Punjab News : MP ਰਾਜਾ ਵੜਿੰਗ ਨੇ ਸੰਸਦ 'ਚ ਅਗਨੀਵੀਰਾਂ ਦਾ ਉਠਾਇਆ ਮੁੱਦਾ , ਕਿਹਾ- ਬਾਕੀ ਜਵਾਨਾਂ ਦੀ ਤਰ੍ਹਾਂ ਮਿਲੇ ਸਨਮਾਨ
Published : Jul 22, 2024, 10:30 pm IST
Updated : Jul 22, 2024, 10:30 pm IST
SHARE ARTICLE
MP Raja Warring
MP Raja Warring

ਇਸ ਦੇ ਨਾਲ ਹੀ ਉਨ੍ਹਾਂ ਕੇਂਦਰ ਸਰਕਾਰ ਵੱਲੋਂ ਪੰਜਾਬ ਨਾਲ ਕੀਤੇ ਜਾ ਰਹੇ ਵਿਤਕਰੇ ਦਾ ਮੁੱਦਾ ਵੀ ਉਠਾਇਆ

Punjab News : ਲੁਧਿਆਣਾ ਤੋਂ ਸੰਸਦ ਮੈਂਬਰ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਅੱਜ ਸੰਸਦ ਵਿੱਚ ਅਗਨੀਵੀਰਾਂ ਦਾ ਮੁੱਦਾ ਉਠਾਇਆ ਹੈ। ਉਨ੍ਹਾਂ ਕਿਹਾ ਕਿ ਆਮ ਜਵਾਨਾਂ ਦੀ ਤਰ੍ਹਾਂ ਅਗਨੀਵੀਰ ਸ਼ਹੀਦਾਂ ਦਾ ਵੀ ਸਨਮਾਨ ਹੋਣਾ ਚਾਹੀਦਾ ਹੈ। ਇਸ ਦੇ ਨਾਲ ਹੀ ਉਨ੍ਹਾਂ ਕੇਂਦਰ ਸਰਕਾਰ ਵੱਲੋਂ ਪੰਜਾਬ ਨਾਲ ਕੀਤੇ ਜਾ ਰਹੇ ਵਿਤਕਰੇ ਦਾ ਮੁੱਦਾ ਵੀ ਉਠਾਇਆ।

ਅੰਤ ਵਿੱਚ ਉਨ੍ਹਾਂ ਕਿਹਾ ਕਿ ਸਾਡੇ ਦੇਸ਼ ਦੇ ਪ੍ਰਧਾਨ ਮੰਤਰੀ ਨੂੰ ਲਾਲ ਕਿਲ੍ਹੇ ਤੋਂ ਕੌਮੀ ਝੰਡਾ ਲਹਿਰਾਉਣ ਵੇਲੇ ਇਹ ਗੱਲ ਨਹੀਂ ਭੁੱਲਣੀ ਚਾਹੀਦੀ। ਉਸ ਝੰਡੇ ਨੂੰ ਲਹਿਰਾਉਣ ਲਈ ਪੰਜਾਬ ਦੇ ਹਜ਼ਾਰਾਂ ਲੋਕਾਂ ਨੇ ਆਪਣੀਆਂ ਸ਼ਹਾਦਤਾਂ ਦਿੱਤੀਆਂ ਹਨ ਤਾਂ ਹੀ ਇਹ ਸੁਭਾਗ ਪ੍ਰਾਪਤ ਹੋਇਆ ਹੈ। ਉਨ੍ਹਾਂ ਨੂੰ ਉਸ ਦੀ ਸ਼ਹਾਦਤ 'ਤੇ ਮਾਣ ਹੈ।

 ਪੰਜਾਬ ਨੂੰ ਭੁੱਲੀ ਭਾਰਤ ਸਰਕਾਰ 

ਰਾਜਾ ਵੜਿੰਗ ਨੇ ਕਿਹਾ ਕਿ ਉਹ ਕਿਸਾਨਾਂ ਅਤੇ ਜਵਾਨਾਂ ਦੀ ਧਰਤੀ ਤੋਂ ਆਉਂਦੇ ਹਨ। ਰਾਹੁਲ ਗਾਂਧੀ ਨੇ ਸੈਨਿਕਾਂ ਦੀ ਗੱਲ ਕੀਤੀ ਹੈ ਪਰ ਵਿਰੋਧੀ ਦਲ ਵੱਲੋਂ ਉਸਨੂੰ ਘੁਮਾਉਣ ਦੀ ਕੋਸ਼ਿਸ਼ ਕੀਤੀ ਗਈ ਹੈ। ਰਾਹੁਲ ਗਾਂਧੀ ਨੇ ਕਿਹਾ ਹੈ ਕਿ ਇਸ ਦੇਸ਼ ਵਿੱਚ ਅਗਨੀਵੀਰ ਸ਼ਹੀਦ ਨੂੰ ਸ਼ਹੀਦ ਦਾ ਦਰਜਾ ਮਿਲਣਾ ਚਾਹੀਦਾ ਹੈ।

ਰਾਜਾ ਵੜਿੰਗ ਨੇ ਕਿਹਾ ਕਿ ਮੈਨੂੰ ਕਦੇ -ਕਦੇ ਤਾਂ ਲੱਗਦਾ ਹੈ ਕਿ ਪੰਜਾਬ ਨੂੰ ਭਾਰਤ ਸਰਕਾਰ ਭੁੱਲ ਗਈ ਹੈ। ਕਈ ਵਾਰ ਮਹਿਸੂਸ ਹੁੰਦਾ ਹੈ ਕਿ ਪੰਜਾਬ ਭਾਰਤ ਦੇ ਕਿਸੇ ਨਕਸ਼ੇ 'ਤੇ ਹੈ ਜਾਂ ਨਹੀਂ। ਜਦੋਂ ਭਾਰਤ ਦੇ ਪ੍ਰਧਾਨ ਮੰਤਰੀ ਲਾਲ ਕਿਲੇ 'ਤੇ ਝੰਡਾ ਲਹਿਰਾਉਂਦੇ ਹਨ। ਉਸ ਝੰਡੇ ਨੂੰ ਲਹਿਰਾਉਣ ਵਿਚ ਪੰਜਾਬ ਦੇ ਹਜ਼ਾਰਾਂ ਲੋਕਾਂ ਨੇ ਸ਼ਹਾਦਤਾਂ ਦਿੱਤੀਆਂ ਹਨ ਤਾਂ ਇਹ ਸੁਭਾਗ ਪ੍ਰਾਪਤ ਹੋਇਆ ਹੈ। ਉਨ੍ਹਾਂ ਨੂੰ ਉਨ੍ਹਾਂ ਸ਼ਹੀਦਾਂ 'ਤੇ ਮਾਣ ਹੈ।

ਪਹਿਲਾਂ ਸਿੱਧੂ ਮੂਸੇਵਾਲਾ ਦਾ ਮੁੱਦਾ ਉਠਾਇਆ

ਵੜਿੰਗ ਲਗਾਤਾਰ ਪੰਜਾਬ ਨਾਲ ਸਬੰਧਤ ਮੁੱਦੇ ਸੰਸਦ ਵਿੱਚ ਉਠਾ ਰਹੇ ਹਨ। ਇਸ ਤੋਂ ਪਹਿਲਾਂ ਉਨ੍ਹਾਂ ਨੇ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਕਤਲ ਕਾਂਡ ਦਾ ਮੁੱਦਾ ਉਠਾਇਆ ਸੀ। ਉਸ ਸਮੇਂ ਉਨ੍ਹਾਂ ਸਰਕਾਰ ਤੋਂ ਮੰਗ ਕੀਤੀ ਸੀ ਕਿ ਇਸ ਮਾਮਲੇ ਵਿੱਚ ਪਹਿਲ ਦੇ ਆਧਾਰ ’ਤੇ ਕਾਰਵਾਈ ਕੀਤੀ ਜਾਵੇ ਕਿਉਂਕਿ ਇਸ ਕਤਲ ਕਾਂਡ ਦਾ ਇੱਕ ਮੁਲਜ਼ਮ ਅਜੇ ਵੀ ਵਿਦੇਸ਼ ਵਿੱਚ ਬੈਠਾ ਹੈ, ਜਦਕਿ ਦੂਜਾ ਜੇਲ੍ਹ ਵਿੱਚ ਬੈਠ ਕੇ ਟੀਵੀ ’ਤੇ ਇੰਟਰਵਿਊ ਦੇ ਰਿਹਾ ਹੈ।

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਜਾਣੋ, ਕੌਣ ਐ ਜੈਸ਼ ਦੀ ਲੇਡੀ ਡਾਕਟਰ ਸ਼ਾਹੀਨ? ਗੱਡੀ 'ਚ ਹਰ ਸਮੇਂ ਰੱਖਦੀ ਸੀ ਏਕੇ-47

13 Nov 2025 3:30 PM

Delhi Bomb Blast : Eyewitness shopkeepers of Chandni Chowk told how the explosion happened

13 Nov 2025 3:29 PM

Mandeep ਜਾਂ Harmeet ਜਿੱਤੇਗਾ ਕੌਣ TarnTaran By Election, Congress ਜਾਂ Akali, ਕਿੱਥੇ ਖੜ੍ਹੇਗੀ BJP ?

12 Nov 2025 10:47 AM

ਮਨਦੀਪ ਸਿੰਘ ਤੇ ਹਰਮੀਤ ਸੰਧੂ ਦਰਮਿਆਨ ਫ਼ਸਵੀਂ ਟੱਕਰ, ਪੰਥਕ ਹਲਕੇ ‘ਚ ਪੰਥਕ ਗੂੰਜ ਜਾਂ ਝਾੜੂ ਦੀ ਜੇਤੂ ਹੂੰਜ?

12 Nov 2025 10:46 AM

Chandigarh ਦੇ SSP ਮੈਡਮ ਵੀ ਨਹੀਂ ਰੋਕ ਸਕੇ ਵਿਦਿਆਰਥੀ ਨੂੰ Gate ਖੋਲ੍ਹਣ ਤੋਂ

10 Nov 2025 3:08 PM
Advertisement