ਪੰਜਾਬ 'ਚ ਘੱਗਰ ਦੇ ਪਾਣੀ ਦਾ ਪੱਧਰ ਵਧਿਆ : 11 ਜ਼ਿਲ੍ਹਿਆਂ ਲਈ ਮੀਂਹ ਦਾ ਯੈਲੋ ਅਲਰਟ
Published : Jul 22, 2023, 12:49 pm IST
Updated : Jul 22, 2023, 12:49 pm IST
SHARE ARTICLE
photo
photo

ਭਾਖੜਾ ਵਿਚ ਪਾਣੀ ਦਾ ਪੱਧਰ ਵਧਿਆ, ਫਲੱਡ ਗੇਟ ਖੋਲ੍ਹਣ ਦੀਆਂ ਸੰਭਾਵਨਾਵਾਂ

 

ਚੰਡੀਗੜ੍ਹ : ਪੰਜਾਬ 'ਚ ਹੜ੍ਹਾਂ ਤੋਂ ਬਾਅਦ ਹਾਲਾਤ ਆਮ ਵਾਂਗ ਜਾਪਦੇ ਹਨ ਪਰ ਹਿਮਾਚਲ 'ਚ ਹੋਈ ਬਾਰਿਸ਼ ਕਾਰਨ ਘੱਗਰ ਦਰਿਆ 'ਚ ਪਾਣੀ ਦਾ ਪੱਧਰ ਇਕ ਵਾਰ ਫਿਰ ਤੋਂ ਵਧਣਾ ਸ਼ੁਰੂ ਹੋ ਗਿਆ ਹੈ। ਹਰਿਆਣਾ ਦੇ ਪੰਚਕੂਲਾ ਖੇਤਰ ਵਿਚ ਘੱਗਰ ਦੇ ਪਾਣੀ ਦਾ ਪੱਧਰ ਵੱਧ ਰਿਹਾ ਹੈ, ਜਿਸ ਤੋਂ ਬਾਅਦ ਮਾਨਸਾ ਸਮੇਤ ਹੋਰ ਇਲਾਕਿਆਂ ਵਿਚ ਵੀ ਘੱਗਰ ਦੇ ਕੰਢਿਆਂ ਉੱਤੇ ਅਲਰਟ ਜਾਰੀ ਕਰ ਦਿਤਾ ਗਿਆ ਹੈ। ਬਚਾਅ ਟੀਮਾਂ ਤੋਂ ਇਲਾਵਾ ਜ਼ਿਲ੍ਹਾ ਪ੍ਰਸ਼ਾਸਨ ਨੇ ਵੀ ਤਿਆਰੀ ਸ਼ੁਰੂ ਕਰ ਦਿੱਤੀ ਹੈ ਤਾਂ ਜੋ ਹਾਲਾਤ ਪਹਿਲਾਂ ਵਰਗੇ ਨਾ ਬਣ ਜਾਣ।

ਇਸ ਦੇ ਨਾਲ ਹੀ ਭਾਖੜਾ ਡੈਮ ਵਿੱਚ ਪਾਣੀ ਦਾ ਪੱਧਰ 1651 ਨੂੰ ਪਾਰ ਕਰ ਗਿਆ ਹੈ, ਇਹ ਪੱਧਰ ਫਲੱਡ ਗੇਟ ਲੈਵਲ ਤੋਂ 6 ਫੁੱਟ ਉੱਚਾ ਹੈ, ਪਰ ਪਾਣੀ ਦਾ ਪੱਧਰ ਖ਼ਤਰੇ ਦੇ ਪੱਧਰ ਤੋਂ 29 ਫੁੱਟ ਹੇਠਾਂ ਹੈ। ਇਸ ਦੇ ਨਾਲ ਹੀ ਭਾਖੜਾ ਦੇ ਹੇਠਾਂ ਬਣੇ ਨੰਗਲ ਡੈਮ ਵਿੱਚ ਪਾਣੀ ਦਾ ਪੱਧਰ 1951 ਦਾ ਦੱਸਿਆ ਜਾਂਦਾ ਹੈ, ਜੋ ਕਿ ਖ਼ਤਰੇ ਦੇ ਪੱਧਰ ਤੋਂ ਸਿਰਫ਼ 3 ਫੁੱਟ ਹੇਠਾਂ ਹੈ।ਅਜਿਹੇ 'ਚ ਸੰਭਾਵਨਾ ਪ੍ਰਗਟਾਈ ਜਾ ਰਹੀ ਹੈ ਕਿ ਅੱਜ ਹਿਮਾਚਲ 'ਚ ਹੋਈ ਬਾਰਿਸ਼ ਤੋਂ ਬਾਅਦ ਹਾਲਾਤ ਨੂੰ ਦੇਖਦੇ ਹੋਏ ਭਾਖੜਾ ਦੇ ਫਲੱਡ ਗੇਟ ਖੋਲ੍ਹੇ ਜਾ ਸਕਦੇ ਹਨ। ਐਸਡੀਐਮ ਨੰਗਲ ਨੇ ਅਲਰਟ ਜਾਰੀ ਕੀਤਾ ਹੈ ਕਿ ਜੇਕਰ ਭਾਖੜਾ ਵਿਚੋਂ ਹੋਰ ਪਾਣੀ ਛੱਡਿਆ ਗਿਆ ਤਾਂ ਸਤਲੁਜ ਦੇ ਆਸ-ਪਾਸ ਦੇ ਇਲਾਕਿਆਂ ਵਿਚ ਹੜ੍ਹ ਵਰਗੀ ਸਥਿਤੀ ਪੈਦਾ ਹੋ ਸਕਦੀ ਹੈ।

ਇਸ ਦੌਰਾਨ ਮੌਸਮ ਵਿਭਾਗ ਨੇ ਅੱਜ ਫਿਰ ਤੋਂ ਪੂਰੇ ਸੂਬੇ ਵਿਚ ਯੈਲੋ ਅਲਰਟ ਜਾਰੀ ਕੀਤਾ ਹੈ। ਦੁਪਹਿਰ 1 ਵਜੇ ਤੱਕ ਪਟਿਆਲਾ, ਐਸਏਐਸ ਨਗਰ, ਫਤਹਿਗੜ੍ਹ ਸਾਹਿਬ, ਰੂਪਨਗਰ, ਐਸਬੀਐਸ ਨਗਰ, ਤਰਨਤਾਰਨ, ਜਲੰਧਰ, ਹੁਸ਼ਿਆਰਪੁਰ, ਅੰਮ੍ਰਿਤਸਰ, ਗੁਰਦਾਸਪੁਰ, ਕਪੂਰਥਲਾ ਵਿੱਚ ਅਲਰਟ ਜਾਰੀ ਕੀਤਾ ਗਿਆ ਹੈ। ਦੂਜੇ ਪਾਸੇ ਹਿਮਾਚਲ ਵਿਚ ਅੱਜ ਭਾਰੀ ਮੀਂਹ ਪੈਣ ਦੀ ਸੰਭਾਵਨਾ ਹੈ। ਕੁੱਲੂ-ਮੰਡੀ ਅਤੇ ਸ਼ਿਮਲਾ 'ਚ ਆਰੇਂਜ ਅਲਰਟ ਜਾਰੀ ਕੀਤਾ ਗਿਆ ਹੈ।

ਮੌਸਮ ਵਿਭਾਗ ਦੇ ਅਲਰਟ ਕਾਰਨ ਸਬੰਧਤ ਜ਼ਿਲ੍ਹਿਆਂ ਦੀਆਂ ਟੀਮਾਂ ਰਾਵੀ, ਬਿਆਸ, ਸਤਲੁਜ ਅਤੇ ਘੱਗਰ ਦੇ ਆਸ-ਪਾਸ ਦੇ ਇਲਾਕਿਆਂ ਦੀ ਨਿਗਰਾਨੀ ਕਰ ਰਹੀਆਂ ਹਨ। ਮੌਸਮ ਵਿਭਾਗ ਵਲੋਂ ਜਾਰੀ ਅੰਕੜਿਆਂ ਅਨੁਸਾਰ 22 ਤੋਂ 24 ਜੁਲਾਈ ਤੱਕ ਸੂਬੇ ਦੇ ਵੱਖ-ਵੱਖ ਇਲਾਕਿਆਂ 'ਚ ਗਰਜ ਨਾਲ ਮੀਂਹ ਪੈ ਸਕਦਾ ਹੈ। ਤੂਫਾਨ ਦੀ ਚਿਤਾਵਨੀ ਵੀ ਜਾਰੀ ਕੀਤੀ ਗਈ ਹੈ, ਜਿਸ ਕਾਰਨ ਸ਼ਹਿਰਾਂ ਅਤੇ ਇਲਾਕਿਆਂ 'ਚ ਪਾਣੀ ਭਰ ਸਕਦਾ ਹੈ।
 

SHARE ARTICLE

ਏਜੰਸੀ

Advertisement

Balachauria ਦੇ ਅਸਲ ਕਾਤਲ ਪੁਲਿਸ ਦੀ ਗ੍ਰਿਫ਼ਤ ਤੋਂ ਦੂਰ,ਕਾਤਲਾਂ ਦੀ ਮਦਦ ਕਰਨ ਵਾਲ਼ਾ ਢੇਰ, ਰੂਸ ਤੱਕ ਜੁੜੇ ਤਾਰ

18 Dec 2025 3:13 PM

Rana Balachauria Murder Case | Gangster Harpinder Singh Encounter :ਪੁਲਿਸ ਨੇ ਆਖਿਰ ਕਿਵੇਂ ਕੀਤਾ ਐਨਕਾਊਂਟਰ

18 Dec 2025 3:12 PM

Rana Balachauria Murder : ਕਬੱਡੀ ਖਿਡਾਰੀ ਦੇ ਸਿਰ ‘ਚ ਮਾਰੀਆਂ ਗੋਲ਼ੀਆਂ, ਸਿੱਧੂ ਮੂਸੇਵਾਲਾ ਕਤਲ ਨਾਲ਼ ਸੰਪਰਕ ਨਹੀਂ

17 Dec 2025 3:28 PM

28 ਸਾਲ ਦੀ ਕੁੜੀ ਨੇ ਅਕਾਲੀ ਦਲ ਦਾ ਖੋਲ੍ਹਿਆ ਖਾਤਾ, ਅਕਾਲੀ ਦਲ ਨੂੰ ਨਵੇਂ ਨੌਜਵਾਨਾਂ ਦੀ ਲੋੜ ?

17 Dec 2025 3:27 PM

ਡਿਪਰੈਸ਼ਨ 'ਚ ਚਲੇ ਗਏ ਰਾਜਾ ਵੜਿੰਗ, ਹਾਈ ਕਮਾਨ ਦੇ ਦਬਾਅ ਹੇਠ ਨੇ ਰਾਜਾ | The Spokesman Debate

16 Dec 2025 2:55 PM
Advertisement