Nawanshahr News : ਕਾਰ ਅਤੇ ਬਾਈਕ ਵਿਚਾਲੇ ਹੋਈ ਟੱਕਰ ,ਪਤੀ ਦੀ ਮੌਤ, ਪਤਨੀ ਤੇ ਬੇਟੀ ਗੰਭੀਰ ਜ਼ਖਮੀ
Published : Jul 22, 2024, 6:29 pm IST
Updated : Jul 22, 2024, 6:29 pm IST
SHARE ARTICLE
 Car bike Collision
Car bike Collision

ਪਤਨੀ ਤੇ ਬੇਟੀ ਨੂੰ ਇਲਾਜ ਲਈ ਹਸਪਤਾਲ 'ਚ ਕਰਵਾਇਆ ਦਾਖਲ

Nawanshahr News : ਨਵਾਂਸ਼ਹਿਰ ਦੇ ਬੰਗਾ ਦੇ ਪਿੰਡ ਲਡੀਆਂ ਵਿਖੇ ਕਾਰ ਅਤੇ ਬਾਈਕ ਵਿਚਾਲੇ ਹੋਈ ਟੱਕਰ ਕਾਰਨ ਬਾਈਕ ਸਵਾਰ ਦੀ ਮੌਕੇ 'ਤੇ ਹੀ ਮੌਤ ਹੋ ਗਈ। ਇਸ ਹਾਦਸੇ 'ਚ ਬਾਈਕ ਸਵਾਰ ਦੀ ਪਤਨੀ ਅਤੇ ਬੇਟੀ ਗੰਭੀਰ ਜ਼ਖਮੀ ਹੋ ਗਏ, ਜਿਨ੍ਹਾਂ ਨੂੰ ਇਲਾਜ ਲਈ ਹਸਪਤਾਲ 'ਚ ਦਾਖਲ ਕਰਵਾਇਆ ਗਿਆ ਹੈ।

ਕਟਾਰੀਆ ਥਾਣੇ ਦੇ ਏ.ਐਸ.ਆਈ ਨੇ ਦੱਸਿਆ ਕਿ ਕਰੇਟਾ ਕਾਰ ਪਿੰਡ ਲਡੀਆਂ ਤੋਂ ਕੁਰਾਲੀ ਵੱਲ ਜਾ ਰਹੀ ਸੀ। ਕਾਰ ਨੂੰ ਮਨਜਿੰਦਰ ਸਿੰਘ ਪੁੱਤਰ ਜਰਨੈਲ ਸਿੰਘ ਵਾਸੀ ਕੋਟਲਾ ਥਾਣਾ ਮਾਹਿਲਪੁਰ ਜ਼ਿਲ੍ਹਾ ਹੁਸ਼ਿਆਰਪੁਰ ਚਲਾ ਰਿਹਾ ਸੀ। ਪੁਲੀਸ ਅਨੁਸਾਰ ਕਾਰ ਦੀ ਰਫ਼ਤਾਰ ਤੇਜ਼ ਹੋਣ ਕਾਰਨ ਸ਼ਹੀਦ ਊਧਮ ਸਿੰਘ ਸਕੂਲ ਦੇ ਪਿੱਛੇ ਸੜਕ ’ਤੇ ਬਾਈਕ ਨਾਲ ਟਕਰਾ ਗਈ।

ਜਿਸ ਕਾਰਨ ਬਾਈਕ ਸਵਾਰ 51 ਸਾਲਾ ਹਰਜਿੰਦਰ ਸਿੰਘ ਵਾਸੀ ਪਿੰਡ ਲਧਿਆਣਾ ਦੀ ਮੌਕੇ 'ਤੇ ਹੀ ਮੌਤ ਹੋ ਗਈ, ਜਦਕਿ ਬਾਈਕ ਸਵਾਰ ਉਸ ਦੀ 47 ਸਾਲਾ ਪਤਨੀ ਬਲਵਿੰਦਰ ਕੌਰ ਅਤੇ ਬੇਟੀ ਸਿਮਰਨ ਕੌਰ ਗੰਭੀਰ ਰੂਪ 'ਚ ਜ਼ਖਮੀ ਹੋ ਗਏ।

ਜਿਨ੍ਹਾਂ ਨੂੰ ਇਲਾਜ ਲਈ ਨੇੜੇ ਦੇ ਹਸਪਤਾਲ 'ਚ ਭਰਤੀ ਕਰਵਾਇਆ ਗਿਆ ਹੈ। ਪੁਲੀਸ ਨੇ ਕਾਰ ਚਾਲਕ ਨੂੰ ਗ੍ਰਿਫ਼ਤਾਰ ਕਰਕੇ ਕਾਰ ਅਤੇ ਬਾਈਕ ਕਬਜ਼ੇ ਵਿੱਚ ਲੈ ਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

Mandeep ਜਾਂ Harmeet ਜਿੱਤੇਗਾ ਕੌਣ TarnTaran By Election, Congress ਜਾਂ Akali, ਕਿੱਥੇ ਖੜ੍ਹੇਗੀ BJP ?

12 Nov 2025 10:47 AM

ਮਨਦੀਪ ਸਿੰਘ ਤੇ ਹਰਮੀਤ ਸੰਧੂ ਦਰਮਿਆਨ ਫ਼ਸਵੀਂ ਟੱਕਰ, ਪੰਥਕ ਹਲਕੇ ‘ਚ ਪੰਥਕ ਗੂੰਜ ਜਾਂ ਝਾੜੂ ਦੀ ਜੇਤੂ ਹੂੰਜ?

12 Nov 2025 10:46 AM

Chandigarh ਦੇ SSP ਮੈਡਮ ਵੀ ਨਹੀਂ ਰੋਕ ਸਕੇ ਵਿਦਿਆਰਥੀ ਨੂੰ Gate ਖੋਲ੍ਹਣ ਤੋਂ

10 Nov 2025 3:08 PM

ਅੱਗੋਂ ਪੁਲਿਸ ਨੇ ਰਾਹ ਰੋਕ ਕੇ ਛੇੜ ਲਿਆ ਵੱਡਾ ਪੰਗਾ, ਗਰਮਾਇਆ ਮਾਹੌਲ

10 Nov 2025 3:07 PM

ਪੰਜਾਬ ਯੂਨੀਵਰਸਿਟੀ ਦੇ ਗੇਟ ਨੰ: 1 'ਤੇ ਪੈ ਗਿਆ ਗਾਹ, ਦੇਖਦੇ ਹੀ ਰਹਿ ਗਏ ਪੁਲਿਸ

10 Nov 2025 3:07 PM
Advertisement