Gurdaspur News : ਕੈਨੇਡਾ 'ਚ ਪੰਜਾਬੀ ਵਿਦਿਆਰਥਣ ਦੀ ਸੜਕ ਹਾਦਸੇ 'ਚ ਮੌਤ ,10 ਮਹੀਨੇ ਪਹਿਲਾਂ ਪੜ੍ਹਾਈ ਲਈ ਗਈ ਸੀ ਵਿਦੇਸ਼
Published : Jul 22, 2024, 5:26 pm IST
Updated : Jul 22, 2024, 5:26 pm IST
SHARE ARTICLE
Lakhwinder Kaur alias Komal File image
Lakhwinder Kaur alias Komal File image

ਕਾਰ 'ਚ ਸਵਾਰ ਹੋ ਕੇ ਦੋਸਤਾਂ ਨਾਲ ਜਾ ਰਹੀ ਸੀ

Gurdaspur News : ਕੈਨੇਡਾ ਤੋਂ ਆਏ ਦਿਨ ਭਾਰਤੀ ਵਿਦਿਆਰਥੀਆਂ ਅਤੇ ਨੌਜਵਾਨਾਂ ਦੀਆਂ ਮੌਤਾਂ ਦੀਆਂ ਖ਼ਬਰਾਂ ਸੁਣਨ ਨੂੰ ਮਿਲ ਰਹੀਆਂ ਹਨ। ਇਸ ਦੇ ਨਾਲ ਹੀ ਅਜਿਹਾ ਹੀ ਇੱਕ ਮਾਮਲਾ ਬਰੈਂਪਟਨ ਤੋਂ ਸਾਹਮਣੇ ਆਇਆ ਹੈ, ਜਿੱਥੇ ਗੁਰਦਾਸਪੁਰ ਦੇ ਪਿੰਡ ਸੁੱਖਾ ਚਿੜਾ ਦੀ ਰਹਿਣ ਵਾਲੀ 21 ਸਾਲਾ ਲੜਕੀ ਲਖਵਿੰਦਰ ਕੌਰ ਉਰਫ਼ ਕੋਮਲ ਦੀ ਸੜਕ ਹਾਦਸੇ ਵਿੱਚ ਮੌਤ ਹੋ ਗਈ। ਹਾਦਸੇ ਦੌਰਾਨ ਉਸ ਦੇ ਦੋਸਤ ਵੀ ਉਸ ਦੇ ਨਾਲ ਸਨ। ਕੋਮਲ 10 ਮਹੀਨੇ ਪਹਿਲਾਂ ਸਟੱਡੀ ਵੀਜ਼ੇ 'ਤੇ ਵਿਦੇਸ਼ ਗਈ ਸੀ। 

ਇਸ ਸਬੰਧੀ ਜਾਣਕਾਰੀ ਦਿੰਦਿਆਂ ਮ੍ਰਿਤਕ ਲੜਕੀ ਦੇ ਚਾਚਾ ਨਰਿੰਦਰ ਸਿੰਘ ਨੇ ਦੱਸਿਆ ਕਿ ਉਸ ਦੀ 21 ਸਾਲਾ ਭਤੀਜੀ ਲਖਵਿੰਦਰ ਕੌਰ ਉਰਫ਼ ਕੋਮਲ ਪੁੱਤਰੀ ਬਲਵਿੰਦਰ ਸਿੰਘ 10 ਮਹੀਨੇ ਪਹਿਲਾਂ ਪੜ੍ਹਾਈ ਲਈ ਕੈਨੇਡਾ ਗਈ ਸੀ। ਉਸ ਨੇ ਦੱਸਿਆ ਕਿ ਉਹ ਆਪਣੇ ਚਾਰ  ਦੋਸਤਾਂ ਨਾਲ ਕਾਰ 'ਚ ਸਵਾਰ ਹੋ ਕੇ ਕਿਸੇ ਕੰਮ ਲਈ ਜਾ ਰਹੀ ਸੀ। ਇਸ ਦੌਰਾਨ ਕਾਰ ਬੇਕਾਬੂ ਹੋ ਕੇ ਦਰੱਖਤ ਨਾਲ ਟਕਰਾ ਗਈ। ਇਸ ਹਾਦਸੇ ਵਿੱਚ ਕੋਮਲ ਸਮੇਤ ਤਿੰਨ ਹੋਰ ਲੜਕੀਆਂ ਦੀ ਮੌਤ ਹੋ ਗਈ, ਜਦਕਿ ਇੱਕ ਲੜਕਾ ਗੰਭੀਰ ਜ਼ਖ਼ਮੀ ਹੋ ਗਿਆ।

ਇਸ ਹਾਦਸੇ ਤੋਂ ਬਾਅਦ ਪਰਿਵਾਰਕ ਮੈਂਬਰਾਂ ਦਾ ਰੋ -ਰੋ ਬੁਰਾ ਹਾਲ ਹੈ। ਪਿੰਡ ਵਿੱਚ ਸੋਗ ਦੀ ਲਹਿਰ ਫੈਲ ਗਈ। ਇਸ ਮੌਕੇ ਸਮਾਜ ਸੇਵੀ ਬਲਦੇਵ ਸਿੰਘ ਬੱਲਾ ਸੁੱਖਾ ਛਿੱਡਾ ਨੇ ਦੱਸਿਆ ਕਿ ਮ੍ਰਿਤਕ ਲੜਕੀ ਦੇ ਪਿਤਾ ਨੇ ਮਿਹਨਤ ਮਜ਼ਦੂਰੀ ਕਰ ਕੇ ਕੁਝ ਕਰਜ਼ਾ ਚੁੱਕ ਕੇ ਆਪਣੀ ਲੜਕੀ ਦਾ ਭਵਿੱਖ ਸੁਰੱਖਿਅਤ ਕਰਨ ਲਈ ਕਰੀਬ 10 ਮਹੀਨੇ ਪਹਿਲਾਂ ਉਸ ਨੂੰ ਕੈਨੇਡਾ ਪੜ੍ਹਨ ਲਈ ਭੇਜਿਆ ਸੀ।

 ਅਜੇ ਪਾਸ ਕੀਤੇ ਸਨ 2 ਹੀ ਸਮੈਸਟਰ 

ਕੋਮਲ ਨੇ ਅਜੇ ਦੋ ਸਮੈਸਟਰ ਹੀ ਪੂਰੇ ਕੀਤੇ ਸਨ। ਉਹ ਆਪਣੇ ਖਰਚਿਆਂ ਨੂੰ ਪੂਰਾ ਕਰਨ ਲਈ ਕੰਮ ਕਰ ਰਹੀ ਸੀ ਅਤੇ ਇਸ ਹਾਦਸੇ ਵਿੱਚ ਉਸ ਦੀ ਮੌਤ ਹੋ ਗਈ। ਓਥੇ ਹੀ ਪਰਿਵਾਰ ਨੇ ਮੰਗ ਕੀਤੀ ਹੈ ਕਿ ਉਨ੍ਹਾਂ ਦੀ ਬੇਟੀ ਦੀ ਮ੍ਰਿਤਕ ਦੇਹ ਜਲਦ ਭਾਰਤ ਭੇਜੀ ਜਾਵੇ।

 

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਕੀ ਵਾਪਿਸ India ਆਵੇਗਾ Goldy Brar ! Court ਨੇ ਸੁਣਾਇਆ ਸਖ਼ਤ ਫੈਸਲਾ

08 Jan 2026 4:44 PM

ਜਨਮਦਿਨ ਵਾਲੇ ਦਿਨ ਹੀ ਕੀਤਾ ਕਤਲ ਚਸ਼ਮਦੀਦ ਨੇ ਦੱਸਿਆ ਪੂਰਾ ਮਾਮਲਾ

08 Jan 2026 4:43 PM

ਬੰਦੀ ਸਿੰਘਾ ਤੇ ਭਾਜਪਾਈਆਂ ਦੇ ਦਿੱਤੇ ਬਿਆਨਾ ਦਾ ਭਰੋਸਾ ਨਾ ਕਰੋ-UAD Gurdeep Brar|Ram Rahim|BJP On bandi singh

07 Jan 2026 3:21 PM

ਕ/*ਤ*ਲ ਕੀਤੇ ਸਰਪੰਚ ਦੀ ਆਹ ਗਰੁੱਪ ਨੇ ਲਈ ਜ਼ਿੰਮੇਵਾਰੀ, ਦੱਸ'ਤੀ ਅੰਦਰਲੀ ਗੱਲ

05 Jan 2026 3:06 PM

ਪਾਕਿਸਤਾਨ 'ਚ ਪਤੀ ਸਮੇਤ ਸਰਬਜੀਤ ਕੌਰ ਗ੍ਰਿਫ਼ਤਾਰ, ਪਤੀ ਨਾਸਿਰ ਹੁਸੈਨ ਨੂੰ ਨਨਕਾਣਾ ਸਾਹਿਬ ਤੋਂ ਕੀਤਾ ਕਾਬੂ

05 Jan 2026 3:06 PM
Advertisement