਤਾ ਨੂੰ ਮਜ਼ਬੂਤ ਕੀਤਾ ਗਿਆ ਹੈ।

ਉਨ੍ਹਾਂ ਕਿਹਾ ਕਿ ਬਚਪਨ ਦੀ ਦੇਖਭਾਲ ਅਤੇ ਸਿੱਖਿਆ ਦਾ ਬੱਚਿਆਂ ਦੇ ਮਨੋਵਿਗਿਆਨਕ, ਸਮਾਜਿਕ ਅਤੇ ਭਾਵਨਾਤਮਕ ਵਿਕਾਸ ’ਤੇ ਮਹੱਤਵਪੂਰਨ ਪ੍ਰਭਾਵ ਪੈਂਦਾ ਹੈ। ਡਾ. ਬਲਜੀਤ ਕੌਰ ਨੇ ਦੱਸਿਆ ਕਿ ਬੱਚੇ ਦੇ ਮੁੱਢਲੇ 6 ਸਾਲ ੳਸਦੇ ਵਿਕਾਸ ਲਈ ਬਹੁਤ ਮਹੱਤਵਪੂਰਨ ਹੁੰਦੇ ਹਨ। ਆਂਗਨਵਾੜੀ ਸੈਂਟਰਾਂ ਵਿਚ ਪ੍ਰੀ-ਸਕੂਲ ਸਿਖਿਆ ਦਿੰਦੇ ਸਮੇਂ ਬੱਚੇ ਦੇ ਸੰਪੂਰਨ ਵਿਕਾਸ ਭਾਵ ਬੌਧਿਕ ਵਿਕਾਸ, ਭਾਸ਼ਾ ਦਾ ਵਿਕਾਸ, ਸਰੀਰਿਕ ਵਿਕਾਸ, ਸਮਾਜਿਕ ਅਤੇ ਭਾਵਨਾਤਮਕ ਵਿਕਾਸ, ਰਚਨਾਤਮਕ ਵਿਕਾਸ ਨੂੰ ਮੁੱਖ ਰੱਖ ਕੇ ਗਤੀਵਿਧੀਆਂ ਕਰਵਾਈਆਂ ਜਾਂਦੀਆਂ ਹਨ।

ਇਸ ਵਿੱਚ ਬੱਚੇ ਨੂੰ ਪੂਰਵ ਪੜ੍ਹਨ ਤੋਂ ਪੂਰਵ ਲਿਖਣ ਦਾ ਅਭਿਆਸ ਕਰਵਾਇਆ ਜਾਂਦਾ ਹੈ ਤਾਂ ਜੋ ਬੱਚਾ ਸਕੂਲ ਵਿੱਚ ਪੜਨ ਲਈ ਤਿਆਰ ਹੋ ਸਕੇ। ਇਸ ਤੋਂ ਇਲਾਵਾ ਬੱਚਿਆਂ ਦੀ ਸਿਹਤ ਨੂੰ ਮੋਨੀਟਰ ਕਰਨ ਲਈ ਗ੍ਰੋਥ ਮੋਨੀਟਰਿੰਗ ਬਾਰੇ ਵੀ ਮਾਪਿਆਂ ਨੂੰ ਜਾਣੂ ਕਰਵਾਇਆ ਗਿਆ। ਇਸ ਮੌਕੇ ਮਾਪਿਆਂ ਵੱਲੋਂ ਵੱਧ ਚੜ ਕੇ ਹਿੱਸਾ ਲਿਆ ਗਿਆ।

ਕੈਬਨਿਟ ਮੰਤਰੀ ਨੇ ਵਿਭਾਗ ਦੇ ਸੁਪਰਵਾਈਜ਼ਰਾਂ, ਆਂਗਣਵਾੜੀ ਵਰਕਰਾਂ, ਆਂਗਣਵਾੜੀ ਹੈਲਪਰਾਂ, ਮਾਪਿਆਂ ਅਤੇ ਸੰਸਥਾ ਮੇਰਕੀ ਫਾਊਂਡੇਸ਼ਨ ਦਾ ਛੋਟੇ ਬੱਚਿਆਂ ਲਈ ਸੁਰੱਖਿਅਤ ਅਤੇ ਪਾਲਣ ਪੋਸ਼ਣ ਲਈ ਸ਼ਲਾਘਾ ਕੀਤੀ। ਸਮਾਜਿਕ ਸੁਰੱਖਿਆ ਅਤੇ ਇਸਤਰੀ ਤੇ ਬਾਲ ਵਿਕਾਸ ਦੀ ਡਾਇਰੈਕਟਰ ਸ੍ਰੀਮਤੀ ਡਾ. ਮਾਧਵੀ ਕਟਾਰੀਆ ਨੇ ਸੂਬੇ ਵਿੱਚ ਸ਼ੁਰੂਆਤੀ ਬਚਪਨ ਅਤੇ ਸਿੱਖਿਆ ਤੱਕ ਪਹੁੰਚ ਨੂੰ ਵਧਾਉਣ ਅਤੇ ਸਿੱਖਣ ਦੇ ਮਾਹੌਲ ਨੂੰ ਉਤਸ਼ਾਹਿਤ ਕਰਨ ਲਈ ਸਰਕਾਰ ਦੀ ਵਚਨਬੱਧਤਾ ਨੂੰ ਦੁਹਰਾਇਆ।

SHARE ARTICLE

ਏਜੰਸੀ

Advertisement

ਦੇਖੋ ਆਖਰ ਕਿਹੜੀ ਦੁਸ਼ਮਣੀ ਬਣੀ ਵਾਰਦਾਤ ਦੀ ਵਜ੍ਹਾ?| Ludhiana

05 Nov 2025 3:27 PM

Batala Murder News : Batala 'ਚ ਰਾਤ ਨੂੰ ਗੋਲੀਆਂ ਮਾਰ ਕੇ ਕੀਤੇ Murder ਤੋਂ ਬਾਅਦ ਪਤਨੀ ਆਈ ਕੈਮਰੇ ਸਾਹਮਣੇ

03 Nov 2025 3:24 PM

Eyewitness of 1984 Anti Sikh Riots: 1984 ਦਿੱਲੀ ਸਿੱਖ ਕਤਲੇਆਮ ਦੀ ਇਕੱਲੀ-ਇਕੱਲੀ ਗੱਲ ਚਸ਼ਮਦੀਦਾਂ ਦੀ ਜ਼ੁਬਾਨੀ

02 Nov 2025 3:02 PM

'ਪੰਜਾਬ ਨਾਲ ਧੱਕਾ ਕਿਸੇ ਵੀ ਕੀਮਤ 'ਤੇ ਨਹੀਂ ਕੀਤਾ ਜਾਵੇਗਾ ਬਰਦਾਸ਼ਤ,'CM ਭਗਵੰਤ ਸਿੰਘ ਮਾਨ ਨੇ ਆਖ ਦਿੱਤੀ ਵੱਡੀ ਗੱਲ

02 Nov 2025 3:01 PM

ਪੁੱਤ ਨੂੰ ਯਾਦ ਕਰ ਬੇਹਾਲ ਹੋਈ ਮਾਂ ਦੇ ਨਹੀਂ ਰੁੱਕ ਰਹੇ ਹੰਝੂ | Tejpal Singh

01 Nov 2025 3:10 PM
Advertisement