ਪੰਜਾਬ 'ਚ ਮੁੜ ਮੀਂਹ ਨੇ ਦਿਤੀ ਦਸਤਕ, ਮੌਸਮ ਵਿਭਾਗ ਨੇ ਕਈ ਜ਼ਿਲ੍ਹਿਆਂ ਲਈ ਜਾਰੀ ਕੀਤਾ ਅਲਰਟ
Published : Jul 22, 2023, 8:22 am IST
Updated : Jul 22, 2023, 8:22 am IST
SHARE ARTICLE
Image: For representation purpose only.
Image: For representation purpose only.

ਸਵੇਰ ਤੋਂ ਹੀ ਕਈ ਥਾਵਾਂ 'ਤੇ ਪੈ ਰਿਹਾ ਭਾਰੀ ਮੀਂਹ

 

ਚੰਡੀਗੜ੍ਹ: ਪੰਜਾਬ ਵਿਚ ਬੀਤੇ ਦਿਨੀਂ ਹੋਈ ਭਾਰੀ ਬਾਰਸ਼ ਦੇ ਚਲਦਿਆਂ ਜਿਥੇ ਇਕ ਪਾਸੇ ਕਈ ਇਲਾਕਿਆਂ ਵਿਚ ਅਜੇ ਵੀ ਹੜ੍ਹ ਵਰਗੇ ਹਾਲਾਤ ਬਣੇ ਹੋਏ ਹਨ, ਉਥੇ ਹੀ ਮੌਸਮ ਵਿਭਾਗ ਨੇ ਕਈ ਜ਼ਿਲ੍ਹਿਆਂ ਵਿਚ ਭਾਰੀ ਮੀਂਹ ਦਾ ਅਲਰਟ ਜਾਰੀ ਕੀਤਾ ਹੈ। ਅੱਜ ਸ਼ਨਿਚਰਵਾਰ ਸਵੇਰ ਤੋਂ ਹੀ ਕਈ ਥਾਵਾਂ 'ਤੇ ਭਾਰੀ ਮੀਂਹ ਪੈ ਰਿਹਾ ਹੈ। ਇਸ ਦੇ ਨਾਲ ਹੀ ਕਈ ਥਾਵਾਂ 'ਤੇ ਪਾਣੀ ਮੁੜ ਪਹਿਲਾਂ ਵਾਂਗ ਹੀ ਖੜ੍ਹਾ ਹੋ ਰਿਹਾ ਹੈ।

ਇਹ ਵੀ ਪੜ੍ਹੋ: ਪ੍ਰਧਾਨ ਮੰਤਰੀ ਵਲੋਂ ਢੀਂਡਸਾ ਨੂੰ ਬਾਦਲ ਦਾ ਅਸਲੀ ਵਾਰਸ ਦਸਣ ਨਾਲ ਅਕਾਲੀਆਂ ’ਚ ਨਵੀਂ ਚਰਚਾ ਛਿੜੀ

ਹਾਲਾਂਕਿ ਇਸ ਮੀਂਹ ਨੇ ਕੁੱਝ ਥਾਵਾਂ 'ਤੇ ਲੋਕਾਂ ਨੂੰ ਗਰਮੀ ਤੋਂ ਨਿਜਾਤ ਜ਼ਰੂਰ ਦਿਤੀ, ਪਰ ਜਿਥੇ ਹਾਲਾਤ ਪਹਿਲਾਂ ਤੋਂ ਚਿੰਤਤ ਸਨ, ਉਨ੍ਹਾਂ ਇਲਾਕਿਆਂ ਦੇ ਲੋਕਾਂ ਨੂੰ ਹੋਰ ਪਰੇਸ਼ਾਨੀ ਖੜ੍ਹੀ ਹੋ ਸਕਦੀ ਹੈ। ਜੇ ਟ੍ਰਾਈਸਿਟੀ ਦੀ ਗੱਲ ਕਰੀਏ ਤਾਂ, ਉਥੇ ਬੀਤੀ ਰਾਤ ਤੋਂ ਸ਼ੁਰੂ ਹੋਈ ਹਲਕੀ ਬਾਰਸ਼ ਮਗਰੋਂ ਅੱਜ ਸਵੇਰ ਤੋਂ ਤੇਜ਼ ਬਰਸਾਤ ਹੋ ਰਹੀ ਹੈ।

ਇਹ ਵੀ ਪੜ੍ਹੋ: ਤਿੰਨ ਬੱਚਿਆਂ ਨੂੰ ਬਚਾਉਂਦਿਆਂ ਜਾਨ ਗਵਾਉਣ ਵਾਲੇ ਪੰਜਾਬੀ ਨੂੰ Carnegie Hero awards ਨਾਲ ਕੀਤਾ ਸਨਮਾਨਤ 

ਹੋਰ ਸੂਬਿਆਂ ਦਾ ਹਾਲ

ਮੌਸਮ ਵਿਭਾਗ ਅਨੁਸਾਰ ਅਗਲੇ 24 ਘੰਟਿਆਂ ਦੌਰਾਨ, ਦੱਖਣੀ ਛੱਤੀਸਗੜ੍ਹ, ਦੱਖਣ-ਪੂਰਬੀ ਗੁਜਰਾਤ, ਵਿਦਰਭ, ਮਰਾਠਵਾੜਾ, ਉੱਤਰੀ ਮੱਧ ਮਹਾਰਾਸ਼ਟਰ, ਕੋਂਕਣ ਅਤੇ ਗੋਆ, ਤੇਲੰਗਾਨਾ ਦੇ ਕੁੱਝ ਹਿੱਸਿਆਂ, ਗੁਜਰਾਤ ਦੇ ਕੁੱਝ ਹਿੱਸਿਆਂ, ਉੜੀਸਾ ਦੇ ਕੁੱਝ ਹਿੱਸਿਆਂ, ਹਿਮਾਚਲ ਪ੍ਰਦੇਸ਼, ਉੱਤਰਾਖੰਡ, ਤੱਟੀ ਕਰਨਾਟਕ ਦੇ ਕੁੱਝ ਹਿੱਸਿਆਂ ਵਿਚ ਹਲਕੀ ਤੋਂ ਦਰਮਿਆਨੀ ਬਾਰਸ਼ ਹੋ ਸਕਦੀ ਹੈ।

ਇਹ ਵੀ ਪੜ੍ਹੋ: ਵਰਲਡ ਬੈਂਕ ਦੇ ਮੁਖੀ ਅਜੇ ਸਿੰਘ ਬਾਂਗਾ ਦੀ ਵੇਲੇ ਸਿਰ ਚੇਤਾਵਨੀ ਕਿ ਮਹਾਂਮਾਰੀ ਲਈ ਤਿਆਰ ਰਹੋ ਤੇ ਬੇਰੁਜ਼ਗਾਰੀ ਦਾ ਹੱਲ ਲੱਭੋ

ਦਿੱਲੀ, ਜੰਮੂ-ਕਸ਼ਮੀਰ, ਹਰਿਆਣਾ, ਰਾਜਸਥਾਨ, ਗੁਜਰਾਤ, ਉੱਤਰੀ ਛੱਤੀਸਗੜ੍ਹ, ਝਾਰਖੰਡ, ਪੱਛਮੀ ਬੰਗਾਲ, ਉੜੀਸਾ, ਸਿੱਕਮ, ਉੱਤਰ-ਪੂਰਬੀ ਭਾਰਤ, ਅੰਡੇਮਾਨ ਅਤੇ ਨਿਕੋਬਾਰ ਟਾਪੂ, ਅੰਦਰੂਨੀ ਕਰਨਾਟਕ, ਕੇਰਲ, ਆਂਧਰਾ ਪ੍ਰਦੇਸ਼ ਅਤੇ ਉੱਤਰ ਪੱਛਮੀ ਉੱਤਰ ਪ੍ਰਦੇਸ਼ ਦੇ ਕੁੱਝ ਹਿੱਸਿਆਂ ਵਿਚ ਹਲਕੀ ਤੋਂ ਦਰਮਿਆਨੀ ਬਾਰਸ਼ ਹੋ ਸਕਦੀ ਹੈ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

Bathinda married couple Suicide Case : BlackMail ਕਰ ਕੇ ਗੁਆਂਢਣ ਨਾਲ਼ ਬਣਾਉਂਦਾ ਸੀ ਸਰੀਰਕ ਸਬੰਧ | Bathinda

07 Nov 2025 3:08 PM

Raja warring Gangster Controversy : ਇੱਕ ਹੋਰ ਬਿਆਨ ਦੇ ਕੇ ਕਸੂਤੇ ਫ਼ਸੇ Raja warring

07 Nov 2025 3:08 PM

ਦੇਖੋ ਆਖਰ ਕਿਹੜੀ ਦੁਸ਼ਮਣੀ ਬਣੀ ਵਾਰਦਾਤ ਦੀ ਵਜ੍ਹਾ?| Ludhiana

05 Nov 2025 3:27 PM

Batala Murder News : Batala 'ਚ ਰਾਤ ਨੂੰ ਗੋਲੀਆਂ ਮਾਰ ਕੇ ਕੀਤੇ Murder ਤੋਂ ਬਾਅਦ ਪਤਨੀ ਆਈ ਕੈਮਰੇ ਸਾਹਮਣੇ

03 Nov 2025 3:24 PM

Eyewitness of 1984 Anti Sikh Riots: 1984 ਦਿੱਲੀ ਸਿੱਖ ਕਤਲੇਆਮ ਦੀ ਇਕੱਲੀ-ਇਕੱਲੀ ਗੱਲ ਚਸ਼ਮਦੀਦਾਂ ਦੀ ਜ਼ੁਬਾਨੀ

02 Nov 2025 3:02 PM
Advertisement