ਫਿਰੋਜ਼ਪੁਰ 'ਚ ਖੇਤ ਦੇ ਪਾਣੀ ਦੀ ਨਿਕਾਸੀ ਨੂੰ ਲੈ ਕੇ ਚੱਲੀਆਂ ਗੋਲੀਆਂ, ਇਕ ਦੀ ਹੱਤਿਆ

By : GAGANDEEP

Published : Jul 22, 2023, 7:14 pm IST
Updated : Jul 22, 2023, 7:28 pm IST
SHARE ARTICLE
photo
photo

2 ਔਰਤਾਂ ਸਮੇਤ 3 ਜ਼ਖ਼ਮੀ

 

ਫਿਰੋਜ਼ਪੁਰ: ਫਿਰੋਜ਼ਪੁਰ 'ਚ ਖੇਤਾਂ ਦੇ ਪਾਣੀ ਦੀ ਨਿਕਾਸੀ ਨੂੰ ਲੈ ਕੇ ਹੋਏ ਝਗੜੇ 'ਚ ਇਕ ਧਿਰ ਨੇ ਦੂਜੇ ਪੱਖ ਦੇ ਬਜ਼ੁਰਗ ਵਿਅਕਤੀ ਦੀ ਗੋਲੀ ਮਾਰ ਕੇ ਹੱਤਿਆ ਕਰ ਦਿਤੀ। ਹਮਲੇ 'ਚ ਦੋ ਔਰਤਾਂ ਵੀ ਗੰਭੀਰ ਰੂਪ ਨਾਲ ਜ਼ਖ਼ਮੀ ਹੋ ਗਈਆਂ। ਜਿਨ੍ਹਾਂ ਨੂੰ ਇਲਾਜ ਲਈ ਗੁਰੂ ਗੋਬਿੰਦ ਸਿੰਘ ਮੈਡੀਕਲ ਕਾਲਜ ਹਸਪਤਾਲ ਵਿਚ ਦਾਖ਼ਲ ਕਰਵਾਇਆ ਗਿਆ ਹੈ। ਇਸ ਦੇ ਨਾਲ ਹੀ ਪੁਲਿਸ ਨੇ ਲਾਸ਼ ਨੂੰ ਕਬਜ਼ੇ 'ਚ ਲੈ ਕੇ ਪੋਸਟਮਾਰਟਮ ਲਈ ਭੇਜ ਦਿਤਾ ਹੈ।

ਇਹ ਵੀ ਪੜ੍ਹੋ: ਹੁਸ਼ਿਆਰਪੁਰ 'ਚ ਕਾਂਸਟੇਬਲ ਤਰਨਵੀਰ ਸਿੰਘ ਨੇ ਫਾਹਾ ਲੈ ਕੇ ਕੀਤੀ ਖ਼ੁਦਕੁਸ਼ੀ 

ਅਮਰਜੀਤ ਸਿੰਘ ਵਾਸੀ ਪਿੰਡ ਭਲਾ ਫਰਾਇਆ ਮੱਲ ਨੇ ਪੁਲਿਸ ਨੂੰ ਦਿਤੇ ਬਿਆਨਾਂ ਵਿਚ ਦਸਿਆ ਹੈ ਕਿ ਉਹ ਆਪਣੇ ਚਾਚੇ ਜਸਵੰਤ ਸਿੰਘ ਨਾਲ ਖੇਤ ਜਾ ਰਿਹਾ ਸੀ। ਇਸ ਦੌਰਾਨ  ਲਖਵਿੰਦਰ ਸਿੰਘ, ਤਰਸੇਮ ਸਿੰਘ, ਪਰਮਵੀਰ ਸਿੰਘ, ਮੇਜਰ ਸਿੰਘ, ਗੁਰਦੇਵ ਸਿੰਘ ਅਤੇ ਪਿੰਡ ਦੇ ਚਾਰ-ਪੰਜ ਅਣਪਛਾਤੇ ਵਿਅਕਤੀਆਂ ਨੇ ਉਨ੍ਹਾਂ ’ਤੇ ਹਮਲਾ ਕਰ ਦਿਤਾ।

ਇਹ ਵੀ ਪੜ੍ਹੋ:ਉਪਗ੍ਰਹਿ ਰਾਹੀਂ ਇੰਟਰਨੈੱਟ : ਐਮਾਜ਼ੋਨ ਨੇ ਮਸਕ ਨੂੰ ਦਿਤੀ ਟੱਕਰ

ਲਖਵਿੰਦਰ ਸਿੰਘ ਨੇ 12 ਬੋਰ ਦੀ ਬੰਦੂਕ ਨਾਲ ਉਸ ਦੇ ਚਾਚੇ ਜਸਵੰਤ ਸਿੰਘ ਦੀ ਛਾਤੀ ਵਿਚ ਗੋਲੀ ਮਾਰ ਦਿੱਤੀ। ਗੋਲੀ ਦੀ ਆਵਾਜ਼ ਸੁਣ ਕੇ ਲੋਕ ਇਕੱਠੇ ਹੋ ਗਏ, ਜਿਨ੍ਹਾਂ 'ਤੇ ਵੀ ਮੁਲਜ਼ਮਾਂ ਨੇ ਜਾਨੋਂ ਮਾਰਨ ਦੀ ਨੀਅਤ ਨਾਲ ਗੋਲੀਆਂ ਚਲਾ ਦਿਤੀਆਂ ਤੇ ਹੋਰ ਹਥਿਆਰਾਂ ਨਾਲ ਕੁੱਟਮਾਰ ਕਰਕੇ ਜ਼ਖ਼ਮੀ ਕਰ ਦਿੱਤਾ। ਘਟਨਾ ਨੂੰ ਅੰਜਾਮ ਦੇਣ ਤੋਂ ਬਾਅਦ ਦੋਸ਼ੀ ਮੌਕੇ ਤੋਂ ਫਰਾਰ ਹੋ ਗਏ, ਜਿਸ ਤੋਂ ਬਾਅਦ ਸਾਰੇ ਜ਼ਖ਼ਮੀਆਂ ਨੂੰ ਸਿਵਲ ਹਸਪਤਾਲ ਫਿਰੋਜ਼ਪੁਰ ਪਹੁੰਚਾਇਆ ਗਿਆ।

ਜਿਥੋਂ ਉਨ੍ਹਾਂ ਨੂੰ ਇਲਾਜ ਲਈ ਫਰੀਦਕੋਟ ਮੈਡੀਕਲ ਕਾਲਜ ਰੈਫਰ ਕਰ ਦਿਤਾ ਗਿਆ ਪਰ ਜਸਵੰਤ ਸਿੰਘ ਦੀ ਰਸਤੇ ਵਿਚ ਹੀ ਮੌਤ ਹੋ ਗਈ। ਜਦੋਂਕਿ ਕਸ਼ਮੀਰ ਸਿੰਘ, ਮਨਜੀਤ ਕੌਰ ਅਤੇ ਜਸ਼ਨਪ੍ਰੀਤ ਕੌਰ ਮੈਡੀਕਲ ਕਾਲਜ ਵਿਚ ਜ਼ੇਰੇ ਇਲਾਜ ਹਨ। ਥਾਣਾ ਆਰਿਫਕੇ ਦੇ ਥਾਣਾ ਇੰਚਾਰਜ ਗੁਰਵਿੰਦਰ ਸਿੰਘ ਨੇ ਦਸਿਆ ਕਿ ਉਕਤ ਘਟਨਾ 'ਚ 5 ਦੋਸ਼ੀਆਂ ਨੂੰ ਨਾਮਜ਼ਦ ਕੀਤਾ ਗਿਆ ਹੈ, ਜਦਕਿ 5 ਅਣਪਛਾਤੇ ਦੋਸ਼ੀਆਂ ਖਿਲਾਫ ਮਾਮਲਾ ਦਰਜ ਕਰਕੇ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ।

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਪੁਲਿਸ ਕਤਲਕਾਂਡ ‘ਚ ਮਾਸਟਰਮਾਈਂਡ ਰਣਜੀਤ ਸਿੰਘ ਦੇ ਐਨਕਾਊਂਟਰ ‘ਤੇ ਪਰਿਵਾਰ ਨੇ ਚੁੱਕੇ ਸਵਾਲ

26 Feb 2026 1:38 PM

2027 ਵਿਧਾਨ ਸਭਾ ਚੋਣਾਂ ਲਈ ਸਾਰੀਆਂ ਪਾਰਟੀਆਂ ਪੱਬਾਂ ਭਾਰ, 14 ਮਾਰਚ ਨੂੰ ਮੋਗਾ 'ਚ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ...

26 Feb 2026 1:37 PM

'ਭਾਜਪਾ ਵੱਲੋਂ ਮੋਗਾ 'ਚ 14 ਮਾਰਚ ਨੂੰ ਕੀਤੀ ਜਾਵੇਗੀ ਬਦਲਾਅ ਰੈਲੀ'

26 Feb 2026 1:36 PM

ਸਰਕਾਰ ਦੀ ਸ਼ਹਿ ‘ਤੇ ਵਿੱਕ ਰਿਹਾ ਨਸ਼ਾ, ਨਸ਼ੇ ਦੇ ਮੁੱਦੇ ‘ਤੇ ਪੰਜਾਬ ਸਰਕਾਰ ਦਾ ਹਰਿਆਣਾ ‘ਤੇ ਵੱਡਾ ਇਲਜ਼ਾਮ

25 Feb 2026 2:12 PM

'ਮੈਂ ਹੈਰਾਨ ਹਾਂ, Chandigarh ਦੇ ਸੈਕਟਰ 32 Hospital ਦਾ ਸਾਢੇ 500 ਕਰੋੜ ਦਾ ਬਜਟ, ਪਰ ਸੁਵਿਧਾਵਾਂ ਬਿਲਕੁਲ ਜ਼ੀਰੋ'

25 Feb 2026 2:11 PM
Advertisement