Amritpal Singh News: ਅੰਮ੍ਰਿਤਪਾਲ ਸਿੰਘ ਨਾਲ ਜੁੜੀ ਵੱਡੀ ਖਬਰ, ਰੱਦ ਹੋ ਸਕਦੀ ਹੈ MP ਮੈਂਬਰਸ਼ਿਪ!

By : GAGANDEEP

Published : Jul 22, 2024, 12:41 pm IST
Updated : Jul 22, 2024, 1:51 pm IST
SHARE ARTICLE
Amritpal Singh Election challenge high court
Amritpal Singh Election challenge high court

Amritpal Singh News: ਆਜ਼ਾਦ ਉਮੀਦਵਾਰ ਵਿਕਰਮਜੀਤ ਸਿੰਘ ਨੇ ਪਟੀਸ਼ਨ ਕੀਤੀ ਦਾਇਰ

Amritpal Singh Election challenge punjab and haryana high court: ਖਡੂਰ ਸਾਹਿਬ ਤੋਂ ਸਭ ਤੋਂ ਵੱਧ (1.97 ਲੱਖ) ਵੋਟਾਂ ਦੇ ਫਰਕ ਨਾਲ ਜਿੱਤ ਕੇ ਐਮਪੀ ਬਣੇ ਅੰਮ੍ਰਿਤਪਾਲ ਸਿੰਘ ਦੀਆਂ ਮੁਸ਼ਕਲਾਂ ਵਧ ਗਈਆਂ ਹਨ। ਹੁਣ ਉਨ੍ਹਾਂ ਦੀ ਚੋਣ ਨੂੰ ਆਜ਼ਾਦ ਉਮੀਦਵਾਰ ਵਿਕਰਮਜੀਤ ਸਿੰਘ ਨੇ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਵਿੱਚ ਚੁਣੌਤੀ ਦਿੱਤੀ ਹੈ।

ਇਹ ਵੀ ਪੜ੍ਹੋ: Madhya Pradesh News: ਗੁੰਡਿਆਂ ਨੇ ਕੀਤੀ ਬੇਰਹਿਮੀ ਦੀਆਂ ਹੱਦਾਂ ਪਾਰ, ਔਰਤਾਂ ਨੂੰ ਜ਼ਿੰਦਾ ਧਰਤੀ ਵਿਚ ਦੱਬਿਆ.

ਉਸ ਨੇ ਪਟੀਸ਼ਨ ਵਿੱਚ ਅਦਾਲਤ ਅੱਗੇ ਕਈ ਦਲੀਲਾਂ ਪੇਸ਼ ਕੀਤੀਆਂ ਹਨ। ਇਸ ਮਾਮਲੇ ਵਿੱਚ ਉਨ੍ਹਾਂ ਨੇ ਚੋਣ ਕਮਿਸ਼ਨ, ਪੰਜਾਬ ਚੋਣ ਕਮਿਸ਼ਨ ਦੇ ਖਰਚਾ ਅਫਸਰ, ਪੰਜਾਬ ਦੇ ਮੁੱਖ ਚੋਣ ਅਫਸਰ ਅਤੇ ਖਡੂਰ ਸਾਹਿਬ ਲੋਕ ਸਭਾ ਹਲਕੇ ਦੇ ਰਿਟਰਨਿੰਗ ਅਫਸਰ ਨੂੰ ਧਿਰ ਬਣਾਇਆ ਹੈ। ਪਟੀਸ਼ਨ 'ਤੇ 6 ਅਗਸਤ ਨੂੰ ਸੁਣਵਾਈ ਹੋਵੇਗੀ।

ਇਹ ਵੀ ਪੜ੍ਹੋ: Punjabi Girl died in Canada: ਕੈਨੇਡਾ ਵਿਚ ਪੰਜਾਬਣ ਦੀ ਸੜਕ ਹਾਦਸੇ ਵਿਚ ਮੌਤ, ਪਿਓ ਨੇ ਕਰਜ਼ਾ ਚੁੱਕ ਕੇ ਭੇਜਿਆ ਸੀ ਵਿਦੇਸ਼

ਪੰਜ ਚੀਜ਼ਾਂ ਨੂੰ  ਦਿੱਤੀ ਗਈ ਚੁਣੌਤੀ
ਵਿਕਰਮ ਸਿੰਘ ਨੇ ਆਪਣੀ ਪਟੀਸ਼ਨ 5 ਗੱਲਾਂ 'ਤੇ ਆਧਾਰਿਤ ਕੀਤੀ ਹੈ। ਇਹ ਵੀ ਦਲੀਲ ਦਿੱਤੀ ਗਈ ਹੈ ਕਿ ਅੰਮ੍ਰਿਤਪਾਲ ਸਿੰਘ ਨੇ ਆਪਣੇ ਨਾਮਜ਼ਦਗੀ ਦਸਤਾਵੇਜ਼ਾਂ ਵਿੱਚ ਕਈ ਜਾਣਕਾਰੀਆਂ ਛੁਪਾ ਦਿੱਤੀਆਂ ਹਨ। ਨਾਮਜ਼ਦਗੀ ਪੱਤਰ ਅਧੂਰਾ ਹੈ। ਫੰਡ, ਦਾਨ ਅਤੇ ਖਰਚੇ ਬਾਰੇ ਜਾਣਕਾਰੀ ਛੁਪਾਈ ਗਈ ਹੈ। ਵੋਟਾਂ ਮੰਗਣ ਲਈ ਧਾਰਮਿਕ ਸਥਾਨਾਂ ਦੀ ਵਰਤੋਂ ਕੀਤੀ ਗਈ ਹੈ। ਬਿਨਾਂ ਪ੍ਰਵਾਨਗੀ ਤੋਂ ਚੋਣ ਪ੍ਰਚਾਰ ਸਮੱਗਰੀ ਛਾਪੀ ਗਈ। ਚੋਣ ਕਮਿਸ਼ਨ ਦੀ ਇਜਾਜ਼ਤ ਲਏ ਬਿਨਾਂ ਸੋਸ਼ਲ ਮੀਡੀਆ 'ਤੇ ਪ੍ਰਚਾਰ ਕੀਤਾ ਗਿਆ।

ਤਾਜ਼ਾ ਪਡੇਟਸ ਲਈ ਸਾਡੇ Whatsapp Broadcast Channel ਨਾਲ ਜੁੜੋ।

ਜੇਲ ਤੋਂ ਚੋਣ ਲੜੇ, ਖੁਦ ਪ੍ਰਚਾਰ ਨਹੀਂ ਕੀਤਾ
ਅੰਮ੍ਰਿਤਪਾਲ ਸਿੰਘ ਇਸ ਸਮੇਂ ਐਨਐਸਏ ਤਹਿਤ ਡਿਬਰੂਗੜ੍ਹ ਜੇਲ ਵਿਚ ਬੰਦ ਹੈ। ਉਸ ਨੇ ਜੇਲ ਦੇ ਅੰਦਰੋਂ ਹੀ ਲੋਕ ਸਭਾ ਦੀ ਚੋਣ ਲੜੀ ਸੀ। ਉਹ ਆਪਣੇ ਇਲਾਕੇ ਵਿਚ ਚੋਣ ਪ੍ਰਚਾਰ ਕਰਨ ਵੀ ਨਹੀਂ ਆਇਆ ਪਰ ਇਸ ਤੋਂ ਬਾਅਦ ਵੀ ਉਸ ਨੇ ਸਭ ਤੋਂ ਵੱਡੀ ਜਿੱਤ ਹਾਸਲ ਕੀਤੀ ਹੈ। ਉਨ੍ਹਾਂ ਦੇ ਸਮਰਥਕਾਂ ਅਤੇ ਪਰਿਵਾਰਕ ਮੈਂਬਰਾਂ ਨੇ ਮੁਹਿੰਮ ਦੀ ਕਮਾਨ ਸੰਭਾਲ ਲਈ ਹੈ। ਇਸ ਤੋਂ ਬਾਅਦ ਉਨ੍ਹਾਂ ਨੇ 5 ਜੁਲਾਈ ਨੂੰ ਸੰਸਦ ਮੈਂਬਰ ਵਜੋਂ ਸਹੁੰ ਚੁੱਕੀ।

​(For more Punjabi news apart from Amritpal Singh Election challenge high court, stay tuned to Rozana Spokesman)

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

'ਭਾਜਪਾ ਝੂਠੀ ਰਾਜਨੀਤੀ ਕਰਦੀ, ਅਸੀਂ ਦੇਸ਼ ਦੀ ਰਾਜਨੀਤੀ ਨੂੰ ਬਦਲਣ ਤੇ ਇਮਾਨਦਾਰੀ ਭਰਨ ਆਏ ਹਾਂ'

01 Mar 2026 1:59 PM

'ਚੰਡੀਗੜ੍ਹ ਵਿਖੇ ਵਰਲਡ ਮੈਰਾਥਨ 'ਚ ਪੰਜਾਬ ਦੇ ਰਾਜਪਾਲ ਨੇ ਵੀ ਲਿਆ ਹਿੱਸਾ'

01 Mar 2026 1:55 PM

Navkiran Singh: ਜੇ ਬੱਚੇ ਨੂੰ ਘਰੋਂ ਲੈ ਕੇ ਗਏ ਸੀ ਤਾਂ ਐਨਕਾ.ਊਂਟਰ ਕਿਵੇਂ ਬਣ ਗਿਆ,ਫਿਰ ਸਬੂਤ ਮਿਟਾਉਣ ਦੀ ਕੀ ਲੋੜ ਪਈ?

28 Feb 2026 11:38 AM

ਖਰੜ 'ਚ ਬਿਲਡਰ ਮਾਫ਼ੀਆਂ ਵੱਲੋਂ ਗੈਰ-ਕਾਨੂੰਨੀ ਤਰੀਕੇ ਨਾਲ ਕੱਟੀਆਂ ਜਾ ਰਹੀਆਂ ਕਾਲੋਨੀਆਂ

28 Feb 2026 11:37 AM

ਕੇਜਰੀਵਾਲ ਦੇ ਬਰੀ ਹੋਣ 'ਤੇ ਪਤਨੀ ਸੁਨੀਤਾ ਕੇਜਰੀਵਾਲ ਦਾ ਵੱਡਾ ਬਿਆਨ "

27 Feb 2026 2:23 PM
Advertisement