Punjab News: ਘਰ ਦੇ ਬਾਹਰ ਸੁੱਤੇ ਵਿਅਕਤੀ ਦਾ ਤੇਜ਼ਧਾਰ ਹਥਿਆਰ ਨਾਲ ਕਤਲ
Published : Jul 22, 2024, 3:57 pm IST
Updated : Jul 22, 2024, 3:57 pm IST
SHARE ARTICLE
Punjab News: Murder of a person sleeping outside the house with a sharp weapon
Punjab News: Murder of a person sleeping outside the house with a sharp weapon

Punjab News: LIC ’ਚ ਕੈਸ਼ੀਅਰ ਦੇ ਅਹੁਦੇ ਤੋਂ 31 ਜੁਲਾਈ ਨੂੰ ਹੋਇਆ ਸੀ ਰਿਟਾਇਰ ਲਾਭ ਸਿੰਘ

 

Punjab News: ਪੰਜਾਬ ਦੇ ਮਾਨਸਾ ਵਿੱਚ ਐਤਵਾਰ ਦੇਰ ਰਾਤ ਘਰ ਦੇ ਬਾਹਰ ਸੁੱਤੇ ਇੱਕ ਵਿਅਕਤੀ ਦਾ ਤੇਜ਼ਧਾਰ ਹਥਿਆਰਾਂ ਨਾਲ ਕਤਲ ਕਰ ਦਿੱਤਾ ਗਿਆ। ਇਹ ਘਟਨਾ ਪਿੰਡ ਫੂਲਵਾਲਾ ਡੋਗਰਾ ਦੀ ਹੈ। ਘਟਨਾ ਦੀ ਸੂਚਨਾ ਮਿਲਦੇ ਹੀ ਬੁਢਲਾਡਾ ਪੁਲਸ ਮੌਕੇ 'ਤੇ ਪਹੁੰਚ ਗਈ ਅਤੇ ਲਾਸ਼ ਨੂੰ ਕਬਜ਼ੇ 'ਚ ਲੈ ਲਿਆ। ਪੁਲਿਸ ਮਾਮਲੇ ਦੀ ਜਾਂਚ ਕਰ ਰਹੀ ਹੈ

ਪੜ੍ਹੋ ਇਹ ਖ਼ਬਰ :   Italy News: ਮ੍ਰਿਤਕ ਸਤਨਾਮ ਸਿੰਘ ਨੂੰ ਇੰਨਸਾਫ ਦਿਵਾਉਣ ਲਈ ਇਟਲੀ ਦੇ ਸ਼ਹਿਰ ਬੈਰਗਮੋ ਵਿੱਚ ਕੀਤਾ ਗਿਆ ਰੋਸ ਪ੍ਰਦਰਸ਼ਨ

ਮ੍ਰਿਤਕ ਦੀ ਪਛਾਣ ਲਾਭ ਸਿੰਘ ਵਜੋਂ ਹੋਈ ਹੈ। ਉਹ ਐਲਆਈਸੀ ਵਿੱਚ ਕੈਸ਼ੀਅਰ ਦੇ ਅਹੁਦੇ ’ਤੇ ਜਗਰਾਉਂ ਵਿੱਚ ਤਾਇਨਾਤ ਸੀ।

ਪਰਿਵਾਰਕ ਮੈਂਬਰਾਂ ਨੇ ਦੱਸਿਆ ਕਿ ਲਾਭ ਸਿੰਘ ਘਰ ਦੇ ਬਾਹਰ ਸੁੱਤਾ ਪਿਆ ਸੀ। ਇਸ ਦੌਰਾਨ ਕਿਸੇ ਅਣਪਛਾਤੇ ਵਿਅਕਤੀ ਨੇ ਉਸ 'ਤੇ ਹਮਲਾ ਕਰ ਦਿੱਤਾ। ਸਵੇਰੇ 5 ਵਜੇ ਦੇ ਕਰੀਬ ਜਦੋਂ ਪਰਿਵਾਰਕ ਮੈਂਬਰ ਜਾਗ ਆਏ ਤਾਂ ਲਾਭ ਸਿੰਘ ਦੀ ਲਾਸ਼ ਖ਼ੂਨ ਨਾਲ ਲੱਥਪੱਥ ਮੰਜੇ 'ਤੇ ਪਈ ਸੀ। ਇਸ ਤੋਂ ਬਾਅਦ ਪੁਲਿਸ ਨੂੰ ਘਟਨਾ ਦੀ ਸੂਚਨਾ ਦਿੱਤੀ ਗਈ।

ਪੜ੍ਹੋ ਇਹ ਖ਼ਬਰ :   PM Modi News: PM ਮੋਦੀ ਦਾ ਵਿਰੋਧੀ ਧਿਰ 'ਤੇ ਹਮਲਾ, ਲੋਕਾਂ ਦੀ ਆਵਾਜ਼ ਨੂੰ ਦਬਾਉਣ ਦੀ ਗੈਰ-ਜਮਹੂਰੀ ਕੋਸ਼ਿਸ਼...

ਪਿੰਡ ਵਾਸੀਆਂ ਨੇ ਦੱਸਿਆ ਕਿ ਅੱਜ ਤੱਕ ਲਾਭ ਸਿੰਘ ਦੇ ਪਰਿਵਾਰ ਦੀ ਕਿਸੇ ਨਾਲ ਕੋਈ ਲੜਾਈ ਨਹੀਂ ਹੋਈ। ਉਹ ਬਹੁਤ ਵਧੀਆ ਇਨਸਾਨ ਸੀ। ਉਸ ਦੇ ਪਰਿਵਾਰ ਦੀ ਪਿੰਡ ਵਿੱਚ ਇੱਜ਼ਤ ਹੈ।

ਤਾਜ਼ਾ ਅਪਡੇਟਸ ਲਈ ਸਾਡੇ Whatsapp Broadcast Channel ਨਾਲ ਜੁੜੋ।

ਡੀਐਸਪੀ ਮਨਜੀਤ ਸਿੰਘ ਔਲਖ ਨੇ ਦੱਸਿਆ ਕਿ ਲਾਭ ਸਿੰਘ 31 ਜੁਲਾਈ ਨੂੰ ਸੇਵਾਮੁਕਤ ਹੋਣਾ ਸੀ। ਪੁੱਤਰ ਦੇ ਬਿਆਨਾਂ ਦੇ ਆਧਾਰ 'ਤੇ ਅਣਪਛਾਤੇ ਵਿਅਕਤੀਆਂ ਖਿਲਾਫ ਮਾਮਲਾ ਦਰਜ ਕਰ ਲਿਆ ਗਿਆ ਹੈ।

(For more Punjabi news apart from Murder of a person sleeping outside the house with a sharp weapon, stay tuned to Rozana Spokesman)

SHARE ARTICLE

ਏਜੰਸੀ

Advertisement

ਕੀ ਵਾਪਿਸ India ਆਵੇਗਾ Goldy Brar ! Court ਨੇ ਸੁਣਾਇਆ ਸਖ਼ਤ ਫੈਸਲਾ

08 Jan 2026 4:44 PM

ਜਨਮਦਿਨ ਵਾਲੇ ਦਿਨ ਹੀ ਕੀਤਾ ਕਤਲ ਚਸ਼ਮਦੀਦ ਨੇ ਦੱਸਿਆ ਪੂਰਾ ਮਾਮਲਾ

08 Jan 2026 4:43 PM

ਬੰਦੀ ਸਿੰਘਾ ਤੇ ਭਾਜਪਾਈਆਂ ਦੇ ਦਿੱਤੇ ਬਿਆਨਾ ਦਾ ਭਰੋਸਾ ਨਾ ਕਰੋ-UAD Gurdeep Brar|Ram Rahim|BJP On bandi singh

07 Jan 2026 3:21 PM

ਕ/*ਤ*ਲ ਕੀਤੇ ਸਰਪੰਚ ਦੀ ਆਹ ਗਰੁੱਪ ਨੇ ਲਈ ਜ਼ਿੰਮੇਵਾਰੀ, ਦੱਸ'ਤੀ ਅੰਦਰਲੀ ਗੱਲ

05 Jan 2026 3:06 PM

ਪਾਕਿਸਤਾਨ 'ਚ ਪਤੀ ਸਮੇਤ ਸਰਬਜੀਤ ਕੌਰ ਗ੍ਰਿਫ਼ਤਾਰ, ਪਤੀ ਨਾਸਿਰ ਹੁਸੈਨ ਨੂੰ ਨਨਕਾਣਾ ਸਾਹਿਬ ਤੋਂ ਕੀਤਾ ਕਾਬੂ

05 Jan 2026 3:06 PM
Advertisement